AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Weather Update: ਪੰਜਾਬ ‘ਚ ਮੁੜ ਬਦਲ ਸਕਦਾ ਹੈ ਮੌਸਮ ਦਾ ਮਿਜਾਜ਼, ਕਈ ਹਿੱਸਿਆਂ ‘ਚ ਮੀਂਹ ਦਾ ਖਦਸ਼ਾ

Punjab Weather Update: ਪੰਜਾਬ ਵਿੱਚ ਇਕ ਵਾਰ ਫਿਰ ਮੌਸਮ ਵਿੱਚ ਵੱਡ ਬਦਲਾਅ ਵੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦੋ ਦਿਨਾਂ ਤੱਕ ਭਾਰੀ ਮੀਂਹ ਅਤੇ ਝਖੜ ਦੀ ਸੰਭਾਵਨਾ ਹੈ। ਬੀਤੇ ਦਿਨੀਂ ਪੰਜਾਬ ਦੇ ਵੱਖ- ਵੱਖ ਹਿੱਸਿਆਂ ਵਿੱਚ ਹੋਈ ਭਾਰੀ ਮੀਂਹ ਕਾਰਨ ਕਿਸਾਨਾਂ ਦੀਆਂ ਫਸਲਾਂ ਖਰਾਬ ਹੋ ਗਈਆਂ ਸਨ।

Weather Update: ਪੰਜਾਬ 'ਚ ਮੁੜ ਬਦਲ ਸਕਦਾ ਹੈ ਮੌਸਮ ਦਾ ਮਿਜਾਜ਼, ਕਈ ਹਿੱਸਿਆਂ 'ਚ ਮੀਂਹ ਦਾ ਖਦਸ਼ਾ
WHEAT CROP
tv9-punjabi
| Published: 29 Mar 2023 10:53 AM IST
Share
Punjab Weather Alert: ਪੰਜਾਬ ਤੇ ਮੁਲਕ ਦੇ ਉੱਤਰੀ ਖੇਤਰ ਵਿੱਚ ਮੌਸਮ ਦਾ ਮਿਜ਼ਾਜ ਇੱਕ ਵਾਰ ਫੇਰ ਬਦਲ ਸਕਦਾ ਹੈ। ਬੀਤੇ ਦਿਨੀਂ ਪੰਜਾਬ ਭਰ ਵਿੱਚ ਬੇਮੌਸਮੀ ਬਰਸਾਤ (Unseasonal rain) ਕਾਰਨ ਕਿਸਾਨਾਂ ਦੀਆਂ ਪੱਕਣ ਤੇ ਆਈ ਕਣਕ ਅਤੇ ਸਰੋਂ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਜਿਸ ਤੋਂ ਬਾਅਦ ਸੂਬੇ ਦੇ ਕਈ ਸਿਆਸੀ ਆਗੂਆਂ ਵੱਲੋਂ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਜਾਇਜ਼ਾ ਲਿਆ ਗਿਆ ਅਤੇ ਆਪਣੇ ਆਪਣੇ ਵੱਲੋਂ ਮਦਦ ਦਾ ਐਲਾਨ ਵੀ ਕੀਤਾ ਗਿਆ। ਮੁੱਖ ਮੰਤਰੀ ਮਾਨ ਵੱਲੋਂ ਵੀ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਦੇ ਕਈ ਹਿੱਸਿਆਂ ‘ਚ ਮੀਂਹ ਦਾ ਖਦਸ਼ਾ

ਮਿਲੀ ਜਾਣਕਾਰੀ ਮੁਤਾਬਕ ਇੱਕ ਵਾਰ ਮੁੜ ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ। ਪੰਜਾਬ ਦੇ ਕਈ ਹਿੱਸਿਆ ਵਿੱਚ ਭਾਰੀ ਮੀਂਹ ਅਤੇ ਮੁੜ ਗੜੇਮਾਰੀ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲ ਦੇ ਖਰਾਬੇ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ ਅਤੇ ਅਧਿਕਾਰਿਆਂ ਨੂੰ ਜਲਦ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਮੁਆਵਜ਼ਾ ਜਲਦ ਮਿਲ ਸਕੇ।

6750 ਤੋਂ 15000 ਰੁਪਏ ਪ੍ਰਤੀ ਏਕੜ ਮਿਲੇਗਾ ਮੁਆਵਜ਼ਾ

ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Man) ਨੇ ਫਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਪਟਿਆਲਾ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਨ ਵਾਲੇ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਫ਼ਸਲ ਦਾ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ (Compensation) ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜ਼ੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦੋਂ ਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...