ਈਟੀਵੀ ਗਰੁੱਪ ਵਿੱਚ ਇੱਕ ਸਾਲ ਤੱਕ ਬਤੌਰ ਕੰਟੈਂਟ ਅਡੀਟਰ ਕੰਮ ਕਰਨ ਦਾ ਤਜ਼ਰਬਾ। ਇਸ ਤੋਂ ਬਾਅਦ ਇੰਡੀਆ ਟੂਡੇ ਵਿੱਚ ਅਸਿਸਟੈਂਟ ਪ੍ਰੋਡਿਊਸਰ ਦੇ ਤੌਰ ਤੇ ਕੰਮ ਕੀਤਾ ਤੇ ਫੇਰ ਇੰਸ਼ੋਰਟਸ ਵਿੱਚ ਕੰਟੈਂਟ ਸਪੈਸ਼ਲਿਸਟ ਦੇ ਅਹੁਦੇ ਤੇ ਇੱਕ ਸਾਲ ਕੰਮ ਕੀਤਾ। ਫਿਲਹਾਲ, ਟੀਵੀ9 ਪੰਜਾਬੀ ਨਾਲ ਜੁੜਿਆ ਹੋਇਆ ਹਾਂ।
Punjab Government: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਦੇ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਵਿੱਚ ਸੁਧਾਰ ਹੋਇਆ ਹੈ। ਸੇਵਾ ਕੇਂਦਰਾਂ ਵਿੱਚ ਲੰਬਿਤ ਰਹਿਣ ਦੀ ਦਰ 0.17 ਪ੍ਰਤੀਸ਼ਤ ਹੈ, ਜੋ ਕਿ ਪੂਰੇ ਦੇਸ਼ ਵਿੱਚ ਸਭ ਤੋਂ ਘੱਟ ਹੈ। 31 ਜਨਵਰੀ ਤੱਕ, ਸੂਬੇ ਵਿੱਚ ਪਟਵਾਰੀਆਂ ਨਾਲ ਸਬੰਧਤ ਸੇਵਾਵਾਂ ਔਨਲਾਈਨ ਹੋ ਜਾਣਗੀਆਂ। ਇਸ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ।
Nirmala Sitharaman: ਦੇਸ਼ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਬਜਟ 2025 ਤੋਂ ਉਮੀਦਾਂ ਹਨ। ਲੋਕ ਸਰਕਾਰ ਤੋਂ ਰੁਜ਼ਗਾਰ, ਸਿੱਖਿਆ ਅਤੇ ਟੈਕਸ ਸੰਬੰਧੀ ਫੈਸਲਿਆਂ ਦੀ ਉਡੀਕ ਕਰ ਰਹੇ ਹਨ। ਆਓ ਸਮਝੀਏ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਮ ਆਦਮੀ ਦੇ ਹਿੱਤ ਵਿੱਚ ਸਰਕਾਰ ਵੱਲੋਂ ਕੀ ਕਰ ਸਕਦੀ ਹੈ।
Jaipur Literature Festival 2025: ਕਿਤਾਬਾਂ ਅਤੇ ਵਿਚਾਰਾਂ ਦੇ ਦੁਨੀਆ ਦੇ ਸਭ ਤੋਂ ਵੱਡੇ ਜਸ਼ਨ ਦਾ 2025 ਐਡੀਸ਼ਨ ਸਾਡੀਆਂ ਕਹਾਣੀਆਂ ਦੀ ਸਦੀਵੀ ਸ਼ਕਤੀ ਨੂੰ ਵੰਡਾਂ ਨੂੰ ਦੂਰ ਕਰਨ, ਹਮਦਰਦੀ ਨੂੰ ਉਤਸ਼ਾਹਤ ਕਰਨ ਅਤੇ ਸਾਡੇ ਸਾਂਝੇ ਮਨੁੱਖੀ ਅਨੁਭਵਾਂ ਦਾ ਜਸ਼ਨ ਮਨਾਉਣ ਲਈ ਮਜ਼ਬੂਤ ਕਰੇਗਾ।
ਯੋਗ ਪਾਈਆਂ ਗਈਆਂ ਸਾਰੀਆਂ 232 ਫਿਲਮਾਂ ਵਿੱਚ ਵੋਟਿੰਗ ਕੀਤੀ ਜਾਵੇਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਆਸਕਰ 2025 ਵਿੱਚ ਅੰਤਿਮ ਨਾਮਜ਼ਦਗੀ ਮਿਲੇਗੀ। ਵੋਟਿੰਗ 8 ਜਨਵਰੀ ਤੋਂ ਸ਼ੁਰੂ ਹੋ ਕੇ 12 ਜਨਵਰੀ ਤੱਕ ਚੱਲੇਗੀ। ਇਸ ਤੋਂ ਬਾਅਦ 17 ਜਨਵਰੀ ਨੂੰ ਅਕੈਡਮੀ ਆਫ ਮੋਸ਼ਨ ਪਿਕਚਰ ਵੱਲੋਂ ਨਾਮਜ਼ਦ ਫਿਲਮਾਂ ਦੀ ਅੰਤਿਮ ਸੂਚੀ ਜਾਰੀ ਕੀਤੀ ਜਾਵੇਗੀ।
Norovirus: ਸਿਹਤ ਮੰਤਰਾਲੇ ਨੇ ਕਿਹਾ ਕਿ ਹਿਊਮਨ ਮੈਟਾਪਨੀਓਮੋਵਾਇਰਸ ਆਮ ਜ਼ੁਕਾਮ ਦਾ ਕਾਰਨ ਬਣਦਾ ਹੈ, ਅਤੇ ਇਹ ਨੌਜਵਾਨਾਂ ਅਤੇ ਬਹੁਤ ਬਜ਼ੁਰਗਾਂ ਵਿੱਚ ਫਲੂ ਵਰਗੇ ਲੱਛਣਾਂ ਦਾ ਕਾਰਨ ਬਣ ਸਕਦਾ ਹੈ। ਚੀਨ 'ਚ ਪਿਛਲੇ ਕੁਝ ਹਫਤਿਆਂ 'ਚ ਸਾਹ ਸੰਬੰਧੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਮੰਤਰਾਲੇ ਨੇ ਕਿਹਾ ਕਿ ਭਾਰਤ ਇਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਪਾਕਿਸਤਾਨ, ਅੱਤਵਾਦੀਆਂ ਲਈ ਪਨਾਹਗਾਹ, ਇੱਕ ਅਜਿਹਾ ਦੇਸ਼ ਹੈ ਜੋ ਕਦੇ ਵੀ ਆਪਣੀਆਂ ਨਾਪਾਕ ਗਤੀਵਿਧੀਆਂ ਤੋਂ ਪਿੱਛੇ ਨਹੀਂ ਹਟਦਾ। ਹੁਣ ਉਸ ਨੇ ਭਾਰਤ ਵਿਰੁੱਧ ਵੱਡੀ ਅੱਤਵਾਦੀ ਸਾਜ਼ਿਸ਼ ਰਚੀ ਹੈ। ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਬਾਂਗਲਾਦੇਸ਼ ਦੇ ਅੱਤਵਾਦੀਆਂ ਦੀ ਮਦਦ ਨਾਲ ਭਾਰਤ ਵਿੱਚ ਲੜੀਵਾਰ ਧਮਾਕੇ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।
BJP State President: ਭਾਜਪਾ ਨੇ ਸੂਬਾ ਪ੍ਰਧਾਨਾਂ ਅਤੇ ਕੌਮੀ ਕੌਂਸਲ ਮੈਂਬਰਾਂ ਦੀ ਚੋਣ ਲਈ ਚੋਣ ਅਧਿਕਾਰੀਆਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪੀਯੂਸ਼ ਗੋਇਲ ਉੱਤਰ ਪ੍ਰਦੇਸ਼ ਦੇ ਚੋਣ ਅਧਿਕਾਰੀ ਬਣਾਏ ਗਏ ਹਨ। ਸ਼ਿਵਰਾਜ ਸਿੰਘ ਚੌਹਾਨ ਕਰਨਾਟਕ ਦੇ ਚੋਣ ਅਧਿਕਾਰੀ ਅਤੇ ਸੁਨੀਲ ਬਾਂਸਲ ਗੋਆ ਦੇ ਚੋਣ ਅਧਿਕਾਰੀ ਬਣਾਏ ਗਏ ਹਨ।
Former PM Manmohan: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਵੀਰਵਾਰ ਸ਼ਾਮ ਨੂੰ ਦਿੱਲੀ ਦੇ ਏਮਜ਼ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਏਮਜ਼ ਪਹੁੰਚ ਗਈ ਹੈ। ਪਰਿਵਾਰ ਦੇ ਹੋਰ ਮੈਂਬਰ ਵੀ ਪਹੁੰਚ ਰਹੇ ਹਨ।
Khalistan Zindabad Force: ਪੰਜਾਬ ਪੁਲਿਸ ਅਤੇ ਉੱਤਰ ਪ੍ਰਦੇਸ਼ ਦੀ ਸਪੈਸ਼ਲ ਟਾਸਕ ਫੋਰਸ ਨੇ ਅੱਜ ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ ਇੱਕ ਮੁਕਾਬਲਾ ਕੀਤਾ। ਇਸ ਮੁਕਾਬਲੇ 'ਚ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇ.ਜੇ.ਐੱਫ.) ਦੇ ਵਰਿੰਦਰ ਸਿੰਘ ਉਰਫ ਰਵੀ, ਗੁਰਵਿੰਦਰ ਸਿੰਘ ਅਤੇ ਜਸਨਪ੍ਰੀਤ ਸਿੰਘ ਮਾਰੇ ਗਏ ਸਨ।
Farmer Protest: ਕਿਸਾਨ ਆਗੂਆਂ ਨੇ ਸ਼ੰਭੂ ਸਰਹੱਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪਣੀ ਆਉਣ ਵਾਲੀ ਰਣਨੀਤੀ ਬਾਰੇ ਜਾਣਕਾਰੀ ਦਿੱਤੀ। ਭਾਰਤੀ ਕਿਸਾਨ ਯੂਨੀਅਨ (ਆਜ਼ਾਦ) ਦੇ ਪ੍ਰਧਾਨ ਜਸਵਿੰਦਰ ਸਿੰਘ ਲੌਾਗੋਵਾਲ ਨੇ ਕਿਹਾ ਕਿ ਰੇਲ ਰੋਕੋ ਅੰਦੋਲਨ ਦਾ ਪੰਜਾਬ ਵਿੱਚ ਹਾਂ-ਪੱਖੀ ਪ੍ਰਭਾਵ ਪਿਆ ਹੈ। 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਅਤੇ ਕਿਸਾਨਾਂ ਨੇ ਵੀ ਪੰਜਾਬ ਵਾਸੀਆਂ ਨੂੰ ਇਸ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ਹੈ।
ਇਹ ਫੈਸਲਾ ਚੰਡੀਗੜ੍ਹ 'ਚ ਹੋਈ ਮੀਟਿੰਗ 'ਚ ਲਿਆ ਗਿਆ। ਮੋਰਚੇ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਤੋੜਨ ਦੀ ਅਪੀਲ ਨਹੀਂ ਕਰਨਗੇ ਅਤੇ ਇਹ ਉਨ੍ਹਾਂ ਦਾ ਫੈਸਲਾ ਹੈ। ਕਿਸਾਨ ਆਗੂ ਨੇ ਕਿਹਾ ਕਿ 23 ਦਸੰਬਰ ਨੂੰ ਪੰਜਾਬ ਭਰ 'ਚ SKM ਵੱਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਮੀਟਿੰਗ 24 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ।
Ranjit Bawa: ਵਿਸ਼ਵ ਹਿੰਦੂ ਪ੍ਰੀਸ਼ਦ ਸੋਲਨ ਦੇ ਵਿਭਾਗ ਮੰਤਰੀ ਰਾਜੇਸ਼ ਕੁਮਾਰ ਸ਼ਰਮਾ ਦਾ ਕਹਿਣਾ ਹੈ ਕਿ ਕੌਂਸਲ ਨਾਲਾਗੜ੍ਹ ਪ੍ਰਸ਼ਾਸਨ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਕਰ ਰਹੀ ਹੈ ਕਿਉਂਕਿ ਇਸ ਗਾਇਕ ਨੇ ਹਿੰਦੂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਉਕਤ ਪੰਜਾਬੀ ਗਾਇਕ ਵੱਲੋਂ ਜਨੇਊ, ਭਗਵਾਨ ਸ਼ਿਵ ਅਤੇ ਗਊ ਬਾਰੇ ਗਲਤ ਟਿੱਪਣੀਆਂ ਕੀਤੀਆਂ ਗਈਆਂ ਹਨ, ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।