Weather Update: ਪੰਜਾਬ, ਚੰਡੀਗੜ੍ਹ ਸਣੇ ਦੇਸ਼ ਦੇ ਕਈ ਹਿੱਸਿਆਂ ‘ਚ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ
ਮੌਸਮ ਵਿਭਾਗ ਨੇ ਦੱਸਿਆ ਹੈ ਕਿ ਪੂਰਬੀ ਭਾਰਤ ਤੋਂ ਦੱਖਣੀ ਭਾਰਤ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਆਉਣ ਵਾਲੇ ਤਿੰਨ ਦਿਨਾਂ 'ਚ ਸਿਰਫ਼ ਮੀਂਹ ਹੀ ਨਹੀਂ ਸਗੋਂ ਗੜੇਮਾਰੀ ਦੀ ਵੀ ਸੰਭਾਵਨਾ ਹੈ।
Weather Update: ਪੰਜਾਬ, ਚੰਡੀਗੜ੍ਹ ਸਣੇ ਦੇਸ਼ ਦੇ ਕਈ ਹਿੱਸਿਆਂ ‘ਚ ਆਉਣ ਵਾਲੇ 5 ਦਿਨਾਂ ‘ਚ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਅਗਲੇ ਪੰਜ ਦਿਨਾਂ ਤੱਕ ਮੱਧ ਭਾਰਤ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਆਈਐਮਡੀ ਨੇ ਦੱਸਿਆ ਹੈ ਕਿ ਮੱਧ ਪ੍ਰਦੇਸ਼, ਵਿਦਰਭ ਅਤੇ ਛੱਤੀਸਗੜ੍ਹ ਸਮੇਤ ਵੱਖ-ਵੱਖ ਥਾਵਾਂ ‘ਤੇ ਗੜੇਮਾਰੀ ਹੋ ਸਕਦੀ ਹੈ। ਅਜਿਹੇ ‘ਚ ਇਨ੍ਹਾਂ ਸੂਬਿਆਂ ਦੇ ਕਿਸਾਨ (Farmers) ਚਿੰਤਤ ਹੋ ਗਏ ਹਨ।
ਆਈਐਮਡੀ ਮੁਤਾਬਕ, ਪੂਰਬੀ ਮੱਧ ਪ੍ਰਦੇਸ਼, ਵਿਦਰਭ ਅਤੇ ਛੱਤੀਸਗੜ੍ਹ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਜੇਕਰ ਅਸੀਂ ਉੱਤਰ ਪੱਛਮੀ ਭਾਰਤ ਦੀ ਗੱਲ ਕਰੀਏ ਤਾਂ ਮੈਦਾਨੀ ਇਲਾਕਿਆਂ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਜੇਕਰ ਅਸੀਂ ਪੱਛਮੀ ਹਿਮਾਲੀਅ ਖੇਤਰ ਦੀ ਗੱਲ ਕਰੀਏ ਤਾਂ ਇੱਥੇ ਬਰਫ਼ਬਾਰੀ, ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਮੌਸਮ ਨੇ ਵਧਾਈ ਕਿਸਾਨਾਂ ਦੀ ਚਿੰਤਾ
ਬੀਤੇ ਦਿਨੀਂ ਮੀਂਹ ਅਤੇ ਗੜ੍ਹੇਮਾਰੀ ਨੇ ਕਿਸਾਨਾਂ ਦੀਆਂ ਫਸਲਾਂ ਖਰਾਬ ਕਰ ਦਿੱਤਾ ਸਨ। ਜਿਸ ਤੋਂ ਬਾਅਦ ਕਿਸਾਨਾਂ ਨੂੰ ਕਾਫੀ ਨੁਕਸਾਨ ਵੀ ਹੋਇਆ ਸੀ। ਹਲਾਂਕਿ ਪੰਜਾਬ ਦੀ ਆਮ ਆਦਮੀ ਸਰਕਾਰ ਵੱਲੋਂ ਗਿਰਦਾਵਰੀ ਕਰ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਰਾਸ਼ੀ (Compensation) ਦਿੱਤਾ ਗਿਆ ਸੀ।
ਇਹ ਵੀ ਪੜ੍ਹੋ
ਹੁਣ ਚਿੰਤਾ ਦੀ ਗੱਲ ਇਹ ਕਿ ਕਿਸਾਨਾਂ ਦੀਆਂ ਫਸਲਾਂ ਮੰਡੀਆਂ ਵਿੱਚ ਹਨ। ਜਿਸ ਨਾਲ ਕਿਸਾਨਾਂ ਦੀ ਚਿੰਤਾ ਵੱਧ ਗਈ ਹੈ। ਇਸ ਮੀਂਹ ਨਾਲ ਆਮ ਲੋਕਾਂ ਨੂੰ ਤਪਦੀ ਗਰਮੀ ਤੋਂ ਰਾਹਤ ਮਿਲੇਗੀ।
ਇਨ੍ਹਾਂ ਸੁਬਿਆਂ ‘ਚ ਹੋ ਸਕਦੀ ਹੈ ਗੜੇਮਾਰੀ
ਇਸ ਦੇ ਨਾਲ ਹੀ ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ, ਦਿੱਲੀ ਅਤੇ ਰਾਜਸਥਾਨ ਸਮੇਤ ਵੱਖ-ਵੱਖ ਥਾਵਾਂ ‘ਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੇਸ਼ ਦੇ ਦੱਖਣੀ ਹਿੱਸੇ ਵਿੱਚ ਅਗਲੇ ਪੰਜ ਦਿਨਾਂ ਤੱਕ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦੀ ਵੀ ਭਵਿੱਖਬਾਣੀ ਕੀਤੀ ਹੈ।