International Workers’ Day : ਮਜ਼ਦੂਰ ਦਿਵਸ ਮੌਕੇ ਮੰਤਰੀ ਸੌਂਧ ਨੇ ਪੰਜਾਬ ਸਰਕਾਰ ਦੀਆਂ ਗਿਣਾਈਆਂ ਪ੍ਰਾਪਤੀਆਂ
International Workers' Day : ਮਜ਼ਦੂਰ ਦਿਵਸ ਮੌਕੇ ਪੰਜਾਬ ਦੇ ਕਿਰਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧੀਤ ਕੀਤਾ। ਉਹਨਾਂ ਪ੍ਰੈੱਸ ਕਾਨਫਰੰਸ ਦੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦੀ ਸਰਕਾਰ ਨੇ 80 ਹਜ਼ਾਰ ਲੇਬਰ ਕਾਰਡ ਜਾਰੀ ਕੀਤੇ ਹਨ। ਸਰਕਾਰ ਨੇ ਮਜ਼ਦੂਰ ਵਰਗ ਲਈ 90 ਕਰੋੜ ਰੁਪਏ ਜਾਰੀ ਕੀਤੇ ਹਨ। 11 ਕਰੋੜ ਰੁਪਏ ਦੀ ਸਿਹਤ ਬੀਮਾ ਰਾਸ਼ੀ ਜਾਰੀ ਕੀਤੀ ਗਈ।
- Amanpreet Kaur
- Updated on: May 1, 2025
- 6:09 pm
ਪਟਿਆਲਾ ਦੇ ਪਿੰਡ ਹੋਣਗੇ ਮੋਹਾਲੀ ‘ਚ ਸ਼ਾਮਲ, ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਫੈਸਲੇ
ਮੀਟਿੰਗ 'ਚ ਫੈਕਟਰੀਆਂ ਦੇ ਬਿਲਡਿੰਗ ਪਲਾਨ ਦੀ ਪ੍ਰਵਾਨਗੀ ਲਈ ਤੀਜੀ ਧਿਰ ਪ੍ਰਮਾਣੀਕਰਣ/ਸਵੈ-ਪ੍ਰਮਾਣੀਕਰਨ ਨੂੰ ਪ੍ਰਵਾਨਗੀ ਦਿੱਤੀ ਗਈ। ਜਿਸ ਦੇ ਤਹਿਤ ਇਮਾਰਤ ਦੇ ਨਕਸ਼ਿਆਂ ਨੂੰ ਇਮਾਰਤ ਉਪ-ਨਿਯਮਾਂ ਅਨੁਸਾਰ ਆਰਕੀਟੈਕਟ ਦੁਆਰਾ ਮਨਜ਼ੂਰੀ ਦਿੱਤੀ ਜਾ ਸਕਦੀ ਹੈ।
- Amanpreet Kaur
- Updated on: Apr 25, 2025
- 1:10 am
ਮੁੜ SIT ਸਾਹਮਣੇ ਪੇਸ਼ ਹੋਣਗੇ ਪ੍ਰਤਾਪ ਬਾਜਵਾ, ਬੰਬਾਂ ਵਾਲੇ ਬਿਆਨ ‘ਤੇ ਨੋਟਿਸ ਜਾਰੀ
13 ਅਪ੍ਰੈਲ ਨੂੰ ਇੰਟਰਵਿਊ ਦਾ ਟੀਜ਼ਰ ਜਾਰੀ ਹੁੰਦੇ ਹੀ ਵਿਵਾਦ ਸ਼ੁਰੂ ਹੋ ਗਿਆ। ਉਸੇ ਦਿਨ ਦੁਪਹਿਰ 12 ਵਜੇ ਏਆਈਜੀ ਕਾਊਂਟਰ ਇੰਟੈਲੀਜੈਂਸ ਰਵਜੋਤ ਗਰੇਵਾਲ ਬਾਜਵਾ ਦੇ ਘਰ ਪਹੁੰਚੇ ਅਤੇ ਉਨ੍ਹਾਂ ਤੋਂ ਗ੍ਰਨੇਡ ਬਾਰੇ ਜਾਣਕਾਰੀ ਦੇ ਸਰੋਤ ਬਾਰੇ ਪੁੱਛਿਆ, ਪਰ ਬਾਜਵਾ ਨੇ ਜਾਂਚ ਵਿੱਚ ਸਹਿਯੋਗ ਨਹੀਂ ਕੀਤਾ।
- Amanpreet Kaur
- Updated on: Apr 25, 2025
- 1:16 am
ਪੰਜਾਬ ਖਿਲਾਫ ਸਰਹੱਦ ਪਾਰੋਂ ਰੋਜ਼ ਹੁੰਦੀਆਂ ਨੇ ਸਾਜ਼ਿਸ਼ਾਂ, ਪਰ ਅਸੀਂ ਪੂਰੀ ਤਰ੍ਹਾਂ ਅਲਰਟ: ਸੀਐੱਮ ਮਾਨ
CM Maan on Pahalgam Terrorist Attack : ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਈ ਲੇਵਲ ਮੀਟਿੰਗ ਬੁਲਾਈ ਸੀ। ਇਸ ਮੀਟਿੰਗ ਤੋਂ ਬਾਅਦ ਸੀੱਐਮ ਮਾਨ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਦੱਸਿਆ ਕਿ ਜੰਮੂ-ਕਸ਼ਮੀਰ ਵਿੱਚ ਕੱਲ ਦੇ ਦਹਿਸ਼ਤਗਰਦੀ ਹਮਲੇ ਤੋਂ ਬਾਅਦ ਪੰਜਾਬ ਵਿੱਚ ਸੁਰੱਖਿਆ ਨੂੰ ਲੈ ਕੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
- Amanpreet Kaur
- Updated on: Apr 23, 2025
- 12:47 pm
ਮਾਨ ਸਰਕਾਰ ਦਾ ਖਿਡਾਰੀਆਂ ਨੂੰ ਵੱਡਾ ਤੋਹਫ਼ਾ, PSPCL ‘ਚ ਖੇਡ ਕੋਟੇ ਤਹਿਤ ਹੋਵੇਗੀ ਭਰਤੀ
ਜਾਣਕਾਰੀ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲਿਆ ਹੈ। ਸਰਕਾਰ ਜਲਦੀ ਹੀ ਉਨ੍ਹਾਂ ਅਸਾਮੀਆਂ ਬਾਰੇ ਵਿਸਤ੍ਰਿਤ ਜਾਣਕਾਰੀ ਸਾਂਝੀ ਕਰੇਗੀ ਜਿਨ੍ਹਾਂ ਲਈ ਇਹ ਭਰਤੀ ਹੋਵੇਗੀ।
- Amanpreet Kaur
- Updated on: Apr 23, 2025
- 3:35 pm
Ludhiana West Bypoll: SAD ਨੇ ਉਤਾਰਿਆ ਉਮੀਦਵਾਰ ਤਾਂ ਕਿਵੇਂ ਦਿਲਚਸਪ ਹੋਇਆ ਮਾਮਲਾ, ਵੇਖੋ VIDEO
ਉਮੀਦਵਾਰ ਬਣਨ ਮਗਰੋਂ ਪਰਉਪਕਾਰ ਸਿੰਘ ਘੁੰਮਣ ਨੇ ਕਿਹਾ ਕਿ ਪੱਛਮੀ ਹਲਕਾ ਵਿਕਾਸ ਪੱਖੋਂ ਬਹੁਤ ਪਛੜ ਗਿਆ ਹੈ। ਆਮ ਆਦਮੀ ਪਾਰਟੀ ਨੇ 3 ਸਾਲਾਂ ਵਿੱਚ ਕੋਈ ਖਾਸ ਕੰਮ ਨਹੀਂ ਕਰਵਾਇਆ। ਉਹ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚਕਾਰ ਜਾਣਗੇ।
- Amanpreet Kaur
- Updated on: Apr 18, 2025
- 1:10 pm
25 ਅਪ੍ਰੈਲ ਤੱਕ ਕੀਤਾ ਜਾਵੇਗਾ ਟਰਾਂਸਪੋਰਟ ਵਿਭਾਗ ‘ਚ ਲੰਬਿਤ ਅਰਜ਼ੀਆਂ ਦਾ ਨਿਪਟਾਰਾ, ਮੰਤਰੀ ਚੀਮਾ ਨੇ ਕੀਤਾ ਐਲਾਨ
ਅੱਜ ਟਰਾਂਸਪੋਰਟ ਵਿਭਾਗ ਦੀ ਇੱਕ ਉੱਚ ਪੱਧਰੀ ਮੀਟਿੰਗ ਹੋਈ। ਇਸ ਵਿੱਚ ਕਈ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ। ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹਰੇਕ ਸੇਵਾ ਲਈ ਦਿਨ ਨਿਰਧਾਰਤ ਕੀਤੇ ਗਏ ਹਨ। ਪਰ ਇਹ ਗੱਲ ਸਾਹਮਣੇ ਆਈ ਹੈ ਕਿ ਕੰਮ ਯੋਜਨਾ ਅਨੁਸਾਰ ਨਹੀਂ ਹੋ ਰਿਹਾ ਹੈ। ਲਾਇਸੈਂਸ ਬਣਾਉਣ ਦਾ ਸਮਾਂ ਸੱਤ ਦਿਨ ਹੈ।
- Amanpreet Kaur
- Updated on: Apr 17, 2025
- 1:33 am
ਭਾਜਪਾ- ਬਾਜਵਾ ਇੱਕ, AAP MLA ਤੇ ED ਦੀ ਰੇਡ ਤੋਂ ਬਾਅਦ ਬੋਲੇ ਅਮਨ ਅਰੋੜਾ
ED Raid On AAP MLA: ਮੁਹਾਲੀ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਹੋਰ ਥਾਵਾਂ 'ਤੇ ED ਨੇ ਛਾਪੇ ਮਾਰੇ ਹਨ। ਆਮ ਆਦਮੀ ਪਾਰਟੀ ਨੇ ਇਸ ਛਾਪੇਮਾਰੀ ਨੂੰ ਸਿਆਸਤ ਪ੍ਰੇਰਿਤ ਦੱਸਿਆ ਹੈ। ਅਮਨ ਅਰੋੜਾ ਨੇ ਇਸ ਮਾਮਲੇ 'ਤੇ ਆਪਣਾ ਟਿੱਪਣੀ ਕਰਦਿਆਂ ਕਿਹਾ ਕਿ ਲੱਗ ਰਿਹਾ ਭਾਜਪਾ ਅਤੇ ਬਾਜਵਾ ਇੱਕੋਂ ਹੀ ਹਨ।
- Amanpreet Kaur
- Updated on: Apr 15, 2025
- 1:38 pm
ਲਾਲੜੂ ਨੇੜੇ ਗੈਂਗਸਟਰ ‘ਤੇ ਪੁਲਿਸ ਵਿਚਾਲੇ ਮੁਕਾਬਲਾ, ਗੋਲਡੀ ਦੇ ਸਾਥੀ ਸਮੇਤ 2 ਗ੍ਰਿਫ਼ਾਤਰ
ਮੋਹਾਲੀ ਵਿੱਚ ਹੋਏ ਪੁਲਿਸ ਮੁਕਾਬਲੇ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀ ਰਵੀ ਨਰਾਇਣਗੜੀਆ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਪੁਲਿਸ ਨੇ ਉਸਨੂੰ ਫੜ ਲਿਆ।
- Amanpreet Kaur
- Updated on: Apr 13, 2025
- 1:47 am
‘ਜਾਖੜ ਸਿਰਫ਼ ਰਾਜਨੀਤੀ ਕਰ ਰਹੇ’, ਕਾਲੀਆ ਦੇ ਘਰ ਤੇ ਹਮਲੇ ਮਾਮਲੇ ‘ਚ ਬੋਲੇ ਮੰਤਰੀ ਅਮਨ ਅਰੋੜਾ
ਜਿਸ ਤਰ੍ਹਾਂ ਏਡੀਜੀਪੀ ਨੇ ਪ੍ਰੈਸ ਕਾਨਫਰੰਸ ਕੀਤੀ, ਉਸ ਨਾਲ ਸਾਰਾ ਮਾਮਲਾ ਸਾਹਮਣੇ ਆ ਗਿਆ ਹੈ ਅਤੇ 12 ਘੰਟਿਆਂ ਦੇ ਅੰਦਰ-ਅੰਦਰ ਕੇਸ ਨੂੰ ਟ੍ਰੈਕ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੇਕਰ ਅਸੀਂ ਵੇਖੀਏ ਤਾਂ ਕਿਸ਼ਨ ਅਖਤਰ ਇਸ ਮਾਮਲੇ ਦਾ ਮਾਸਟਰਮਾਈਂਡ ਹੈ।
- Amanpreet Kaur
- Updated on: Apr 9, 2025
- 2:13 am
ਮਜੀਠੀਆ ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ SIT ਬਦਲੀ: AIG ਵਰੁਣ ਸ਼ਰਮਾ ਬਣੇ ਮੁਖੀ, 5ਵੀਂ ਵਾਰ ਹੋਇਆ ਬਦਲਾਅ
ਬਿਕਰਮ ਮਜੀਠੀਆ ਨਾਲ ਸਬੰਧਤ ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੁਖੀ ਅਤੇ ਦੋ ਮੈਂਬਰਾਂ ਨੂੰ ਬਦਲ ਦਿੱਤਾ ਗਿਆ ਹੈ। ਸਾਬਕਾ ਐਸਆਈਟੀ ਮੈਂਬਰ ਏਆਈਜੀ (ਪ੍ਰੋਵਿਜ਼ਨਿੰਗ) ਵਰੁਣ ਸ਼ਰਮਾ ਨੂੰ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਹ ਡੀਆਈਜੀ ਐਚਐਸ ਭੁੱਲਰ ਦੀ ਥਾਂ ਲੈਣਗੇ।
- Amanpreet Kaur
- Updated on: Apr 1, 2025
- 11:09 am
ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ, ਮੋਹਾਲੀ ਕੋਰਟ ਨੇ ਸੁਣਾਈ ਸਜ਼ਾ
ਬਲਾਤਕਾਰ ਮਾਮਲੇ ਵਿੱਚ ਪਾਸਟਰ ਬਜਿੰਦਰ ਸਿੰਘ ਨੂੰ ਮੋਹਾਲੀ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਬਜਿੰਦਰ 'ਤੇ ਦੋਸ਼ ਹੈ ਕਿ ਉਹ ਲੜਕੀ ਨੂੰ ਵਿਦੇਸ਼ ਭੇਜਣ ਦੇ ਬਹਾਨੇ ਆਪਣੇ ਘਰ ਲੈ ਗਿਆ ਸੀ। ਜਿੱਥੇ ਪਾਦਰੀ ਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਵੀਡੀਓ ਬਣਾਈ। ਇਹ ਸਜ਼ਾ ਅਜਿਹੇ ਸਮੇਂ ਸੁਣਾਈ ਗਈ ਹੈ ਜਦੋਂ ਬਜਿੰਦਰ ਸਿੰਘ ਇੱਕ ਹੋਰ ਔਰਤ 'ਤੇ ਜਿਨਸੀ ਹਮਲੇ ਅਤੇ ਹਮਲੇ ਦੇ ਇੱਕ ਹੋਰ ਮਾਮਲੇ ਵਿੱਚ ਫਸਿਆ ਹੋਇਆ ਹੈ।
- Amanpreet Kaur
- Updated on: Apr 1, 2025
- 2:53 pm