Wheat Crop: ਬਠਿੰਡਾ ਦੀਆਂ ਮੰਡੀਆਂ ‘ਚ ਪਹੁੰਚ ਰਹੀ ਕਣਕ ਦੀ ਨਾਲੋ-ਨਾਲ ਹੋ ਰਹੀ ਖਰੀਦ – ਡੀਸੀ
Bathinda Mandi: ਬਠਿੰਡਾ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਪੁਖਤਾ ਇੰਤਜਾਮ ਕੀਤੇ ਗਏ ਹਨ। ਡੀਸੀ ਪਰੇ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਨਾੜ ਜਾਂ ਰਹਿੰਦ-ਖੂੰਹਦ ਨੂੰ ਨਾ ਸਾੜ ਕੇ ਖੇਤਾਂ ਵਿਚ ਹੀ ਉਸਦਾ ਪ੍ਰਬੰਧਨ ਕੀਤਾ ਜਾਵੇ।
ਮੰਡੀਆਂ ਵਿੱਚ ਫ਼ਸਲ ਦੀ ਸੰਕੇਤਕ ਤਸਵੀਰ
ਬਠਿੰਡਾ ਨਿਊਜ: ਸ਼ਹਿਰ ਦੀਆਂ ਮੰਡੀਆਂ ਵਿੱਚ ਪਹੁੰਚ ਰਹੀ ਕਣਕ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ (Shaukat Ahmed Pare) ਨੇ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 2,71,178 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ। ਜਿਸ ਦੀ ਖਰੀਦ ਨਾਲੋ-ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਦਾ ਕੰਮ ਵੀ ਪੂਰੇ ਜ਼ੋਰਾਂ ਤੇ ਚੱਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 2 ਲੱਖ 10 ਹਜ਼ਾਰ 88 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਇਸ ਵਿੱਚੋਂ ਪਨਗਰੇਨ ਵੱਲੋਂ 61814 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 56847, ਪਨਸਪ ਵੱਲੋਂ 47820, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 37557 ਅਤੇ ਵਪਾਰੀਆਂ ਵੱਲੋਂ 6050 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।


