AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੁਰਾਣੀ ਗੱਡੀ ਖਰੀਦਣ ਅਤੇ ਵੇਚਣ ਵਾਲਿਆਂ ਨੂੰ ਮਿਲੇਗੀ ਰਾਹਤ, ਮਾਲਕੀ ਟ੍ਰਾਂਸਫਰ ਕਰਨਾ ਹੋਵੇਗਾ ਆਸਾਨ

Old Car: ਕੇਂਦਰ ਸਰਕਾਰ ਪੁਰਾਣੀਆਂ ਕਾਰਾਂ ਅਤੇ ਬਾਈਕਾਂ ਦੀ ਮਾਲਕੀ ਟ੍ਰਾਂਸਫਰ ਕਰਨ ਦੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਨਵੀਆਂ ਨੀਤੀਆਂ 'ਤੇ ਕੰਮ ਕਰ ਰਹੀ ਹੈ। ਫਿਲਹਾਲ ਵੱਖ-ਵੱਖ ਸੂਬਿਆਂ ਦੇ ਵੱਖਰੇ ਨਿਯਮਾਂ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਪੁਰਾਣੀ ਗੱਡੀ ਖਰੀਦਣ ਅਤੇ ਵੇਚਣ ਵਾਲਿਆਂ ਨੂੰ ਮਿਲੇਗੀ ਰਾਹਤ, ਮਾਲਕੀ ਟ੍ਰਾਂਸਫਰ ਕਰਨਾ ਹੋਵੇਗਾ ਆਸਾਨ
ਪੁਰਾਣੀ ਗੱਡੀ ਵੇਚਣ ਵਾਲਿਆਂ ਨੂੰ ਮਿਲੇਗੀ ਰਾਹਤ
tv9-punjabi
| Updated On: 05 Nov 2026 17:59 PM IST
Share

ਪੁਰਾਣੀ ਕਾਰ ਜਾਂ ਬਾਈਕ ਖਰੀਦਣ ਅਤੇ ਵੇਚਣ ਵਾਲੇ ਲੋਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਰਾਹਤ ਮਿਲ ਸਕਦੀ ਹੈ। ਕੇਂਦਰ ਸਰਕਾਰ ਵਾਹਨਾਂ ਦੀ ਮਾਲਕੀ ਟ੍ਰਾਂਸਫਰ ਕਰਨ ਦੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਨਵੀਆਂ ਨੀਤੀਆਂ ਤਿਆਰ ਕਰ ਰਹੀ ਹੈ। ਸੜਕ ਆਵਾਜਾਈ ਅਤੇ ਰਾਜਮਾਰਗ ਰਾਜ ਮੰਤਰੀ ਹਰਸ਼ ਮਲਹੋਤਰਾ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।

ਮਲਹੋਤਰਾ ਨੇ ਕਿਹਾ ਕਿ ਪੁਰਾਣੀ ਗੱਡੀ ਵੇਚਣ ਤੋਂ ਬਾਅਦ ਨਵੇਂ ਮਾਲਕ ਦੇ ਨਾਮ ‘ਤੇ ਰਜਿਸਟ੍ਰੇਸ਼ਨ ਸਰਟੀਫਿਕੇਟ (RC) ਟ੍ਰਾਂਸਫਰ ਕਰਵਾਉਣ ਸਮੇਂ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਆਉਂਦੀਆਂ ਹਨ। ਕੇਂਦਰ ਸਰਕਾਰ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਨੀਤੀਆਂ ਤਿਆਰ ਕਰ ਰਹੀ ਹੈ। ਹਾਲਾਂਕਿ, ਇਸ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਸਾਰੇ ਸੂਬਿਆਂ ਦੀਆਂ ਨੀਤੀਆਂ ਅਤੇ ਉਨ੍ਹਾਂ ਨੂੰ ਲਾਗੂ ਕਰਨ ਦੇ ਤਰੀਕਿਆਂ ਵਿੱਚ ਇਕਸਾਰਤਾ ਲਿਆਉਣੀ ਵੀ ਜ਼ਰੂਰੀ ਹੈ।

ਆਂਧਰਾ ਪ੍ਰਦੇਸ਼, ਕੇਰਲ ਅਤੇ ਤਾਮਿਲਨਾਡੂ ਸਭ ਤੋਂ ਅੱਗੇ

India Tech.org ਅਤੇ Consumer VOICE ਵੱਲੋਂ ਜਾਰੀ ਕੀਤੇ ਗਏ Ease of Vehicle Ownership Index (EVOI) ਵਿੱਚ ਆਂਧਰਾ ਪ੍ਰਦੇਸ਼, ਕੇਰਲ ਅਤੇ ਤਾਮਿਲਨਾਡੂ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਹ ਇੰਡੈਕਸ ਦੱਸਦਾ ਹੈ ਕਿ ਵੱਖ-ਵੱਖ ਸੂਬਿਆਂ ਵਿੱਚ ਪੁਰਾਣੀ ਗੱਡੀ ਖਰੀਦਣ ਅਤੇ ਵੇਚਣ ਤੋਂ ਬਾਅਦ ਉਸ ਦੀ ਮਾਲਕੀ ਟ੍ਰਾਂਸਫਰ ਕਰਨਾ ਕਿੰਨਾ ਆਸਾਨ ਹੈ।

ਇਸ ਇੰਡੈਕਸ ਵਿੱਚ ਸੂਬਿਆਂ ਦਾ ਮੁਲਾਂਕਣ ਕਈ ਆਧਾਰਾਂ ‘ਤੇ ਕੀਤਾ ਗਿਆ ਹੈ। ਇਨ੍ਹਾਂ ਵਿੱਚ ਸਰਕਾਰੀ ਨੀਤੀਆਂ, ਡਿਜੀਟਲ ਸਹੂਲਤਾਂ, ਕੰਮ ਪੂਰਾ ਹੋਣ ਵਿੱਚ ਲੱਗਣ ਵਾਲਾ ਸਮਾਂ, ਪਾਰਦਰਸ਼ਤਾ, ਜਵਾਬਦੇਹੀ, ਡੀਲਰ ਦੀ ਮਦਦ ਅਤੇ ਕੁੱਲ ਖਰਚ ਸ਼ਾਮਲ ਹਨ।

ਰਿਪੋਰਟ ਮੁਤਾਬਕ, ਆਂਧਰਾ ਪ੍ਰਦੇਸ਼ ਵਿੱਚ ਗੱਡੀ ਦੀ RC ਟ੍ਰਾਂਸਫਰ ਹੋਣ ਵਿੱਚ ਆਮ ਤੌਰ ‘ਤੇ 7 ਤੋਂ 10 ਦਿਨ ਲੱਗਦੇ ਹਨ। ਉੱਥੇ ਹੀ ਉੱਤਰ ਪ੍ਰਦੇਸ਼ ਵਿੱਚ ਇਸੇ ਕੰਮ ਲਈ 30 ਦਿਨਾਂ ਤੋਂ ਵੱਧ ਸਮਾਂ ਲੱਗ ਸਕਦਾ ਹੈ। ਰਿਪੋਰਟ ਵਿੱਚ ਸ਼ਾਮਲ 15 ਸੂਬਿਆਂ ਵਿੱਚੋਂ 13 ਸੂਬਿਆਂ ਵਿੱਚ ਆਨਲਾਈਨ ਅਰਜ਼ੀ ਦੇਣ ਤੋਂ ਬਾਅਦ ਵੀ ਲੋਕਾਂ ਨੂੰ ਦਸਤਾਵੇਜ਼ਾਂ ਦੀ ਹਾਰਡ ਕਾਪੀ RTO ਵਿੱਚ ਜਮ੍ਹਾਂ ਕਰਵਾਉਣੀ ਪੈਂਦੀ ਹੈ।

ਇੱਕੋ ਕਾਰ ਦੀ ਕੀਮਤ ਵਿੱਚ 66 ਹਜ਼ਾਰ ਰੁਪਏ ਤੋਂ ਵੱਧ ਦਾ ਫ਼ਰਕ

ਰਿਪੋਰਟ ਵਿੱਚ ਸੂਬਿਆਂ ਦਰਮਿਆਨ ਰੋਡ ਟੈਕਸ ਦੇ ਫ਼ਰਕ ਨੂੰ ਵੀ ਇੱਕ ਵੱਡੀ ਸਮੱਸਿਆ ਦੱਸਿਆ ਗਿਆ ਹੈ। ਉਦਾਹਰਨ ਵਜੋਂ, 6 ਲੱਖ ਰੁਪਏ ਦੀ ਪੈਟਰੋਲ ਕਾਰ ‘ਤੇ ਉੱਤਰ ਪ੍ਰਦੇਸ਼ ਵਿੱਚ 3 ਫ਼ੀਸਦੀ ਰੋਡ ਟੈਕਸ ਲੱਗਦਾ ਹੈ, ਜਦਕਿ ਕਰਨਾਟਕ ਅਤੇ ਤੇਲੰਗਾਨਾ ਵਿੱਚ ਇਹ 14 ਫ਼ੀਸਦੀ ਤੱਕ ਹੈ। ਇਸ ਫ਼ਰਕ ਕਾਰਨ ਇੱਕੋ ਕਾਰ ਦੀ ਕੀਮਤ ਵਿੱਚ 66 ਹਜ਼ਾਰ ਰੁਪਏ ਤੋਂ ਵੱਧ ਦਾ ਅੰਤਰ ਆ ਸਕਦਾ ਹੈ।

ਸਮੇਂ ਸਿਰ RC ਟ੍ਰਾਂਸਫਰ ਲਈ ਦਿੱਤੇ ਗਏ ਸੁਝਾਅ

ਰਿਪੋਰਟ ਵਿੱਚ ਕੇਂਦਰ ਸਰਕਾਰ ਨੂੰ Central Motor Vehicles Rules ਵਿੱਚ ਬਦਲਾਅ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ। ਇਸ ਤਹਿਤ ਵਾਹਨ ਦੀ ਮਾਲਕੀ ਟ੍ਰਾਂਸਫਰ ਕਰਨ ਦੀ ਪ੍ਰਕਿਰਿਆ ਦੇ ਵੱਖ-ਵੱਖ ਪੜਾਵਾਂ ਲਈ ਸਮਾਂ-ਸੀਮਾ ਤੈਅ ਕਰਨ ਦਾ ਸੁਝਾਅ ਦਿੱਤਾ ਗਿਆ ਹੈ।

  • ਅਰਜ਼ੀ ਨੂੰ 1 ਤੋਂ 2 ਦਿਨਾਂ ਵਿੱਚ ਮਨਜ਼ੂਰੀ ਦਿੱਤੀ ਜਾਵੇ।
  • ਨਵੀਂ RC 2 ਤੋਂ 3 ਦਿਨਾਂ ਵਿੱਚ ਭੇਜ ਦਿੱਤੀ ਜਾਵੇ।
  • ਦੂਜੇ ਸੂਬੇ ਵਿੱਚ ਗੱਡੀ ਟ੍ਰਾਂਸਫਰ ਕਰਨ ਲਈ NOC ਦੋ ਦਿਨਾਂ ਵਿੱਚ ਜਾਰੀ ਕੀਤੀ ਜਾਵੇ।
  • ਰੋਡ ਟੈਕਸ ਦਾ ਰਿਫੰਡ 14 ਦਿਨਾਂ ਵਿੱਚ ਕੀਤਾ ਜਾਵੇ।

ਗੱਡੀ ਵੇਚਣ ਤੋਂ ਬਾਅਦ ਵੀ RC ਟ੍ਰਾਂਸਫਰ ਦਾ ਇੰਤਜ਼ਾਰ

ਇਸ ਇੰਡੈਕਸ ਤਹਿਤ 1,000 ਖਰੀਦਦਾਰਾਂ ਅਤੇ ਵਿਕਰੇਤਾਵਾਂ ‘ਤੇ ਇੱਕ ਸਰਵੇ ਕੀਤਾ ਗਿਆ। ਇਸ ਵਿੱਚ ਸਾਹਮਣੇ ਆਇਆ ਕਿ 39 ਫ਼ੀਸਦੀ ਲੋਕਾਂ ਨੇ ਗੱਡੀ ਵੇਚ ਦਿੱਤੀ ਸੀ, ਪਰ ਉਨ੍ਹਾਂ ਦੇ ਨਾਮ ਤੋਂ RC ਟ੍ਰਾਂਸਫਰ ਦੀ ਪ੍ਰਕਿਰਿਆ ਹਾਲੇ ਤੱਕ ਪੂਰੀ ਨਹੀਂ ਹੋਈ ਸੀ। ਉੱਥੇ ਹੀ ਸਿਰਫ਼ 9.6 ਫ਼ੀਸਦੀ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੀ ਗੱਡੀ ਦੀ RC ਟ੍ਰਾਂਸਫਰ ਹੋਣ ਵਿੱਚ ਦੋ ਹਫ਼ਤਿਆਂ ਤੋਂ ਘੱਟ ਸਮਾਂ ਲੱਗਿਆ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੁਰਾਣੀ ਗੱਡੀ ਖਰੀਦਣ ਅਤੇ ਵੇਚਣ ਤੋਂ ਬਾਅਦ ਮਾਲਕੀ ਬਦਲਣ ਦੀ ਪ੍ਰਕਿਰਿਆ ਵਿੱਚ ਅਜੇ ਵੀ ਕਈ ਵਿਹਾਰਕ ਸਮੱਸਿਆਵਾਂ ਮੌਜੂਦ ਹਨ।

Source: TV9Hindi.com

Follow Us
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...