Punjab Weather Update: ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਭਾਰੀ ਬਾਰੀਸ਼ ਦੀ ਚਿਤਾਵਨੀ,ਯੈਲੋ ਅਲਰਟ ਜਾਰੀ
Punjab Weather Alert: ਪੰਜਾਬ ਅਤੇ ਚੰਡੀਗੜ੍ਹ ਦੇ ਵੱਡੇ ਹਿੱਸਿਆਂ 'ਚ ਰਾਤ ਤੋਂ ਪੈ ਰਰੇ ਤੇਜ਼ ਮੀਂਹ ਨੇ ਮੌਸਮ ਸੁਹਾਵਣਾ ਬਣਾ ਦਿੱਤਾ ਹੈ। ਇਸ ਵਧ ਰਹੀ ਗਰਮੀ ਤੋਂ ਇਕ ਵਾਰ ਮੁੜ ਰਾਹਤ ਮਿਲੀ ਹੈ।
ਜੂਨ ਮਹੀਨੇ ਦੇ ਟੁੱਟੇ ਰਿਕਾਰਡ
ਜੂਨ ਮਹੀਨੇ ਵਿੱਚ ਵੀ ਮੀਂਹ ਦੇ ਰਿਕਾਰਡ ਟੁੱਟ ਗਏ ਹਨ। ਜੇਕਰ ਪੂਰੇ ਪੰਜਾਬ ਦੀ ਗੱਲ ਕਰੀਏ ਤਾਂ ਜੂਨ ਮਹੀਨੇ ਵਿੱਚ ਹੁਣ ਤੱਕ 43.6 MM ਮੀਂਹ ਦਰਜ ਕੀਤੀ ਜਾ ਚੁੱਕਾ ਹੈ। ਪੰਜਾਬ ਵਿੱਚ ਇਸ ਸਾਲ 37 ਫੀਸਦ ਜ਼ਿਆਦਾ ਮੀਂਹ ਦਰਜ ਕੀਤਾ ਗਿਆ ਹੈ।5 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ 5 ਜਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਨ੍ਹਾਂ ਵਿੱਚ ਰੂਪਨਗਰ, ਮੁਹਾਲੀ, ਨਵਾਂਸ਼ਹਿਰ, ਪਠਾਨਕੋਟ, ਹੁਸ਼ਿਆਰਪੁਰ ਹਨ। ਉਥੇ ਹੀ 24 ਜੂਨ ਤੋਂ ਮਾਝਾ, ਮਾਲਵਾ ਅਤੇ ਦੁਆਬਾ ਦੇ ਸੰਗਰੂਰ, ਲੁਧਿਆਣਾ, ਮੁਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 25 ਅਤੇ 26 ਜੂਨ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।‘ਝੋਨ ਦੇ ਲਈ ਲਾਭਦਾਈਕ ਹੈ ਮੀਂਹ’
ਮੌਸਮ ਵਿਭਾਗ ਵੱਲੋਂ ਮੀਂਹ ਦੀ ਭਵਿੱਖਬਾਣੀ ਮੁਤਾਬਕ ਇਹ ਮੀਂਹ ਕਿਸਾਨਾਂ ਦੀ ਫਸਲਾਂ ਲਈ ਕਾਫੀ ਲਾਹੇਬੰਦ ਹੋਵੇਗੀ। ਪੰਜਾਬ ਵਿੱਚ ਇਸ ਵੇਲੇ ਝੋਨੇ ਦੀ ਲਵਾਈ ਹੋ ਰਹੀ ਹੈ। ਝੋਨੇ ਦੀ ਫਸਲ ਦੀ ਬਿਜਾਈ ਲਈ ਇਹ ਮੀਂਹ ਕਾਫੀ ਫਾਈਦੇ ਮੰਦ ਹੋਵੇਗਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
