Cabinet Minister ਨੇ ਕੀਤੀ ਬਾਗਵਾਨੀ ਡਾਇਰੈਕਟਰ ਦਫਤਰ ‘ਚ ਰੇਡ, ਰਿਕਾਰਡ ਵੀ ਕੀਤਾ ਚੈੱਕ, ਸਟਾਫ ਨੂੰ ਸਮੇਂ ‘ਤੇ ਆਉਣ ਦੇ ਨਿਰਦੇਸ਼
ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਸੋਮਵਾਰ ਨੂੰ ਅਲਸੂਬਾ ਬਾਗਬਾਨੀ ਦੇ ਡਾਇਰੈਕਟਰ ਦੇ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ। ਮੰਤਰੀ ਨੂੰ ਅਚਾਨਕ ਅਲ ਸਵੇਰੇ ਪੁੱਜਦਾ ਦੇਖ ਕੇ ਸਾਰਾ ਸਟਾਫ਼ ਘਬਰਾ ਗਿਆ।
28 ਮਈ ਨੂੰ ਕੀਤਾ ਸੀ ਵਿਕਾਸ ਕੰਮਾਂ ਦਾ ਉਦਘਾਟਨ
ਜ਼ਿਕਰਯੋਗ ਹੈ ਕਿ 28 ਮਈ ਨੂੰ ਮੰਤਰੀ ਜੋੜਾਮਾਜਰਾ (Joramajra ) ਨੇ ਸੀਚੇਵਾਲ ਮਾਡਲ ਅਨੁਸਾਰ ਪਿੰਡ ਕਰਹਾਲੀ ਸਾਹਿਬ ਵਿਖੇ 37 ਲੱਖ ਰੁਪਏ ਦੀ ਲਾਗਤ ਨਾਲ ਛਪਾਰ ਦੇ ਨਵੀਨੀਕਰਨ, ਐਸਟੀਪੀ ‘ਤੇ ਪਾਈਪ ਲਾਈਨ ਵਿਛਾਉਣ ਦਾ ਉਦਘਾਟਨ ਵੀ ਕੀਤਾ ਸੀ। ਇਸ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ। ਇਸ ਦੇ ਨਾਲ ਹੀ ਪੰਚਾਇਤੀ ਜ਼ਮੀਨਾਂ ਨੂੰ ਸ਼ੁੱਧ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਮਾਨਯੋਗ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ।ਅੱਜ ਸਵੇਰੇ 7:30 ਵਜੇ ਡਾਇਰੈਕਟਰ, ਬਾਗਬਾਨੀ, ਪੰਜਾਬ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ।ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ, ਤੇ ਸਮੇਂ ਦਾ ਪਾਬੰਦ ਰਹਿਣ ਲਈ ਤਾਕੀਦ ਕੀਤੀ ਪੰਜਾਬ ਸਰਕਾਰ, ਸੂਬਾ ਨਿਵਾਸੀਆਂ ਨੂੰ ਬਿਹਤਰ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ pic.twitter.com/fgWHTCmSbY
— Chetan Singh Jouramajra (@jouramajra) May 29, 2023
ਸ਼ਹੀਦ ਜਵਾਨ ਨੂੰ ਸ਼ਰਧਾਂਜਲੀ
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 27 ਮਈ ਨੂੰ ਸਮਾਣਾ ਦੇ ਪਿੰਡ ਰੰਧਾਵਾ ਦਾ ਦੌਰਾ ਕਰਕੇ ਫੌਜ ਦੇ ਸ਼ਹੀਦ ਸਹਿਜਪਾਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਸ਼ਹੀਦ ਦੇ ਮਾਪਿਆਂ ਨੂੰ ਦਿਲਾਸਾ ਦਿੰਦਿਆਂ ਮਾਨਯੋਗ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਅਤੇ ਦੇਸ਼ ਇਸ ਬਹਾਦਰ ਪੁੱਤਰ ਸਹਿਜਪਾਲ ਸਿੰਘ ਨੂੰ ਸਲਾਮ ਕਰ ਰਿਹਾ ਹੈ। ਸੀਐਮ ਭਗਵੰਤ ਮਾਨ ਨੇ ਵੀ ਸ਼ਹੀਦ ਜਵਾਨ ਨੂੰ ਨਮਨ ਕੀਤਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
