ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Agricultural Policy: ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ 31 ਮਾਰਚ ਤੱਕ ਸੁਝਾਅ ਮੰਗੇ

Agriculture Policy ਬਣਾਉਣ ਲਈ ਸਰਕਾਰ ਵੱਲੋਂ ਕਿਸਾਨਾਂ, ਗਰੁੱਪ ਸਮੂਹਾਂ, ਸੈਲਫ ਹੈਲਪ ਗਰੁੱਪਾਂ, FPO, ਕਿਸਾਨ ਐਸੋਸੀਏਸ਼ਨ, ਐਗਰੋ ਇੰਡਸਟਰੀਅਲ ਐਸੋਸੀਏਸ਼ਨਸ ਤੋਂ ਇਲਾਵਾ ਆਮ ਲੋਕਾਂ ਤੋਂ 31 ਮਾਰਚ 2023 ਤੱਕ ਸੁਝਾਅ ਮੰਗੇ ਗਏ ਹਨ।

Agricultural Policy: ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ 31 ਮਾਰਚ ਤੱਕ ਸੁਝਾਅ ਮੰਗੇ
Agricultural Policy: ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ 31 ਮਾਰਚ ਤੱਕ ਸੁਝਾਅ ਮੰਗੇ।
Follow Us
tv9-punjabi
| Updated On: 20 Mar 2023 19:51 PM

ਚੰਡੀਗੜ੍ਹ: ਖੇਤੀਬਾੜੀ ਪ੍ਰਧਾਨ ਸੂਬੇ ਪੰਜਾਬ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ (CM Bhagwant Maan) ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੀ ਵਾਰ ਬਣਾਈ ਜਾ ਰਹੀ ਖੇਤੀਬਾੜੀ ਨੀਤੀ (Agriculture Policy) ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਗਏ ਹਨ।

ਪੰਜਾਬ ਸਰਕਾਰ ਨੇ ਕੀਤਾ ਖੇਤੀਬਾੜੀ ਨੀਤੀ ਬਣਾਉਣ ਦਾ ਫੈਸਲਾ

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਕਿਹਾ ਕਿ ਕਿਸਾਨੀ ਨੂੰ ਕਰਜ਼ਾ ਮੁਕਤ ਬਣਾਉਣ ਅਤੇ ਸਮੇਂ ਦੀ ਲੋੜ ਅਨੁਸਾਰ ਕਿਸਾਨੀ ਨੂੰ ਨਵੀਆਂ ਲੀਹਾਂ ਉਤੇ ਚੜ੍ਹਾਉਣ ਲਈ ਮੁੱਖ ਮੰਤਰੀ ਤਰਫੋਂ ਖੇਤੀਬਾੜੀ ਨੀਤੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸੇ ਦੇ ਸਿਲਸਿਲੇ ਵਿੱਚ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਸਰਕਾਰ-ਕਿਸਾਨ ਮਿਲਣੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੀਤੀ ਵਿੱਚ ਕਿਸਾਨਾਂ ਦੀ ਫੀਡਬੈਕ ਨੂੰ ਸ਼ਾਮਲ ਕਰਨ ਲਈ ਸਰਕਾਰ ਵੱਲੋਂ ਕਿਸਾਨਾਂ, ਗਰੁੱਪ ਸਮੂਹਾਂ, ਸੈਲਫ ਹੈਲਪ ਗਰੁੱਪਾਂ, ਐਫਪੀਓ, ਕਿਸਾਨ ਐਸੋਸੀਏਸ਼ਨ, ਐਗਰੋ ਇੰਡਸਟਰੀਅਲ ਐਸੋਸੀਏਸ਼ਨਸ ਤੋਂ ਇਲਾਵਾ ਆਮ ਲੋਕਾਂ ਤੋਂ 31 ਮਾਰਚ 2023 ਤੱਕ ਸੁਝਾਅ ਮੰਗੇ ਗਏ ਹਨ।

ਲੋਕਾਂ ਨੂੰ ਵੱਧ-ਚੜ੍ਹ ਕੇ ਸੁਝਾਅ ਦੇਣ ਦੀ ਅਪੀਲ

ਖੇਤੀਬਾੜੀ ਮੰਤਰੀ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ-ਚੜ੍ਹ ਕੇ ਆਪਣੇ ਸੁਝਾਅ ਦੇਣ ਤਾਂ ਜੋ ਉਨ੍ਹਾਂ ਨੂੰ ਨੀਤੀ ਦਾ ਹਿੱਸਾ ਬਣਾਇਆ ਜਾ ਸਕੇ। ਸੁਝਾਅ ਦੇਣ ਲਈ ਮੋਬਾਈਲ ਨੰਬਰ 75080-18998 ਉਤੇ ਵੱਟਸਐਪ ਜਾਂ ਫੋਨ ਨੰਬਰ- 0172- 2969340 ਉਤੇ ਕਾਲ ਜਾਂ farmercomm@punjabmail.gov.in ਉਤੇ ਈਮੇਲ ਜਾਂ ਪੰਜਾਬ ਸਟੇਟ ਫਾਰਮਰਸ ਐਂਡ ਫਾਰਮ ਵਰਕਰਸ ਕਮਿਸ਼ਨ, ਕਾਲਕਟ ਭਵਨ, ਏਅਰ ਪੋਰਟ ਚੌਕ, ਨੇੜੇ ਐਰੋਸਿਟੀ ਬਲਾਕ ਸੀ, ਏਅਰਪੋਰਟ ਰੋਡ, ਐਸਏਐਸ ਨਗਰ (ਮੁਹਾਲੀ) ਉਤੇ ਚਿੱਠੀ ਪੱਤਰ ਭੇਜਿਆ ਜਾ ਸਕਦਾ ਹੈ। ਉਕਤ ਵਿੱਚੋਂ ਕਿਸੇ ਵੀ ਸੰਪਰਕ ਨੰਬਰ, ਈਮੇਲ ਜਾਂ ਪਤੇ ਉਤੇ ਆਪਣੀ ਸਹੂਲਤ ਅਨੁਸਾਰ ਸੁਝਾਅ ਭੇਜੇ ਜਾ ਸਕਦੇ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਸਿੱਧੂ ਮੂਸੇਵਾਲਾ ਤੇ ਬਣ ਰਹੀ Documentary ਤੋਂ ਖੁਸ਼ ਨਹੀਂ ਪਿਤਾ ਬਲਕੌਰ!
ਸਿੱਧੂ ਮੂਸੇਵਾਲਾ ਤੇ ਬਣ ਰਹੀ Documentary ਤੋਂ ਖੁਸ਼ ਨਹੀਂ ਪਿਤਾ ਬਲਕੌਰ!...
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!...
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ...
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ...
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ...
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼...
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?...
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ...
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ...