5 ਸਾਲਾਂ ਤੱਕ ਸਪੋਰਕਸਮੈਨ ਅਤੇ ਟਾਈਮਜ਼ ਨਾਓ ਨਵਭਾਰਤ ਨਾਲ ਕੰਮ ਕਰਨ ਦਾ ਤਜ਼ਰਬਾ। ਫਿਲਹਾਲ ਇੰਡੀਆ ਨਿਊਜ਼ ਅਤੇ ਟੀਵੀ9 ਪੰਜਾਬੀ ਨਾਲ ਜੁੜਿਆ ਹੋਇਆ ਹਾਂ।
ਕਾਂਗਰਸ ਤੇ 'ਆਪ' ਆਗੂਆਂ ਦੇ ਪਹੁੰਚਣ ਤੋਂ ਬਾਅਦ ਮਾਮਲਾ ਇੰਨਾ ਵੱਧ ਗਿਆ ਕਿ ਤੁਰੰਤ 100 ਤੋਂ ਜ਼ਿਆਦਾ ਪੁਲਿਸ ਕਰਮਚਾਰੀਆਂ ਨੂੰ ਉੱਥੇ ਤੈਨਾਤ ਕਰਨਾ ਪਿਆ। ਪੂਰੀ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ 'ਚ ਦੋਵੇਂ ਪਾਰਟੀ ਦੇ ਵਰਕਰ ਝੜਪ ਕਰਦੇ ਹੋਏ ਨਜ਼ਰ ਆ ਰਹੇ ਹਨ। ਮੌਕੇ ਤੇ ਪਹੁੰਚ ਪੁਲਿਸ ਨੇ ਮਾਮਲਾ ਸੰਭਾਲਿਆ।
Election Commission: ਸੁਖਜਿੰਦਰ ਸਿੰਘ ਰੰਧਾਵਾ ਨੇ ਹਰਿਆਣਾ ਜੇਲ੍ਹ ਵਿਭਾਗ ਨੂੰ ਪੱਤਰ ਲਿਖ ਕੇ ਜੱਗੂ ਭਗਵਾਨਪੁਰੀਆ 'ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਮੁਲਜ਼ਮਾਂ ਦੇ ਆਸ-ਪਾਸ ਇਲਾਕੇ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਕਿਹਾ ਗਿਆ ਹੈ। ਤਾਂ ਜੋ ਅਸੀਂ ਉਸ ਤੋਂ ਯੰਤਰ ਆਦਿ ਬਾਰੇ ਜਾਣ ਸਕੀਏ। ਨੂੰ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ।
ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ। ਉਹਨਾਂ ਨੇ ਇਲਜ਼ਾਮ ਸੀ ਕਿ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੀਡੀਓ ਕਾਲ ਕਰਕੇ ਲੋਕਾਂ ਨੂੰ ਧਮਕੀਆਂ ਦੇ ਰਿਹਾ ਹੈ।
ਪਰਿਵਾਰਕ ਜੀਆਂ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਕੈਨੇਡਾ ਤੋਂ ਫੋਨ ਕਾਲ ਰਾਹੀਂ ਪਤਾ ਲੱਗਾ ਕਿ ਜ਼ੋਰਾਵਾਰ ਸਿੰਘ ਜਦੋਂ ਆਪਣੀ ਗੱਡੀ 'ਤੇ ਖਾਣਾ ਪੈਕ ਕਰਵਾ ਕੇ ਕੰਮ 'ਤੇ ਗਿਆ ਹੋਇਆ ਸੀ ਤਾਂ ਉਹ ਉੱਥੇ ਨਹੀਂ ਪਹੁੰਚਿਆ। ਇਸ ਸਬੰਧੀ ਜਦੋਂ ਕੰਪਨੀ ਵੱਲੋਂ ਛੇ ਘੰਟੇ ਬਾਅਦ ਜ਼ੋਰਾਵਰ ਸਿੰਘ ਦਾ ਪਤਾ ਲੱਗਾ ਤਾਂ ਉਸ ਦੀ ਮ੍ਰਿਤਕ ਦੇਹ ਇਕ ਝੀਲ 'ਚੋਂ ਭੇਤਭਰੀ ਹਾਲਤ 'ਚ ਮਿਲੀ।
ਕਸ਼ਮੀਰ ਦੇ ਗੰਦਰਬਲ 'ਚ ਐਤਵਾਰ ਨੂੰ ਹੋਏ ਅੱਤਵਾਦੀ ਹਮਲੇ 'ਚ 7 ਲੋਕਾਂ ਦੀ ਮੌਤ ਹੋ ਗਈ ਸੀ। ਇਸ ਵਿੱਚ ਪੰਜਾਬ ਵਾਸੀ ਗੁਰਮੀਤ ਸਿੰਘ ਵੀ ਸ਼ਾਮਲ ਸੀ। ਜਦੋਂ ਅੱਤਵਾਦੀਆਂ ਨੇ ਹਮਲਾ ਕੀਤਾ ਤਾਂ ਉਹ ਆਪਣੀ ਪਤਨੀ ਨਾਲ ਗੱਲ ਕਰ ਰਿਹਾ ਸੀ। ਗੁਰਮੀਤ ਦੇ ਪਿਤਾ ਨੇ ਇੱਕ ਦਿਲ ਦਹਿਲਾ ਦੇਣ ਵਾਲੀ ਕਹਾਣੀ ਸੁਣਾਈ ਹੈ।
Ganderbal Terrorist Attack: ਜੰਮੂ-ਕਸ਼ਮੀਰ ਦੇ ਗੰਦਰਬਲ ਵਿੱਚ ਅੱਤਵਾਦੀ ਹਮਲੇ ਵਿੱਚ ਪੰਜਾਬ ਦੇ ਗੁਰਦਾਸਪੁਰ ਦੇ 30 ਸਾਲਾ ਗੁਰਮੀਤ ਸਿੰਘ ਦੀ ਵੀ ਮੌਤ ਹੋਈ ਹੈ। ਦੱਸ ਦਈਏ ਕਿ ਗੰਦਰਬਲ ਜ਼ਿਲ੍ਹੇ ਦੇ ਗਗਨਗੀਰ ਇਲਾਕੇ 'ਚ ਐਤਵਾਰ ਰਾਤ ਨੂੰ ਅੱਤਵਾਦੀਆਂ ਨੇ ਗੈਰ-ਸਥਾਨਕ ਲੋਕਾਂ 'ਤੇ ਹਮਲਾ ਕੀਤਾ। ਇਸ ਹਮਲੇ 'ਚ ਡਾਕਟਰ ਸਮੇਤ 7 ਲੋਕਾਂ ਦੀ ਮੌਤ ਹੋ ਗਈ ਸੀ।
Punjab By-election: ਗੁਰਦੀਪ ਸਿੰਘ ਰੰਧਾਵਾ, ਇਸਾਨ ਚੱਬੇਵਾਲ, ਹਰਦੀਪ ਸਿੰਘ ਡਿੰਪੀ, ਹਰਰਿੰਦਰ ਸਿੰਘ ਧਾਲੀਵਾਲ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ। ਉਹ ਹਲਕਾ ਇੰਚਾਰਜ ਵਜੋਂ ਸੇਵਾ ਨਿਭਾ ਰਹੇ ਸਨ।
ਪੰਚਾਇਤੀ ਚੋਣਾਂ ਸਬੰਧੀ ਸੁਣਵਾਈ ਅੱਜ ਸਵੇਰ ਤੋਂ ਹੀ ਹਾਈ ਕੋਰਟ ਵਿੱਚ ਸ਼ੁਰੂ ਹੋ ਗਈ ਸੀ। ਇਸ ਦੌਰਾਨ ਹਰੇਕ ਪਟੀਸ਼ਨ ਨੂੰ ਵੱਖਰੇ ਆਧਾਰ 'ਤੇ ਚੁਣੌਤੀ ਦਿੱਤੀ ਗਈ। ਪੰਜਾਬ ਦੇ ਐਡਵੋਕੇਟ ਜਨਰਲ ਆਪਣੀ ਟੀਮ ਨਾਲ ਅਦਾਲਤ ਵਿੱਚ ਹਾਜ਼ਰ ਸਨ। ਇਸ ਦੌਰਾਨ ਉਨ੍ਹਾਂ ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ ਰੋਕ ਲਗਾਈ ਗਈ, ਜਿਨ੍ਹਾਂ ਦੀਆਂ ਚੋਣਾਂ 'ਤੇ ਪਹਿਲਾਂ ਰੋਕ ਲੱਗੀ ਹੋਈ ਸੀ।
ਸਰਕਾਰੀ ਹਸਪਤਾਲ ਵਿਖੇ ਪਹੁੰਚੇ ਲੜਕੇ ਦੇ ਪਿਤਾ ਰਾਜਬੀਰ ਸਿੰਘ ਅਤੇ ਪਿੰਡ ਵਾਸੀ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਰੁਧੀ ਪਾਰਟੀ ਵੱਲੋਂ ਉਨਾਂ ਦੇ ਸਿਆਸੀ ਦਬਾਅ ਰਾਹੀਂ ਉਨਾਂ ਦੇ ਕਾਗਜ ਰੱਦ ਕਰਵਾਏ ਗਏ।
Gurdaspur Firing Case: ਏਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ 'ਚ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
Panchayat Election 2024: ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਸਰਪੰਚੀ ਲਈ ਅਜਿਹੀ ਬੋਲੀ ਬਿਲਕੁਲ ਗੈਰ-ਕਾਨੂੰਨੀ ਹੈ। ਇਸ ਮਾਮਲੇ ਦੀ ਜਾਂਚ ਲਈ ਉਨ੍ਹਾਂ ਡੇਰਾ ਬਾਬਾ ਨਾਨਕ ਦੇ ਏਡੀਸੀ ਅਤੇ ਐਸਡੀਐਮ ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਕੇ ਜਲਦੀ ਰਿਪੋਰਟ ਉਨ੍ਹਾਂ ਨੂੰ ਸੌਂਪੀ ਜਾਵੇ ਤਾਂ ਜੋ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਸਕੇ।
Bus Break Fail in Gurdaspur: ਗੁਰਦਾਸਪੁਰ ਵਿੱਚ ਇੱਕ ਨਿੱਜੀ ਬੱਸ ਦੀਆਂ ਬਰੇਕਾਂ ਫੇਲ੍ਹ ਹੋ ਗਈਆਂ। ਜਿਸ ਤੋਂ ਬਾਅਦ ਬੱਸ ਸਟਾਪੇਜ ਵਿੱਚ ਜਾ ਵੜੀ। ਇਸ ਕਾਰਨ ਬੱਸ 'ਚ ਸਵਾਰ 4 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਤੋਂ ਵੱਧ ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਉੱਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਾਦਸੇ ਤੇ ਡੁੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ।