AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Tomato Rates: ਸਰਕਾਰ ਨੇ ਟਮਾਟਰ ਸਸਤਾ ਕਰਨ ਦਾ ਬਣਾਇਆ ਸੁਪਰ ਪਲਾਨ, ਇਸ ਤਰੀਕ ਤੋਂ ਘੱਟ ਹੋ ਸਕਦੀਆਂ ਨੇ ਕੀਮਤਾਂ

ਸਰਕਾਰ ਦੇ ਆਪਣੇ ਅੰਕੜਿਆਂ ਅਨੁਸਾਰ ਪਿਛਲੇ ਇੱਕ ਮਹੀਨੇ ਵਿੱਚ ਟਮਾਟਰ ਦੀਆਂ ਕੀਮਤਾਂ ਵਿੱਚ 326.13 ਫੀਸਦੀ ਦਾ ਵਾਧਾ ਹੋਇਆ ਹੈ। ਹਿਮਾਚਲ ਪ੍ਰਦੇਸ਼ ਵਰਗੇ ਪਹਾੜੀ ਰਾਜਾਂ 'ਚ ਲਗਾਤਾਰ ਬਾਰਿਸ਼ ਕਾਰਨ ਹਾਲਾਤ ਖਰਾਬ ਹੋ ਗਏ ਹਨ, ਜਿਸ ਕਾਰਨ ਟਮਾਟਰ ਦੇ ਭਾਅ ਡਿੱਗਣ ਦਾ ਨਾਂ ਨਹੀਂ ਲੈ ਰਹੇ ਹਨ।

Tomato Rates: ਸਰਕਾਰ ਨੇ ਟਮਾਟਰ ਸਸਤਾ ਕਰਨ ਦਾ ਬਣਾਇਆ ਸੁਪਰ ਪਲਾਨ, ਇਸ ਤਰੀਕ ਤੋਂ ਘੱਟ ਹੋ ਸਕਦੀਆਂ ਨੇ ਕੀਮਤਾਂ
tv9-punjabi
| Updated On: 12 Jul 2023 15:05 PM IST
Share
ਟਮਾਟਰ ਦੀਆਂ ਕੀਮਤਾਂ (Tomato Rates) ਜਲਦੀ ਹੀ ਹੇਠਾਂ ਆ ਸਕਦੀਆਂ ਹਨ। ਇਸ ਦੇ ਲਈ ਕੇਂਦਰ ਸਰਕਾਰ ਨੇ ਇੱਕ ਸੁਪਰ ਪਲਾਨ ਤਿਆਰ ਕੀਤਾ ਹੈ। ਸਰਕਾਰ ਨੇ ਆਪਣੀ ਯੋਜਨਾ ਵਿੱਚ ਨੈਸ਼ਨਲ ਐਗਰੀਕਲਚਰਲ ਕੋਆਪਰੇਟਿਵ ਮਾਰਕੀਟਿੰਗ ਫੈਡਰੇਸ਼ਨ ਯਾਨੀ ਨੈਫੇਡ ਅਤੇ ਨੈਸ਼ਨਲ ਕਾਰਪੋਰੇਟ ਕੰਜ਼ਿਊਮਰ ਫੋਰਮ ਯਾਨੀ ਏਵੀਸੀਸੀਐਫ ਨੂੰ ਵੀ ਸ਼ਾਮਲ ਕੀਤਾ ਹੈ। ਦੋਵਾਂ ਸੰਸਥਾਵਾਂ ਨੂੰ ਸਰਕਾਰ ਵੱਲੋਂ ਆਂਧਰਾ ਪ੍ਰਦੇਸ਼, ਕਰਨਾਟਕ ਅਤੇ ਮਹਾਰਾਸ਼ਟਰ ਦੀਆਂ ਮੰਡੀਆਂ ਤੋਂ ਟਮਾਟਰਾਂ ਦੀ ਖਰੀਦ ਕਰਨ ਅਤੇ ਵੱਡੇ ਖਪਤਕਾਰ ਕੇਂਦਰਾਂ ਵਿੱਚ ਵੰਡਣ ਦੇ ਨਿਰਦੇਸ਼ ਦਿੱਤੇ ਗਏ ਹਨ ਜਿੱਥੇ ਪ੍ਰਚੂਨ ਵਿਕਰੀ ਜ਼ਿਆਦਾ ਹੈ। ਖਪਤਕਾਰ ਮਾਮਲਿਆਂ ਦੇ ਵਿਭਾਗ ਨੇ ਇਕ ਬਿਆਨ ‘ਚ ਕਿਹਾ ਕਿ ਪਿਛਲੇ ਇਕ ਮਹੀਨੇ ‘ਚ ਕੀਮਤਾਂ ‘ਚ ਸਭ ਤੋਂ ਜ਼ਿਆਦਾ ਵਾਧਾ ਦੇਖਿਆ ਗਿਆ ਹੈ।14 ਜੁਲਾਈ ਤੱਕ ਦਿੱਲੀ-ਐੱਨਸੀਆਰ ਖੇਤਰ ‘ਚ ਖਪਤਕਾਰਾਂ ਨੂੰ ਟਮਾਟਰ ਸਸਤੇ ਭਾਅ ‘ਤੇ ਪ੍ਰਚੂਨ ਦੁਕਾਨਾਂ ਰਾਹੀਂ ਵੰਡੇ ਜਾਣਗੇ। ਸਰਕਾਰ ਦੇ ਆਪਣੇ ਅੰਕੜਿਆਂ ਅਨੁਸਾਰ ਪਿਛਲੇ ਇੱਕ ਮਹੀਨੇ ਵਿੱਚ ਟਮਾਟਰ ਦੀਆਂ ਕੀਮਤਾਂ ਵਿੱਚ 326.13 ਫੀਸਦੀ ਦਾ ਵਾਧਾ ਹੋਇਆ ਹੈ। ਹਿਮਾਚਲ ਪ੍ਰਦੇਸ਼ ਵਰਗੇ ਪਹਾੜੀ ਰਾਜਾਂ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਸਥਿਤੀ ਵਿਗੜ ਗਈ ਹੈ, ਜੋ ਕਿ ਰਾਸ਼ਟਰੀ ਰਾਜਧਾਨੀ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਰਸੋਈ ਦੇ ਮੁੱਖ ਸਾਮਾਨ ਅਤੇ ਹੋਰ ਸਬਜ਼ੀਆਂ ਦਾ ਮੁੱਖ ਸਪਲਾਇਰ ਹੈ। ਟਮਾਟਰ ਉਨ੍ਹਾਂ ਖੇਤਰਾਂ ਵਿੱਚ ਵੰਡੇ ਜਾਣਗੇ ਜਿੱਥੇ ਪਿਛਲੇ ਇੱਕ ਮਹੀਨੇ ਵਿੱਚ ਪ੍ਰਚੂਨ ਕੀਮਤਾਂ ਆਲ ਇੰਡੀਆ ਔਸਤ ਤੋਂ ਵੱਧ ਹਨ।

ਇਨ੍ਹਾਂ ਮਹੀਨਿਆਂ ਵਿੱਚ ਸਭ ਤੋਂ ਵੱਧ ਹੁੰਦੀ ਹੈ ਕਟਾਈ

ਭਾਰਤ ਵਿੱਚ, ਲਗਭਗ ਸਾਰੇ ਰਾਜਾਂ ਵਿੱਚ ਟਮਾਟਰ ਵੱਖ-ਵੱਖ ਮਾਤਰਾ ਵਿੱਚ ਪੈਦਾ ਹੁੰਦੇ ਹਨ। ਸਭ ਤੋਂ ਵੱਧ ਉਤਪਾਦਨ ਭਾਰਤ ਦੇ ਦੱਖਣੀ ਅਤੇ ਪੱਛਮੀ ਖੇਤਰਾਂ ਵਿੱਚ ਹੁੰਦਾ ਹੈ, ਜਿਨ੍ਹਾਂ ਦਾ ਕੁੱਲ ਉਤਪਾਦਨ ਵਿੱਚ ਯੋਗਦਾਨ ਲਗਭਗ 56 ਪ੍ਰਤੀਸ਼ਤ ਤੋਂ 58 ਪ੍ਰਤੀਸ਼ਤ ਹੁੰਦਾ ਹੈ। ਦੱਖਣੀ ਅਤੇ ਪੱਛਮੀ ਖੇਤਰਾਂ ਵਿੱਚ ਵਾਧੂ ਉਤਪਾਦਨ ਦੇ ਕਾਰਨ, ਉਹ ਉਤਪਾਦਨ ਦੇ ਮੌਸਮ ਦੇ ਅਧਾਰ ‘ਤੇ ਦੇਸ਼ ਦੇ ਹੋਰ ਬਾਜ਼ਾਰਾਂ ਨੂੰ ਸਪਲਾਈ ਕਰਦੇ ਹਨ। ਉਤਪਾਦਨ ਦਾ ਮੌਸਮ ਵੀ ਖੇਤਰ ਤੋਂ ਖੇਤਰ ਵਿੱਚ ਬਦਲਦਾ ਹੈ। ਜ਼ਿਆਦਾਤਰ ਟਮਾਟਰਾਂ ਦੀ ਕਟਾਈ ਦਸੰਬਰ ਤੋਂ ਫਰਵਰੀ ਤੱਕ ਕੀਤੀ ਜਾਂਦੀ ਹੈ। ਵਿਭਾਗ ਨੇ ਇੱਕ ਬਿਆਨ ਵਿੱਚ ਕਿਹਾ ਕਿ ਜੁਲਾਈ-ਅਗਸਤ ਅਤੇ ਅਕਤੂਬਰ-ਨਵੰਬਰ ਦੌਰਾਨ ਟਮਾਟਰ ਦਾ ਉਤਪਾਦਨ ਘੱਟ ਹੁੰਦਾ ਹੈ। ਵਿਭਾਗ ਨੇ ਆਪਣੇ ਬਿਆਨ ‘ਚ ਕਿਹਾ ਕਿ ਜੁਲਾਈ ਮਹੀਨੇ ‘ਚ ਮਾਨਸੂਨ ਦੇ ਮੌਸਮ ਕਾਰਨ ਟਮਾਟਰਾਂ ਦੀਆਂ ਕੀਮਤਾਂ ਬਹੁਤ ਜ਼ਿਆਦਾ ਵਧਦੀਆਂ ਨਜ਼ਰ ਆ ਰਹੀਆਂ ਹਨ, ਜਿਸ ਨਾਲ ਡਿਸਟ੍ਰੀਬਿਊਸ਼ਨ ਨੈੱਟਵਰਕ ‘ਚ ਰੁਕਾਵਟ ਪੈਦਾ ਹੁੰਦੀ ਹੈ ਅਤੇ ਟਰਾਂਜ਼ਿਟ ਘਾਟਾ ਵਧਦਾ ਹੈ।

ਜਲਦੀ ਹੀ ਸ਼ੁਰੂ ਹੋ ਜਾਵੇਗੀ ਵਾਧੂ ਸਪਲਾਈ

ਵਰਤਮਾਨ ਵਿੱਚ, ਗੁਜਰਾਤ, ਮੱਧ ਪ੍ਰਦੇਸ਼ ਅਤੇ ਕੁਝ ਹੋਰ ਰਾਜਾਂ ਦੇ ਬਾਜ਼ਾਰਾਂ ਵਿੱਚ ਸਪਲਾਈ ਜ਼ਿਆਦਾਤਰ ਮਹਾਰਾਸ਼ਟਰ, ਖਾਸ ਕਰਕੇ ਸਤਾਰਾ, ਨਾਰਾਇਣਗਾਂਵ ਅਤੇ ਨਾਸਿਕ ਤੋਂ ਹੁੰਦੀ ਹੈ, ਜੋ ਕਿ ਇਸ ਮਹੀਨੇ ਦੇ ਅੰਤ ਤੱਕ ਹੋਣ ਦੀ ਉਮੀਦ ਹੈ। ਆਂਧਰਾ ਪ੍ਰਦੇਸ਼ ਦੇ ਮਦਨਪੱਲੇ (ਚਿਤੂਰ) ਵਿੱਚ ਵੀ ਕਾਫੀ ਆਮਦ ਹੋ ਰਹੀ ਹੈ। ਦਿੱਲੀ-ਐਨਸੀਆਰ ਵਿੱਚ ਆਮਦ ਮੁੱਖ ਤੌਰ ‘ਤੇ ਹਿਮਾਚਲ ਪ੍ਰਦੇਸ਼ ਤੋਂ ਹੁੰਦੀ ਹੈ ਅਤੇ ਕੁਝ ਮਾਤਰਾ ਕਰਨਾਟਕ ਦੇ ਕੋਲਾਰ ਤੋਂ ਆਉਂਦੀ ਹੈ। ਨਾਸਿਕ ਜ਼ਿਲ੍ਹੇ ਤੋਂ ਜਲਦੀ ਹੀ ਨਵੀਂ ਫ਼ਸਲ ਆਉਣ ਦੀ ਉਮੀਦ ਹੈ। ਇਸ ਤੋਂ ਇਲਾਵਾ ਅਗਸਤ ਵਿੱਚ ਨਰਾਇਣਗਾਂਵ ਅਤੇ ਔਰੰਗਾਬਾਦ ਬੈਲਟ ਤੋਂ ਵਾਧੂ ਸਪਲਾਈ ਦੀ ਉਮੀਦ ਹੈ। ਮੱਧ ਪ੍ਰਦੇਸ਼ ਤੋਂ ਵੀ ਆਮਦ ਸ਼ੁਰੂ ਹੋਣ ਦੀ ਉਮੀਦ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...