AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Electric Scooter: ਸ਼ਾਨਦਾਰ ਰੇਂਜ ਅਤੇ ਘੱਟ ਕੀਮਤ, ਇਸ ਇਲੈਕਟ੍ਰਿਕ ਸਕੂਟਰ ਨੇ ਨਵੰਬਰ ਵਿੱਚ ਮਚਾਇਆ ਧਮਾਲ

TVS iQube Range: ਹਰ ਮਹੀਨੇ ਆਟੋ ਕੰਪਨੀਆਂ ਵਿਕਰੀ ਦੇ ਅੰਕੜੇ ਜਾਰੀ ਕਰਦੀਆਂ ਹਨ, ਪਿਛਲੇ ਮਹੀਨੇ ਇਲੈਕਟ੍ਰਿਕ ਸਕੂਟਰਾਂ ਦਾ ਦਬਦਬਾ ਰਿਹਾ। TVS ਕੰਪਨੀ ਦੇ iQube ਅਤੇ Ola ਇਲੈਕਟ੍ਰਿਕ ਕੁਝ ਅਜਿਹੇ ਮਾਡਲ ਹਨ ਜਿਨ੍ਹਾਂ ਨੂੰ ਗਾਹਕਾਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ। ਆਓ ਅਸੀਂ ਤੁਹਾਨੂੰ ਸਕੂਟਰ ਦੀ ਕੀਮਤ, ਰੇਂਜ, ਟਾਪ ਸਪੀਡ ਅਤੇ ਚਾਰਜਿੰਗ ਟਾਈਮ ਬਾਰੇ ਜਾਣਕਾਰੀ ਦਿੰਦੇ ਹਾਂ।

Electric Scooter: ਸ਼ਾਨਦਾਰ ਰੇਂਜ ਅਤੇ ਘੱਟ ਕੀਮਤ, ਇਸ ਇਲੈਕਟ੍ਰਿਕ ਸਕੂਟਰ ਨੇ ਨਵੰਬਰ ਵਿੱਚ ਮਚਾਇਆ ਧਮਾਲ
tv9-punjabi
| Updated On: 03 Dec 2023 09:43 AM IST
Share
ਜੇਕਰ ਤੁਸੀਂ ਵੀ ਨਵਾਂ ਇਲੈਕਟ੍ਰਿਕ ਸਕੂਟਰ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਪਰ ਇਸ ਗੱਲ ਨੂੰ ਲੈ ਕੇ ਉਲਝਣ ‘ਚ ਹੋ ਕਿ ਕਿਹੜਾ ਸਕੂਟਰ ਖਰੀਦਣਾ ਹੈ ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਕਿਸ ਕੰਪਨੀ ਦੇ ਸਕੂਟਰਾਂ ਨੇ ਬਾਜ਼ਾਰ ‘ਚ ਧਮਾਲ ਮਚਾਇਆ ਹੋਇਆ ਹੈ। ਹਰ ਮਹੀਨੇ ਆਟੋ ਕੰਪਨੀਆਂ ਵਿਕਰੀ ਦੇ ਅੰਕੜੇ ਜਾਰੀ ਕਰਦੀਆਂ ਹਨ ਅਤੇ ਪਿਛਲੇ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਪੈਟਰੋਲ ਨਾਲ ਚੱਲਣ ਵਾਲੇ ਸਕੂਟਰਾਂ ਤੋਂ ਇਲਾਵਾ ਗਾਹਕਾਂ ਦਾ ਧਿਆਨ ਇਲੈਕਟ੍ਰਿਕ ਵਾਹਨਾਂ ਵੱਲ ਵੀ ਵੱਧ ਰਿਹਾ ਹੈ। TVS ਕੋਲ ਇਸ ਸਮੇਂ ਆਪਣੇ ਉਤਪਾਦ ਪੋਰਟਫੋਲੀਓ ਵਿੱਚ ਸਿਰਫ਼ ਇੱਕ ਇਲੈਕਟ੍ਰਿਕ ਸਕੂਟਰ ਹੈ ਅਤੇ ਇਸ ਸਕੂਟਰ ਦਾ ਨਾਮ TVS iQube ਹੈ। ਪਿਛਲੇ ਮਹੀਨੇ ਯਾਨੀ ਨਵੰਬਰ ‘ਚ ਕੰਪਨੀ ਨੇ ਇਸ ਸਕੂਟਰ ਦੇ 16 ਹਜ਼ਾਰ 782 ਯੂਨਿਟ ਵੇਚੇ ਹਨ। ਯਾਦ ਰਹੇ ਕਿ ਪਿਛਲੇ ਸਾਲ ਨਵੰਬਰ ‘ਚ 10,056 ਯੂਨਿਟਸ ਵੇਚੇ ਗਏ ਸਨ, ਇਸ ਤੋਂ ਇਕ ਗੱਲ ਸਾਫ ਹੁੰਦੀ ਹੈ ਕਿ ਸਾਲ ਦਰ ਸਾਲ ਦੀ ਤੁਲਨਾ ‘ਚ ਕੰਪਨੀ ਦੇ ਇਸ ਇਲੈਕਟ੍ਰਿਕ ਸਕੂਟਰ ਦੀ ਗ੍ਰੋਥ ‘ਚ 66.88 ਫੀਸਦੀ ਦਾ ਵਾਧਾ ਹੋਇਆ ਹੈ।

TVS iQube Price: ਇਸ ਸਕੂਟਰ ਦੀ ਕੀਮਤ ਕਿੰਨੀ ਹੈ?

TVS ਮੋਟਰ ਦੇ ਇਸ ਇਲੈਕਟ੍ਰਿਕ ਸਕੂਟਰ ਦੀ ਕੀਮਤ 1 ਲੱਖ 17 ਹਜ਼ਾਰ 422 ਰੁਪਏ (ਐਕਸ-ਸ਼ੋਰੂਮ, ਦਿੱਲੀ) ਹੈ। iQube ਰੇਂਜ ਦੀ ਗੱਲ ਕਰੀਏ ਤਾਂ ਇਹ ਸਕੂਟਰ ਇੱਕ ਵਾਰ ਚਾਰਜ ਹੋਣ ‘ਤੇ 100 ਕਿਲੋਮੀਟਰ ਤੱਕ ਦੀ ਦੂਰੀ ਤੈਅ ਕਰ ਸਕਦਾ ਹੈ। ਇਸ ਸਕੂਟਰ ਦੀ ਬੈਟਰੀ 0 ਤੋਂ 80 ਫੀਸਦੀ ਤੱਕ ਚਾਰਜ ਹੋਣ ‘ਚ ਲਗਭਗ 4 ਘੰਟੇ 30 ਮਿੰਟ ਲੱਗਦੇ ਹਨ। ਇਸ ਸਾਲ ਅਗਸਤ ਵਿੱਚ, TVS ਨੇ ਭਾਰਤੀ ਬਾਜ਼ਾਰ ਵਿੱਚ ਗਾਹਕਾਂ ਲਈ X ਇਲੈਕਟ੍ਰਿਕ ਸਕੂਟਰ ਲਾਂਚ ਕੀਤਾ ਸੀ। ਇਸ ਸਕੂਟਰ ਦੀ ਕੀਮਤ 2 ਲੱਖ 50 ਹਜ਼ਾਰ ਰੁਪਏ (ਐਕਸ-ਸ਼ੋਰੂਮ) ਰੱਖੀ ਗਈ ਹੈ, ਹਾਲਾਂਕਿ ਕੰਪਨੀ ਨੇ ਅਜੇ ਤੱਕ ਇਸ ਇਲੈਕਟ੍ਰਿਕ ਸਕੂਟਰ ਦੀ ਡਿਲੀਵਰੀ ਸ਼ੁਰੂ ਨਹੀਂ ਕੀਤੀ ਹੈ।

Ola Electric ਦੀ ਕੀ ਰਿਹਾ ਹਾਲ?

ਇਲੈਕਟ੍ਰਿਕ ਦੋ ਪਹੀਆ ਵਾਹਨ ਬਣਾਉਣ ਵਾਲੀ ਕੰਪਨੀ ਓਲਾ ਇਲੈਕਟ੍ਰਿਕ ਨੇ ਪਿਛਲੇ ਮਹੀਨੇ ਨਵੰਬਰ ‘ਚ 30 ਹਜ਼ਾਰ ਵਾਹਨ ਰਜਿਸਟਰਡ ਕੀਤੇ ਹਨ। ਕੰਪਨੀ ਮਹੀਨਾ-ਦਰ-ਮਹੀਨਾ 30 ਪ੍ਰਤੀਸ਼ਤ ਅਤੇ ਸਾਲ-ਦਰ-ਸਾਲ 82 ਪ੍ਰਤੀਸ਼ਤ ਦੇ ਵਾਧੇ ਨਾਲ ਵਿਕਾਸ ਕਰ ਰਹੀ ਹੈ। ਇਲੈਕਟ੍ਰਿਕ ਦੋ ਪਹੀਆ ਵਾਹਨ ਸੇਗਮੈਂਟ ਵਿੱਚ ਓਲਾ ਇਲੈਕਟ੍ਰਿਕ ਦੀ ਮਾਰਕੀਟ ਹਿੱਸੇਦਾਰੀ 35 ਪ੍ਰਤੀਸ਼ਤ ਹੈ। ਕੰਪਨੀ ਮੁਤਾਬਕ, ਕੰਪਨੀ ਦੇ S1 ਸਕੂਟਰ ਪੋਰਟਫੋਲੀਓ ਨੂੰ ਅਧਿਕਾਰਤ ਤੌਰ ‘ਤੇ ਲਾਂਚ ਹੋਣ ਤੋਂ ਬਾਅਦ ਤੋਂ ਹੀ ਗਾਹਕਾਂ ਵੱਲੋਂ ਚੰਗਾ ਰਿਸਪਾਂਸ ਮਿਲ ਰਿਹਾ ਹੈ। ਇਸ ਦੇ ਨਾਲ ਹੀ, ਤਿਉਹਾਰਾਂ ਦੇ ਸੀਜ਼ਨ ਦੌਰਾਨ, ਗਾਹਕਾਂ ਨੇ ਉਤਸ਼ਾਹ ਨਾਲ Ola S1 Pro ਅਤੇ Ola S1 Air ਸਕੂਟਰਾਂ ਨੂੰ ਖਰੀਦਿਆ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...