ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Budget 2024: ਕੀ ਬਜਟ ਵਿੱਚ ਨਵੀਂ ਟੈਕਸ ਪ੍ਰਣਾਲੀ ਹੋਰ ਆਕਰਸ਼ਕ ਬਣੇਗੀ? ਟੈਕਸਦਾਤਾਵਾਂ ਨੂੰ ਹਨ ਇਹ ਉਮੀਦਾਂ

ਪੁਰਾਣੀ ਟੈਕਸ ਪ੍ਰਣਾਲੀ ਵਿਚ ਕਟੌਤੀਆਂ ਦੇ ਲਾਭਾਂ ਕਾਰਨ ਟੈਕਸਦਾਤਾ ਇਸ ਨੂੰ ਜ਼ਿਆਦਾ ਪਸੰਦ ਕਰਦੇ ਹਨ। ਇਸ ਦੇ ਨਾਲ ਹੀ, ਸਰਕਾਰ ਨਵੀਂ ਟੈਕਸ ਪ੍ਰਣਾਲੀ ਨੂੰ ਉਤਸ਼ਾਹਿਤ ਕਰਨਾ ਚਾਹੁੰਦੀ ਹੈ, ਅਜਿਹੇ ਵਿੱਚ, ਟੈਕਸਦਾਤਾਵਾਂ ਦੀ ਮੰਗ ਹੈ ਕਿ ਸਰਕਾਰ ਨੂੰ ਇਸ ਆਮ ਬਜਟ ਵਿੱਚ ਨਵੀਂ ਟੈਕਸ ਪ੍ਰਣਾਲੀ ਵਿੱਚ ਜ਼ਰੂਰੀ ਬਦਲਾਅ ਕਰਨੇ ਚਾਹੀਦੇ ਹਨ।

Budget 2024: ਕੀ ਬਜਟ ਵਿੱਚ ਨਵੀਂ ਟੈਕਸ ਪ੍ਰਣਾਲੀ ਹੋਰ ਆਕਰਸ਼ਕ ਬਣੇਗੀ? ਟੈਕਸਦਾਤਾਵਾਂ ਨੂੰ ਹਨ ਇਹ ਉਮੀਦਾਂ
ਨਿਰਮਲਾ ਸੀਤਾਰਮਨ
Follow Us
tv9-punjabi
| Updated On: 15 Jul 2024 19:16 PM

ਸਭ ਦੀਆਂ ਨਜ਼ਰਾਂ 23 ਜੁਲਾਈ ਨੂੰ ਪੇਸ਼ ਹੋਣ ਵਾਲੇ ਆਮ ਬਜਟ ‘ਤੇ ਟਿਕੀਆਂ ਹੋਈਆਂ ਹਨ। ਟੈਕਸਦਾਤਾਵਾਂ ਤੋਂ ਸਭ ਤੋਂ ਵੱਧ ਉਮੀਦਾਂ ਲਗਾਈਆਂ ਗਈਆਂ ਹਨ। ਗ੍ਰੇਟਰ ਨੋਇਡਾ ਦੇ ਵਿਨੀਤ ਅਗ੍ਰਹਿਰੀ ਨੂੰ ਭਰੋਸਾ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇਸ ਵਾਰ ਆਪਣੇ ਐਲਾਨਾਂ ‘ਚ ਨਵੀਂ ਇਨਕਮ ਟੈਕਸ ਪ੍ਰਣਾਲੀ ‘ਚ ਨਿਸ਼ਚਿਤ ਤੌਰ ‘ਤੇ ਸੁਧਾਰ ਕਰੇਗੀ, ਜਿਸ ਨਾਲ ਪੁਰਾਣੀ ਟੈਕਸ ਪ੍ਰਣਾਲੀ ਨੂੰ ਅਪਣਾਉਣ ਦਾ ਲੋਕਾਂ ਦਾ ਝੁਕਾਅ ਵਧੇਗਾ। ਦਿਨੇਸ਼ ਪੇਸ਼ੇ ਤੋਂ ਅਧਿਆਪਕ ਹਨ। ਉਹ ਚਾਹੁੰਦੇ ਹਨ ਕਿ ਸਰਕਾਰ ਨਵੀਂ ਟੈਕਸ ਪ੍ਰਣਾਲੀ ਨੂੰ ਹੋਰ ਆਕਰਸ਼ਕ ਬਣਾਏ। ਖਾਸ ਤੌਰ ‘ਤੇ ਟੈਕਸ ਕਟੌਤੀ ਦੀ ਸੀਮਾ ਨੂੰ ਵਧਾ ਕੇ, ਹੋਰ ਜ਼ਰੂਰੀ ਕਟੌਤੀਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਵਿਨੀਤ ਵਾਂਗ ਕਈ ਟੈਕਸ ਦਾਤਾ ਹਨ ਜੋ ਇਸ ਆਮ ਬਜਟ ਵਿੱਚ ਸਰਕਾਰ ਤੋਂ ਇਹੀ ਮੰਗ ਕਰ ਰਹੇ ਹਨ।

ਕਟੌਤੀ ਸੀਮਾ ਅਤੇ ਛੋਟ ਵਧੇ

ਗਾਜ਼ੀਆਬਾਦ ਦੀ ਰਹਿਣ ਵਾਲੀ ਨਿਸ਼ਾ ਬਾਂਸਲ ਦਾ ਕਹਿਣਾ ਹੈ ਕਿ ਸਰਕਾਰ ਨੂੰ ਆਮ ਬਜਟ 2024 ਵਿੱਚ ਨਵੀਂ ਟੈਕਸ ਪ੍ਰਣਾਲੀ ਵਿੱਚ ਕਟੌਤੀਆਂ ਨੂੰ ਵਧਾਉਣਾ ਚਾਹੀਦਾ ਹੈ। ਨਾਲ ਹੀ ਛੋਟ ਵੀ ਵਧਾਈ ਜਾਵੇ। ਫਿਲਹਾਲ ਕਟੌਤੀ ਦੀ ਸੀਮਾ 50,000 ਰੁਪਏ ਰੱਖੀ ਗਈ ਹੈ, ਜੋ ਕਾਫੀ ਨਹੀਂ ਹੈ, ਇਸ ਨੂੰ ਵਧਾਉਣ ਦੀ ਲੋੜ ਹੈ। ਇਸ ਨੂੰ ਵਧਾਉਣ ਨਾਲ ਟੈਕਸਦਾਤਾਵਾਂ ਨੂੰ ਕਾਫੀ ਰਾਹਤ ਮਿਲੇਗੀ ਅਤੇ ਪੁਰਾਣੀ ਟੈਕਸ ਪ੍ਰਣਾਲੀ ਨੂੰ ਬਦਲਣ ਲਈ ਹੋਰ ਪ੍ਰੋਤਸਾਹਨ ਮਿਲੇਗਾ। ਨਿਸ਼ਾ ਨੇ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਟੈਕਸ ਵਿੱਚ ਮੂਲ ਛੋਟ ਦੀ ਸੀਮਾ ਵੀ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕੀਤੀ ਜਾਵੇ।

ਇਨ੍ਹਾਂ ਚੀਜ਼ਾਂ ਨੂੰ ਨਵੀਂ ਟੈਕਸ ਪ੍ਰਣਾਲੀ ਵਿਚ ਸ਼ਾਮਲ ਕੀਤਾ ਜਾਣਾ ਚਾਹੀਦਾ

ਹਾਪੁੜ ਨਿਵਾਸੀ ਮਹੇਸ਼ ਮਿਸ਼ਰਾ ਦਾ ਕਹਿਣਾ ਹੈ ਕਿ ਪੁਰਾਣੇ ਟੈਕਸ ਪ੍ਰਣਾਲੀ ਵਿਚ ਕਈ ਤਰ੍ਹਾਂ ਦੀਆਂ ਕਟੌਤੀਆਂ ਮਿਲਦੀਆਂ ਹਨ, ਜਿਵੇਂ ਕਿ HRA ਅਤੇ 80C ਆਦਿ। ਇਸ ਕਾਰਨ ਕਰਕੇ, ਉਨ੍ਹਾਂ ਨੇ ਪੁਰਾਣੀ ਟੈਕਸ ਪ੍ਰਣਾਲੀ ਨੂੰ ਚੁਣਿਆ ਹੈ, ਪਰ ਜੇਕਰ ਸਰਕਾਰ ਨਵੀਂ ਟੈਕਸ ਪ੍ਰਣਾਲੀ ਵਿੱਚ ਧਾਰਾ 80CCD (1B) ਦੇ ਤਹਿਤ NPS ਅਤੇ ਸੈਕਸ਼ਨ 80D ਦੇ ਤਹਿਤ ਮੈਡੀਕਲ ਬੀਮਾ ਪ੍ਰੀਮੀਅਮ ਸਮੇਤ ਹੋਰ ਕਟੌਤੀਆਂ ਨੂੰ ਸ਼ਾਮਲ ਕਰਦੀ ਹੈ, ਤਾਂ ਇਹ ਉਨ੍ਹਾਂ ਦੇ ਵਰਗੇ ਟੈਕਸਦਾਤਾਵਾਂ ਨੂੰ ਰਾਹਤ ਪ੍ਰਦਾਨ ਕਰੇਗੀ। ਨਾਲ ਹੀ ਉਹ ਭਵਿੱਖ ਲਈ ਹੋਰ ਬੱਚਤ ਕਰਨ ਦੇ ਯੋਗ ਹੋਣਗੇ। ਮਾਹਿਰਾਂ ਦਾ ਇਹ ਵੀ ਮੰਨਣਾ ਹੈ ਕਿ ਸਰਕਾਰ ਟੈਕਸਦਾਤਾਵਾਂ ਨੂੰ ਖੁਸ਼ ਕਰਨ ਲਈ ਨਵੀਂ ਟੈਕਸ ਪ੍ਰਣਾਲੀ ਵਿੱਚ ਬਦਲਾਅ ਕਰ ਸਕਦੀ ਹੈ।

ਇਹ ਵੀ ਪੜ੍ਹੋੋ: ਕਿਸ ਵਿੱਤ ਮੰਤਰੀ ਨੂੰ ਕਿਹਾ ਜਾਂਦਾ ਹੈ ਭਾਰਤੀ ਬਜਟ ਦਾ ਪਿਤਾਮਾ ? ਜਾਣੋ ਕਿਵੇਂ ਪਿਆ ਇਹ ਨਾਮ

ਇੱਕ ਸ਼ਖਸ ਜਿਹੜਾ ਵਾਰ-ਵਾਰ ਬੰਦ ਕਰ ਦਿੰਦਾ ਹੈ ਸ਼ਿਮਲਾ-ਧਰਮਸ਼ਾਲਾ ਹਾਈਵੇਅ, ਜਾਣੋ ਬਗਾਵਤ ਦਾ ਕੀ ਹੈ ਕਾਰਨ!
ਇੱਕ ਸ਼ਖਸ ਜਿਹੜਾ ਵਾਰ-ਵਾਰ ਬੰਦ ਕਰ ਦਿੰਦਾ ਹੈ ਸ਼ਿਮਲਾ-ਧਰਮਸ਼ਾਲਾ ਹਾਈਵੇਅ, ਜਾਣੋ ਬਗਾਵਤ ਦਾ ਕੀ ਹੈ ਕਾਰਨ!...
ਕਸ਼ਮੀਰ ਦਾ ਨਾਂ ਕਸ਼ਿਅਪ ਦੇ ਨਾਂ ਤੇ ਹੋ ਸਕਦਾ ਹੈ, ਅਸੀਂ ਜੋ ਗਵਾਇਆ, ਉਹ ਵਾਪਸ ਲਵਾਂਗੇ : ਅਮਿਤ ਸ਼ਾਹ
ਕਸ਼ਮੀਰ ਦਾ ਨਾਂ ਕਸ਼ਿਅਪ ਦੇ ਨਾਂ ਤੇ ਹੋ ਸਕਦਾ ਹੈ, ਅਸੀਂ ਜੋ ਗਵਾਇਆ, ਉਹ ਵਾਪਸ ਲਵਾਂਗੇ : ਅਮਿਤ ਸ਼ਾਹ...
PM ਮੋਦੀ ਨੇ ਗਾਇਕ ਦਿਲਜੀਤ ਦੋਸਾਂਝ ਨਾਲ ਕੀਤੀ ਮੁਲਾਕਾਤ, ਕਿਹਾ ਨਵੇਂ ਸਾਲ ਦੀ ਸ਼ਾਨਦਾਰ ਸ਼ੁਰੂਆਤ
PM ਮੋਦੀ ਨੇ ਗਾਇਕ ਦਿਲਜੀਤ ਦੋਸਾਂਝ ਨਾਲ ਕੀਤੀ ਮੁਲਾਕਾਤ, ਕਿਹਾ ਨਵੇਂ ਸਾਲ ਦੀ ਸ਼ਾਨਦਾਰ ਸ਼ੁਰੂਆਤ...
ਇਹਨਾਂ ਖਿਡਾਰੀਆਂ ਨੂੰ ਮਿਲੇਗਾ ਖੇਡ ਰਤਨ ਪੁਰਸਕਾਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੇ ਕੀਤਾ ਐਲਾਨ
ਇਹਨਾਂ ਖਿਡਾਰੀਆਂ ਨੂੰ ਮਿਲੇਗਾ ਖੇਡ ਰਤਨ ਪੁਰਸਕਾਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੇ ਕੀਤਾ ਐਲਾਨ...
ਨਵੇਂ ਸਾਲ ਦੇ ਜਸ਼ਨ 'ਚ ਡੁੱਬਿਆ ਪੰਜਾਬ, ਜਾਣੋ ਕੀ ਬੋਲੇ ਲੋਕ?
ਨਵੇਂ ਸਾਲ ਦੇ ਜਸ਼ਨ 'ਚ ਡੁੱਬਿਆ ਪੰਜਾਬ, ਜਾਣੋ ਕੀ ਬੋਲੇ ਲੋਕ?...
ਇਸ ਸ਼ਰਤ 'ਤੇ ਮਰਨ ਵਰਤ ਖ਼ਤਮ ਕਰਨਗੇ ਡੱਲੇਵਾਲ, ਖ਼ਰਾਬ ਹੋ ਰਹੀ ਸਿਹਤ
ਇਸ ਸ਼ਰਤ 'ਤੇ ਮਰਨ ਵਰਤ ਖ਼ਤਮ ਕਰਨਗੇ ਡੱਲੇਵਾਲ, ਖ਼ਰਾਬ ਹੋ ਰਹੀ ਸਿਹਤ...
CM ਆਤਿਸ਼ੀ ਨੇ ਕਰੋਲ ਬਾਗ ਸਥਿਤ ਗੁਰਦੁਆਰਾ ਸਾਹਿਬ ਤੋਂ ਗ੍ਰੰਥੀ ਸਨਮਾਨ ਯੋਜਨਾ ਦੀ ਕੀਤੀ ਸ਼ੁਰੂਆਤ
CM ਆਤਿਸ਼ੀ ਨੇ ਕਰੋਲ ਬਾਗ ਸਥਿਤ ਗੁਰਦੁਆਰਾ ਸਾਹਿਬ ਤੋਂ ਗ੍ਰੰਥੀ ਸਨਮਾਨ ਯੋਜਨਾ ਦੀ ਕੀਤੀ ਸ਼ੁਰੂਆਤ...
New Year 2025: ਲਾਹੌਲ ਅਤੇ ਸਪੀਤੀ ਵਿੱਚ ਬਰਫ਼ ਨਾਲ ਢੱਕੀਆਂ ਪਹਾੜੀਆਂ ਦੇ ਵਿਚਕਾਰ ਦੇਖਿਆ ਗਿਆ ਸਾਲ 2024 ਦਾ ਆਖਰੀ Sunset
New Year 2025: ਲਾਹੌਲ ਅਤੇ ਸਪੀਤੀ ਵਿੱਚ ਬਰਫ਼ ਨਾਲ ਢੱਕੀਆਂ ਪਹਾੜੀਆਂ ਦੇ ਵਿਚਕਾਰ ਦੇਖਿਆ ਗਿਆ ਸਾਲ 2024 ਦਾ ਆਖਰੀ Sunset...
Delhi Election 2025: ਦਿੱਲੀ ਦੇ ਪੁਜਾਰੀ ਅਤੇ ਗ੍ਰੰਥੀ ਨੂੰ ਹਰ ਮਹੀਨੇ 18,000 ਰੁਪਏ ਦੇਵੇਗੀ ਕੇਜਰੀਵਾਲ ਸਰਕਾਰ, ਕੀਤਾ ਐਲਾਨ
Delhi Election 2025: ਦਿੱਲੀ ਦੇ ਪੁਜਾਰੀ ਅਤੇ ਗ੍ਰੰਥੀ ਨੂੰ ਹਰ ਮਹੀਨੇ 18,000 ਰੁਪਏ ਦੇਵੇਗੀ ਕੇਜਰੀਵਾਲ ਸਰਕਾਰ, ਕੀਤਾ ਐਲਾਨ...