AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਰਕਾਰ ਦਾ ਨਵਾਂ ਨਿਯਮ ਵਾਰ-ਵਾਰ ਟ੍ਰੈਫਿਕ ਨਿਯਮ ਤੋੜਿਆ ਤਾਂ ਲਾਇਸੈਂਸ ਦੇ ਨਾਲ ਗੱਡੀ ਦੇ ਕਾਗਜ਼ ਵੀ ਹੋਣਗੇ ਰੱਦ

Traffic Rules: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਵੱਡੇ ਬਦਲਾਅ ਦਾ ਐਲਾਨ ਕੀਤਾ ਹੈ। ਹੁਣ ਸੜਕ ਤੇ ਗਲਤੀ ਕਰਨ ਤੇ ਸਿਰਫ਼ ਚਲਾਨ ਹੀ ਨਹੀਂ ਕੱਟੇਗਾ, ਸਗੋਂ ਲਾਇਸੈਂਸ ਅਤੇ RC ਤੇ ਨੈਗੇਟਿਵ ਪੁਆਇੰਟ ਵੀ ਜੋੜੇ ਜਾਣਗੇ, ਜਿਸ ਕਾਰਨ ਉਹ ਰੱਦ ਵੀ ਹੋ ਸਕਦੇ ਹਨ।

ਸਰਕਾਰ ਦਾ ਨਵਾਂ ਨਿਯਮ ਵਾਰ-ਵਾਰ ਟ੍ਰੈਫਿਕ ਨਿਯਮ ਤੋੜਿਆ ਤਾਂ ਲਾਇਸੈਂਸ ਦੇ ਨਾਲ ਗੱਡੀ ਦੇ ਕਾਗਜ਼ ਵੀ ਹੋਣਗੇ ਰੱਦ
ਟ੍ਰੈਫਿਕ ਨਿਯਮ ਤੋੜਨ ’ਤੇ ਕੱਟੇਗਾ ਪੁਆਇੰਟ
tv9-punjabi
| Updated On: 09 Sep 2026 18:48 PM IST
Share

ਸੜਕ ਤੇ ਗੱਡੀ ਚਲਾਉਂਦੇ ਸਮੇਂ ਜੇਕਰ ਤੁਸੀਂ ਵਾਰ-ਵਾਰ ਟ੍ਰੈਫਿਕ ਨਿਯਮ ਤੋੜਦੇ ਹੋ ਤਾਂ ਹੁਣ ਸਿਰਫ਼ ਚਲਾਨ ਕੱਟਣ ਨਾਲ ਕੰਮ ਨਹੀਂ ਚੱਲੇਗਾ। ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਇੱਕ ਅਜਿਹੇ ਨਵੇਂ ਸਿਸਟਮ ਦਾ ਐਲਾਨ ਕੀਤਾ ਹੈ, ਜੋ ਨਿਯਮ ਤੋੜਨ ਵਾਲਿਆਂ ਦੀਆਂ ਮੁਸ਼ਕਲਾਂ ਵਧਾ ਸਕਦਾ ਹੈ। ਸਰਕਾਰ ਇੱਕ ਨੈਗੇਟਿਵ ਪੁਆਇੰਟ ਸਿਸਟਮ ਲਿਆਉਣ ਜਾ ਰਹੀ ਹੈ। ਇਸ ਸਿਸਟਮ ਦੇ ਲਾਗੂ ਹੋਣ ਤੋਂ ਬਾਅਦ ਤੁਹਾਡੀ ਹਰ ਗਲਤੀ ਤੇ ਡਰਾਈਵਿੰਗ ਲਾਇਸੈਂਸ ਅਤੇ ਗੱਡੀ ਦੀ RC (ਰਜਿਸਟ੍ਰੇਸ਼ਨ ਸਰਟੀਫਿਕੇਟ) ਤੋਂ ਪੁਆਇੰਟ ਕੱਟੇ ਜਾਣਗੇ। 66ਵੇਂ SIAM (SIAM) ਸਾਲਾਨਾ ਕਨਵੈਨਸ਼ਨ ਵਿੱਚ ਬੋਲਦਿਆਂ ਗਡਕਰੀ ਨੇ ਸਪੱਸ਼ਟ ਕੀਤਾ ਕਿ ਦੇਸ਼ ਵਿੱਚ ਸੜਕ ਹਾਦਸਿਆਂ ਨੂੰ ਰੋਕਣ ਲਈ ਸਰਕਾਰ ਹੁਣ ਸਖ਼ਤ ਕਦਮ ਚੁੱਕਣ ਜਾ ਰਹੀ ਹੈ।

ਕਿਵੇਂ ਕੰਮ ਕਰੇਗਾ ਨਵਾਂ ਪੁਆਇੰਟ ਸਿਸਟਮ

ਨਿਤਿਨ ਗਡਕਰੀ ਮੁਤਾਬਕ, ਉਨ੍ਹਾਂ ਦਾ ਮੰਤਰਾਲਾ ਡਰਾਈਵਿੰਗ ਲਾਇਸੈਂਸ ਅਤੇ ਗੱਡੀ ਦੀ RC ਲਈ ਇੱਕ ਗ੍ਰੇਡਿਡ ਪੁਆਇੰਟ ਸਿਸਟਮ ਸ਼ੁਰੂ ਕਰਨ ਦੀ ਯੋਜਨਾ ਬਣਾ ਰਿਹਾ ਹੈ। ਨਵੇਂ ਫਰੇਮਵਰਕ ਤਹਿਤ ਜਦੋਂ ਵੀ ਕੋਈ ਡਰਾਈਵਰ ਟ੍ਰੈਫਿਕ ਨਿਯਮ ਤੋੜੇਗਾ ਤਾਂ ਉਸ ਦੇ ਲਾਇਸੈਂਸ ਤੋਂ ਪੁਆਇੰਟ ਕੱਟੇ ਜਾਣਗੇ। ਜਦੋਂ ਕੱਟੇ ਗਏ ਪੁਆਇੰਟ ਇੱਕ ਨਿਰਧਾਰਤ ਸੀਮਾ ਤੋਂ ਵੱਧ ਹੋ ਜਾਣਗੇ ਤਾਂ ਟ੍ਰੈਫਿਕ ਪੁਲਿਸ ਜਾਂ ਪ੍ਰਸ਼ਾਸਨ ਕੋਲ ਉਸ ਵਿਅਕਤੀ ਦਾ ਲਾਇਸੈਂਸ ਸਸਪੈਂਡ ਕਰਨ ਜਾਂ ਹਮੇਸ਼ਾ ਲਈ ਰੱਦ ਕਰਨ ਦਾ ਅਧਿਕਾਰ ਹੋਵੇਗਾ। ਇਸ ਦਾ ਸਿੱਧਾ ਮਤਲਬ ਹੈ ਕਿ ਹੁਣ ਤੁਸੀਂ ਵਾਰ-ਵਾਰ ਗਲਤੀ ਕਰਕੇ ਸੜਕ ਤੇ ਲਾਪਰਵਾਹੀ ਨਾਲ ਗੱਡੀ ਨਹੀਂ ਚਲਾ ਸਕੋਗੇ।

ਚੰਗੇ ਡਰਾਈਵਰਾਂ ਨੂੰ ਮਿਲੇਗਾ ਫਾਇਦਾ

ਇਹ ਨਵਾਂ ਸਿਸਟਮ ਸਿਰਫ਼ ਸਜ਼ਾ ਦੇਣ ਲਈ ਨਹੀਂ ਹੈ। ਜੋ ਲੋਕ ਸੜਕ ਤੇ ਸਮਝਦਾਰੀ ਅਤੇ ਜ਼ਿੰਮੇਵਾਰੀ ਨਾਲ ਗੱਡੀ ਚਲਾਉਂਦੇ ਹਨ, ਉਨ੍ਹਾਂ ਨੂੰ ਇਸ ਦਾ ਸਿੱਧਾ ਫਾਇਦਾ ਮਿਲੇਗਾ। ਗਡਕਰੀ ਨੇ ਦੱਸਿਆ ਕਿ ਜਿਨ੍ਹਾਂ ਡਰਾਈਵਰਾਂ ਦਾ ਰਿਕਾਰਡ ਚੰਗਾ ਹੋਵੇਗਾ, ਉਨ੍ਹਾਂ ਨੂੰ ਇਨਾਮ ਵੀ ਦਿੱਤਾ ਜਾਵੇਗਾ। ਅਜਿਹੇ ਡਰਾਈਵਰਾਂ ਨੂੰ ਇੰਸ਼ੋਰੈਂਸ ਕੰਪਨੀਆਂ ਵੱਲੋਂ ਪ੍ਰੀਮੀਅਮ ਵਿੱਚ ਛੋਟ ਜਾਂ ਹੋਰ ਵਿੱਤੀ ਲਾਭ ਦਿੱਤੇ ਜਾ ਸਕਦੇ ਹਨ। ਸਰਕਾਰ ਦਾ ਮਕਸਦ ਚੰਗੇ ਅਤੇ ਮਾੜੇ ਡਰਾਈਵਰਾਂ ਵਿਚਕਾਰ ਫਰਕ ਕਰਨਾ ਹੈ। ਜੋ ਲੋਕ ਆਦਤਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹਨ, ਉਨ੍ਹਾਂ ਤੇ ਭਾਰੀ ਜੁਰਮਾਨਾ ਲਗਾਇਆ ਜਾਵੇਗਾ।

ਪੁਰਾਣੀਆਂ ਗੱਡੀਆਂ ਲਈ ਵੀ ਵੱਡਾ ਐਲਾਨ

ਇਸ ਇਵੈਂਟ ਵਿੱਚ ਗਡਕਰੀ ਨੇ ਪੁਰਾਣੀਆਂ BS 4 ਗੱਡੀਆਂ ਨੂੰ ਲੈ ਕੇ ਵੀ ਚੰਗੀ ਖ਼ਬਰ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਇੱਕ ਨਵਾਂ ਐਮਿਸ਼ਨ ਕੰਟਰੋਲ ਡਿਵਾਈਸ ਲਿਆਉਣ ਜਾ ਰਹੀ ਹੈ। ਇਸ ਦੀ ਕੀਮਤ ਕਰੀਬ 4,000 ਤੋਂ 5,000 ਰੁਪਏ ਦੇ ਵਿਚਕਾਰ ਹੋਵੇਗੀ। ਇਸ ਡਿਵਾਈਸ ਦੇ ਟਰਾਇਲ ਪੂਰੇ ਹੋ ਚੁੱਕੇ ਹਨ। ਇਸ ਨੂੰ ਪੁਰਾਣੀਆਂ ਗੱਡੀਆਂ ਵਿੱਚ ਲਗਾਉਣ ਤੋਂ ਬਾਅਦ ਉਨ੍ਹਾਂ ਵਿੱਚੋਂ ਨਿਕਲਣ ਵਾਲਾ ਧੂੰਆਂ ਨਵੇਂ BS 6 ਪੱਧਰ ਦੇ ਬਰਾਬਰ ਹੋ ਜਾਵੇਗਾ।

Bharat NCAP 2.0 ਨਾਲ ਬਦਲੇਗੀ ਤਸਵੀਰ

ਸੜਕ ਹਾਦਸਿਆਂ ਤੇ ਚਿੰਤਾ ਜ਼ਾਹਰ ਕਰਦਿਆਂ ਗਡਕਰੀ ਨੇ ਕਿਹਾ ਕਿ ਦੇਸ਼ ਵਿੱਚ ਹਰ ਸਾਲ ਕਰੀਬ 5 ਲੱਖ ਸੜਕ ਹਾਦਸੇ ਹੁੰਦੇ ਹਨ, ਜਿਨ੍ਹਾਂ ਵਿੱਚ 1.80 ਲੱਖ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਮਰਨ ਵਾਲਿਆਂ ਵਿੱਚ ਸਭ ਤੋਂ ਵੱਧ ਗਿਣਤੀ 18 ਤੋਂ 36 ਸਾਲ ਦੀ ਉਮਰ ਦੇ ਨੌਜਵਾਨਾਂ ਦੀ ਹੁੰਦੀ ਹੈ। ਇਨ੍ਹਾਂ ਮੌਤਾਂ ਨੂੰ ਘਟਾਉਣ ਲਈ ਸਰਕਾਰ ਅਕਤੂਬਰ 2027 ਤੋਂ Bharat NCAP 2.0 ਲਾਗੂ ਕਰਨ ਜਾ ਰਹੀ ਹੈ। ਇਸ ਤਹਿਤ ਗੱਡੀ ਦੀ ਸੁਰੱਖਿਆ ਨਾਲ ਜੁੜੀ ਪੂਰੀ ਚੇਨ ਦਾ ਸਖ਼ਤੀ ਨਾਲ ਮੁਲਾਂਕਣ ਕੀਤਾ ਜਾਵੇਗਾ।

ਦੇਸ਼ ਭਰ ਵਿੱਚ ਡਰਾਈਵਰਾਂ ਨੂੰ ਬਿਹਤਰ ਟ੍ਰੇਨਿੰਗ ਦੇਣ ਲਈ 1,600 ਨਵੇਂ ਡਰਾਈਵਿੰਗ ਟ੍ਰੇਨਿੰਗ ਸੈਂਟਰ ਵੀ ਖੋਲ੍ਹੇ ਜਾ ਰਹੇ ਹਨ। ਇਨ੍ਹਾਂ ਵਿੱਚੋਂ 24 ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ, ਜਦਕਿ 112 ਹੋਰ ਸੈਂਟਰਾਂ ਤੇ ਕੰਮ ਚੱਲ ਰਿਹਾ ਹੈ।

ਗਡਕਰੀ ਨੇ ਇਹ ਵੀ ਦੱਸਿਆ ਕਿ ਭਾਰਤ ਹੁਣ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਪੈਸੇਂਜਰ ਵ੍ਹੀਕਲ ਮਾਰਕੀਟ ਬਣ ਗਿਆ ਹੈ। Global NCAP ਦੇ ਮੁਕਾਬਲੇ ਭਾਰਤ ਵਿੱਚ ਗੱਡੀਆਂ ਦੀ ਟੈਸਟਿੰਗ ਕਾਫ਼ੀ ਸਸਤੀ ਹੈ। ਗਲੋਬਲ ਟੈਸਟਿੰਗ ਵਿੱਚ ਜਿੱਥੇ ਕਰੀਬ 2.5 ਕਰੋੜ ਰੁਪਏ ਦਾ ਖਰਚ ਆਉਂਦਾ ਹੈ, ਉੱਥੇ ਭਾਰਤ ਵਿੱਚ ਇਹ ਕੰਮ ਕਾਫ਼ੀ ਘੱਟ ਖਰਚ ਵਿੱਚ ਹੋ ਜਾਂਦਾ ਹੈ।

Source:TV9Hindi.com

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...