2007 ਤੋਂ ਇੰਡੀਆ ਟੀਵੀ ਦੇ ਨਾਲ, ਚੰਦਰਿਕਾ ਟੀਵੀ,ਪਟਿਆਲਾ ਦੇ ਚੈਨਲ ਹੈੱਡ ਅਤੇ ਹੁਣ ਟੀਵੀ9 ਪੰਜਾਬੀ ਨਾਲ ਰਿਪੋਟਰ ਦੇ ਤੌਰ ਤੇ ਕੰਮ ਕਰਨ ਦਾ ਲੰਬਾ ਤਜ਼ਰਬਾ।
Farmers Protest: ਪੁਲਿਸ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਕਿਸਾਨਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਇਧਰ ਆਉਣ ਲਈ ਰੋਕਿਆ ਗਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਹਰਿਆਣੇ 'ਚ ਧਾਰਾ 144 ਲੱਗੀ ਹੋਈ ਹੈ। ਜਿਸ ਕਾਰਨ ਪੁਲਿਸ ਨੇ ਕਿਹਾ ਹੈ ਕਿ ਕਿਸਾਨ ਆਗੂ ਡੱਲੇਵਾਲ ਸਾਹਿਬ ਬੈਠੇ ਹਨ ਉੱਥੇ ਹੀ ਬੈਠ ਕੇ ਆਪਣਾ ਮਰਨ ਵਰਤ ਸ਼ੁਰੂ ਕਰ ਸਕਦੇ ਹਨ।
Patiala Mayor: ਪਟਿਆਲਾ ਨਗਰ ਨਿਗਮ ਵਿੱਚ ਕੁੱਲ 60 ਵਾਰਡ ਹਨ। ਇਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਨੇ ਕੁੱਲ 43 ਸੀਟਾਂ ਜਿੱਤੀਆਂ ਸਨ। ਜਦੋਂ ਕਿ ਕਾਂਗਰਸ ਨੂੰ 4, ਭਾਜਪਾ ਨੂੰ 4 ਅਤੇ ਸ਼੍ਰੋਮਣੀ ਅਕਾਲੀ ਦਲ ਨੂੰ 2 ਸੀਟਾਂ ਮਿਲੀਆਂ। ਜਦੋਂ ਕਿ 7 ਵਾਰਡਾਂ ਵਿੱਚ ਚੋਣਾਂ ਨਹੀਂ ਹੋਈਆਂ। ਹਾਲਾਂਕਿ ਆਮ ਆਦਮੀ ਪਾਰਟੀ ਕੋਲ ਪੂਰਨ ਬਹੁਮਤ ਸੀ।
Farmer Suicide At Shambu Border ਸ਼ੰਭੂ ਸਰਹੱਦ 'ਤੇ ਕਿਸਾਨਾਂ ਦਾ ਧਰਨਾ ਬੀਤੇ 11 ਮਹੀਨੀਆਂ ਤੋਂ ਲਗਾਤਾਰ ਜਾਰੀ ਹੈ। ਤਰਨ ਤਾਰਨ ਦੇ ਪਿੰਡ ਪਊਵਿੰਡ ਦੇ ਕਿਸਾਨ ਰੇਸ਼ਮ ਸਿੰਘ ਨੇ ਸ਼ੰਭੂ ਮੋਰਚੇ 'ਤੇ ਸਲਫਾਸ ਦੀਆਂ ਗੋਲੀਆਂ ਨਿਗਲ ਲਈਆਂ। ਉਸ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਦੁੱਖੀ ਹੈ। ਹਸਪਤਾਲ ਵਿੱਚ ਇਲਾਜ ਦੌਰਾਨ ਕਿਸਾਨ ਦੀ ਮੌਤ ਹੋ ਗਈ।
ਮ੍ਰਿਤਕ ਰਾਜਪੁਰਾ ਦਾ ਰਹਿਣ ਵਾਲਾ ਸੀ। ਬੱਬੂ ਆਪਣੇ ਪਰਿਵਾਰ ਦਾ ਇਕਲੌਤਾ ਕਮਾਊ ਜੀਅ ਸੀ। ਉਸ ਦੇ 2 ਛੋਟੇ ਬੱਚੇ ਹਨ। ਇਹ ਘਟਨਾ ਮੰਗਲਵਾਰ (7 ਜਨਵਰੀ) ਨੂੰ ਵਾਪਰੀ। ਇਹ ਵਿਆਹ ਪਟਿਆਲਾ ਦੇ ਰਾਜਪੁਰਾ ਸਥਿਤ ਬੇਦੀ ਫਾਰਮ (ਰਿਜ਼ੋਰਟ) ਵਿਖੇ ਹੋਇਆ। ਇਸ ਵਿੱਚ ਸਥਾਨਕ ਭੰਗੜਾ ਪਾਰਟੀ ਨੂੰ ਸੱਦਾ ਦਿੱਤਾ ਗਿਆ ਸੀ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 30 ਵਾਂ ਦਿਨ ਹੈ। ਪਟਿਆਲਾ ਦੇ ਰਜਿੰਦਰ ਹਸਪਤਾਲ ਤੋਂ ਡੱਲੇਵਾਲ ਦੀ ਜਾਂਚ ਕਰਨ ਜਾ ਰਹੀ ਡਾਕਟਰਾਂ ਦੀ ਟੀਮ ਦਾ ਐਕਸੀਡੈਂਟ ਹੋਇਆ ਹੈ। ਉਨ੍ਹਾਂ ਦੀ ਕਾਰ ਨੂੰ ਸਾਹਮਣੇ ਤੋਂ ਆ ਰਹੀ ਸਕਾਰਪੀਓ ਗੱਡੀ ਨੇ ਗਲਤ ਸਾਈਡ ਤੋਂ ਟੱਕਰ ਮਾਰ ਦਿੱਤੀ। ਹਾਲਾਂਕਿ, ਸਾਰੇ ਬਚ ਗਏ ਹਨ।
SKM ਆਗੂ ਰਾਕੇਸ਼ ਟਿਕੈਤ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਸ਼ਹਾਦਤਾਂ ਤੋਂ ਡਰਦੀ ਨਹੀਂ ਹੈ। ਡੱਲੇਵਾਲ ਸਾਡੇ ਸੀਨੀਅਰ ਕਿਸਾਨ ਆਗੂ ਹਨ। ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਅਸੀਂ ਆਪਣਾ ਮਰਨ ਵਰਤ ਖਤਮ ਨਹੀਂ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਦਿੱਲੀ ਨੂੰ ਫਿਰ ਤੋਂ ਘੇਰਨਾ ਪਵੇਗਾ। ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਟਿਕੈਤ ਨੇ ਕਿਹਾ ਕਿ ਅੱਜ ਦੇ ਰਾਜੇ ਲੋਕਾਂ 'ਤੇ ਮਿਹਰਬਾਨ ਨਹੀਂ ਰਹੇ।
Ravneet Bittu Patiala: ਬਿੱਟੂ ਨੇ ਪੁਲਿਸ ਅਧਿਕਾਰੀਆਂ ਨੂੰ ਚੇਤਾਵਨੀ ਦਿੰਦੀਆ ਕਿਹਾ ਹੈ ਕਿ ਜੇਕਰ ਉਹ ਧੱਕਾ ਦਿਖਾਵਣ ਦੀ ਕੋਸ਼ਿਸ਼ ਕਰਦੇ ਹਨਤਾਂ ਉਹਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਭਾਜਪਾ ਚੋਣਾਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਭਾਜਪਾ ਦੇ ਆਗੂਆਂ ਨੂੰ ਉਮੀਦਵਾਰਾਂ ਨੂੰ ਧਮਕਾ ਰਹੇ ਹਨ।
Ranjit Singh Dhadrianwala: ਪੰਜਾਬ ਹਰਿਆਣਾ ਹਾਈਕੋਰਟ 'ਚ ਇਸ ਮਾਮਲੇ ਨੂੰ ਲੈ ਕੇ ਸੁਣਵਾਈ ਹੋਈ ਹੈ। ਐਸਐਸਪੀ ਪਟਿਆਲਾ ਨੇ ਹਲਫ਼ਨਾਮਾ ਦਾਇਰ ਕੀਤਾ ਹੈ। ਤਤਕਾਲੀ ਐਸਐਚਓ ਡੀਐਸਪੀ ਅਸ਼ੋਕ ਕੁਮਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਉਹਨਾਂ ਦੇ ਖਿਲਾਫ ਵਿਭਾਗੀ ਜਾਂਚ ਕੀਤੀ ਜਾਵੇਗੀ।
ਮੁਲਜ਼ਮ ਪਹਿਲਾਂ ਹੀ ਸ਼ਮਸ਼ਾਨ ਘਾਟ ਅੰਦਰ ਘਾਤ ਲਗਾ ਕੇ ਬੈਠੇ ਹੋਏ ਸਨ ਤੇ ਨਵਨੀਤ 'ਤੇ ਤਾਬੜਤੋੜ ਗੋਲੀਆਂ ਚਲਾ ਕੇ ਉੱਥੋਂ ਫਰਾਰ ਹੋ ਗਏ। ਫਿਲਹਾਲ ਇਸ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਨਵਨੀਤ ਦਾ ਕਤਲ ਕਿਸ ਨੇ ਤੇ ਕਿਉਂ ਕੀਤਾ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਸ ਦੀ ਕਿਸੇ ਨਾਲ ਦੁਸ਼ਮਣੀ ਨਹੀਂ ਸੀ।
ਦੂਜੇ ਪਾਸੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਪੱਸ਼ਟੀਕਰਨ ਦਿੱਤਾ ਹੈ ਕਿ ਇਹ ਉਨ੍ਹਾਂ ਦੇ ਹੱਥ ਨਹੀਂ ਹੈ। ਹੁਣ ਪੰਜਾਬ ਸਰਕਾਰ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਵਾਬ ਦੇਣਾ ਚਾਹੀਦਾ ਹੈ। ਇੱਕ ਸੰਸਦ ਮੈਂਬਰ ਡੱਲੇਵਾਲ ਨੂੰ ਮਿਲਣ ਗਏ, ਪਰ ਮਿਲਣ ਨਹੀਂ ਦਿੱਤਾ ਗਿਆ। ਅਸੀਂ ਦੇਖ ਸਕਦੇ ਹਾਂ ਕਿ ਦਾਲ ਵਿੱਚ ਕੁਝ ਕਾਲਾ ਹੈ। ਉਥੇ ਹੀ ਕਿਸਾਨ ਆਗੂ ਸੁਖਜੀਤ ਸਿੰਘ ਹਰਦੋ ਝਾਂਡੇ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ।
Jagjit Singh Dallewal: ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਡੱਲੇਵਾਲ ਨੇ ਮਰਨ ਵਰਤ ਦੀ ਘੋਸ਼ਣਾ ਕੀਤੀ ਸੀ। ਉਨ੍ਹਾਂ ਦੀ ਉਮਰ ਤੇ ਸਿਹਤ ਦੀ ਵਜ੍ਹਾ ਨਾਲ ਪ੍ਰਸ਼ਾਸਨ ਚਿੰਤਾ 'ਚ ਸੀ। ਮਰਨ ਵਰਤ ਐਲਾਨ ਤੋਂ ਬਾਅਦ ਭੀੜ ਹੋ ਜਾਂਦੀ, ਜਿਸ ਨਾਲ ਸਿਹਤ ਸੁਵਿਧਾਵਾਂ ਉਨ੍ਹਾਂ ਤੱਕ ਨਹੀਂ ਪਹੁੰਚ ਪਾਉਂਦੀਆਂ। ਇਸ ਵਜ੍ਹਾ ਨਾਲ ਪ੍ਰਸ਼ਾਸਨ ਨੇ ਫੈਸਲਾ ਲਿਆ ਕਿ ਉਨ੍ਹਾਂ ਦੀ ਮੈਡੀਕਲ ਜਾਂਚ ਕਰਵਾਈ ਜਾਵੇ। ਇਸੇ ਵਜ੍ਹਾ ਨਾਲ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਿਆਂਦਾ ਗਿਆ ਹੈ।
Patiala Crime: ਅਪਰਾਧਿਕ ਪਿੱਠਭੂਮੀ ਪ੍ਰੇਸ ਨੋਟ ਵਿੱਚ ਦੱਸਿਆ ਗਿਆ ਕਿ ਇਹ ਤਿੰਨੇ ਮੁਲਜ਼ਮ ਪਹਿਲਾਂ ਵੀ ਕਈ ਵਾਰ ਕਾਨੂੰਨ ਦੀ ਪਕੜ ਵਿੱਚ ਆ ਚੁੱਕੇ ਹਨ, ਪਰ ਹਮੇਸ਼ਾ ਕਿਸੇ ਨਾ ਕਿਸੇ ਤਰੀਕੇ ਨਾਲ ਕਾਨੂੰਨ ਨੂੰ ਚਕਮਾ ਦੇਣ ਵਿੱਚ ਸਫਲ ਰਹੇ ਹਨ। ਇਸ ਵਾਰ ਪੁਲਿਸ ਨੇ ਕੜੀ ਨਿਗਰਾਨੀ ਤੇ ਨਵੇਂ ਤਕਨੀਕੀ ਹਥਿਆਰਾਂ ਦੀ ਵਰਤੋਂ ਕਰਦਿਆਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ।