AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ 6 ਜ਼ਿਲਿਆਂ ਵਿੱਚ ਝੋਨੇ ਦੀ ਲੁਆਈ ਸ਼ੁਰੂ, ਭਗਵੰਤ ਮਾਨ ਨੇ ਕਿਸਾਨਾਂ ਨੂੰ ਨਹਿਰੀ ਪਾਣੀ ਵਰਤਣ ਦੀ ਕੀਤੀ ਅਪੀਲ

ਪੰਜਾਬ ਸਰਕਾਰ ਵੱਲੋਂ ਇਸ ਵਾਰ ਮਾਲਵੇ ਵਿੱਚ ਅਗੇਤੀ ਲੁਆਈ ਸ਼ੁਰੂ ਕੀਤੀ ਗਈ ਹੈ। ਪਿਛਲੀ ਵਾਰ ਇਹ ਲੁਆਈ 16 ਜੂਨ ਤੋਂ ਸ਼ੁਰੂ ਕਰਵਾਈ ਗਈ ਸੀ। ਮਾਨ ਸਰਕਾਰ ਨੇ ਇਸ ਵਾਰ ਪੰਜਾਬ ਨੂੰ 2 ਜ਼ੋਨਾਂ ਵਿੱਚ ਵੰਡਿਆ ਹੈ ਜਦੋਂਕਿ ਪਿਛਲੇ ਸਾਲ 3 ਜ਼ੋਨਾਂ ਵਿੱਚ ਵੰਡਕੇ ਝੋਨੇ ਦੀ ਲਵਾਈ ਕਰਵਾਈ ਗਈ ਸੀ। ਕਿਉਂਕਿ ਸਰਕਾਰ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਦੇਣਾ ਚਾਹੁੰਦੀ ਸੀ।

ਪੰਜਾਬ ਦੇ 6 ਜ਼ਿਲਿਆਂ ਵਿੱਚ ਝੋਨੇ ਦੀ ਲੁਆਈ ਸ਼ੁਰੂ, ਭਗਵੰਤ ਮਾਨ ਨੇ ਕਿਸਾਨਾਂ ਨੂੰ ਨਹਿਰੀ ਪਾਣੀ ਵਰਤਣ ਦੀ ਕੀਤੀ ਅਪੀਲ
ਸੰਕੇਤਕ ਤਸਵੀਰ
jarnail-singhtv9-com
| Updated On: 11 Jun 2024 10:49 AM IST
Share
ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਕਿਸਾਨਾਂ ਅੱਜ ਤੋਂ ਝੋਨਾ ਲਗਾ ਸਕਣਗੇ। ਜਿਹੜੇ 6 ਜ਼ਿਲ੍ਹਿਆਂ ਵਿੱਚ ਕਿਸਾਨ ਝੋਨਾ ਲਗਾ ਸਕਣਗੇ ਉਹਨਾਂ ਵਿੱਚ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਫ਼ਰੀਦਕੋਟ, ਮਾਨਸਾ ਅਤੇ ਬਠਿੰਡਾ ਸ਼ਾਮਿਲ ਹੈ। ਪੰਜਾਬ ਸਰਕਾਰ ਵੱਲੋਂ ਇਸ ਵਾਰ ਮਾਲਵੇ ਵਿੱਚ ਅਗੇਤੀ ਲੁਆਈ ਸ਼ੁਰੂ ਕੀਤੀ ਗਈ ਹੈ। ਪਿਛਲੀ ਵਾਰ ਇਹ ਲੁਆਈ 16 ਜੂਨ ਤੋਂ ਸ਼ੁਰੂ ਕਰਵਾਈ ਗਈ ਸੀ। ਮਾਨ ਸਰਕਾਰ ਨੇ ਇਸ ਵਾਰ ਪੰਜਾਬ ਨੂੰ 2 ਜ਼ੋਨਾਂ ਵਿੱਚ ਵੰਡਿਆ ਹੈ ਜਦੋਂਕਿ ਪਿਛਲੇ ਸਾਲ 3 ਜ਼ੋਨਾਂ ਵਿੱਚ ਵੰਡਕੇ ਝੋਨੇ ਦੀ ਲਵਾਈ ਕਰਵਾਈ ਗਈ ਸੀ। ਕਿਉਂਕਿ ਸਰਕਾਰ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਦੇਣਾ ਚਾਹੁੰਦੀ ਸੀ। ਝੋਨੇ ਦੀ ਲੁਆਈ ਦੇ ਦੂਜੇ ਗੇੜ੍ਹ ਦੀ ਸ਼ੁਰੂਆਤ 15 ਜੂਨ ਤੋਂ ਹੋਵੇਗੀ। ਜਿਸ ਵਿੱਚ ਬਾਕੀ ਰਹਿੰਦੇ ਜ਼ਿਲ੍ਹਿਆਂ ਵਿੱਚ ਝੋਨਾ ਲਗਾਇਆ ਜਾਵੇਗਾ। ਜਦੋਂਕਿ ਪਿਛਲੀ ਵਾਰ ਝੋਨੇ ਦੀ ਲੁਆਈ ਦਾ ਆਖਰੀ ਗੇੜ੍ਹ 21 ਜੂਨ ਨੂੰ ਸ਼ੁਰੂ ਹੋਇਆ ਸੀ।

ਬਿਜਲੀ ਵਿਭਾਗ ਨਾਲ ਮੀਟਿੰਗ

ਝੋਨੇ ਦੇ ਸੀਜਨ ਦੀ ਸ਼ੁਰੂਆਤ ਵਿੱਚ ਹੀ ਮੁੱਖ ਮੰਤਰੀ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਚਾਹੁੰਦੇ ਹਨ। ਕਿਉਂਕਿ ਉਹ ਨਹੀਂ ਚਾਹੁੰਦੇ ਕਿ ਕਿਸਾਨਾਂ ਨੂੰ ਫ਼ਸਲ ਦੀ ਬੁਆਈ ਵਿੱਚ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਵੇ। ਇਸ ਲਈ ਉਹਨਾਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਰੱਖੀ ਹੈ। ਇਸ ਬੈਠਕ ਵਿੱਚ ਵਿਭਾਗ ਦੇ ਉੱਚ ਅਧਿਕਾਰੀ ਰਹਿਣਗੇ। ਜੋ ਬਿਜਲੀ ਵਿਭਾਗ ਦੇ ਪ੍ਰਬੰਧਾਂ ਬਾਰੇ ਮੁੱਖ ਮੰਤਰੀ ਨੂੰ ਜਾਣਕਾਰੀ ਦੇਣਗੇ। ਕਿਉਂਕਿ ਪੰਜਾਬ ਵਿੱਚ ਗਰਮੀ ਵਧਣ ਕਾਰਨ ਬਿਜਲੀ ਦੀ ਮੰਗ ਵਿੱਚ ਵੀ ਵਾਧਾ ਹੋਇਆ ਹੈ। ਇਸ ਕਰਕੇ ਬਿਜਲੀ ਵਿਭਾਗ ਸਾਹਮਣੇ ਸਮੱਸਿਆ ਹੋਵੇਗੀ ਕਿ ਉਹ ਘਰੇਲੂ ਬਿਜਲੀ ਦੇ ਨਾਲ ਨਾਲ ਖੇਤੀ ਸੈਕਟਰ ਦੀ ਮੰਗ ਦੀ ਪੂਰਤੀ ਕਿਵੇਂ ਕਰੇ। ਇਹਨਾਂ ਸਾਰੀਆਂ ਸਮੱਸਿਆਵਾਂ ਸਬੰਧੀ ਮੀਟਿੰਗ ਵਿੱਚ ਵਿਚਾਰ ਚਰਚਾ ਹੋਵੇਗੀ।

ਨਹਿਰੀ ਪਾਣੀ ਵਰਤਣ ਦੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਜ਼ਿਆਦਾ ਤੋਂ ਜ਼ਿਆਦਾ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਕਿਸਾਨ ਜ਼ਮੀਨ ਹੇਠਲੇ ਪਾਣੀ ਦੀ ਘੱਟ ਤੋਂ ਘੱਟ ਵਰਤੋਂ ਕਰਨ ਅਤੇ ਨਹਿਰੀ ਪਾਣੀ ਦਾ ਜ਼ਿਆਦਾ ਤੋਂ ਜ਼ਿਆਦਾ ਫਾਇਦਾ ਲੈਣ। ਚੋਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਹਨਾਂ ਦੀ ਸਰਕਾਰ ਕਿਸਾਨਾਂ ਦੇ ਖੇਤਾਂ ਨਹਿਰੀ ਪਾਣੀ ਪਹੁੰਚਾਉਣ ਲਈ ਪ੍ਰਤੀਬੱਧ ਹੈ।

Follow Us
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...