AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Weather Alert: ਪੰਜਾਬ ਦੇ ਕਈ ਹਿੱਸਿਆ ‘ਚ ਬਾਰਿਸ਼, ਮੀਂਹ ਤੇ ਗੜ੍ਹੇਮਾਰੀ ਦੀ ਸੰਭਾਵਨਾ

ਪੰਜਾਬ ਦੇ ਕਈ ਹਿੱਸਿਆ 'ਚ ਬਾਰਿਸ਼ ਹੋਈ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ ਪੰਜਾਬ, ਚੰਡੀਗੜ੍ਹ ਵਿੱਚ ਮੀਂਹ ਦੀ ਸੰਭਾਵਨ ਹੈ।

Weather Alert: ਪੰਜਾਬ ਦੇ ਕਈ ਹਿੱਸਿਆ 'ਚ ਬਾਰਿਸ਼, ਮੀਂਹ ਤੇ ਗੜ੍ਹੇਮਾਰੀ ਦੀ ਸੰਭਾਵਨਾ
ਪੰਜਾਬ ਦਾ ਮੌਸਮ
abhishek-thakur
| Updated On: 30 Apr 2023 18:29 PM IST
Share
Weather Update: ਉੱਤਰ ਭਾਰਤ ਵਿੱਚ ਮੌਸਮ ਦਾ ਮਿਜ਼ਾਜ ਬਦਲਿਆ ਹੈ। ਪੰਜਾਬ ਦੇ ਕਈ ਹਿੱਸਿਆ ‘ਚ ਬਾਰਿਸ਼ ਹੋਈ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ (Department of Meteorology) ਵੱਲੋਂ ਜਾਰੀ ਅਲਰਟ ਮੁਤਾਬਕ ਪੰਜਾਬ, ਚੰਡੀਗੜ੍ਹ ਵਿੱਚ ਮੀਂਹ ਦੀ ਸੰਭਾਵਨ ਹੈ। ਦੱਸ ਦਈਏ ਕਿ ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ 1 ਮਈ ਦੀ ਰਾਤ ਤੋਂ ਇੱਕ ਨਵਾਂ ਵੈਸਟਰਨ ਡਿਸਟਰਬੈਂਸ (Western Disturbance) ਸਰਗਰਮ ਹੋਣ ਜਾ ਰਿਹਾ ਹੈ। ਜਿਸ ਕਾਰਨ 1 ਅਤੇ 2 ਮਈ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤੇਜ਼ ਰਫ਼ਤਾਰ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਜਿਸ ਨਾਲ ਪਾਰ ਡਿੱਗੇਗਾ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਮੌਸਮ ਨੇ ਵਧਾਈ ਕਿਸਾਨਾਂ ਦੀ ਚਿੰਤਾ

ਬੀਤੇ ਦਿਨੀਂ ਮੀਂਹ ਅਤੇ ਗੜ੍ਹੇਮਾਰੀ ਨੇ ਕਿਸਾਨਾਂ ਦੀਆਂ ਫਸਲਾਂ ਖਰਾਬ ਕਰ ਦਿੱਤਾ ਸਨ। ਜਿਸ ਤੋਂ ਬਾਅਦ ਕਿਸਾਨਾਂ ਨੂੰ ਕਾਫੀ ਨੁਕਸਾਨ ਵੀ ਹੋਇਆ ਸੀ। ਹਲਾਂਕਿ ਪੰਜਾਬ ਦੀ ਆਮ ਆਦਮੀ ਸਰਕਾਰ ਵੱਲੋਂ ਗਿਰਦਾਵਰੀ ਕਰ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਰਾਸ਼ੀ (Compensation) ਦਿੱਤਾ ਗਿਆ ਸੀ। ਅਤੇ ਹੁਣ ਚਿੰਤਾ ਦੀ ਗੱਲ ਇਹ ਕਿ ਕਿਸਾਨਾਂ ਦੀਆਂ ਫਸਲਾਂ ਮੰਡੀਆਂ ਵਿੱਚ ਹਨ। ਜਿਸ ਨਾਲ ਕਿਸਾਨਾਂ ਦੀ ਚਿੰਤਾ ਵੱਧ ਗਈ ਹੈ। ਇਸ ਮੀਂਹ ਨਾਲ ਆਮ ਲੋਕਾਂ ਨੂੰ ਤਪਦੀ ਗਰਮੀ ਤੋਂ ਰਾਹਤ ਮਿਲੇਗੀ।

ਮੌਸਮ ਵਿਭਾਗ ਵੱਲੋਂ ਅਪੀਲ

ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀ ਹੈ ਕਿ ਉਹ ਗਰਜ ਅਤੇ ਬਿਜਲੀ ਦੇ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਰੁੱਖਾਂ ਦੀ ਸ਼ਰਨ ਨਾ ਲੈਣ। ਇਸ ਪੂਰਵ ਅਨੁਮਾਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਫ਼ਸਲਾਂ ਦੀ ਸਿੰਚਾਈ ਨਾ ਕਰਨ ਅਤੇ ਫ਼ਸਲਾਂ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਵਢੀ ਹੋਈ ਫ਼ਸਲ ਨੂੰ ਸੁਰੱਖਿਅਤ ਥਾਵਾਂ ‘ਤੇ ਇਕੱਠਾ ਕਰਨ ਲਈ ਕਿਹਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...