ਸੀਐਮ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਜਾਣ ਤੋਂ ਕਿਉਂ ਰੋਕਿਆ ਜਾ ਰਿਹਾ, ਜੇਕਰ ਕਿਸਾਨ ਦਿੱਲੀ ਨਹੀਂ ਜਾ ਸਕਦੇ ਤਾਂ ਕੀ ਉਹ ਲਾਹੌਰ ਚਲੇ ਜਾਣ? ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਸਰਕਾਰ ਨੂੰ ਗੱਲ ਕਰਨੀ ਚਾਹੀਦੀ ਹੈ ਤੇ ਉਨ੍ਹਾਂ ਦੇ ਮਸਲਿਆਂ ਦਾ ਹੱਲ ਕਰਨਾ ਚਾਹੀਦਾ ਹੈ। ਸਰਕਾਰ ਕਿਸਾਨਾਂ ਨੂੰ ਕਹਿ ਰਹੀ ਹੈ ਤੁਸੀਂ ਟ੍ਰੈਕਟਰਾਂ 'ਤੇ ਨਹੀਂ ਆ ਸਕਦੇ, ਬੱਸਾਂ 'ਤੇ ਨਹੀਂ ਆ ਸਕਦੇ ਤੇ ਟਰੇਨਾਂ 'ਤੇ ਨਹੀਂ ਆ ਸਕਦੇ।