AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਅੰਮ੍ਰਿਤਸਰ ਪੁਲਿਸ ਦਾ ਇੱਕ ਹੋਰ ਸਖ਼ਤ ਫੈਸਲਾ, ਬਿਨਾਂ HSRP ਵਾਲੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ; ਜਾਣੋ ਕਾਰਨ

ਪੁਲਿਸ ਪ੍ਰਸ਼ਾਸਨ ਦੇ ਇਸ ਕਦਮ 'ਤੇ ਪੈਟਰੋਲ ਪੰਪ ਮੈਨੇਜਰਾਂ ਨੇ ਪੂਰਾ ਸਮਰਥਨ ਜਤਾਇਆ ਹੈ। ਪੈਟਰੋਲ ਪੰਪ ਮੈਨੇਜਰ ਰੂਪ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਕਮਿਸ਼ਨਰ ਸਾਹਿਬ ਦੇ ਆਦੇਸ਼ਾਂ ਬਾਰੇ ਸੂਚਨਾ ਮਿਲ ਗਈ ਹੈ ਤੇ ਉਨ੍ਹਾਂ ਨੇ ਆਪਣੇ ਸਾਰੇ ਮੁਲਾਜ਼ਮਾਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਬਿਨਾਂ ਨੰਬਰ ਅਤੇ ਬਿਨਾਂ ਹਾਈ ਸਕਿਓਰਿਟੀ ਪਲੇਟ ਵਾਲੇ ਵਾਹਨਾਂ 'ਚ ਤੇਲ ਨਾ ਪਾਇਆ ਜਾਵੇ।

ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਅੰਮ੍ਰਿਤਸਰ ਪੁਲਿਸ ਦਾ ਇੱਕ ਹੋਰ ਸਖ਼ਤ ਫੈਸਲਾ, ਬਿਨਾਂ HSRP ਵਾਲੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ; ਜਾਣੋ ਕਾਰਨ
ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਅੰਮ੍ਰਿਤਸਰ ਪੁਲਿਸ ਦਾ ਇੱਕ ਹੋਰ ਸਖ਼ਤ ਫੈਸਲਾ
lalit-sharma
| Updated On: 22 Sep 2026 15:34 PM IST
Share

​ਅੰਮ੍ਰਿਤਸਰ ਸ਼ਹਿਰ ਅੰਦਰ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਤੇ ਅਪਰਾਧਿਕ ਘਟਨਾਵਾਂ ‘ਤੇ ਠੱਲ੍ਹ ਪਾਉਣ ਦੇ ਮਕਸਦ ਨਾਲ ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਵੱਲੋਂ ਇੱਕ ਅਹਿਮ ਤੇ ਸਖ਼ਤ ਹੁਕਮ ਜਾਰੀ ਕੀਤਾ ਗਿਆ ਹੈ। ਆਕਰਸ਼ੀ ਜੈਨ (ਆਈਪੀਐਸ), ਡੀਸੀਪੀ ਸਥਾਨਿਕ, ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਦੀ ਹੱਦ ਅੰਦਰ ਇਹ ਦੇਖਣ ‘ਚ ਆ ਰਿਹਾ ਸੀ ਕਿ ਕਈ ਵਾਹਨ ਬਿਨਾਂ ਹਾਈ ਸਕਿਓਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ (HSRP) ਤੋਂ ਜਾਂ ਫਿਰ ਟੁੱਟੀਆਂ ਤੇ ਬਦਲੀਆਂ ਹੋਈਆਂ ਨੰਬਰ ਪਲੇਟਾਂ ਲਗਾ ਕੇ ਸੜਕਾਂ ‘ਤੇ ਘੁੰਮ ਰਹੇ ਹਨ।

ਅਜਿਹੇ ਵਾਹਨ ਜਿੱਥੇ ਮੋਟਰ ਵਹੀਕਲ ਐਕਟ ਦੀ ਖੁੱਲ੍ਹੀ ਉਲੰਘਣਾ ਕਰਦੇ ਹਨ, ਉੱਥੇ ਹੀ ਕਈ ਵਾਰ ਸਨੈਚਿੰਗ, ਹਾਦਸਿਆਂ ਤੇ ਹੋਰ ਸੰਗੀਨ ਜੁਰਮਾਂ ‘ਚ ਵੀ ਵਰਤੇ ਜਾਂਦੇ ਹਨ, ਜਿਸ ਕਾਰਨ ਮੁਲਜ਼ਮਾਂ ਦੀ ਪਛਾਣ ਕਰਨ’ਚ ਔਖ ਹੁੰਦੀ ਹੈ।

“ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਦੰਡਨੀਯ ਕਾਨੂੰਨੀ ਕਾਰਵਾਈ”

​ਡੀਸੀਪੀ ਆਕਰਸ਼ੀ ਜੈਨ ਨੇ ਦੱਸਿਆ ਕਿ ਇਨ੍ਹਾਂ ਗੰਭੀਰ ਪਹਿਲੂਆਂ ਨੂੰ ਧਿਆਨ ‘ਚ ਰੱਖਦਿਆਂ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਵੱਲੋਂ ਮੈਜਿਸਟੀਰੀਅਲ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਅੰਡਰ ਸੈਕਸ਼ਨ 163 ਬੀਐਨਐਸਐਸ (BNSS) ਤਹਿਤ ਨਵੇਂ ਹੁਕਮ ਲਾਗੂ ਕੀਤੇ ਗਏ ਹਨ। ਇਸ ਆਦੇਸ਼ ਅਨੁਸਾਰ ਸ਼ਹਿਰ ਦੇ ਸਾਰੇ ਪੈਟਰੋਲ ਪੰਪਾਂ ਨੂੰ ਇਹ ਸਖ਼ਤ ਹਦਾਇਤ ਦਿੱਤੀ ਗਈ ਹੈ ਕਿ ਬਿਨਾਂ ਹਾਈ ਸਕਿਓਰਿਟੀ ਨੰਬਰ ਪਲੇਟ, ਨੁਕਸਾਨੀ ਜਾਂ ਤੋੜ-ਮਰੋੜ ਕੇ ਲਗਾਈ ਗਈ ਨੰਬਰ ਪਲੇਟ ਵਾਲੇ ਕਿਸੇ ਵੀ ਵਾਹਨ ਨੂੰ ਪੈਟਰੋਲ, ਡੀਜ਼ਲ ਜਾਂ ਸੀਐਨਜੀ ਨਾ ਦਿੱਤੀ ਜਾਵੇ।

ਇਹ ਹੁਕਮ ਦੋ-ਪਹੀਆ, ਤਿੰਨ-ਪਹੀਆ, ਚਾਰ-ਪਹੀਆ ਤੇ ਵਪਾਰਕ (ਕਮਰਸ਼ੀਅਲ) ਵਾਹਨਾਂ ‘ਤੇ ਬਰਾਬਰ ਲਾਗੂ ਹੋਵੇਗਾ। ਹਾਲਾਂਕਿ, ਐਂਬੂਲੈਂਸ ਵਰਗੇ ਐਮਰਜੈਂਸੀ ਵਾਹਨਾਂ ਤੇ ਆਰਜ਼ੀ ਰਜਿਸਟ੍ਰੇਸ਼ਨ ਨੰਬਰ ਵਾਲੇ ਵਾਹਨਾਂ ਨੂੰ ਇਸ ਨਿਯਮ ਤੋਂ ਛੋਟ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਪਲਾਸਟਿਕ ਜਾਂ ਕੱਚ ਦੀਆਂ ਬੋਤਲਾਂ ਤੇ ਡੱਬਿਆਂ ‘ਚ ਖੁੱਲ੍ਹਾ ਪੈਟਰੋਲ ਦੇਣ ‘ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਦੰਡਨੀਯ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਪੈਟਰੋਲ ਪੰਪ ਮੈਨੇਜਰਾਂ ਨੇ ਪੂਰਾ ਸਮਰਥਨ ਜਤਾਇਆ

ਪੁਲਿਸ ਪ੍ਰਸ਼ਾਸਨ ਦੇ ਇਸ ਕਦਮ ‘ਤੇ ਪੈਟਰੋਲ ਪੰਪ ਮੈਨੇਜਰਾਂ ਨੇ ਪੂਰਾ ਸਮਰਥਨ ਜਤਾਇਆ ਹੈ। ਪੈਟਰੋਲ ਪੰਪ ਮੈਨੇਜਰ ਰੂਪ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਕਮਿਸ਼ਨਰ ਸਾਹਿਬ ਦੇ ਆਦੇਸ਼ਾਂ ਬਾਰੇ ਸੂਚਨਾ ਮਿਲ ਗਈ ਹੈ ਤੇ ਉਨ੍ਹਾਂ ਨੇ ਆਪਣੇ ਸਾਰੇ ਮੁਲਾਜ਼ਮਾਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਬਿਨਾਂ ਨੰਬਰ ਅਤੇ ਬਿਨਾਂ ਹਾਈ ਸਕਿਓਰਿਟੀ ਪਲੇਟ ਵਾਲੇ ਵਾਹਨਾਂ ‘ਚ ਤੇਲ ਨਾ ਪਾਇਆ ਜਾਵੇ।

ਉਨ੍ਹਾਂ ਕਿਹਾ ਕਿ ਪੰਪ ‘ਤੇ ਜਾਗਰੂਕਤਾ ਲਈ ਬੋਰਡ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਆਪਣੇ ਵਾਹਨਾਂ ‘ਤੇ ਸਰਕਾਰੀ ਨਿਯਮਾਂ ਅਨੁਸਾਰ ਨੰਬਰ ਪਲੇਟਾਂ ਲਗਵਾਉਣ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਸਾਫ਼ ਕੀਤਾ ਕਿ ਜੇਕਰ ਕੋਈ ਖੁੱਲ੍ਹਾ ਤੇਲ ਲੈਣ ਜਾਂ ਬਿਨਾਂ ਨੰਬਰ ਪਲੇਟ ਤੋਂ ਤੇਲ ਪੁਆਉਣ ਲਈ ਜ਼ਬਰਦਸਤੀ ਕਰੇਗਾ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਕੇ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ।

ਸੁਰੱਖਿਆ ਲਈ ਸ਼ਲਾਘਾਯੋਗ ਕਦਮ: ਸ਼ਹਿਰ ਵਾਸੀ

​ਦੂਜੇ ਪਾਸੇ, ਆਮ ਸ਼ਹਿਰੀਆਂ ਤੇ ਗਾਹਕਾਂ ਨੇ ਵੀ ਇਸ ਫ਼ੈਸਲੇ ਨੂੰ ਸ਼ਹਿਰ ਦੀ ਸੁਰੱਖਿਆ ਲਈ ਸ਼ਲਾਘਾਯੋਗ ਦੱਸਿਆ ਹੈ। ਪੈਟਰੋਲ ਪੰਪ ‘ਤੇ ਮੌਜੂਦ ਗਾਹਕ ਮਨਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਦਾ ਇਹ ਕਦਮ ਬੇਹੱਦ ਵਧੀਆ ਹੈ। ਸ਼ਹਿਰ ‘ਚ ਪੁਰਾਣੇ ਜਾਂ ਬਿਨਾਂ ਨੰਬਰ ਵਾਲੇ ਮੋਟਰਸਾਈਕਲਾਂ ਦੀ ਵਰਤੋਂ ਕਰਕੇ ਅਕਸਰ ਲੁੱਟਾਂ-ਖੋਹਾਂ ਤੇ ਗੋਲੀਬਾਰੀ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਮ ਨਾਗਰਿਕਾਂ ਦੀ ਸੁਰੱਖਿਆ ਲਈ ਪੁਲਿਸ ਵੱਲੋਂ ਚੁੱਕੇ ਜਾ ਰਹੇ ਅਜਿਹੇ ਕਦਮਾਂ ‘ਚ ਹਰ ਨਾਗਰਿਕ ਨੂੰ ਆਪਣੇ ਦਸਤਾਵੇਜ਼ ਪੂਰੇ ਰੱਖ ਕੇ ਅਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਵਾ ਕੇ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ। ਸ਼ਹਿਰ ਵਾਸੀਆਂ ਨੇ ਉਮੀਦ ਜਤਾਈ ਕਿ ਇਸ ਸਖ਼ਤੀ ਨਾਲ ਅਪਰਾਧਿਕ ਅਨਸਰਾਂ ‘ਤੇ ਸ਼ਿਕੰਜਾ ਕੱਸਿਆ ਜਾ ਸਕੇਗਾ।

Follow Us
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...