ਨਿਊਜ਼ 24, ਏਐੱਨਆਈ, ਟਾਈਮਜ਼ ਨਾਓ, ਫਾਸਟਵੇਅ ਨਿਊਜ਼ ਅਤੇ ਪੀਟੀਸੀ ਨੈੱਟਵਰਕ ਨਾਲ ਕੰਮ ਕੀਤਾ। ਫਿਲਹਾਲ ਟੀਵੀ9 ਪੰਜਾਬੀ ਨਾਲ ਜੁੜਿਆ ਹੋਇਆ ਹਾਂ।
Sangrur Murder : ਬੀਤੇ ਦਿਨ ਸੰਗਰੂਰ ਦੇ ਲੌਂਗੋਵਾਲ 'ਚ ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਜਗਪਾਲ ਸਿੰਘ ਜੱਗੀ ਦੇ ਪਿਤਾ ਨੇ ਦੱਸਿਆ ਕਿ ਮੁਲਜ਼ਮ ਦੂਜੀ ਪਤਨੀ ਦੀ ਧੀ ਦਾ ਵਿਆਹ ਕਰਵਾਉਣ ਲਈ ਜਗਪਾਲ 'ਤੇ ਦਬਾਅ ਬਣਾ ਰਿਹਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਪਹਿਲਾਂ ਵੀ ਕਈ ਵਾਰ ਘਰ ਆ ਕੇ ਧਮਕਿਆਂ ਦੇ ਚੁੱਕਾ ਹੈ।
Jagjit Singh Dallewal: ਕਿਸਾਨ ਅੰਦੋਲਨ ਨੂੰ ਲੈ ਕੇ ਲਗਾਤਾਰ ਤੀਜੇ ਦਿਨ ਸੁਪਰੀਮ ਕੋਰਟ ਵਿੱਚ ਸੁਣਾਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੂੰ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਜਗਜੀਤ ਸਿੰਘ ਡੱਲੇਵਾਲ ਦੀ ਰਿਪੋਰਟ ਪੇਸ਼ ਕੀਤੀ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋੜ ਵਿੱਚ ਨਜ਼ਰ ਆਇਆ। ਸਥਾਨਕ ਪ੍ਰਸ਼ਾਸਨ ਵੱਲੋਂ ਮੌਕੇ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਲਈ ਅਸਥਾਈ ਹਸਪਤਾਲ ਬਣਾਇਆ ਗਿਆ।
CM Mann Addressed to Newly Elected Panchs: ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਚੁਣਿਆ ਜਾਣਾ ਮਾਣ ਵਾਲੀ ਗੱਲ ਹੈ ਕਿਉਂਕਿ ਇਸ ਤੋਂ ਪਤਾ ਲੱਗਦਾ ਹੈ ਕਿ ਉਸ ਆਗੂ ਪ੍ਰਤੀ ਲੋਕਾਂ ਵਿੱਚ ਕਿੰਨਾ ਵਿਸ਼ਵਾਸ ਤੇ ਸੱਚਾਈ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਜ਼ਿੰਮੇਵਾਰੀ ਹੈ, ਜੋ ਲੋਕਾਂ ਵੱਲੋਂ ਇਨ੍ਹਾਂ ਆਗੂਆਂ ਉੱਤੇ ਪਾਈ ਜਾਂਦੀ ਹੈ ਕਿਉਂਕਿ ਇਹ ਲੋਕਾਂ ਦੀ ਬਹੁਤ ਵੱਡੀ ਸੇਵਾ ਹੈ। ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਗਏ ਪੰਚਾਂ ਨੂੰ ਭਰੋਸਾ ਦਿੱਤਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਨਾਗਾਲੈਂਡ ਦੁਆਰਾ ਰੱਦ ਕੀਤੀ ਗਈ ਖੇਪ ਕਥਿਤ ਤੌਰ 'ਤੇ 4 ਨਵੰਬਰ ਨੂੰ ਸੁਨਾਮ ਤੋਂ ਭੇਜੀ ਗਈ ਸੀ ਅਤੇ 11 ਅਤੇ 12 ਨਵੰਬਰ ਨੂੰ ਦੀਮਾਪੁਰ ਪਹੁੰਚੀ ਸੀ। ਇਸ ਤੋਂ ਪਹਿਲਾਂ, ਅਰੁਣਾਚਲ ਪ੍ਰਦੇਸ਼ ਅਤੇ ਕਰਨਾਟਕ ਨੂੰ ਭੇਜੇ ਗਏ ਚੌਲਾਂ ਦੀਆਂ ਖੇਪਾਂ ਨੂੰ ਨਿਰਧਾਰਨ ਤੋਂ ਵੱਧ ਟੁੱਟੇ ਅਨਾਜ ਦੇ ਕਾਰਨ ਰੱਦ ਕਰ ਦਿੱਤਾ ਗਿਆ ਸੀ।
Sangrur Farmer Suicide: ਇਸ ਸਬੰਧੀ ਉਸ ਦੇ ਲੜਕੇ ਜਗਤਵੀਰ ਸਿੰਘ ਨੇ ਦੱਸਿਆ ਕਿ ਮੇਰੇ ਪਿਤਾ ਨੇ ਕੱਲ੍ਹ ਸ਼ਾਮ ਕਰੀਬ 6 ਵਜੇ ਆਪਣੇ ਚਾਚੇ ਦੀ ਕਾਰ ਵਿਚ ਜ਼ਹਿਰ ਖਾ ਲਿਆ ਅਤੇ ਜਦੋਂ ਉਹ ਦੁਬਾਰਾ ਪਾਣੀ ਪੀਣ ਲੱਗਾ ਤਾਂ ਉਸ ਦਾ ਪਿਤਾ ਉਥੇ ਹੀ ਢਹਿ ਗਿਆ। ਇਸ ਤੋਂ ਬਾਅਦ ਜਦੋਂ ਉਸ ਨੂੰ ਇਲਾਜ ਲਈ ਪਟਿਆਲਾ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਜਸਵਿੰਦਰ ਸਿੰਘ ਦੀ ਮੌਤ ਹੋ ਗਈ।
Dalbir Singh Goldy: ਦਲਬੀਰ ਸਿੰਘ ਗੋਲਡੀ ਨੇ ਆਪ ਪਾਰਟੀ ਨੂੰ ਛੱਡਣ ਦਾ ਐਲਾਨ ਕੀਤਾ ਹੈ।ਐਲਾਨ ਤੋਂ ਬਾਅਦ ਉਨ੍ਹਾਂ ਕਿਹਾ ਹੈ ਕਿ ਉਹ ਹੁਣ ਕਿਸੇ ਪਾਰਟੀ ਦਾ ਹਿੱਸਾ ਨਹੀਂ ਹਨ। ਨਾਲ ਹੀ ਉਨ੍ਹਾਂ ਕਿਹਾ ਹੈ ਕਿ ਕਾਂਗਰਸ ਟਿਕਟ ਦੇਵੇਗੀ ਤਾਂ ਕਾਂਗਰਸ ਵੱਲੋਂ ਚੋਣ ਲੜਣਗੇ ਅਤੇ 2027 'ਚ ਧੂਰੀ ਤੋਂ ਹੀ ਚੋਣ ਲੜਣਗੇ।
Longowala Murder Case: ਮਾਮਲਾ ਪਿੰਡ ਭਾਈ ਕੇ ਪਸ਼ੌਰ ਦਾ ਸੀ । ਉਨਾਂ ਕਿਹਾ ਕਿ ਗਮਦੂਰ ਸਿੰਘ ਉਸ ਦਾ ਸਾਲਾ ਸੀ, ਜਿਸ ਨੂੰ 14 ਨਵੰਬਰ 1995 ਨੂੰ ਜੀਆਰਪੀ (ਰੇਲਵੇ ਪੁਲਿਸ) ਸੰਗਰੂਰ ਦੇ ਤਤਕਾਲੀ ਐਸਐਚਓ ਆਧਾਰਤ ਟੁਕੜੀ ਨੇ ਗੁਰਦੇਵ ਸਿੰਘ ਦੇ ਕਤਲ ਕੇਸ ਦੇ ਸ਼ੱਕ ਵਿੱਚ ਚੁੱਕ ਲਿਆ ਸੀ। ਇਸ ਉਪਰੰਤ ਉਸ ਨੂੰ ਰੇਲਵੇ ਥਾਣੇ ਲਿਜਾ ਕੇ ਉਸ 'ਤੇ ਅੰਨਾ ਤਸ਼ੱਦਦ ਕੀਤਾ ਗਿਆ।
Sunam Road Accident: ਇਸ ਹਾਦਸੇ 'ਚ ਇਕ ਔਰਤ ਸਮੇਤ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਗੁੱਸੇ 'ਚ ਆਏ ਲੋਕਾਂ ਨੇ ਪਟਿਆਲਾ ਰੋਡ 'ਤੇ ਧਰਨਾ ਦੇ ਕੇ ਸੜਕ ਜਾਮ ਕਰ ਦਿੱਤੀ। ਹਾਦਸੇ ਵਿੱਚ ਮਰਨ ਵਾਲੇ ਲੋਕ ਨੇੜਲੇ ਪਿੰਡ ਬਿਸਨਪੁਰਾ ਵਿੱਚ ਰਹਿੰਦੇ ਗਰੀਬ ਪਰਿਵਾਰਾਂ ਨਾਲ ਸਬੰਧਤ ਸਨ।
Raja Warring On Haryana Elections: ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਆਪ ਹਰਿਆਣਾ ਵਿੱਚ ਕਾਂਗਰਸ ਦਾ ਸਮਰਥਨ ਲੈ ਕੇ ਆਪਣੀ ਸਿਆਸੀ ਗੱਡੀ ਨੂੰ ਅੱਗੇ ਲਿਜਾਣ ਦੀ ਕੋਸ਼ਿਸ਼ ਕਰ ਰਹੀ ਹੈ। ਜਨਤਾ ਸੱਚਾਈ ਜਾਣ ਚੁੱਕੀ ਹੈ। ਇਸ ਦੌਰਾਨ ਵੜਿੰਗ ਨੇ ਅਕਾਲੀ ਆਗੂ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬਚਾਉਣ ਦੇ ਯਤਨ ਕੀਤੇ ਜਾ ਰਹੇ ਹਨ।
Solar Pumps Scheme: ਅਮਨ ਅਰੋੜਾ ਨੇ ਅੱਗੇ ਦੱਸਿਆ ਕਿ ਜਨਰਲ ਕੈਟਾਗਰੀ ਦੇ ਕਿਸਾਨਾਂ ਨੂੰ ਸੋਲਰ ਪੰਪਾਂ ਦੀ ਲਾਗਤ 'ਤੇ 60 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਲਈ ਕੁਦਰਤੀ ਸੂਰਜੀ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
BKU Ugrahan: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਨੂੰ ਸ਼ੁਰੂ ਹੋਣ ਜਾ ਰਿਹਾ ਹੈ। ਅਜਿਹੇ ਵਿੱਚ ਯੂਨੀਅਨ ਵੱਲੋਂ ਮੰਗਾਂ ਸਬੰਧੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਸੈਸ਼ਨ ਦੌਰਾਨ ਦੇਖਣਾ ਹੋਵੇਗਾ ਕਿ ਸਰਕਾਰ ਕੀ ਫੈਸਲਾ ਲੈਂਦੀ ਹੈ।
BKU Ugrahan: ਐਕਸਪ੍ਰੈਸ ਵੇਅ ਦੇ ਨਿਰਮਾਣ ਲਈ ਜ਼ਮੀਨ ਐਕਵਾਇਰ ਕਰਨ ਸਬੰਧੀ NHAI ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਪੰਜਾਬ ਹਰਿਆਣਾ ਹਾਈਕੋਰਟ ਨੇ ਵੱਡੀ ਟਿੱਪਣੀ ਕੀਤੀ ਹੈ। ਅਦਾਲਤ ਨੇ ਸੂਬਾ ਸਰਕਾਰ 'ਤੇ ਸਖ਼ਤੀ ਦਿਖਾਉਂਦੇ ਹੋਏ ਕਿਸਾਨਾਂ ਤੋਂ NHAI ਦੀ ਜ਼ਮੀਨ ਐਕਵਾਇਰ ਕਰਕੇ ਉਸ ਨੂੰ ਸੌਂਪਣ ਲਈ ਕਿਹਾ ਹੈ। ਅਦਾਲਤ ਨੇ ਲੋੜ ਪੈਣ 'ਤੇ ਪੁਲਿਸ ਦੀ ਵਰਤੋਂ ਕਰਨ ਲਈ ਕਿਹਾ ਹੈ।