Crime News: ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਤਰਨਤਾਰਨ ਦੇ ਇੱਕ ਵਸਨੀਕ ਨੇ ਆਪਣੀ ਸ਼ਿਕਾਇਤ ਵਿੱਚ ਵਿਜੀਲੈਂਸ ਬਿਊਰੋ ਨੂੰ ਸੂਚਿਤ ਕੀਤਾ ਸੀ ਕਿ ਉਹ ਫੋਟੋਗ੍ਰਾਫੀ ਦਾ ਕੰਮ ਕਰਦਾ ਹੈ। ਲੋਕ ਸਭਾ ਚੋਣਾਂ ਦੌਰਾਨ ਵੀਡੀਓ ਕੈਮਰੇ ਲਗਾਏ ਗਏ ਸਨ, ਜਿਸ ਦੀ ਅਦਾਇਗੀ ਕਰਨ ਦੇ ਬਦਲੇ ਚੋਣ ਵਿਭਾਗ ਦੇ ਪੀਏ ਹਰਮਨਦੀਪ ਸਿੰਘ ਅਤੇ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਨੇ ਪੰਜਾਹ ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ।