ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Tesla ਭਾਰਤ ‘ਚ ਲੈ ਕੇ ਆਵੇਗੀ ਨਵੀਆਂ ਨੌਕਰੀਆਂ ਤੋਂ ਲੈ ਕੇ ਸਸਤੇ ਇਲੈਕਟ੍ਰੋਨਿਕਸ ਵ੍ਹੀਕਲਸ, ਦੇਸ਼ ‘ਚ ਐਂਟਰੀ ਨਾਲ ਬਦਲੇਗਾ ਬਹੁਤ ਕੁਝ

ਟੇਸਲਾ ਲਈ ਭਾਰਤ ਆਉਣ ਦਾ ਰਸਤਾ ਸਾਫ਼ ਹੋ ਗਿਆ ਹੈ, ਹਾਲ ਹੀ ਵਿੱਚ ਐਲੋਨ ਮਸਕ ਅਤੇ ਪੀਐਮ ਮੋਦੀ ਦੀ ਮੁਲਾਕਾਤ ਦੌਰਾਨ ਮਸਕ ਨੇ ਕਿਹਾ ਸੀ ਕਿ ਉਹ ਜਲਦੀ ਤੋਂ ਜਲਦੀ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੇ ਹਨ।

Tesla ਭਾਰਤ ‘ਚ ਲੈ ਕੇ ਆਵੇਗੀ ਨਵੀਆਂ ਨੌਕਰੀਆਂ ਤੋਂ ਲੈ ਕੇ ਸਸਤੇ ਇਲੈਕਟ੍ਰੋਨਿਕਸ ਵ੍ਹੀਕਲਸ, ਦੇਸ਼ ‘ਚ ਐਂਟਰੀ ਨਾਲ ਬਦਲੇਗਾ ਬਹੁਤ ਕੁਝ
Tesla ਸ਼ੋਅਰੂਮ ਲਈ ਦਿੱਲੀ ‘ਚ ਜਗ੍ਹਾ ਦੀ ਤਲਾਸ਼
Follow Us
tv9-punjabi
| Updated On: 21 Jun 2023 13:35 PM
PM Modi ਅਤੇ Tesla CEO ਐਲੋਨ ਮਸਕ (Ellon Musk) ਦੀ ਹਾਲ ਹੀ ਵਿੱਚ ਹੋਈ ਬੈਠਕ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਮੇਕ ਇਨ ਇੰਡੀਆ ਟੈਸਲਾ ਕਾਰ ਲਈ ਗਾਹਕਾਂ ਨੂੰ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਮਸਕ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਹ ਜਲਦ ਤੋਂ ਜਲਦ ਭਾਰਤ ‘ਚ ਨਿਵੇਸ਼ ਕਰਨਗੇ, ਹੁਣ ਕਈ ਸਵਾਲ ਖੜ੍ਹੇ ਹੋ ਰਹੇ ਹਨ ਕਿ ਭਾਰਤ ‘ਚ ਟੇਸਲਾ ਦੀ ਐਂਟਰੀ ਤੋਂ ਕੀ-ਕੀ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ।

ਇਲੈਕਟ੍ਰਿਕ ਵਾਹਨਾਂ ਨੂੰ ਮਿਲੇਗਾ ਹੁਲਾਰਾ

ਦੁਨੀਆ ਦੀ ਸਭ ਤੋਂ ਵੱਡੀ ਇਲੈਕਟ੍ਰਿਕ ਵਾਹਨ ਨਿਰਮਾਤਾ ਕੰਪਨੀ ਟੈਸਲਾ ਆਪਣੀ ਐਡਵਾਂਸਡ ਈਵੀ ਤਕਨਾਲੋਜੀ ਅਤੇ ਆਕਰਸ਼ਕ ਡਿਜ਼ਾਈਨ ਲਈ ਜਾਣੀ ਜਾਂਦੀ ਹੈ। ਭਾਰਤ ਵਿੱਚ ਟੇਸਲਾ ਦੀ ਐਂਟਰੀ ਤੋਂ ਬਾਅਦ, ਭਾਰਤ ਵਿੱਚ ਇਲੈਕਟ੍ਰਿਕ ਵਾਹਨਾਂ ਪ੍ਰਤੀ ਗਾਹਕਾਂ ਦੀ ਰੁਚੀ ਵਧ ਸਕਦੀ ਹੈ, ਜਿਸਦਾ ਮਤਲਬ ਹੈ ਕਿ ਭਾਰਤ ਵਿੱਚ ਟੇਸਲਾ ਦੀ ਐਂਟਰੀ ਤੋਂ ਕੁੱਲ ਮਿਲਾ ਕੇ ਈਵੀ ਸੇਗਮੈਂਟ ਨੂੰ ਹੁਲਾਰਾ ਮਿਲ ਸਕਦਾ ਹੈ।

ਇੰਫ੍ਰਾਸਟਰਕਚਰ ‘ਤੇ ਹੋਵੇਗਾ ਕੰਮ

ਟੈਸਲਾ ਦੇ ਆਪਰੇਸ਼ੰਸ ਦਾ ਸਮਰਥਨ ਕਰਨ ਲਈ ਦੇਸ਼ ਭਰ ਵਿੱਚ ਇਲੈਕਟ੍ਰਿਕ ਚਾਰਜਿੰਗ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਲੋੜ ਹੋਵੇਗੀ। ਇਸਦਾ ਸਿੱਧਾ ਮਤਲਬ ਹੈ ਕਿ ਚਾਰਜਿੰਗ ਸਟੇਸ਼ਨਾਂ ਵਿੱਚ ਨਿਵੇਸ਼ ਵਧ ਸਕਦਾ ਹੈ ਅਤੇ ਇੱਕ ਮਜ਼ਬੂਤ ​​ਚਾਰਜਿੰਗ ਨੈੱਟਵਰਕ ਵਿਕਸਿਤ ਕੀਤਾ ਜਾ ਸਕਦਾ ਹੈ। ਜੇਕਰ EV ਚਾਰਜਿੰਗ ਸਟੇਸ਼ਨ ਦੇ ਬੁਨਿਆਦੀ ਢਾਂਚੇ ‘ਤੇ ਕੰਮ ਕੀਤਾ ਜਾਂਦਾ ਹੈ, ਤਾਂ ਇਲੈਕਟ੍ਰਿਕ ਵਾਹਨ ਖਰੀਦਣ ਵਾਲੇ ਗਾਹਕਾਂ ਲਈ ਵਾਹਨ ਨੂੰ ਚਾਰਜ ਕਰਨਾ ਸੁਵਿਧਾਜਨਕ ਹੋਵੇਗਾ।

ਮੁਕਾਬਲਾ ਅਤੇ ਇਨੋਵੇਸ਼ਨ

ਭਾਰਤ ‘ਚ ਟੈਸਲਾ ਦੀ ਐਂਟਰੀ ਨਾਲ ਇਲੈਕਟ੍ਰਿਕ ਸੈਗਮੈਂਟ ‘ਚ ਮੁਕਾਬਲਾ ਵਧੇਗਾ। ਘਰੇਲੂ ਵਾਹਨ ਨਿਰਮਾਤਾ ਅਤੇ ਹੋਰ ਅੰਤਰਰਾਸ਼ਟਰੀ ਇਲੈਕਟ੍ਰਿਕ ਵਾਹਨ ਨਿਰਮਾਤਾ ਮੁਕਾਬਲੇ ਵਿੱਚ ਬਣੇ ਰਹਿਣ ਲਈ ਆਪਣੇ ਇਲੈਕਟ੍ਰਿਕ ਵਾਹਨ ਪੇਸ਼ਕਸ਼ਾਂ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਖੋਜ ਅਤੇ ਵਿਕਾਸ ਦੇ ਯਤਨਾਂ ਨੂੰ ਵਧਾਉਣ ਦੀ ਕੋਸ਼ਿਸ਼ ਕਰ ਸਕਦੇ ਹਨ। ਇਸਦਾ ਮਤਲਬ ਹੈ ਕਿ ਨਵੀਨਤਾ ਦੇ ਨਾਲ, ਤਕਨਾਲੋਜੀ ਵੀ ਤੇਜ਼ੀ ਨਾਲ ਅੱਗੇ ਵਧੇਗੀ ਅਤੇ ਭਾਰਤੀ ਗਾਹਕਾਂ ਲਈ ਕਿਫਾਇਤੀ ਇਲੈਕਟ੍ਰਿਕ ਵਾਹਨ ਵਿਕਲਪ ਖੁੱਲ੍ਹ ਸਕਦੇ ਹਨ।

ਰੁਜ਼ਗਾਰ ਦੇ ਨਵੇਂ ਮੌਕੇ

ਟੈਸਲਾ ਦੇ ਭਾਰਤ ਵਿੱਚ ਐਂਟਰੀ ਦਾ ਇੱਕ ਸਭ ਤੋਂ ਵੱਡਾ ਫਾਇਦਾ ਇਹ ਹੋਵੇਗਾ ਕਿ ਭਾਰਤ ਵਿੱਚ ਵੱਖ-ਵੱਖ ਖੇਤਰਾਂ ਜਿਵੇਂ ਕਿ ਨਿਰਮਾਣ, ਰਿਸਰਚ ਐਂਡ ਡੇਵਲਪਮੈਂਟ, ਸੈਲਸ ਐਂਡ ਸਰਵਿਸ ਆਦਿ ਵਿੱਚ ਨਵੀਆਂ ਨੌਕਰੀਆਂ ਆਉਣਗੀਆਂ। ਇੰਨਾ ਹੀ ਨਹੀਂ ਕੰਪਨੀ ਭਾਰਤ ‘ਚ ਆਪਣਾ ਨਿਰਮਾਣ ਪਲਾਂਟ ਲਗਾਉਣ ਦੀ ਵੀ ਤਿਆਰੀ ਕਰ ਰਹੀ ਹੈ, ਜੇਕਰ ਕੰਪਨੀ ਦਾ ਨਿਰਮਾਣ ਪਲਾਂਟ ਸਥਾਪਿਤ ਹੋ ਜਾਂਦਾ ਹੈ ਤਾਂ ਇਸ ਨਾਲ ਸਪਲਾਈ ਚੇਨ ‘ਚ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਵਾਤਾਵਰਨ ‘ਤੇ ਪਵੇਗਾ ਇਹ ਅਸਰ

ਜਿਵੇਂ ਕਿ ਅਸੀਂ ਤੁਹਾਨੂੰ ਦੱਸਿਆ ਸੀ ਕਿ ਜੇਕਰ ਟੈਸਲਾ ਭਾਰਤ ਵਿੱਚ ਦਾਖਲ ਹੁੰਦੀ ਹੈ, ਤਾਂ ਇਹ ਇਲੈਕਟ੍ਰਿਕ ਵਾਹਨਾਂ ਲਈ ਗਾਹਕਾਂ ਦੀ ਦਿਲਚਸਪੀ ਵੱਧ ਸਕਦੀ ਹੈ, ਯਾਨੀ ਲੋਕ ਪੈਟਰੋਲ ਅਤੇ ਡੀਜ਼ਲ ਵਾਹਨਾਂ ਨੂੰ ਛੱਡ ਕੇ ਈਵੀ ਵੱਲ ਸ਼ਿਫਟ ਹੋ ਸਕਦੇ ਹਨ। ਜੇਕਰ ਅਜਿਹਾ ਹੁੰਦਾ ਹੈ, ਤਾਂ ਵਾਤਾਵਰਣ ‘ਤੇ ਸਕਾਰਾਤਮਕ ਪ੍ਰਭਾਵ ਪਵੇਗਾ ਜਿਵੇਂ ਕਿ ਹਵਾ ਪ੍ਰਦੂਸ਼ਣ ਦਾ ਪੱਧਰ ਘੱਟ ਜਾਵੇਗਾ, ਗ੍ਰੀਨਹਾਉਸ ਗੈਸਾਂ ਦਾ ਨਿਕਾਸ ਘੱਟ ਜਾਵੇਗਾ ਅਤੇ ਜੈਵਿਕ ਈਂਧਨ ‘ਚ ਕਮੀ ਆਵੇਗੀ।

ਸਰਕਾਰੀ ਨੀਤੀਆਂ ਅਤੇ ਇੰਸੈਟਿਵ ਵਿੱਚ ਬਦਲਾਅ

ਉਮੀਦ ਹੈ ਕਿ ਭਾਰਤ ਵਿੱਚ ਟੈਸਲਾ ਦੇ ਆਉਣ ਦੇ ਨਾਲ, ਸਰਕਾਰ ਆਪਣੀਆਂ ਨੀਤੀਆਂ ਵਿੱਚ ਬਦਲਾਅ ਕਰ ਸਕਦੀ ਹੈ ਅਤੇ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਲਈ ਇੰਸੈਟਿਵ ਦੀ ਰਕਮ ਵਿੱਚ ਬਦਲਾਅ ਕਰ ਸਕਦੀ ਹੈ, ਇੰਸੈਟਿਵ ਦੀ ਰਾਸ਼ੀ ਵਿੱਚ ਟੈਕਸ ਅਤੇ ਸਬਸਿਡੀ ਆਦਿ ਸ਼ਾਮਲ ਹਨ।

ਇਲੈਕਟ੍ਰਿਕ ਵਾਹਨਾਂ ਦੀ ਕੀਮਤ ਵਿੱਚ ਕਟੌਤੀ

ਜੇਕਰ Tesla ਭਾਰਤ ‘ਚ ਐਂਟਰੀ ਕਰਦਾ ਹੈ ਤਾਂ ਇਲੈਕਟ੍ਰਿਕ ਵਾਹਨਾਂ ਦੀਆਂ ਕੀਮਤਾਂ ‘ਚ ਕਮੀ ਆ ਸਕਦੀ ਹੈ। ਅਜਿਹਾ ਇਸ ਲਈ ਹੈ ਕਿਉਂਕਿ ਟੇਸਲਾ ਸਥਾਨਕ ਪੱਧਰ ‘ਤੇ ਵਾਹਨਾਂ ਦਾ ਨਿਰਮਾਣ ਕਰੇਗੀ ਜਿਸ ਨਾਲ ਆਯਾਤ ਡਿਊਟੀ ਘੱਟ ਹੋਵੇਗੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Bhiwani ਦੀ Teacher Manisha ਕਤਲ ਕੇਸ ਵਿੱਚ Lawrence Bishnoi ਨੇ ਇਸ ਲਈ ਮਾਰੀ Entry
Bhiwani ਦੀ Teacher Manisha ਕਤਲ ਕੇਸ ਵਿੱਚ Lawrence Bishnoi ਨੇ ਇਸ ਲਈ ਮਾਰੀ Entry...
Situationship ਤੋਂ Ghosting ਤੱਕ, ਸਮਝੋ Gen Z ਦੇ ਨਵੇਂ ਰਿਲੇਸ਼ਨਸ਼ਿਪ ਸ਼ਬਦ
Situationship ਤੋਂ Ghosting ਤੱਕ, ਸਮਝੋ Gen Z ਦੇ ਨਵੇਂ ਰਿਲੇਸ਼ਨਸ਼ਿਪ ਸ਼ਬਦ...
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?...
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ......
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...