Agriculture News: ਪਰਾਲੀ ਨਾ ਸਾੜਣ ਨੂੰ ਲੈ ਕੇ ਹੁਣੇ ਤੋਂ ਹੀ ਜਾਗਰੁਕਤਾ ਮੁਹਿੰਮ ਚਲਾਉਣ ‘ਤੇ ਜੋਰ
Deputy Commissioner ਨੇ ਕਿਹਾ ਕਿ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀ ਪਿੰਡਾਂ ਵਿੱਚ ਲਗਾਏ ਜਾਣ ਵਾਲੇ ਕੈਂਪਾਂ ਦੌਰਾਨ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਤੇ ਸੰਦਾਂ ਦੀ ਉਪਲਬਧਤਾ ਬਾਰੇ ਜਾਣੂ ਕਰਵਾਉਣ ਅਤੇ ਖੇਤਾਂ ਵਿੱਚ ਰਹਿੰਦ ਖੂਹੰਦ ਨੂੰ ਰਲਾਉਣ ਦੇ ਫਾਇਦਿਆਂ ਬਾਰੇ ਵੀ ਮਾਹਿਰਾਂ ਵੱਲੋਂ ਜਾਣਕਾਰੀ ਪ੍ਰਦਾਨ ਕੀਤੀ ਜਾਵੇ।
ਸੰਗਰੂਰ ਨਿਊਜ: ਕਣਕ ਦੀ ਵਾਢੀ ਮਗਰੋਂ ਖੇਤਾਂ ਵਿੱਚ ਤੂੜੀ ਤੋਂ ਬਾਅਦ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਾਉਣ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵਿਆਪਕ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਏ ਜਾਣ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹਾਲਾਂਕਿ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਘੱਟ ਵਾਪਰਦੀਆਂ ਹਨ ਪਰ ਫਿਰ ਵੀ ਵਧੇਰੇ ਚੌਕਸੀ ਵਰਤਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੀ ਤਰਫੋਂ ਸੈਟੇਲਾਈਟ ਰਾਹੀਂ ਖੇਤਾਂ ਤੇ ਨਿਰੰਤਰ ਨਜ਼ਰ ਰੱਖੀ ਜਾਂਦੀ ਹੈ ਅਤੇ ਵਿਭਾਗੀ ਟੀਮਾਂ ਨੂੰ ਵੀ ਚਾਹੀਦਾ ਹੈ ਕਿ ਉਹ ਅਜਿਹੇ ਇਲਾਕਿਆਂ ਵਿੱਚ ਵਧੇਰੇ ਮੁਸਤੈਦੀ ਰੱਖਣ, ਜਿਥੇ ਪਿਛਲੇ ਸਾਲਾਂ ਵਿੱਚ ਰਹਿੰਦ ਖੂਹੰਦ ਨੂੰ ਸਾੜਨ ਦੀਆਂ ਘਟਨਾਵਾਂ ਵਧੇਰੇ ਵਾਪਰੀਆਂ ਸਨ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਨਿਰੰਤਰ ਜਾਗਰੂਕਤਾ ਦੇ ਸਦਕਾ ਕਿਸਾਨ ਤੇ ਜਿੰਮੀਦਾਰ ਨਾੜ ਨੂੰ ਸਾੜਨ ਦੇ ਮਾੜੇ ਰੁਝਾਨ ਨੂੰ ਹਮੇਸ਼ਾਂ ਲਈ ਛੱਡ ਦੇਣਗੇ।


