Weather Update: ਪੰਜਾਬ ‘ਚ ਮੁੜ ਬਦਲ ਸਕਦਾ ਹੈ ਮੌਸਮ ਦਾ ਮਿਜਾਜ਼, ਕਈ ਹਿੱਸਿਆਂ ‘ਚ ਮੀਂਹ ਦਾ ਖਦਸ਼ਾ

Published: 

29 Mar 2023 10:53 AM

Punjab Weather Update: ਪੰਜਾਬ ਵਿੱਚ ਇਕ ਵਾਰ ਫਿਰ ਮੌਸਮ ਵਿੱਚ ਵੱਡ ਬਦਲਾਅ ਵੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦੋ ਦਿਨਾਂ ਤੱਕ ਭਾਰੀ ਮੀਂਹ ਅਤੇ ਝਖੜ ਦੀ ਸੰਭਾਵਨਾ ਹੈ। ਬੀਤੇ ਦਿਨੀਂ ਪੰਜਾਬ ਦੇ ਵੱਖ- ਵੱਖ ਹਿੱਸਿਆਂ ਵਿੱਚ ਹੋਈ ਭਾਰੀ ਮੀਂਹ ਕਾਰਨ ਕਿਸਾਨਾਂ ਦੀਆਂ ਫਸਲਾਂ ਖਰਾਬ ਹੋ ਗਈਆਂ ਸਨ।

Weather Update: ਪੰਜਾਬ ਚ ਮੁੜ ਬਦਲ ਸਕਦਾ ਹੈ ਮੌਸਮ ਦਾ ਮਿਜਾਜ਼, ਕਈ ਹਿੱਸਿਆਂ ਚ ਮੀਂਹ ਦਾ ਖਦਸ਼ਾ

WHEAT CROP

Follow Us On

Punjab Weather Alert: ਪੰਜਾਬ ਤੇ ਮੁਲਕ ਦੇ ਉੱਤਰੀ ਖੇਤਰ ਵਿੱਚ ਮੌਸਮ ਦਾ ਮਿਜ਼ਾਜ ਇੱਕ ਵਾਰ ਫੇਰ ਬਦਲ ਸਕਦਾ ਹੈ। ਬੀਤੇ ਦਿਨੀਂ ਪੰਜਾਬ ਭਰ ਵਿੱਚ ਬੇਮੌਸਮੀ ਬਰਸਾਤ (Unseasonal rain) ਕਾਰਨ ਕਿਸਾਨਾਂ ਦੀਆਂ ਪੱਕਣ ਤੇ ਆਈ ਕਣਕ ਅਤੇ ਸਰੋਂ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਜਿਸ ਤੋਂ ਬਾਅਦ ਸੂਬੇ ਦੇ ਕਈ ਸਿਆਸੀ ਆਗੂਆਂ ਵੱਲੋਂ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਜਾਇਜ਼ਾ ਲਿਆ ਗਿਆ ਅਤੇ ਆਪਣੇ ਆਪਣੇ ਵੱਲੋਂ ਮਦਦ ਦਾ ਐਲਾਨ ਵੀ ਕੀਤਾ ਗਿਆ। ਮੁੱਖ ਮੰਤਰੀ ਮਾਨ ਵੱਲੋਂ ਵੀ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਦੇ ਕਈ ਹਿੱਸਿਆਂ ‘ਚ ਮੀਂਹ ਦਾ ਖਦਸ਼ਾ

ਮਿਲੀ ਜਾਣਕਾਰੀ ਮੁਤਾਬਕ ਇੱਕ ਵਾਰ ਮੁੜ ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ। ਪੰਜਾਬ ਦੇ ਕਈ ਹਿੱਸਿਆ ਵਿੱਚ ਭਾਰੀ ਮੀਂਹ ਅਤੇ ਮੁੜ ਗੜੇਮਾਰੀ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲ ਦੇ ਖਰਾਬੇ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ ਅਤੇ ਅਧਿਕਾਰਿਆਂ ਨੂੰ ਜਲਦ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਮੁਆਵਜ਼ਾ ਜਲਦ ਮਿਲ ਸਕੇ।

6750 ਤੋਂ 15000 ਰੁਪਏ ਪ੍ਰਤੀ ਏਕੜ ਮਿਲੇਗਾ ਮੁਆਵਜ਼ਾ

ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Man) ਨੇ ਫਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਪਟਿਆਲਾ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਨ ਵਾਲੇ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਫ਼ਸਲ ਦਾ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ।

ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ (Compensation) ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜ਼ੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦੋਂ ਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ