20 ਸਾਲਾਂ ਤੋਂ ਦਾ ਪੰਜਾਬੀ ਰਿਪੋਰਟਿੰਗ ਦਾ ਤਜ਼ਰਬਾ। ਐਨਡੀਟੀਵੀ, ਅਜੀਤ ਤੋਂ ਬਾਅਦ ਪੀਟੀਸੀ ਅਤੇ ਹੁਣ ਟੀਵੀ9 ਦੇ ਨਾਲ।
ਚਸ਼ਮਦੀਦ ਨੇ ਦੱਸਿਆ ਹੈ ਕਿ ਉਹ ਸੜਕ ਨੇੜੇ ਬਣੇ ਆਪਣੇ ਕਮਰੇ 'ਚ ਬੈਠ ਕੇ ਚਾਹ ਪੀ ਰਹੇ ਹਨ। ਇਸ ਦੌਰਾਨ ਉਨ੍ਹਾਂ ਦੇਖਿਆ ਕਿ ਸਕੂਲ ਵੈਨ ਚ ਟਰੈਕਟਰ-ਟਰਾਲੀ ਅਚਾਨਕ ਟਕਰਾਈ। ਉਸ ਤੋਂ ਬਾਅਦ ਜਦੋਂ ਉਨ੍ਹਾਂ ਜਾ ਕੇ ਦੇਖਿਆ ਤਾਂ ਇੱਕ ਸਟਾਫ਼ ਮੈਂਬਰ ਅਤੇ ਵੈਨ ਡਰਾਈਵਰ ਨੂੰ ਸੱਟ ਲੱਗੀ ਹੋਈ ਸੀ।
ਗਵਰਨਰ ਨੇ ਆਪਣੇ ਸੰਬੋਧਨ ਦੌਰਾਨ ਉਹਨਾਂ ਨੂੰ ਕਿਹਾ ਕਿ ਅਕਸਰ ਹੀ ਪੰਜਾਬ ਦੇ ਕਿਸਾਨਾਂ ਵੱਲੋਂ ਮੁੱਦਾ ਚੁੱਕਿਆ ਜਾਂਦਾ ਹੈ। ਉਹਨਾਂ ਦੀ ਜ਼ਮੀਨ ਫੈਂਸਿੰਗ ਦੇ ਉਸ ਪਾਰ ਹੈ ਜਿਸ ਕਰਕੇ ਉਹਨਾਂ ਨੂੰ ਖੇਤੀ ਕਰਨ ਦੇ ਵਿੱਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਕਿਹਾ ਕਿ ਇਸ ਮੁਤਲਕ ਕੇਂਦਰ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ 'ਚ 21 ਕਿਲੋਮੀਟਰ ਫੈਂਸਿੰਗ ਅੱਗੇ ਵਧਾਉਣ ਦਾ ਪ੍ਰਪੋਜਲ ਤਿਆਰ ਕੀਤਾ ਗਿਆ ਹੈ।
ਭਲਕੇ ਗਵਰਨਰ ਵੱਲੋਂ ਬਮਿਆਲ ਵਿਖੇ ਪ੍ਰਸ਼ਾਸਨ ਵੱਲੋਂ ਬਣਾਈਆਂ ਗਈਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਬੈਠਕ ਕੀਤੀ ਜਾਵੇਗੀ। ਇਸ ਦੌਰਾਨ ਉਹ ਭਾਰਤ ਪਾਕ ਸਰੱਹਦ ਤੇ ਹੋਣ ਵਾਲੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣਗੇ। ਗਵਰਨਰ ਦੇ ਦੌਰੇ ਤੋਂ ਪਹਿਲਾਂ ਐਸਡੀਐਮ ਪਠਾਨਕੋਟ ਅਰਸ਼ਦੀਪ ਸਿੰਘ ਪ੍ਰੋਗਰਾਮ ਵਾਲੀ ਥਾਂ 'ਤੇ ਪਹੁੰਚੇ। ਜਿਨਾਂ ਦੇ ਵੱਲੋਂ ਆਯੋਜਨ ਸਥਲ ਦਾ ਜਾਇਜ਼ਾ ਲੈ ਕੇ ਡਿਪਟੀ ਕਮਿਸ਼ਨਰ ਪਠਾਨਕੋਟ ਨੂੰ ਰਿਪੋਰਟ ਸੌਂਪੀ ਗਈ ਹੈ।
ਪਠਾਨਕੋਟ ਦੇ ਨਾਲ ਲੱਗਦੇ ਰਣਜੀਤ ਸਾਗਰ ਡੈਮ ਅਤੇ ਕੇਸ਼ੋਪੁਰ ਸ਼ੰਭ ਵਿੱਚ ਪ੍ਰਵਾਸੀ ਪੰਛੀਆਂ ਦੀ ਆਮਦ ਬਹੁਤ ਘੱਟ ਹੋ ਗਈ ਹੈ। ਇਸ ਦਾ ਵੱਡਾ ਕਾਰਨ ਨਵੰਬਰ ਮਹੀਨੇ ਘੱਟ ਠੰਡ ਪੈਣਾ ਵੀ ਹੋ ਸਕਦਾ ਹੈ। ਪਹਿਲਾਂ ਦੇ ਮੁਕਾਬਲੇ ਇਸ ਵਾਰ ਪ੍ਰਵਾਸੀ ਪੰਛੀਆਂ ਦੀ ਘੱਟ ਆਮਦ ਗਲੋਬਲ ਵਾਰਮਿੰਗ ਹੈ। ਪਠਾਨਕੋਟ ਜੰਗਲੀ ਜੀਵ ਵਿਭਾਗ ਦਾ ਕਹਿਣਾ ਹੈ ਕਿ ਜੇਕਰ ਆਉਣ ਵਾਲੇ ਸਮੇਂ 'ਚ ਠੰਡ ਵਧੀ ਤਾਂ ਪਠਾਨਕੋਟ 'ਚ ਪਹਿਲਾਂ ਵਾਂਗ ਪ੍ਰਵਾਸੀ ਪੰਛੀ ਜ਼ਰੂਰ ਦੇਖਣ ਨੂੰ ਮਿਲਣਗੇ।
ਬਮਿਆਲ ਦੇ ਟਿੰਡਾ ਚੌਕੀ ਨੇੜੇ ਵਹਿਣ ਵਾਲੀ ਤਰਨਾਹ ਨਾਲੇ ਵਿੱਚ ਇੱਕ ਸ਼ੱਕੀ ਪਾਕਿਸਤਾਨੀ ਕਿਸ਼ਤੀ ਤੈਰਦੀ ਹੋਈ ਮਿਲੀ ਹੈ। ਜਿਸ ਨੂੰ ਬੀ.ਐਸ.ਐਫ ਦੇ ਜਵਾਨਾਂ ਨੇ ਤਰਨਾਹ ਨਾਲੇ ਵਿੱਚ ਪਾਕਿਸਤਾਨ ਤੋਂ ਭਾਰਤ ਵੱਲ ਵਹਿੰਦੇ ਹੋਇਆ ਕਾਬੂ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕਿਸ਼ਤੀ ਖਾਲੀ ਦੱਸੀ ਜਾ ਰਹੀ ਹੈ। ਇਸ ਤੋਂ ਬਾਅਦ ਖੁਫੀਆ ਏਜੰਸੀਆਂ ਚੌਕਸ ਹੋ ਗਈਆਂ ਹਨ ਅਤੇ ਫਿਲਹਾਲ ਕਿਸ਼ਤੀ ਨੂੰ ਕਬਜ਼ੇ 'ਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।
ਪਿੰਡ ਵਾਲਿਆਂ ਨੇ ਇਲਜ਼ਾਮ ਲਗਾਇਆ ਕਿ ਪ੍ਰਿੰਸੀਪਲ ਵਿਦਿਆਰਥੀਆਂ ਨਾਲ ਭੇਦਭਾਵ ਕਰਦੀ ਹੈ। ਉਹ ਸਿਫਾਰਸੀ ਵਿਦਿਆਰਥੀਆਂ ਨੂੰ ਪੜਾਉਂਦੀ ਹੈ ਜਦੋਂ ਕਿ ਬਾਕੀ ਵਿਦਿਆਰਥੀਆਂ ਤੋਂ ਕੰਮ ਕਰਵਾਇਆ ਜਾਂਦਾ ਹੈ। ਜੋ ਬੱਚਿਆਂ ਨਾਲ ਬਿੱਲਕੁਲ ਗਲਤ ਵਿਵਹਾਰ ਹੈ। ਪਿੰਡ ਵਾਲਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਕੂਲ ਸਟਾਫ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।
ਛੇਵੀਂ ਬਾਰ ਕੈਬਿਨਟ ਮੰਤਰੀ ਦੇ ਪਰਿਵਾਰ 'ਚ ਸਰਪੰਚੀ ਆਈ ਹੈ। ਮੰਤਰੀ ਲਾਲ ਚੰਦ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪਿੰਡ ਦੀਆਂ ਪੰਜ ਵਾਰ ਸਰਪੰਚੀ ਚੋਣਾਂ ਜਿੱਤ ਚੁੱਕ ਹੈ। ਇਸ ਸ਼ਾਨਦਾਰ ਜਿੱਤ ਤੋਂ ਬਾਅਦ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ।
ਪਠਾਨਕੋਟ ਪੁਲਿਸ ਨੇ 5 ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ 4 ਪਿਸਤੌਲ, ਇੱਕ 12 ਬੋਰ ਦੀ ਰਾਈਫਲ ਅਤੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਹ ਕਿਸ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਸਨ, ਇਸ ਗੱਲ ਦਾ ਪਤਾ ਲਗਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਇਸ ਗਿਰੋਹ ਨਾਲ ਜੁੜੇ ਹੋਰ ਮੁਲਜ਼ਮਾਂ ਦਾ ਵੀ ਪਤਾ ਲਗਾ ਰਹੀ ਹੈ।
Farmer Protest in Punjab-Haryana: ਕਿਸਾਨਾਂ ਵੱਲੋਂ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਦੋ ਘੰਟਿਆਂ ਲਈ ਟਰੇਨਾਂ ਰੋਕੀਆਂ ਗਈਆਂ। ਜਿਸਤੋਂ ਬਾਅਦ ਰੇਲਵੇ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਚੌਕਸ ਨਜ਼ਰ ਆਇਆ। ਆਰਪੀਐਫ ਦੇ ਸੀਨੀਅਰ ਡੀਐਸਪੀ ਅਰੁਣ ਕੁਮਾਰ ਤ੍ਰਿਪਾਠੀ ਨੇ ਆਪਣੀ ਡਿਵੀਜ਼ਨ ਵਿੱਚ ਪੈਂਦੇ ਸਾਰੇ ਅਹੁਦਿਆਂ ਦੇ ਇੰਚਾਰਜਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ। ਉਨ੍ਹਾਂ ਚੌਕਸੀ ਰੱਖਣ ਦੇ ਹੁਕਮ ਦਿੱਤੇ। ਰੇਲਵੇ ਟ੍ਰੈਕ ਅਤੇ ਸਟੇਸ਼ਨਾਂ 'ਤੇ ਆਰਪੀਐਫ ਵੀ ਤਾਇਨਾਤ ਰਹੇਗੀ। ਨਾਲ ਹੀ ਖੁਫੀਆ ਏਜੰਸੀਆਂ ਵੀ ਨਜ਼ਰ ਰੱਖ ਰਹੀਆਂ ਹਨ।
ਸਥਾਨਕ ਲੋਕਾਂ ਨੇ ਪੁਲਿਸ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਬੀਤੀ ਰਾਤ ਇਹ ਸ਼ਖਸ ਕੁਝ ਹੋਰ ਲੋਕਾਂ ਦੇ ਨਾਲ ਧਰਮਿਕ ਸਥਾਨ ਦੇ ਉੱਪਰ ਆਇਆ ਸੀ। ਉਨ੍ਹਾਂ ਨੇ ਦੱਸਿਆ ਕਿ ਜਦੋਂ ਸਥਾਨਕ ਲੋਕ ਇੱਥੇ ਪੁੱਜੇ ਤਾਂ ਇੱਕ ਨੌਜਵਾਨ ਦੀ ਲਾਸ਼ ਇਥੇ ਪਈ ਸੀ ਅਤੇ ਉਸ ਦੇ ਬਾਕੀ ਸਾਥੀ ਫਰਾਰ ਹੋ ਚੁੱਕੇ ਸਨ। ਜਿਸ ਦੇ ਚਲਦੇ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਦੇ ਵਿੱਚ ਵੀ ਜੁੱਟ ਗਈ ਹੈ। ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਆਖਿਰ ਇਸ ਨੌਜਵਾਨ ਦੀ ਮੌਤ ਕਿਸ ਤਰ੍ਹਾਂ ਹੋਈ।
ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਅੱਜ ਸੱਚ ਦੀ ਜਿੱਤ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਆਮ ਆਦਮੀ ਪਾਰਟੀ ਨੂੰ ਵੀ ਘੇਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਕਾਰਜਾਂ ਦੇ ਲੱਖ ਦਾਅਵੇ ਕਰ ਸਕਦੀ ਹੈ ਪਰ ਹਲਕਾ ਭੋਆ ਵਿੱਚ ਜੋ ਵੀ ਸੜਕਾਂ ਦੇ ਉਦਘਾਟਨ ਹੋ ਰਹੇ ਹਨ ਉਹ ਕੇਂਦਰ ਸਰਕਾਰ ਦੇ ਪ੍ਰੋਜੈਕਟ ਹਨ।
Pathankot Child Arrested Case: ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਬੱਚੇ ਨੂੰ ਅਗਵਾ ਕਰਨ ਵਾਲੇ ਮਾਸਟਰ ਮਾਈਂਡ ਨੂੰ ਪੁਲਿਸ ਨੇ ਉਸਦੇ ਇੱਕ ਸਾਥੀ ਸਮੇਤ ਪਹਿਲਾਂ ਹੀ ਕਾਬੂ ਕਰ ਲਿਆ ਹੈ। ਪੁਲਿਸ ਉਸ ਦੇ ਬਾਕੀ ਸਾਥੀਆਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਅੱਜ ਸਵੇਰੇ 7 ਵਜੇ ਗੋਆ ਤੋਂ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।