ਪੰਜਾਬ ਦੇ 6 ਜ਼ਿਲਿਆਂ ਵਿੱਚ ਝੋਨੇ ਦੀ ਲੁਆਈ ਸ਼ੁਰੂ, ਭਗਵੰਤ ਮਾਨ ਨੇ ਕਿਸਾਨਾਂ ਨੂੰ ਨਹਿਰੀ ਪਾਣੀ ਵਰਤਣ ਦੀ ਕੀਤੀ ਅਪੀਲ

Updated On: 

11 Jun 2024 10:49 AM

ਪੰਜਾਬ ਸਰਕਾਰ ਵੱਲੋਂ ਇਸ ਵਾਰ ਮਾਲਵੇ ਵਿੱਚ ਅਗੇਤੀ ਲੁਆਈ ਸ਼ੁਰੂ ਕੀਤੀ ਗਈ ਹੈ। ਪਿਛਲੀ ਵਾਰ ਇਹ ਲੁਆਈ 16 ਜੂਨ ਤੋਂ ਸ਼ੁਰੂ ਕਰਵਾਈ ਗਈ ਸੀ। ਮਾਨ ਸਰਕਾਰ ਨੇ ਇਸ ਵਾਰ ਪੰਜਾਬ ਨੂੰ 2 ਜ਼ੋਨਾਂ ਵਿੱਚ ਵੰਡਿਆ ਹੈ ਜਦੋਂਕਿ ਪਿਛਲੇ ਸਾਲ 3 ਜ਼ੋਨਾਂ ਵਿੱਚ ਵੰਡਕੇ ਝੋਨੇ ਦੀ ਲਵਾਈ ਕਰਵਾਈ ਗਈ ਸੀ। ਕਿਉਂਕਿ ਸਰਕਾਰ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਦੇਣਾ ਚਾਹੁੰਦੀ ਸੀ।

ਪੰਜਾਬ ਦੇ 6 ਜ਼ਿਲਿਆਂ ਵਿੱਚ ਝੋਨੇ ਦੀ ਲੁਆਈ ਸ਼ੁਰੂ, ਭਗਵੰਤ ਮਾਨ ਨੇ ਕਿਸਾਨਾਂ ਨੂੰ ਨਹਿਰੀ ਪਾਣੀ ਵਰਤਣ ਦੀ ਕੀਤੀ ਅਪੀਲ

ਸੰਕੇਤਕ ਤਸਵੀਰ

Follow Us On

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਕਿਸਾਨਾਂ ਅੱਜ ਤੋਂ ਝੋਨਾ ਲਗਾ ਸਕਣਗੇ। ਜਿਹੜੇ 6 ਜ਼ਿਲ੍ਹਿਆਂ ਵਿੱਚ ਕਿਸਾਨ ਝੋਨਾ ਲਗਾ ਸਕਣਗੇ ਉਹਨਾਂ ਵਿੱਚ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਫ਼ਰੀਦਕੋਟ, ਮਾਨਸਾ ਅਤੇ ਬਠਿੰਡਾ ਸ਼ਾਮਿਲ ਹੈ।

ਪੰਜਾਬ ਸਰਕਾਰ ਵੱਲੋਂ ਇਸ ਵਾਰ ਮਾਲਵੇ ਵਿੱਚ ਅਗੇਤੀ ਲੁਆਈ ਸ਼ੁਰੂ ਕੀਤੀ ਗਈ ਹੈ। ਪਿਛਲੀ ਵਾਰ ਇਹ ਲੁਆਈ 16 ਜੂਨ ਤੋਂ ਸ਼ੁਰੂ ਕਰਵਾਈ ਗਈ ਸੀ। ਮਾਨ ਸਰਕਾਰ ਨੇ ਇਸ ਵਾਰ ਪੰਜਾਬ ਨੂੰ 2 ਜ਼ੋਨਾਂ ਵਿੱਚ ਵੰਡਿਆ ਹੈ ਜਦੋਂਕਿ ਪਿਛਲੇ ਸਾਲ 3 ਜ਼ੋਨਾਂ ਵਿੱਚ ਵੰਡਕੇ ਝੋਨੇ ਦੀ ਲਵਾਈ ਕਰਵਾਈ ਗਈ ਸੀ। ਕਿਉਂਕਿ ਸਰਕਾਰ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਦੇਣਾ ਚਾਹੁੰਦੀ ਸੀ।

ਝੋਨੇ ਦੀ ਲੁਆਈ ਦੇ ਦੂਜੇ ਗੇੜ੍ਹ ਦੀ ਸ਼ੁਰੂਆਤ 15 ਜੂਨ ਤੋਂ ਹੋਵੇਗੀ। ਜਿਸ ਵਿੱਚ ਬਾਕੀ ਰਹਿੰਦੇ ਜ਼ਿਲ੍ਹਿਆਂ ਵਿੱਚ ਝੋਨਾ ਲਗਾਇਆ ਜਾਵੇਗਾ। ਜਦੋਂਕਿ ਪਿਛਲੀ ਵਾਰ ਝੋਨੇ ਦੀ ਲੁਆਈ ਦਾ ਆਖਰੀ ਗੇੜ੍ਹ 21 ਜੂਨ ਨੂੰ ਸ਼ੁਰੂ ਹੋਇਆ ਸੀ।

ਬਿਜਲੀ ਵਿਭਾਗ ਨਾਲ ਮੀਟਿੰਗ

ਝੋਨੇ ਦੇ ਸੀਜਨ ਦੀ ਸ਼ੁਰੂਆਤ ਵਿੱਚ ਹੀ ਮੁੱਖ ਮੰਤਰੀ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਚਾਹੁੰਦੇ ਹਨ। ਕਿਉਂਕਿ ਉਹ ਨਹੀਂ ਚਾਹੁੰਦੇ ਕਿ ਕਿਸਾਨਾਂ ਨੂੰ ਫ਼ਸਲ ਦੀ ਬੁਆਈ ਵਿੱਚ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਵੇ। ਇਸ ਲਈ ਉਹਨਾਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਰੱਖੀ ਹੈ। ਇਸ ਬੈਠਕ ਵਿੱਚ ਵਿਭਾਗ ਦੇ ਉੱਚ ਅਧਿਕਾਰੀ ਰਹਿਣਗੇ। ਜੋ ਬਿਜਲੀ ਵਿਭਾਗ ਦੇ ਪ੍ਰਬੰਧਾਂ ਬਾਰੇ ਮੁੱਖ ਮੰਤਰੀ ਨੂੰ ਜਾਣਕਾਰੀ ਦੇਣਗੇ।

ਕਿਉਂਕਿ ਪੰਜਾਬ ਵਿੱਚ ਗਰਮੀ ਵਧਣ ਕਾਰਨ ਬਿਜਲੀ ਦੀ ਮੰਗ ਵਿੱਚ ਵੀ ਵਾਧਾ ਹੋਇਆ ਹੈ। ਇਸ ਕਰਕੇ ਬਿਜਲੀ ਵਿਭਾਗ ਸਾਹਮਣੇ ਸਮੱਸਿਆ ਹੋਵੇਗੀ ਕਿ ਉਹ ਘਰੇਲੂ ਬਿਜਲੀ ਦੇ ਨਾਲ ਨਾਲ ਖੇਤੀ ਸੈਕਟਰ ਦੀ ਮੰਗ ਦੀ ਪੂਰਤੀ ਕਿਵੇਂ ਕਰੇ। ਇਹਨਾਂ ਸਾਰੀਆਂ ਸਮੱਸਿਆਵਾਂ ਸਬੰਧੀ ਮੀਟਿੰਗ ਵਿੱਚ ਵਿਚਾਰ ਚਰਚਾ ਹੋਵੇਗੀ।

ਨਹਿਰੀ ਪਾਣੀ ਵਰਤਣ ਦੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਜ਼ਿਆਦਾ ਤੋਂ ਜ਼ਿਆਦਾ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਕਿਸਾਨ ਜ਼ਮੀਨ ਹੇਠਲੇ ਪਾਣੀ ਦੀ ਘੱਟ ਤੋਂ ਘੱਟ ਵਰਤੋਂ ਕਰਨ ਅਤੇ ਨਹਿਰੀ ਪਾਣੀ ਦਾ ਜ਼ਿਆਦਾ ਤੋਂ ਜ਼ਿਆਦਾ ਫਾਇਦਾ ਲੈਣ। ਚੋਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਹਨਾਂ ਦੀ ਸਰਕਾਰ ਕਿਸਾਨਾਂ ਦੇ ਖੇਤਾਂ ਨਹਿਰੀ ਪਾਣੀ ਪਹੁੰਚਾਉਣ ਲਈ ਪ੍ਰਤੀਬੱਧ ਹੈ।