Weather Alert: ਪੰਜਾਬ ਦੇ ਕਈ ਹਿੱਸਿਆ ‘ਚ ਬਾਰਿਸ਼, ਮੀਂਹ ਤੇ ਗੜ੍ਹੇਮਾਰੀ ਦੀ ਸੰਭਾਵਨਾ

Updated On: 

30 Apr 2023 18:29 PM

ਪੰਜਾਬ ਦੇ ਕਈ ਹਿੱਸਿਆ 'ਚ ਬਾਰਿਸ਼ ਹੋਈ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ ਪੰਜਾਬ, ਚੰਡੀਗੜ੍ਹ ਵਿੱਚ ਮੀਂਹ ਦੀ ਸੰਭਾਵਨ ਹੈ।

Weather Alert: ਪੰਜਾਬ ਦੇ ਕਈ ਹਿੱਸਿਆ ਚ ਬਾਰਿਸ਼, ਮੀਂਹ ਤੇ ਗੜ੍ਹੇਮਾਰੀ ਦੀ ਸੰਭਾਵਨਾ

ਪੰਜਾਬ ਦਾ ਮੌਸਮ

Follow Us On

Weather Update: ਉੱਤਰ ਭਾਰਤ ਵਿੱਚ ਮੌਸਮ ਦਾ ਮਿਜ਼ਾਜ ਬਦਲਿਆ ਹੈ। ਪੰਜਾਬ ਦੇ ਕਈ ਹਿੱਸਿਆ ‘ਚ ਬਾਰਿਸ਼ ਹੋਈ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ (Department of Meteorology) ਵੱਲੋਂ ਜਾਰੀ ਅਲਰਟ ਮੁਤਾਬਕ ਪੰਜਾਬ, ਚੰਡੀਗੜ੍ਹ ਵਿੱਚ ਮੀਂਹ ਦੀ ਸੰਭਾਵਨ ਹੈ।

ਦੱਸ ਦਈਏ ਕਿ ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ 1 ਮਈ ਦੀ ਰਾਤ ਤੋਂ ਇੱਕ ਨਵਾਂ ਵੈਸਟਰਨ ਡਿਸਟਰਬੈਂਸ (Western Disturbance) ਸਰਗਰਮ ਹੋਣ ਜਾ ਰਿਹਾ ਹੈ। ਜਿਸ ਕਾਰਨ 1 ਅਤੇ 2 ਮਈ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤੇਜ਼ ਰਫ਼ਤਾਰ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਜਿਸ ਨਾਲ ਪਾਰ ਡਿੱਗੇਗਾ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਮੌਸਮ ਨੇ ਵਧਾਈ ਕਿਸਾਨਾਂ ਦੀ ਚਿੰਤਾ

ਬੀਤੇ ਦਿਨੀਂ ਮੀਂਹ ਅਤੇ ਗੜ੍ਹੇਮਾਰੀ ਨੇ ਕਿਸਾਨਾਂ ਦੀਆਂ ਫਸਲਾਂ ਖਰਾਬ ਕਰ ਦਿੱਤਾ ਸਨ। ਜਿਸ ਤੋਂ ਬਾਅਦ ਕਿਸਾਨਾਂ ਨੂੰ ਕਾਫੀ ਨੁਕਸਾਨ ਵੀ ਹੋਇਆ ਸੀ। ਹਲਾਂਕਿ ਪੰਜਾਬ ਦੀ ਆਮ ਆਦਮੀ ਸਰਕਾਰ ਵੱਲੋਂ ਗਿਰਦਾਵਰੀ ਕਰ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਰਾਸ਼ੀ (Compensation) ਦਿੱਤਾ ਗਿਆ ਸੀ। ਅਤੇ ਹੁਣ ਚਿੰਤਾ ਦੀ ਗੱਲ ਇਹ ਕਿ ਕਿਸਾਨਾਂ ਦੀਆਂ ਫਸਲਾਂ ਮੰਡੀਆਂ ਵਿੱਚ ਹਨ। ਜਿਸ ਨਾਲ ਕਿਸਾਨਾਂ ਦੀ ਚਿੰਤਾ ਵੱਧ ਗਈ ਹੈ। ਇਸ ਮੀਂਹ ਨਾਲ ਆਮ ਲੋਕਾਂ ਨੂੰ ਤਪਦੀ ਗਰਮੀ ਤੋਂ ਰਾਹਤ ਮਿਲੇਗੀ।

ਮੌਸਮ ਵਿਭਾਗ ਵੱਲੋਂ ਅਪੀਲ

ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀ ਹੈ ਕਿ ਉਹ ਗਰਜ ਅਤੇ ਬਿਜਲੀ ਦੇ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਰੁੱਖਾਂ ਦੀ ਸ਼ਰਨ ਨਾ ਲੈਣ। ਇਸ ਪੂਰਵ ਅਨੁਮਾਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਫ਼ਸਲਾਂ ਦੀ ਸਿੰਚਾਈ ਨਾ ਕਰਨ ਅਤੇ ਫ਼ਸਲਾਂ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਵਢੀ ਹੋਈ ਫ਼ਸਲ ਨੂੰ ਸੁਰੱਖਿਅਤ ਥਾਵਾਂ ‘ਤੇ ਇਕੱਠਾ ਕਰਨ ਲਈ ਕਿਹਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ