Punjab Weather Alert: ਪੰਜਾਬ ਦੇ ਨਾਲ-ਨਾਲ ਪੂਰੇ ਉੱਤਰ ਭਾਰਤ ਵਿੱਚ ਇੱਕ ਵਾਰ ਫਿਰ
ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ। ਜਿਸ ਤੋਂ ਬਾਅਦ ਕਿਸਾਨਾਂ ਦੀਆਂ ਚਿੰਤਾਵਾਂ ਇਕ ਵਾਰ ਮੁੜ ਵੱਧ ਗਈਆਂ ਹਨ। ਦੱਸ ਦੇਈਏ ਕਿ ਇਸ ਵੇਲ੍ਹੇ ਕੁਝ ਕਿਸਾਨਾਂ ਦੀ ਫਸਲ ਮੰਡੀਆਂ ਚ ਤਾਂ ਕਈਆਂ ਦੀ ਫਸਲ ਹਾਲੇ ਖੇਤਾਂ ਵਿੱਚ ਹੀ ਖੁਲ੍ਹੇ ਅਸਮਾਨ ਹੇਠ ਪਈ ਹੈ।
ਪੰਜਾਬ ਦੇ ਕਈ ਹਿੱਸਿਆਂ ‘ਚ ਮੀਂਹ ਦਾ ਖਦਸ਼ਾ
ਭਾਰਤੀ ਮੌਸਮ ਵਿਭਾਗ ਦੀ ਮੰਨੀਏ ਤਾਂ ਪੰਜਾਬ ਦੇ ਕਈ ਹਿੱਸਿਆ ਵਿੱਚ ਭਾਰੀ ਮੀਂਹ, ਤੂਫਾਨ ਅਤੇ ਮੁੜ ਗੜੇਮਾਰੀ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਖਰਾਬ ਹੋਈ ਫਸਲ ਦੇ ਖਰਾਬੇ ਲਈ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਹੁਣ ਇੱਕ ਵਾਰ ਮੁੜ ਤੋਂ ਕਿਸਾਨਾਂ ਨੂੰ ਆਪਣੀ
ਫਸਲ ਦੀ ਚਿੰਤਾ ਸਤਾਉਣ ਲੱਗੀ ਹੈ।
ਮਿਲੀ ਜਾਣਕਾਰੀ ਮੁਤਾਬਕ, ਮੰਗਲਵਾਰ ਨੂੰ ਦਿੱਲੀ-ਐਨਸੀਆਰ ਦੇ ਕੁਝ ਖੇਤਰਾਂ ਵਿੱਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਿਸ ਕਰਕੇ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਉੱਧਰ, ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ‘ਚ ਤੂਫਾਨ ਅਤੇ
ਗੜੇਮਾਰੀ ਨੂੰ ਲੈ ਕੇ ਉਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ