Monsoon ਦੇ ਦੇਰੀ ਨਾਲ ਆਉਣ ਕਾਰਨ ਪੰਜਾਬ ਦੇ ਕਿਸਾਨਾਂ ਦਾ ਹੋਵੇਗਾ ਨੁਕਸਾਨ-ਵਾਈਸ ਚਾਂਸਲਰ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਪੀਏਯੂ ਦੇ ਵਾਈਸ ਚਾਂਸਲਰ ਨੇ ਨੇ ਕਿਸਾਨਾਂ ਨਾਲ ਖਾਸ ਗੱਲਬਾਤ ਕੀਤੀ। ਵੀਸੀ ਨੇ ਕਿਹਾ ਕਿ ਮਾਨਸੂਨ ਦੀ ਦੇਰੀ ਨਾਲ ਆਉਣ ਕਾਰਨ ਕਿਸਾਨਾਂ ਅਤੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਦਾ ਨੁਕਸਾਨ ਹੋਵੇਗਾ।

ਲੁਧਿਆਣਾ। ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) ਦੇ ਪਾਲ ਆਡੀਟੋਰੀਆਮ ਚ ਕਿਸਾਨਾਂ ਨੂੰ ਪਰਾਲੀ ਨੂੰ ਨਾ ਜਲਾਉਣ ਪ੍ਰਤੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਨਾਲ ਸਬੰਧਤ ਦਿੱਲੀ ਸਮੇਤ ਪੰਜਾਬ ਦੇ ਵੱਖ ਵੱਖ ਡਾਇਰੈਕਟਰ ਤੋਂ ਇਲਾਵਾ ਅਧਿਕਾਰੀ ਪਹੁੰਚੇ। ਜਿੱਥੇ ਇਸ ਮੌਕੇ ਵੱਡੀ ਗਿਣਤੀ ਵਿਚ ਆਏ ਕਿਸਾਨਾਂ ਨੂੰ ਵੱਖ-ਵੱਖ ਵਿਸ਼ਿਆਂ ਤੇ ਜਾਣਕਾਰੀ ਦਿੱਤੀ ਗਈ ਤਾਂ ਉਥੇ ਹੀ ਉਹਨਾਂ ਨੂੰ ਧਰਤੀ ਹੇਠਲਾ ਘਟ ਰਹੇ ਪਾਣੀ ਦੇ ਪੱਧਰ ਨੂੰ ਲੈ ਕੇ ਵੀ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਪੇਡੀ ਤੋਂ ਤਿਆਰ ਹੋਣ ਵਾਲੀਆਂ ਚੀਜਾਂ ਬਾਰੇ ਵੀ ਕਿਸਾਨਾਂ (Farmers) ਨੂੰ ਜਾਣਕਾਰੀ ਦਿੱਤੀ ਗਈ ਅਤੇ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਦੁੱਗਣਾ ਫਾਇਦਾ ਹੋਵੇਗਾ ਅਤੇ ਕਿਸਾਨ ਪਰਾਲੀ ਨਹੀ ਜਲਾਉਣਗੇ। ਇਸ ਤੋਂ ਇਲਾਵਾ ਉਨ੍ਹਾਂ ਹੈਪੀ ਸੀਡਰ ਅਤੇ ਰੋਟਾਵੇਟਰ ਮਸ਼ੀਨਾਂ ਕਿਸਾਨਾਂ ਨੂੰ ਦੇਣ ਦੀ ਗੱਲ ਕਹੀ।
ਕਿਸਾਨ ਨਾੜ ਨੂੰ ਅੱਗ ਨਾ ਲਾਉਣ-ਵੀਸੀ
ਓਧਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ (Vice Chancellor) ਡਾਕਟਰ ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਅੱਜ ਯੂਨੀਵਰਸਿਟੀ ਦੇ ਵਿਚ ਕਿਸਾਨਾਂ ਨੂੰ ਪਰਾਲੀ ਦੀ ਨਾੜ ਨੂੰ ਅੱਗ ਨਾ ਲਗਾਉਣ ਪ੍ਰਤੀ ਪ੍ਰੇਰਿਤ ਕਰਨ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਹੈ।
ਜਿਸ ਵਿੱਚ ਦਿੱਲੀ ਸਮੇਤ ਪੰਜਾਬ ਦੇ ਖੇਤੀਬਾੜੀ ਨਾਲ ਸਬੰਧਤ ਡਾਇਰੈਕਟਰ ਸਾਹਿਬਾਨਾਂ ਤੋਂ ਇਲਾਵਾ ਅਧਿਕਾਰੀ ਵੀ ਮੌਜ਼ੂਦ ਰਹੇ ਜਿਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਤੋਂ ਇਲਾਵਾ ਸਿੱਧੀ ਬਿਜਾਈ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨਾਲ ਤਿਆਰ ਹੋਣ ਵਾਲੀਆਂ ਚੀਜ਼ਾਂ ਦੇ ਬਾਰੇ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਹੈ ਤਾਂ ਕਿ ਕਿਸਾਨ ਚੰਗਾ ਮੁਨਾਫ਼ਾ ਕਮਾ ਸਕਣ।ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਹੈਪੀ ਸੀਡਰ ਅਤੇ ਰੋਟਾਵੇਟਰ ਮਸ਼ੀਨਾਂ ਦੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਨੇ ਧਰਤੀ ਦੇ ਅੰਦਰ ਪੈਦਾ ਹੋਣ ਵਾਲੇ ਤੱਤ ਉਸ ਮਿੱਟੀ ਵਿਚ ਹੀ ਕਿਹਾ ਕਿ ਅੱਗ ਲਗਾਉਣ ਨਾਲ ਸਾਰੇ ਹੀ ਤੱਤ ਖਤਮ ਹੋ ਜਾਂਦੇ ਨੇ ਜਿਸ ਲਈ ਕਿਸਾਨਾਂ ਨੂੰ ਇਨ੍ਹਾਂ ਮਸ਼ੀਨਾਂ ਤੇ ਸਰਕਾਰ ਵਲੋ ਸਬਸਿਡੀ ਵੀ ਦਿੱਤੀ ਜਾ ਰਹੀ ਹੈ
‘ਕਿਸਾਨਾਂ ਨੂੰ ਦਿੱਤਾ ਜਾਵੇਗਾ ਨਹਿਰੀ ਪਾਣੀ’
ਇਸ ਤੋ ਇਲਾਵਾ ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਲਈ ਜ਼ਿਆਦਾਤਰ ਪਾਣੀ ਦੀ ਜ਼ਰੂਰਤ ਹੁੰਦੀ ਹੈ ਅਤੇ ਮੌਨਸੂਨ ਲੇਟ ਹੋਣ ਕਾਰਨ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦਾ ਇਸਤੇਮਾਲ ਕਰਨਾ ਹੋਵੇਗਾ ਜਿਸ ਨੂੰ ਲੈ ਕੇ ਕਿਸਾਨਾਂ ਨੂੰ ਵੀ ਪਨੀਰੀ ਇਕ ਮਹੀਨੇ ਤੱਕ ਰੱਖਣ ਦੀ ਸਿਫਾਰਿਸ਼ ਕੀਤੀ ਗਈ ਹੈ ਕਿਹਾ ਕਿ ਆਮ ਤੌਰ ਤੇ ਪਨੀਰੀ 25 ਦਿਨਾਂ ਬਾਅਦ ਲਗਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਦੇ ਨਾਲ-ਨਾਲ ਕੁਦਰਤੀ ਪਾਣੀ ਦਾ ਵੀ ਸਹਿਯੋਗ ਮਿਲਦਾ ਹੈ।
ਇਹ ਵੀ ਪੜ੍ਹੋ
ਇਸ ਵਾਰ ਮੌਨਸੂਨ ਦੇ ਲੇਟ ਹੋਣ ਕਾਰਨ ਕਿਸਾਨਾਂ ਨੂੰ ਧਰਤੀ ਹੇਠਲਾ ਪਾਣੀ ਕੱਢਣਾ ਪਵੇਗਾ ਜਿਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਘਟੇਗਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਕਿਸਾਨਾਂ ਨੂੰ ਸਿਫਾਰਿਸ਼ ਕੀਤੀ ਜਾ ਰਹੀ ਹੈ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਨਹਿਰੀ ਪਾਣੀ ਵੀ ਦਿੱਤਾ ਜਾਵੇਗਾ ਤਾਂ ਕਿ ਧਰਤੀ ਹੇਠਲਾ ਪਾਣੀ ਕੱਢਣ ਦੀ ਜ਼ਰੂਰਤ ਨਾ ਪਵੇ ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਈ ਅਜਿਹੇ ਡਾਰਕ ਜੋਨ ਬਣ ਚੁੱਕੇ ਨੇ ਜਿੱਥੇ ਪਾਣੀ ਦਾ ਲੈਵਲ ਕਾਫ਼ੀ ਥੱਲੇ ਚਲਾ ਗਿਆ ਹੈ। ਕਿਹਾ ਕਿ ਇਸ ਨੂੰ ਬਚਾਉਣ ਲਈ ਕਿਸਾਨਾਂ ਨੂੰ ਵੱਖ ਵੱਖ ਵਿਸ਼ਿਆਂ ਤੇ ਪ੍ਰੇਰਿਤ ਕੀਤਾ ਗਿਆ। ਓਧਰ ਆਏ ਹੋਏ ਕਿਸਾਨਾਂ ਨੇ ਵੀ ਇਸ ਕਦਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਤੇ ਉਨ੍ਹਾਂ ਵੱਲੋਂ ਇਸ ਬਾਰ ਵੱਖ-ਵੱਖ ਕਿਸਮ ਦੀ ਪਨੀਰੀ ਲਗਾਈ ਗਈ ਹੈ। ਜਿਸ ਨਾਲ ਬਾਸਮਤੀ ਅਤੇ ਚਾਵਲ ਦੀ ਪੈਦਾਵਾਰ ਹੋ ਸਕੇ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ