AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੰਤ ਸੀਚੇਵਾਲ ਨੇ ਰਾਜ ਸਭਾ ‘ਚ ਚੁੱਕਿਆ ਬਾਗਬਾਨੀ ਦਾ ਮੁੱਦਾ, ਬਾਗਾਂ ਦੇ ਮੁਆਵਜ਼ੇ ਦੀ ਚੁੱਕੀ ਮੰਗ

Sant Seechewal on Gardening in Rajya Sabha: ਪਿਛਲੇ ਦੋ ਸਾਲਾਂ, 2021-22 ਅਤੇ 2022-23 ਦੌਰਾਨ ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਦੇ ਕਿਸਾਨਾਂ ਵੱਲੋਂ ਜਲਵਾਯੂ ਪਰਿਵਰਤਨ ਕਾਰਨ ਹੋਏ ਨੁਕਸਾਨ ਕਾਰਨ ਲਗਭਗ 40,000 ਏਕੜ ਦੇ ਬਗੀਚੇ ਉਖਾੜ ਦਿੱਤੇ ਗਏ ਸਨ। ਸੰਤ ਸੀਚੇਵਾਲ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਦਾ ਸਭ ਤੋਂ ਮਾੜਾ ਅਸਰ ਬਾਗਬਾਨੀ 'ਤੇ ਪੈ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਮੇਤ ਦੇਸ਼ ਭਰ ਦੇ ਬਾਗਬਾਨੀ ਕਿਸਾਨਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾਵੇ।

ਸੰਤ ਸੀਚੇਵਾਲ ਨੇ ਰਾਜ ਸਭਾ 'ਚ ਚੁੱਕਿਆ ਬਾਗਬਾਨੀ ਦਾ ਮੁੱਦਾ, ਬਾਗਾਂ ਦੇ ਮੁਆਵਜ਼ੇ ਦੀ ਚੁੱਕੀ ਮੰਗ
ਪੁਰਾਣੀ ਤਸਵੀਰ
tv9-punjabi
| Updated On: 05 Aug 2024 19:12 PM IST
Share

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਵਿੱਚ ਬਾਗਬਾਨੀ ਕਿਸਾਨਾਂ ਦਾ ਮੁੱਦਾ ਉਠਾਇਆ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਸਰਕਾਰ ਹੋਰ ਫ਼ਸਲਾਂ ਦੀ ਬਰਬਾਦੀ ਦਾ ਮੁਆਵਜ਼ਾ ਦਿੰਦੀ ਹੈ। ਪਰ ਉਹ ਬਾਗਾਂ ਦੀ ਬਰਬਾਦੀ ਬਾਰੇ ਬਿਲਕੁਲ ਨਹੀਂ ਸੋਚਦੀ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੁਦਰਤੀ ਆਫ਼ਤਾਂ ਕਾਰਨ ਹੋਰ ਫ਼ਸਲਾਂ ਦੇ ਨੁਕਸਾਨ ਦਾ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਂਦਾ ਹੈ। ਇਸੇ ਤਰ੍ਹਾਂ ਬਾਗਬਾਨਾਂ ਨੂੰ ਵੀ ਉਨ੍ਹਾਂ ਦੇ ਬਾਗਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ।

ਸੰਤ ਸੀਚੇਵਾਲ ਨੇ ਕਿਹਾ ਕਿ ਬਾਗਬਾਨੀ ਨੂੰ ਵੀ ਖੇਤੀ ਦੇ ਬਦਲਵੇਂ ਰੂਪ ਵਜੋਂ ਦੇਖਿਆ ਜਾਂਦਾ ਹੈ। ਇਸ ਦੇ ਨਾਲ ਹੀ, ਬਾਗ ਧਰਤੀ ਹੇਠਲੇ ਪਾਣੀ ਦੀ ਬਚਤ ਕਰਦੇ ਹਨ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਵਿੱਚ ਮਦਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫਾਜ਼ਿਲਕਾ, ਅਬੋਹਰ, ਹੁਸ਼ਿਆਰਪੁਰ ਅਤੇ ਹੋਰ ਥਾਵਾਂ ਤੇ ਕਿੰਨੂ ਦੇ ਬਾਗ ਵੱਡੇ ਪੱਧਰ ਤੇ ਲਗਾਏ ਗਏ ਹਨ। ਪਰ ਕੁਦਰਤੀ ਆਫ਼ਤ ਦਾ ਸ਼ਿਕਾਰ ਹੋਣ ਤੋਂ ਬਾਅਦ ਬਹੁਤ ਸਾਰੇ ਬਾਗਬਾਨ ਕਿਸਾਨਾਂ ਨੇ ਇਨ੍ਹਾਂ ਨੂੰ ਛੱਡ ਦਿੱਤਾ ਅਤੇ ਆਪਣੇ ਹਰੇ ਭਰੇ ਬਾਗਾਂ ਨੂੰ ਉਖਾੜਨ ਲਈ ਮਜਬੂਰ ਹੋ ਗਏ। ਉਨ੍ਹਾਂ ਕਿਹਾ ਕਿ ਮਾਲਵਾ ਖੇਤਰ ਵਿੱਚ ਬਾਗਬਾਨੀ ਨਹਿਰੀ ਪਾਣੀ ਤੇ ਨਿਰਭਰ ਹੈ। ਕਿਉਂਕਿ ਉਨ੍ਹਾਂ ਦਾ ਧਰਤੀ ਹੇਠਲਾ ਪਾਣੀ ਖਾਰਾ ਹੈ। ਇਸ ਨਾਲ ਬਾਗਾਂ ਦਾ ਵੀ ਨੁਕਸਾਨ ਹੋ ਰਿਹਾ ਹੈ।

ਉਤਸ਼ਾਹਿਤ ਕਰਨ ਲਈ ਦਿੱਤੀ ਜਾਵੇ ਸਬਸਿਡੀ

ਸੰਤ ਸੀਚੇਵਾਲ ਨੇ ਸਦਨ ਵਿੱਚ ਜ਼ੋਰਦਾਰ ਮੰਗ ਕੀਤੀ ਹੈ ਕਿ ਕੁਦਰਤੀ ਆਫਤਾਂ ਕਾਰਨ ਬਾਗਬਾਨੀ ਨੂੰ ਹੋਏ ਨੁਕਸਾਨ ਦੀ ਸੂਰਤ ਵਿੱਚ ਉਨ੍ਹਾਂ ਨੂੰ ਆਮ ਫਸਲਾਂ ਦੇ ਨੁਕਸਾਨ ਦੀ ਤਰ੍ਹਾਂ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਵੱਧ ਤੋਂ ਵੱਧ ਸਬਸਿਡੀ ਦਿੱਤੀ ਜਾਵੇ, ਤਾਂ ਜੋ ਕਿਸਾਨ ਬਾਗਬਾਨੀ ਵੱਲ ਮੁੜ ਸਕਣ ਅਤੇ ਆਪਣੇ ਫਲਾਂ ਦੇ ਮੰਡੀਕਰਨ ਦਾ ਪ੍ਰਬੰਧ ਕਰ ਸਕਣ। ਬਾਗਬਾਨੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ। ਬਾਗਬਾਨੀ ਲਈ ਵਰਤੇ ਜਾਣ ਵਾਲੇ ਸਾਜ਼ੋ-ਸਾਮਾਨ ਅਤੇ ਮਸ਼ੀਨਰੀ ਨੂੰ ਸਸਤਾ ਕੀਤਾ ਜਾਣਾ ਚਾਹੀਦਾ ਹੈ।

Follow Us
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ...
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ...
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......