ਵੱਡੇ ਮੀਡੀਆ ਅਦਾਰਿਆਂ ਨਾਲ ਬਤੌਰ ਰਿਪੋਰਟਰ12 ਸਾਲ ਕੰਮ ਕਰਨ ਦਾ ਤਜ਼ਰਬਾ। ਮੌਜੂਦਾ ਵੇਲ੍ਹੇ ਟੀਵੀ9 ਪੰਜਾਬੀ ਨਾਲ ਜੁੜਿਆ ਹੋਇਆ ਹਾਂ।
ਅੱਜ ਮੁਹਾਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਏਆਈਜੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਜਿਵੇਂ ਹੀ ਇਹ ਘਟਨਾ ਵਾਪਰੀ, ਸੀਐਮ ਦੇ ਆਦੇਸ਼ਾਂ ਉੱਤੇ ਏਜੀਟੀਐਫ ਅਤੇ ਕਾਊਂਟਰ ਇੰਟੈਲੀਜੈਂਸ ਟੀਮ ਨੇ ਮਿਲ ਕੇ ਕੰਮ ਕੀਤਾ। ਪੰਜਾਬ ਪੁਲਿਸ ਤੇ ਅਧਿਕਾਰੀ ਰਾਤ ਭਰ ਜੁਟੇ ਰਹੇ।
Firozpur Tripple Murder Update: ਫਿਰੋਜ਼ਪੁਰ ਘਟਨਾ ਦੀ ਸੂਚਨਾ ਤੋਂ ਬਾਅਦ ਡੀ.ਆਈ.ਜੀ ਅਜੇ ਮਲੂਜਾ ਅਤੇ ਐਸਪੀ ਫਿਰੋਜ਼ਪੁਰ ਸੌਮਿਆ ਮਿਸ਼ਰਾ ਮੌਕੇ 'ਤੇ ਪਹੁੰਚੇ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਆਈਜੀ ਅਜੈ ਮਲੂਜਾ ਨੇ ਕਿਹਾ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਲੱਗ ਰਿਹਾ ਹੈ ਅਤੇ ਗੋਲੀਬਾਰੀ ਵਿੱਚ ਦੋ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ferozepur Firing : ਫ਼ਿਰੋਜ਼ਪੁਰ 'ਚ ਅੰਨ੍ਹੇਵਾਹ ਗੋਲੀਆਂ ਚਲਾ ਕੇ ਇੱਕੋ ਪਰਿਵਾਰ ਦੇ ਤਿੰਨ ਲੋਕਾਂ ਦਾ ਕਤਲ ਕਰ ਦਿੱਤਾ ਗਿਆ ਹੈ। ਘਟਨਾ ਮੰਗਲਵਾਰ ਦੁਪਹਿਰ ਨੂੰ ਵਾਪਰੀ ਹੈ। ਹਮਲਾਵਰ ਬਾਈਕ 'ਤੇ ਆਏ ਅਤੇ ਉਨ੍ਹਾਂ ਨੇ ਕਰੀਬ ਵੀਹ ਰਾਉਂਡ ਫਾਇਰ ਕੀਤੇ। ਮਾਰੇ ਗਏ ਲੋਕਾਂ ਵਿੱਚ ਤਿੰਨੋਂ ਸੱਕੇ ਭਰ੍ਹਾ-ਭੈਣ ਹਨ। ਜਾਣਕਾਰੀ ਇਹ ਵੀ ਮਿਲੀ ਹੈ ਕਿ ਮਾਰੀ ਗਈ ਕੁੜੀ ਦਾ ਅਗਲੇ ਮਹੀਨੇ ਵਿਆਹ ਰੱਖਿਆ ਗਿਆ ਸੀ ਅਤੇ ਇਹ ਸਾਰੇ ਵਿਆਹ ਦੀ ਸ਼ੌਪਿੰਗ ਲਈ ਹੀ ਘਰੋਂ ਨਿਕਲੇ ਸਨ।
ਬੀਐਸਐਫ ਦੇ ਜਵਾਨਾਂ ਨੇ ਕਿਸਾਨ ਦੇ ਖੇਤਾਂ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 500 ਗ੍ਰਾਮ ਹੈਰੋਇਨ ਦਾ ਪੈਕਟ ਬਰਾਮਦ ਹੋਇਆ। ਇਸ ਨੂੰ ਪੂਰੀ ਤਰ੍ਹਾਂ ਟੇਪ ਨਾਲ ਲਪੇਟਿਆ ਹੋਇਆ ਸੀ ਅਤੇ ਇਸ ਦੇ ਨਾਲ ਇਕ ਹੁੱਕ ਲੱਗਾ ਹੋਇਆ ਸੀ ਜਿਸ ਦੀ ਵਰਤੋਂ ਡਰੋਨ ਨਾਲ ਲਟਕਾਉਣ ਲਈ ਕੀਤੀ ਜਾਂਦੀ ਸੀ |
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਜਾ ਕੇ ਦੱਸਿਆ ਕਿ ਉਸ ਦੇ ਛੋਟੇ ਭਰਾ ਖਿਲਾਫ ਥਾਣਾ ਗੁਰੂਹਰਸਹਾਏ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਵਿਚ ਰਾਜ਼ੀਨਾਮਾ ਹੋ ਗਿਆ ਸੀ। ਪਰ ਫਿਰ ਵੀ ਉਕਤ ਮਾਮਲੇ ਸਬੰਧੀ ਸ਼ਿਕਾਇਤਕਰਤਾ ਨੇ ਮੁੜ ਥਾਣੇ ਵਿੱਚ ਦਰਖਾਸਤ ਦਿੱਤੀ। ਜਿਸ ਦੀ ਜਾਂਚ ਦੌਰਾਨ ਉਕਤ ਏ.ਐਸ.ਆਈ. ਗੁਰਦੀਪ ਸਿੰਘ ਨੇ ਭਰਾ ਨੂੰ ਥਾਣੇ ਬੁਲਾਇਆ ਅਤੇ ਉਸ ਦੀ ਰਿਹਾਈ ਦੇ ਬਦਲੇ 1,50,000 ਰੁਪਏ ਦੀ ਮੰਗ ਕੀਤੀ।
Independence day: ਅਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਸਮਾਰਕ 'ਤੇ ਮੱਥਾ ਟੇਕਿਆ। ਉਨ੍ਹਾਂ ਦੇਸ਼ ਦੇ 78ਵੇਂ ਆਜ਼ਾਦੀ ਦਿਵਸ ਮੌਕੇ ਕੰਟੋਨਮੈਂਟ ਬੋਰਡ ਪਾਰਕ ਵਿਖੇ ਤਿਰੰਗਾ ਝੰਡਾ ਲਹਿਰਾਇਆ।
ਪੈਰਿਸ ਵਿੱਚ ਹੋਈ ਇਸ ਜਿੱਤ ਤੋਂ ਬਾਅਦ ਪੰਜਾਬ ਦੇ ਕੌਨੇ ਕੌਨੇ ਵਿੱਚ ਜਸ਼ਨ ਦਾ ਮਾਹੌਲ ਦਿਖਾਈ ਦੇ ਰਿਹਾ ਹੈ। ਜਿੱਥੇ ਸਿਆਸਤਦਾਨ ਜੇਤੂ ਖਿਡਾਰੀਆਂ ਨੂੰ ਵਧਾਈਆਂ ਦੇ ਰਹੇ ਹਨ। ਤਾਂ ਉੱਥੇ ਹੀ ਪੰਜਾਬੀ ਲੋਕ ਭੰਗੜੇ ਪਾਕੇ ਜਿੱਤ ਦਾ ਅਨੰਦ ਮਾਣ ਰਹੇ ਹਨ।
ਭਾਜਪਾ ਆਗੂ SR ਲੱਧਰ ਵੱਲੋਂ ਭੇਜੀ ਸ਼ਿਕਾਇਤ ਵਿੱਚ ਉਨ੍ਹਾਂ ਇਲਜ਼ਾਮ ਲਾਇਆ ਹੈ ਕਿ ਵੋਟਾਂ ਤੇ ਅਸਰ ਪੈਣ ਕਾਰਨ ਚੋਣਾਂ ਦੌਰਾਨ ਕਿਸੇ ਵੀ ਸਿਆਸੀ ਪਾਰਟੀ ਜਾਂ ਆਗੂ ਨੇ ਸ਼ਿਕਾਇਤ ਨਹੀਂ ਕੀਤੀ। ਹੁਣ ਚੋਣ ਪ੍ਰਕਿਰਿਆ ਖਤਮ ਹੋ ਚੁੱਕੀ ਹੈ। ਇਸ ਲਈ ਸੁਰਜੀਤ ਕੌਰ ਵੱਲੋਂ ਬਣਾਏ ਜਾਅਲੀ ਐਸ.ਸੀ ਸਰਟੀਫਿਕੇਟ ਦੀ ਜਾਂਚ ਕੀਤੀ ਜਾਵੇ ਅਤੇ ਜਾਅਲੀ ਸਰਟੀਫਿਕੇਟ ਬਣਾਉਣ ਦੇ ਇਲਜ਼ਾਮਾਂ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਬੀਐਸਐਫ ਦੇ ਇੰਟੈਲੀਜੈਂਸ ਵਿੰਗ ਨੂੰ ਐਤਵਾਰ ਰਾਤ ਨੂੰ ਸੂਚਨਾ ਮਿਲੀ ਸੀ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਦੇ ਇੱਕ ਖੇਤ ਵਿੱਚ ਹੈਰੋਇਨ ਦੀ ਖੇਪ ਪਈ ਹੈ। ਇਸ ਤੋਂ ਪਹਿਲਾਂ ਕਿ ਬੀਐਸਐਫ ਦੇ ਜਵਾਨ ਮੌਕੇ 'ਤੇ ਪਹੁੰਚਦੇ, ਟਰੈਕਟਰ ਚਲਾ ਰਹੇ ਦੋ ਵਿਅਕਤੀਆਂ ਨੇ ਉਥੋਂ ਖੇਪ ਚੁੱਕ ਲਈ। ਰਾਤ ਕਰੀਬ 11:30 ਵਜੇ ਜਦੋਂ ਉਹ ਪਿੰਡ ਭਾਨੇਵਾਲਾ ਨੇੜੇ ਜਾ ਰਹੇ ਸਨ ਤਾਂ ਬੀਐਸਐਫ ਦੇ ਜਵਾਨਾਂ ਨੇ ਉਨ੍ਹਾਂ ਨੂੰ ਰੋਕ ਲਿਆ।
Firozpur Border: ਬੀਐਸਐਫ ਵੱਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਫੜੇ ਗਏ ਵਿਅਕਤੀ ਤੋਂ ਖੁਲਾਸਾ ਹੋਇਆ ਹੈ ਕਿ ਉਹ ਪਾਕਿਸਤਾਨੀ ਨਾਗਰਿਕ ਹੈ। ਇਹ ਵਿਅਕਤੀ ਕਿਸ਼ੋਰ ਹੈ ਅਤੇ ਉਸ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਪੱਲਾ ਮੇਘਾ ਦੇ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਨੇੜਿਓਂ ਫੜਿਆ ਗਿਆ ਹੈ।
ਕਿਸਾਨਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਹੈੱਡ ਦੇ ਗੇਟ ਖੋਲ੍ਹਕੇ ਪਾਣੀ ਨੂੰ ਅੱਗੇ ਛੱਡਿਆ ਜਾਵੇ, ਕਿਉਂਕਿ ਪਿਛਲੀ ਵਾਰ ਵੀ ਪਾਣੀ ਦੀ ਆਮਦ ਕਾਰਨ ਫ਼ਸਲ ਨੂੰ ਕਾਫੀ ਨੁਕਸਾਨ ਹੋਇਆ ਸੀ ਅਤੇ ਹੁਣ ਗੇਟ ਬੰਦ ਹੋਣ ਕਾਰਨ ਪਾਣੀ ਓਵਰ ਫਲੋਅ ਹੋ ਗਿਆ ਹੈ। ਜਿਸ ਕਾਰਨ ਹੁਣ ਫਿਰ ਫ਼ਸਲ ਨੂੰ ਨੁਕਸਾਨ ਹੋ ਸਕਦਾ ਹੈ।
BSP Candidate Surender Kamboj: ਵੀਡੀਓ ਦੇ ਅਧਾਰ 'ਤੇ ਉਮੀਦਵਾਰ ਸੁਰਿੰਦਰ ਕੰਬੋਜ ਅਤੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਆਈਪੀਸੀ ਦੀ ਧਾਰਾ 171ਐਫ ਲੋਕ ਪ੍ਰਤੀਨਿਧਤਾ ਐਕਟ 1951 ਦੀ ਤਹਿਤ ਦਰਜ ਕੀਤਾ ਗਿਆ ਹੈ। ਇਸ 'ਚ ਧਾਰਾ 126 ਅਤੇ 132 ਦੇ ਅਨੁਸਾਰ ਕਾਰਵਾਈ ਕੀਤੀ ਹੈ।