ਐਨਕਾਊਂਟਰ ਅਤੇ ਐਲਾਨ-ਏ-ਜੰਗ ( ਰੋਜ਼ਾਨਾ ਅਖ਼ਬਾਰ), ਹਲਚਲ ਪੰਜਾਬ, ਖ਼ਬਰ ਫਾਸਟ ਚੈਨਲ, ਅਲੋਨ ਪੰਜਾਬੀ ਚੈਨਲ (ਜਲੰਧਰ) ਨਾਲ ਬਤੌਰ ਰਿਪੋਟਰ ਕੰਮ ਕਰਨ ਦਾ ਲੰਬਾ ਤਜ਼ਰਬਾ। ਫਿਲਹਾਲ ਟਾਈਮਜ਼ ਨਾਓ, ਹਕੀਕਤ ਟੀਵੀ ਪੰਜਾਬੀ ਅਤੇ ਟੀਵੀ9 ਪੰਜਾਬੀ ਨਾਲ ਕੰਮ ਕਰ ਰਿਹਾ ਹਾਂ।
ਚਰਨਜੀਤ ਸਿੰਘ ਚੰਨੀ ਨੇ ਮਹਿਲਾਂ ਕਮਿਸ਼ਨ ਸਾਹਮਣੇ ਅੱਜ ਪੇਸ਼ ਹੋਣਾ ਸੀ। ਪਰ ਉਸ ਤੋਂ ਪਹਿਲਾਂ ਹੀ ਚੰਨੀ ਨੇ ਮੁਆਫ਼ੀ ਮੰਗ ਲਈ ਹੈ। ਮਹਿਲਾਂ ਕਮਿਸ਼ਨ ਨੇ ਕਿਹਾ ਸੀ ਕਿ ਚੰਨੀ ਨੂੰ ਮੁੜ ਬਲਾਉਣ ਲਈ ਨੋਟਿਸ ਜਾਰੀ ਕੀਤਾ ਜਾਵੇਗਾ। ਮੈਨੂੰ ਬੀਬੀਆਂ ਨੇ ਇਸ ਬਾਰ ਕਾਫੀ ਵੋਟਾਂ ਪਾਈਆਂ। ਉਨ੍ਹਾਂ ਕਿਹਾ ਕਿ ਮੈਂ ਕਦੇ ਸੋਚ ਸਕਦਾ ਹਾਂ ਕਿ ਮੈਂ ਕਿਸੇ ਦੇ ਖਿਲਾਫ ਬੋਲਾ ਮੈਨੂੰ ਹਰ ਵਰਗ ਦੇ ਲੋਕ ਵੋਟ ਪਾਉਂਦੇ ਹਨ।
ਜਲੰਧਰ-ਪਠਾਨਕੋਟ ਬਾਈਪਾਸ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰੀਆ ਹੈ। ਜਿੱਥੇ ਇੱਕ ਟਰੱਕ ਤੇ ਕਾਰ ਵਿਚਾਲੇ ਭਿਆਨਕ ਟੱਕਰ ਵਿੱਚ 4 ਲੋਕਾਂ ਦੀ ਮੌਤ ਹੋਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਮ੍ਰਿਤਕਾਂ ਨੂੰ ਕ੍ਰੇਨ ਦੀ ਮਦਦ ਨਾਲ ਬਾਹਰ ਕੱਢਿਆ ਜਾ ਰਿਹਾ ਸੀ। ਮਿਲੀ ਜਾਣਕਾਰੀ ਮੁਤਾਬਕ ਗੱਡੀ ਵਿੱਚ 6 ਲੋਕ ਸਵਾਰ ਸਨ। ਵਿਅਕਤੀ ਦਾ ਕਹਿਣਾ ਹੈ ਕਿ ਬੱਚੇ ਸਮੇਤ 4 ਦੀ ਮੌਤ ਹੋ ਗਈ ਹੈ। ਜਦਕਿ 2 ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਬੀਤੇ ਐਤਵਾਰ ਗੈਰੀ ਸੰਧੂ ਆਸਟ੍ਰੇਲੀਆ 'ਚ ਲਾਈਵ ਸ਼ੋਅ ਕਰ ਰਹੇ ਸਨ। ਇੱਥੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਸਨ। ਗੈਰੀ ਸੰਧੂ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ 'ਚ ਇੱਕ ਸ਼ੋਅ ਕਰ ਰਹੇ ਸਨ, ਜਿੱਥੇ ਉਨ੍ਹਾਂ ਦੀ ਆਵਾਜ਼ ਸੁਣ ਕੇ ਲੋਕ ਖੂਬ ਮਸਤੀ ਕਰ ਰਹੇ ਸਨ। ਇਸ ਦੌਰਾਨ ਗੈਰੀ ਨੇ ਇੱਕ ਗੀਤ ਪੇਸ਼ ਕਰਦੇ ਹੋਏ ਆਪਣੇ ਹੱਥ ਦੀ ਵਿਚਕਾਰਲੀ ਉਂਗਲੀ ਨੂੰ ਚੁੱਕ ਕੇ ਭੀੜ ਵੱਲ ਇਸ਼ਾਰਾ ਕੀਤਾ। (ਇਸ ਇਸ਼ਾਰੇ ਨੂੰ ਸਮਾਜਿਕ ਤੌਰ 'ਤੇ ਅਸ਼ਲੀਲ ਮੰਨਿਆ ਜਾਂਦਾ ਹੈ)
ਪਹਿਲਾ ਮਾਮਲਾ ਜਲੰਧਰ ਕੁੰਜ ਦਾ ਹੈ, ਜਿੱਥੇ ਪੀਆਰਟੀਸੀ ਬੱਸ, ਟਰੱਕ ਤੇ ਕਾਰ ਵਿਚਾਲੇ ਟੱਕਰ ਹੋਈ। ਹਾਦਸੇ ਤੋਂ ਬਾਅਦ ਤਿੰਨੋ ਵਾਹਨ ਬੁਰੀ ਹਾਲਤ 'ਚ ਨਜ਼ਰ ਆਏ ਤੇ ਸੜਕ ਤੇ ਲੰਬਾ ਜਾਮ ਦੇਖਣ ਨੂੰ ਮਿਲਿਆ। ਹਾਦਸੇ 'ਚ ਕਿਸੇ ਦੇ ਵੀ ਜ਼ਖਮੀ ਹੋਣ ਖ਼ਬਰ ਨਹੀਂ ਹੈ।
ਜਲੰਧਰ 'ਚ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਤਿੰਨ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ 14 ਕੁਇੰਟਲ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਜਦੋਂ ਵਾਹਨਾਂ ਦੀ ਚੈਕਿੰਗ ਕੀਤੀ ਤਾਂ ਬੋਲੈਰੋ ਵਿੱਚ ਲੱਦੇ ਪਲਾਸਟਿਕ ਦੇ ਥੈਲਿਆਂ ਦੀ ਗਿਣਤੀ ਕੀਤੀ ਗਈ, ਜਿਸ ਵਿੱਚ 20-20 ਕਿਲੋ ਦੀਆਂ ਕੁੱਲ 55 ਬੋਰੀਆਂ ਬਰਾਮਦ ਹੋਈਆਂ, ਜੋ ਭੁੱਕੀ ਨਾਲ ਭਰੀਆਂ ਹੋਈਆਂ ਸਨ।
Jalandhar Police: ਏਐਸਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਡੀਏਵੀ ਕਾਲਜ ਫਿਲੌਰ ਨੇੜੇ ਪੰਜਾਬ ਪੁਲਿਸ ਦੀ ਬੱਸ ਇੱਕ ਟਰੱਕ ਨਾਲ ਟਕਰਾ ਗਈ ਹੈ। ਜਦੋਂ ਉਹ ਮੌਕੇ ਤੇ ਪੁੱਜੇ ਤਾਂ ਦੇਖਿਆ ਕਿ ਬੱਸ ਦੇ ਪਿੱਛੇ ਫਸੀ ਹੋਈ ਸੀ। ਟਰੱਕ ਬੱਸ ਨੂੰ ਏਐਸਆਈ ਕੁਲਦੀਪ ਸਿੰਘ ਚਲਾ ਰਿਹਾ ਸੀ।
Jalandhar Gang Arrested: ਪੁਲਿਸ ਨੇ ਦੱਸਿਆ ਕਿ ਮੁਲਜ਼ਮ ਪੈਸੇ ਲੈ ਕੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਲੋਕਾਂ ਦੇ ਘਰਾਂ ਵਿੱਚ ਗੋਲੀਆਂ ਚਲਾਉਂਦੇ ਸਨ। ਇਸ ਮਾਮਲੇ ਵਿੱਚ ਉਨ੍ਹਾਂ ਦੀ ਟੀਮ ਨੇ ਪਹਿਲਾਂ ਵੀ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਜੋ 6 ਗ੍ਰਿਫ਼ਤਾਰ ਮੁਲਜ਼ਮਾਂ ਨੂੰ ਪਿਸਤੌਲ ਮੁਹੱਈਆ ਕਰਵਾ ਕੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।
ਕੁੱਲ੍ਹੜ ਪੀਜ਼ਾ ਕਪਲਜ਼ ਸਹਿਜ ਅਰੋੜਾ ਉਰਫ ਸਾਜਨ ਮਨਚੰਦਾ ਅਤੇ ਗੁਰਪ੍ਰੀਤ ਕੌਰ ਦੀ ਸੁਰੱਖਿਆ ਦੀ ਮੰਗ ਵਾਲੀ ਪਟੀਸ਼ਨ 'ਤੇ ਏਸੀਪੀ ਜਲੰਧਰ ਨੇ ਹਾਈਕੋਰਟ 'ਚ ਜਵਾਬ ਦਾਇਰ ਕੀਤਾ ਹੈ। ਜਿਸ ਵਿੱਚ ਏਸੀਪੀ ਨੇ ਹਾਈਕੋਰਟ ਨੂੰ ਦੱਸਿਆ ਕਿ ਜੋੜੇ ਦੀ ਸੁਰੱਖਿਆ ਲਈ ਦੋ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਹਾਦਸਾ ਇੰਨਾ ਭਿਆਨਕ ਸੀ ਕਿ ਸੌਰਵ ਦੇ ਸਰੀਰ ਦੇ ਕਈ ਟੁਕੜੇ ਹੋ ਗਏ ਜਿਨ੍ਹਾਂ ਨੂੰ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਇਕੱਠਾ ਕਰਕੇ ਨੇੜਲੇ ਹਸਪਤਾਲ ਪਹੁੰਚਾਇਆ ਗਿਆ। ਘਟਨਾ ਦੀ ਸੂਚਨਾ ਦੇਰ ਰਾਤ ਹੀ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ। ਉਹਨਾਂ ਦੇ ਬਿਆਨਾਂ 'ਤੇ ਐਫਆਈਆਰ ਦਰਜ ਕੀਤੀ ਗਈ ਹੈ।
Nitu Satra Wala On Ravneet Bittu: ਸ਼ੋਸਲ ਮੀਡੀਆ ਤੇ ਐਕਟਿਵ ਰਹਿਣ ਵਾਲਾ ਨੀਟੂ ਸ਼ਟਰਾਂਵਾਲਾ ਹੁਣ ਪੰਜਾਬ ਦੀ ਸਿਆਸਤ ਵਿੱਚ ਵੀ ਸਰਗਰਮ ਰਹਿਣ ਲੱਗ ਪਿਆ ਹੈ। ਨੀਟੂ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਬਿਆਨ ਤੇ ਪਲਟਵਾਰ ਕਰਦਿਆਂ ਜਲੰਧਰ ਤੋਂ ਸਾਂਸਦ ਚਰਨਜੀਤ ਚੰਨੀ ਦੇ ਹੱਕ ਵਿੱਚ ਹਾਮੀ ਭਰੀ ਹੈ।
Akashdeep Singh: ਪ੍ਰਾਪਤ ਜਾਣਕਾਰੀ ਅਨੁਸਾਰ ਅਕਾਸ਼ਦੀਪ ਸਿੰਘ ਪੰਜਾਬ ਪੁਲੀਸ ਵਿੱਚ ਡੀਐਸਪੀ ਵਜੋਂ ਤਾਇਨਾਤ ਹੈ। ਉਨ੍ਹਾਂ ਦੀ ਨਿਯੁਕਤੀ ਪਿਛਲੇ ਸਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ ਸੀ। ਜਦਕਿ ਮੋਨਿਕਾ ਮਲਿਕ ਭਾਰਤੀ ਰੇਲਵੇ 'ਚ ਕੰਮ ਕਰ ਰਹੀ ਹੈ।
ਸਥਾਨਕ ਲੋਕਾਂ ਅਨੁਸਾਰ ਬੱਚੀ ਕੁਆਰਟਰ ਬਾਹਰ ਬੈਠੀ ਹੋਈ ਸੀ, ਇਸ ਦੌਰਾਨ ਤੇਜ਼ ਰਫ਼ਤਾਰ ਸਵਿਫਟ ਕਾਰ, ਨੰਬਰ ਪੀਬੀ 46 ਯੂ 8521 ਦੇ ਚਾਲਕ ਨੇ ਬੱਚੀ ਨੂੰ ਕੁਚਲ ਦਿੱਤਾ। ਪੁਲਿਸ ਨੇ ਕਾਰ ਤੇ ਚਾਲਕ ਨੂੰ ਕਬਜ਼ੇ 'ਚ ਲੈ ਕੇ ਮ੍ਰਿਤਕ ਬੱਚੀ ਦੀ ਮਾਂ ਦੇ ਬਿਆਨਾਂ 'ਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।