10 years experience as a cameraman With PTC News, 4 years of experience as a Reporter With ETV Bharat Presently, working with TV9 Bharat Varsh since April 2019
Faridkot Scam : ਵਿਭਾਗ ਨੇ ਇਸ ਮਾਮਲੇ ਦੀ ਜਾਂਚ ਸੁਪਰਡੈਂਟ ਇੰਜੀਨੀਅਰ ਹੁਸ਼ਿਆਰਪੁਰ ਤੋਂ ਕਰਵਾਈ ਹੈ। ਇਸ ਦੀ ਰਿਪੋਰਟ 'ਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐੱਸ. ਆਵਹਦ ਨੇ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਅਤੇ ਅਪੀਲ) ਨਿਯਮਾਂ ਦੇ ਨਿਯਮ 4 ਤਹਿਤ ਇਨ੍ਹਾਂ ਚਾਰ ਅਧਿਕਾਰੀਆਂ ਦੀ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਹਨ।
ਘਟਨਾ ਰਾਤ 9 ਵਜੇ ਦੇ ਕਰੀਬ ਵਾਪਰੀ ਜਦੋਂ ਮੁਲਜ਼ਮ ਸਤਨਾਮ ਸਿੰਘ, ਜੋ ਕਿ ਮੋਗਾ ਦੇ ਲੰਡੇ ਪਿੰਡ ਦਾ ਰਹਿਣ ਵਾਲਾ ਹੈ, ਆਂਡੇ ਖਾਣ ਦੇ ਬਹਾਨੇ ਪ੍ਰੀਤਮ ਸਿੰਘ ਦੀ ਰੇਹੜੀ ਕੋਲ ਆਇਆ। ਜਦੋਂ ਪ੍ਰੀਤਮ ਆਂਡੇ ਗਰਮ ਕਰ ਰਿਹਾ ਸੀ, ਸਤਨਾਮ ਨੇ ਅਚਾਨਕ ਗਰਮ ਤੇਲ ਨਾਲ ਭਰੀ ਕੜਾਹੀ ਨੂੰ ਚੁੱਕ ਕੇ ਉਸ ਪੀੜਤ ਦੇ ਸਿਰ 'ਤੇ ਵਾਰ ਕਰ ਦਿੱਤਾ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯੂਟੀ ਦੇ ਸਲਾਹਕਾਰ ਨੂੰ ਮੁੱਖ ਸਕੱਤਰ ਵਜੋਂ ਨਿਯੁਕਤ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ 'ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਇਸ ਫੈਸਲੇ 'ਤੇ ਮੁੜ ਵਿਚਾਰ ਕਰਨ ਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਦਾ ਸਨਮਾਨ ਕਰਨ ਦੀ ਅਪੀਲ ਕਰਦੇ ਹਾਂ।
Gurpreet Singh Murder Case: ਐਸਆਈਟੀ ਨੇ ਇਸ ਮਾਮਲੇ ਵਿੱਚ ਯੂਏਪੀਏ ਵਧਾਉਣ ਬਾਰੇ ਫਰੀਦਕੋਟ ਅਦਾਲਤ ਨੂੰ ਲਿਖਤੀ ਜਾਣਕਾਰੀ ਦਿੱਤੀ ਹੈ। ਯੂਏਪੀਏ ਲਾਗੂ ਹੋਣ ਤੋਂ ਬਾਅਦ ਐਨਐਸਏ ਤਹਿਤ ਪਹਿਲਾਂ ਹੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
ਪੁਲਿਸ ਨੇ ਗੈਂਗਸਟਰ ਹਰਸਿਮਰਨਜੀਤ ਉਰਫ ਸਿੰਮਾ ਬਹਿਬਲ ਦੇ 2 ਸਾਥੀਆਂ ਨੂੰ ਫਰੀਦਕੋਟ ਦੇ ਬੀੜ ਸਿੱਖਾ ਵਾਲਾ ਨਜਦੀਕ ਮੁਠਭੇੜ ਤੋਂ ਬਾਅਦ ਕਾਬੂ ਕੀਤਾ ਹੈ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਸੁਖਜੀਤ ਸਿੰਘ ਉਰਫ ਸੁੱਖ ਰੋਮਾਣਾ ਉਰਫ ਕਾਲਾ ਪੁੱਤਰ ਬਲਜੀਤ ਸਿੰਘ ਵਾਸੀ ਰੋਮਾਣਾ ਅਲਬੇਲ ਸਿੰਘ ਅਤੇ ਹਰਮਨਦੀਪ ਸਿੰਘ ਉਰਫ ਰੂਸ਼ਾ ਪੁੱਤਰ ਜੋਰਾ ਸਿੰਘ ਵਾਸੀ ਬਹਿਬਲ ਕਲਾ ਵਜੋਂ ਹੋਈ ਹੈ
ਪਿੰਡ ਵਾਸੀਆਂ ਅਨੁਸਾਰ ਦੱਸਿਆ ਕਿ ਅੰਤਿਮ ਸੰਸਕਾਰ ਕੱਲ੍ਹ ਹੀ ਹੋ ਸਕੇਗਾ। ਉਹਨਾਂ ਕਿਹਾ ਸੁਖਮੰਦਰ ਸਿੰਘ ਨੇ ਵੀ ਬਾਕੀ ਕਿਸਾਨਾਂ ਮੋਰਚੇ ਦੇ ਸ਼ਹੀਦਾਂ ਦੀ ਤਰਾਂ ਸ਼ਹਾਦਤ ਦਿੱਤੀ ਹੈ। ਪਿੰਡ ਵਾਸੀਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਪਹਿਲੇ ਕਿਸਾਨ ਸੰਘਰਸ਼ ਵਿਚ 750 ਦੇ ਕਰੀਬ ਕਿਸਾਨ ਸ਼ਹੀਦ ਹੋਏ ਸਨ ਅਤੇ ਹੁਣ ਵੀ ਕਈ ਕਿਸਾਨ ਸ਼ਹੀਦ ਹੋ ਚੁਕੇ ਹਨ।
ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਆਪਣੀ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਨਵੀਂ ਪਾਰਟੀ ਦਾ ਐਲਾਨ 14 ਜਨਵਰੀ ਨੂੰ ਮੁਕਤਸਰ ਸਾਹਿਬ ਵਿਖੇ ਹੋਣ ਵਾਲੇ ਮਾਘੀ ਮੇਲੇ ਦੌਰਾਨ ਕੀਤਾ ਜਾਵੇਗਾ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਮੱਧ ਪ੍ਰਦੇਸ਼ ਵਿੱਚ ਕੇਨ-ਬੇਤਵਾ ਨਦੀ ਨੂੰ ਆਪਸ ਵਿੱਚ ਜੋੜਨ ਵਾਲੇ ਪ੍ਰਾਜੈਕਟ ਦਾ ਉਦਘਾਟਨ ਕੀਤਾ ਹੈ। ਹਾਲਾਂਕਿ ਕੇਂਦਰ ਸਰਕਾਰ ਨੇ ਸੋਕਾ ਪ੍ਰਭਾਵਿਤ ਖੇਤਰਾਂ ਵਿੱਚ ਜਲ ਸਰੋਤਾਂ ਦੀ ਮੁੜ ਵੰਡ ਦਾ ਉਦੇਸ਼ ਦੱਸਿਆ ਹੈ। ਪਰ ਵਿਗਿਆਨਕ ਖੋਜ ਦਰਸਾਉਂਦੀ ਹੈ ਕਿ ਇਸ ਕਿਸਮ ਦੀ ਦਖਲਅੰਦਾਜ਼ੀ ਕੁਦਰਤੀ ਹਾਈਡ੍ਰੋਲੋਜੀਕਲ ਪ੍ਰਣਾਲੀਆਂ ਨੂੰ ਗੰਭੀਰਤਾ ਨਾਲ ਪ੍ਰਭਾਵਤ ਕਰ ਸਕਦੀ ਹੈ।
ਫਰੀਦਕੋਟ ਦੇ SSP ਪ੍ਰਗਿਆ ਜੈਨ ਨੇ ਦੱਸਿਆ ਕਿ ਤੇਜ ਰਫ਼ਤਾਰ ਕਾਰਨ ਇਹ ਹਾਦਸਾ ਵਾਪਰਿਆ, ਜਿਸ ਵਿਚ ਇਕ ਵਿਦਿਆਰਥਣ ਦੀ ਮੌਤ ਹੋਈ ਹੈ, ਜਦੋਕਿ ਇਕ ਡਰਾਈਵਰ ਅਤੇ ਕੁਝ ਹੋਰ ਵਿਦਿਆਰਥਣਾਂ ਜਖਮੀ ਹੋਈਆਂ ਹਨ ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੈ। ਉਹਨਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅੱਗੇ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
Khedan Watan Punjab diyan: ਇਸ ਮੌਕੇ ਵਿਧਾਇਕ ਫਰੀਦਕੋਟ ਸੇਖੋਂ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਪੰਜਾਬ ਦਾ ਹਰ ਨੋਜਵਾਨ, ਬੱਚਾ ਗਰਾਊਂਡ ਵਿੱਚ ਆ ਕੇ ਖੇਡਾਂ ਖੇਡ ਕੇ ਆਪਣੇ ਮਾਤਾ ਪਿਤਾ, ਦੇਸ਼ ਦਾ ਨਾਮ ਰੋਸ਼ਨ ਕਰੇ। ਉਨ੍ਹਾਂ ਕਿ ਆਮ ਆਦਮੀ ਪਾਰਟੀ ਦੀ ਸੋਚ ਹੈ ਕਿ ਹਸਪਤਾਲਾਂ ਵਿੱਚੋਂ ਭੀੜ ਨੂੰ ਘਟਾ ਕੇ ਗਰਾਊਂਡਾਂ ਵਿੱਚ ਲਿਆਂਦਾ ਜਾਵੇ।
ਫਰੀਦਕੋਟ ਪੁਲਿਸ ਵੱਲੋ ਮੁਠਭੇੜ ਦੌਰਾਨ 02 ਅਪਰਾਧਿਕ ਅਨਸਰਾਂ ਨੂੰ 1 ਪਿਸਟਲ 32 ਬੋਰ, 2 ਰੌਦ ਜਿੰਦਾ, 2 ਖਾਲੀ ਰੌਦ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ। ਦੱਸ ਦਈਏ ਕਿ ਦੋਵਾਂ ਮੁਲਜ਼ਮਾਂ ਖਿਲਾਫ ਪਹਿਲਾਂ ਤੋਂ ਹੀ ਸੰਗਠਿਤ ਅਪਰਾਧ ਦਰਜ ਹਨ। ਜਿਨ੍ਹਾਂ ਵਿੱਚ ਅਸਲਾ ਐਕਟ ਤੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ।
ਫਰੀਦਕੋਟ ਤੋਂ ਹੈਰਾਨ ਕਰ ਦੇਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਦਿਨੇਸ਼ ਬਿੰਦੂ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਇੱਥੇ ਜੋਤਰਾਮ ਕਲੋਨੀ ਵਿੱਚ ਆਪਣੀ ਪਤਨੀ ਅਤੇ 5 ਬੱਚਿਆਂ ਨਾਲ ਰਹਿੰਦਾ ਸੀ। ਸ਼ਰਾਬ ਪੀਣ ਦਾ ਆਦੀ ਹੋਣ ਕਾਰਨ ਉਸ ਨੇ ਮੰਗਲਵਾਰ ਨੂੰ ਬਹੁਤ ਜ਼ਿਆਦਾ ਸ਼ਰਾਬ ਪੀਤੀ।