ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਖੇਤੀਬਾੜੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਆਸਾਨੀ ਨਾਲ ਉਪਲੱਬਧ, ਪੰਜਾਬ ਵਿੱਚ “ਉੱਨਤ ਕਿਸਾਨ” ਮੋਬਾਈਲ ਐਪ ਲਾਂਚ

ਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮਸ਼ੀਨਾਂ ਦੀ ਬੁਕਿੰਗ ਪ੍ਰਕਿਰਿਆ ਵਿੱਚ ਕਿਸਾਨਾਂ ਦੀ ਸਹਾਇਤਾ ਲਈ 5,000 ਤੋਂ ਵੱਧ ਫੈਸਿਲੀਟੇਟਰ/ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਇਸ ਐਪ ਰਾਹੀਂ ਪ੍ਰਾਈਵੇਟ ਵਿਅਕਤੀ, ਜਿਹਨਾਂ ਕੋਲ ਸੀ.ਆਰ.ਐਮ. ਮਸ਼ੀਨਾਂ ਅਤੇ ਬੇਲਰ ਐਗਰੀਗੇਟਰ ਹਨ, ਇਸ ਐਪ ਤੇ ਰਜਿਸਟਰੇਸ਼ਨ ਕਰਾ ਕੇ ਆਪਣੀਆਂ ਮਸ਼ੀਨਾਂ ਨੂੰ ਖੇਤੀਬਾੜੀ ਉਦੇਸ਼ਾਂ ਲਈ ਦੇ ਸਕਦੇ ਹਨ।

ਖੇਤੀਬਾੜੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਆਸਾਨੀ ਨਾਲ ਉਪਲੱਬਧ, ਪੰਜਾਬ ਵਿੱਚ ਉੱਨਤ ਕਿਸਾਨ ਮੋਬਾਈਲ ਐਪ ਲਾਂਚ
ਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਪੁਰਾਣੀ ਤਸਵੀਰ
Follow Us
abhishek-thakur
| Updated On: 27 Sep 2024 11:03 AM IST

ਪੰਜਾਬ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ “ਉੱਨਤ ਕਿਸਾਨ” ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਈਆਂ ਜਾ ਸਕਣ।

ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐਮ. ਮਸ਼ੀਨਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਐਪ ‘ਤੇ ਕਿਸਾਨਾਂ ਲਈ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਮੈਪ ਕੀਤਾ ਗਿਆ ਹੈ।

ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਕਿਸਾਨ ਆਪਣੇ ਆਸ-ਪਾਸ ਉਪਲਬਧ ਮਸ਼ੀਨ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ। ਮਸ਼ੀਨ ਦੀ ਵਰਤੋਂ ਦੀ ਨਿਗਰਾਨੀ ਕਰਨ ਅਤੇ ਕਿਸਾਨਾਂ ਵੱਲੋਂ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਕੀਤੀਆਂ ਗਈਆਂ ਸਾਰੀਆਂ ਗਤੀਵਿਧੀਆਂ ਦਾ ਦਸਤਾਵੇਜ਼ੀਕਰਨ ਕਰਨ ਲਈ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨ ਦੇ ਖੇਤਰ ਅਨੁਸਾਰ ਜੀਓ-ਟੈਗ ਕੀਤਾ ਗਿਆ ਹੈ।

ਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮਸ਼ੀਨਾਂ ਦੀ ਬੁਕਿੰਗ ਪ੍ਰਕਿਰਿਆ ਵਿੱਚ ਕਿਸਾਨਾਂ ਦੀ ਸਹਾਇਤਾ ਲਈ 5,000 ਤੋਂ ਵੱਧ ਫੈਸਿਲੀਟੇਟਰ/ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਇਸ ਐਪ ਰਾਹੀਂ ਪ੍ਰਾਈਵੇਟ ਵਿਅਕਤੀ, ਜਿਹਨਾਂ ਕੋਲ ਸੀ.ਆਰ.ਐਮ. ਮਸ਼ੀਨਾਂ ਅਤੇ ਬੇਲਰ ਐਗਰੀਗੇਟਰ ਹਨ, ਇਸ ਐਪ ਤੇ ਰਜਿਸਟਰੇਸ਼ਨ ਕਰਾ ਕੇ ਆਪਣੀਆਂ ਮਸ਼ੀਨਾਂ ਨੂੰ ਖੇਤੀਬਾੜੀ ਉਦੇਸ਼ਾਂ ਲਈ ਦੇ ਸਕਦੇ ਹਨ।

ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਤੋਂ ਵਾਤਾਵਰਨ ਨੂੰ ਬਚਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਇਸ ਮੋਬਾਈਲ ਐਪ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਕਿਹਾ।

ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ https://play.google.com/store/apps/details?id=com.app.unnatkisan ਅਤੇ ਐਪਲ ਐਪ ਸਟੋਰ https://apps.apple.com/in/app/unnat-kisan/id6451381977 ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਆਈ.ਟੀ. ਵਿੰਗ ਦੀ ਟੀਮ ਵੀ ਮੌਜੂਦ ਸੀ।

ਇਹ ਵੀ ਪੜ੍ਹੋ: CM ਮਾਨ ਅੱਜ 586 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ, ਸਿਹਤ ਵਿਭਾਗ ਚ ਕਰਨਗੇ ਜੁਆਇਨਿੰਗ

ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...
ਸੰਸਦ ਵਿੱਚ ਭਾਵੁਕ ਪਲ: ਬਾਲੀਵੁੱਡ ਆਈਕਨ ਅਤੇ ਸਾਬਕਾ ਸੰਸਦ ਮੈਂਬਰ ਧਰਮਿੰਦਰ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ
ਸੰਸਦ ਵਿੱਚ ਭਾਵੁਕ ਪਲ: ਬਾਲੀਵੁੱਡ ਆਈਕਨ ਅਤੇ ਸਾਬਕਾ ਸੰਸਦ ਮੈਂਬਰ ਧਰਮਿੰਦਰ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ...
ਗੋਲਗੱਪੇ ਖਾਣੇ ਪਏ ਮਹਿੰਗੇ, ਹਿੱਲ ਗਿਆ ਔਰਤ ਦਾ ਜਬਾੜਾ, ਸਭ ਹੋ ਗਏ ਹੈਰਾਨ
ਗੋਲਗੱਪੇ ਖਾਣੇ ਪਏ ਮਹਿੰਗੇ, ਹਿੱਲ ਗਿਆ ਔਰਤ ਦਾ ਜਬਾੜਾ, ਸਭ ਹੋ ਗਏ ਹੈਰਾਨ...