ਸਾਂਝੀ ਖ਼ਬਰ ਤੋਂ ਕੈਰੀਅਰ ਦੀ ਸ਼ੁਰੂਆਤ ਕੀਤੀ। ਉਸਤੋਂ ਬਾਅਦ ਲਿਵਿੰਗ ਇੰਡੀਆ ਨਿਊਜ਼, ਚੰਡੀਗੜ੍ਹ ਵਿੱਚ ਸਾਢੇ ਪੰਜ ਸਾਲ ਕੰਮ ਕੀਤਾ। ਫਿਰ ਗਲੋਬਲ ਪੰਜਾਬ ਨਾਲ ਜੁੜਿਆ, ਇੱਥੇ ਤਕਰੀਬਨ ਇੱਕ ਸਾਲ ਤੱਕ ਕੰਮ ਕੀਤਾ। ਇੰਡੀਆ ਨਿਊਜ਼ ਪੰਜਾਬ ਨਾਲ ਕੰਮ ਕਰਨ ਤੋਂ ਬਾਅਦ ਹੁਣ ਟੀਵੀ9 ਪੰਜਾਬੀ ਨਾਲ ਜੁੜਿਆ ਹੋਇਆ ਹਾਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
Noel Tata Chairman: ਰਤਨ ਟਾਟਾ ਦੇ ਮਤਰੇਏ ਭਰਾ ਨੋਏਲ ਟਾਟਾ ਨੂੰ ਟਾਟਾ ਟਰੱਸਟ ਦਾ ਨਵਾਂ ਚੇਅਰਮੈਨ ਬਣਾਇਆ ਗਿਆ ਹੈ। ਨੋਏਲ ਟਾਟਾ ਪਹਿਲਾਂ ਹੀ ਟਾਟਾ ਟਰੱਸਟ ਦੇ ਟਰੱਸਟੀ ਹਨ। ਨੋਏਲ ਟਾਟਾ ਪਿਛਲੇ 40 ਸਾਲਾਂ ਤੋਂ ਟਾਟਾ ਕੰਪਨੀ ਨਾਲ ਜੁੜੇ ਹੋਏ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ ਤੇ ਚਰਚਾ ਹੋਈ। ਇਹ ਮੁਲਾਕਾਤ ਪੰਜਾਬ ਰਾਜ ਭਵਨ ਵਿਖੇ ਹੋਈ।
panchyati election: ਹਾਈਕੋਰਟ ਵੱਲੋਂ 250 ਤੋਂ ਵੱਧ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਇਹਨਾਂ ਨਾਲ ਸਬੰਧਿਤ ਪਿੰਡਾਂ ਵਿੱਤ 15 ਅਕਤੂਬਰ ਨੂੰ ਚੋਣਾਂ ਤੇ ਰੋਕ ਲਗਾ ਦਿੱਤੀ ਸੀ। ਜਿਸ ਨੂੰ ਲੈਕੇ ਹੁਣ ਪੰਜਾਬ ਸਰਕਾਰ ਨੇ ਇਤਰਾਜ਼ ਜਾਹਿਰ ਕੀਤਾ ਹੈ।
Sikh History: ਉੱਤਰ ਦੇ ਸੰਤਾਂ ਬਾਰੇ ਇਹ ਖ਼ਬਰ ਛੇਤੀ ਹੀ ਪੂਰੇ ਬਿਦਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਫੈਲ ਗਈ ਅਤੇ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਦੇ ਦਰਸ਼ਨ ਕਰਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣ ਲਈ ਆਉਣ ਲੱਗੇ। ਬਿਦਰ ਵਿੱਚ ਪਹਿਲਾਂ ਪੀਣ ਵਾਲੇ ਪਾਣੀ ਦੀ ਭਾਰੀ ਕਮੀ ਸੀ। ਖੂਹ ਪੁੱਟਣ ਲਈ ਲੋਕਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਬੇਕਾਰ ਗਈਆਂ।
Panchyati Elections: ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ ਨੂੰ ਆ ਰਹੀਆਂ ਸ਼ਿਕਾਇਤਾਂ ਦੇ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਸਖ਼ਤ ਹੁੰਦਾ ਨਜ਼ਰ ਆ ਰਿਹਾ ਹੈ। ਹਾਈਕੋਰਟ ਨੇ ਅੱਜ ਵੀ ਕਈ ਪਿੰਡਾਂ ਦੀਆਂ ਚੋਣਾਂ ਉੱਪਰ ਰੋਕ ਲਗਾ ਦਿੱਤੀ ਹੈ। ਜਦੋਂ ਕਿ 100 ਤੋਂ ਜ਼ਿਆਦਾ ਪਟੀਸ਼ਨਾਂ ਤੇ ਭਲਕੇ ਸੁਣਵਾਈ ਹੋਵੇਗੀ।
Ratan Tata: ਉੱਘੇ ਉਦਯੋਗਪਤੀ ਰਤਨ ਟਾਟਾ ਦਾ ਦਿਹਾਂਤ ਹੋ ਗਿਆ ਹੈ। ਉਹਨਾਂ ਨੇ ਮੁੰਬਈ ਦੇ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਜਿਸ ਮਗਰੋਂ ਉਹਨਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਸੀ।
ਜੰਮੂ ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨੈਸ਼ਨਲ ਕਾਨਫਰੰਸ ਨੂੰ ਬਹੁਮਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਓਮਰ ਅਬਦੁੱਲਾ ਨਾਲ ਮੁਲਾਕਾਤ ਕਰਨੀ ਸੀ। ਇਸ ਤੋਂ ਇਲਾਵਾ ਡੋਡਾ ਵਿੱਚ ਚੋਣ ਜਿੱਤੇ ਆਮ ਆਦਮੀ ਪਾਰਟੀ ਦੇ ਇਕਲੌਤੇ ਉਮੀਦਵਾਰ ਨਾਲ ਵੀ ਮੁਲਾਕਾਤ ਦਾ ਪ੍ਰੋਗਰਾਮ ਸੀ।
Panchayat Election: ਪੰਚਾਇਤੀ ਚੋਣਾਂ ਤੇ ਵੱਡਾ ਫੈਸਲਾ ਲੈਂਦਿਆਂ ਪੰਜਾਬ ਹਰਿਆਣਾ ਹਾਈ ਕੋਰਟ ਨੇ ਚੋਣਾਂ ਤੇ ਰੋਕ ਲਗਾ ਦਿੱਤੀ। ਇਹ ਰੋਕ ਕਰੀਬ 250 ਪਿੰਡਾਂ ਦੀਆਂ ਪੰਚਾਇਤਾਂ ਤੇ ਲਗਾਈ ਗਈ ਹੈ। ਦਰਅਸਲ ਚੋਣ ਪ੍ਰੀਕ੍ਰਿਆ ਨੂੰ ਲੈਕੇ ਕਰੀਬ 250 ਪਟੀਸ਼ਨਾਂ ਹਾਈਕੋਰਟ ਪਹੁੰਚੀਆਂ ਸਨ।
ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ KAP ਸਿਨ੍ਹਾਂ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਹੈ। ਉਹ ਮੌਜੂਦਾ ਮੁੱਖ ਸਕੱਤਰ ਅਨੁਰਾਗ ਵਰਮਾ ਦੀ ਥਾਂ ਲੈਣਗੇ।