Wheat Crop: ਬਠਿੰਡਾ ਦੀਆਂ ਮੰਡੀਆਂ ‘ਚ ਪਹੁੰਚ ਰਹੀ ਕਣਕ ਦੀ ਨਾਲੋ-ਨਾਲ ਹੋ ਰਹੀ ਖਰੀਦ – ਡੀਸੀ

Published: 

20 Apr 2023 13:08 PM

Bathinda Mandi: ਬਠਿੰਡਾ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਪੁਖਤਾ ਇੰਤਜਾਮ ਕੀਤੇ ਗਏ ਹਨ। ਡੀਸੀ ਪਰੇ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਨਾੜ ਜਾਂ ਰਹਿੰਦ-ਖੂੰਹਦ ਨੂੰ ਨਾ ਸਾੜ ਕੇ ਖੇਤਾਂ ਵਿਚ ਹੀ ਉਸਦਾ ਪ੍ਰਬੰਧਨ ਕੀਤਾ ਜਾਵੇ।

Wheat Crop: ਬਠਿੰਡਾ ਦੀਆਂ ਮੰਡੀਆਂ ਚ ਪਹੁੰਚ ਰਹੀ ਕਣਕ ਦੀ ਨਾਲੋ-ਨਾਲ ਹੋ ਰਹੀ ਖਰੀਦ - ਡੀਸੀ

ਮੰਡੀਆਂ ਵਿੱਚ ਫ਼ਸਲ ਦੀ ਸੰਕੇਤਕ ਤਸਵੀਰ

Follow Us On

ਬਠਿੰਡਾ ਨਿਊਜ: ਸ਼ਹਿਰ ਦੀਆਂ ਮੰਡੀਆਂ ਵਿੱਚ ਪਹੁੰਚ ਰਹੀ ਕਣਕ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ (Shaukat Ahmed Pare) ਨੇ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 2,71,178 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ। ਜਿਸ ਦੀ ਖਰੀਦ ਨਾਲੋ-ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਦਾ ਕੰਮ ਵੀ ਪੂਰੇ ਜ਼ੋਰਾਂ ਤੇ ਚੱਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 2 ਲੱਖ 10 ਹਜ਼ਾਰ 88 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਇਸ ਵਿੱਚੋਂ ਪਨਗਰੇਨ ਵੱਲੋਂ 61814 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 56847, ਪਨਸਪ ਵੱਲੋਂ 47820, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 37557 ਅਤੇ ਵਪਾਰੀਆਂ ਵੱਲੋਂ 6050 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਫਸਲ ਦੀ ਸਮੇਂ-ਸਿਰ ਲਿਫਟਿੰਗ ਬਣਾਈ ਗਈ ਯਕੀਨੀ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਦੀ ਸਮੇਂ-ਸਿਰ ਲਿਫਟਿੰਗ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਣਕ ਦਾ ਇੱਕ-ਇੱਕ ਦਾਣਾ ਖਰੀਦ ਕੀਤਾ ਜਾਵੇਗਾ। ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਕੋਈ ਕਮੀ ਨਹੀਂ ਰਹਿਣੀ ਚਾਹੀਦੀ।

ਪਰੇ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਨਾੜ ਜਾਂ ਰਹਿੰਦ-ਖੂੰਹਦ ਨੂੰ ਨਾ ਸਾੜ ਕੇ ਖੇਤਾਂ ਵਿਚ ਹੀ ਉਸਦਾ ਪ੍ਰਬੰਧਨ ਕੀਤਾ ਜਾਵੇ। ਉਨਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਵਿੱਚ ਪ੍ਰਦੂਸ਼ਣ ਫੈਲਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਣ ਦੇ ਨਾਲ-ਨਾਲ ਜ਼ਮੀਨ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਉਣ ਦੀ ਹੀ ਅਪੀਲ ਕੀਤੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ