AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Adani Case: ਅਡਾਨੀ ਮਾਮਲੇ ਦਾ ਹੱਲ ਕਿਉਂ ਨਹੀਂ ਲੱਭ ਰਿਹਾ, ਦੁਚਿੱਤੀ ਵਿੱਚ ਸੁਪਰੀਮ ਕੋਰਟ ਦਾ ਮਾਹਿਰ ਪੈਨਲ

ਸੁਪਰੀਮ ਕੋਰਟ ਦੀ ਮਾਹਰ ਕਮੇਟੀ ਨੇ ਆਪਣੀ ਰਿਪੋਰਟ 'ਚ ਕਿਹਾ ਕਿ ਅਡਾਨੀ ਗਰੁੱਪ ਅਤੇ ਹਿੰਡਨਬਰਗ ਵਿਵਾਦ 'ਚ ਸਾਰੀਆਂ ਜਾਂਚਾਂ ਨੂੰ ਸਮੇਂ 'ਤੇ ਪੂਰਾ ਕਰਨ ਦੀ ਲੋੜ ਹੈ।

Adani Case: ਅਡਾਨੀ ਮਾਮਲੇ ਦਾ ਹੱਲ ਕਿਉਂ ਨਹੀਂ ਲੱਭ ਰਿਹਾ, ਦੁਚਿੱਤੀ ਵਿੱਚ ਸੁਪਰੀਮ ਕੋਰਟ ਦਾ ਮਾਹਿਰ ਪੈਨਲ
tv9-punjabi
| Published: 19 May 2023 15:05 PM IST
Share
Adani Case: ਅਡਾਨੀ ਗਰੁੱਪ ਅਤੇ ਹਿੰਡਨਬਰਗ ਵਿਵਾਦ ਦੇ ਮਾਮਲੇ ‘ਚ ਮਾਹਿਰਾਂ ਦੀ ਕਮੇਟੀ ਨੇ ਸੁਪਰੀਮ ਕੋਰਟ ‘ਚ ਆਪਣੀ ਰਿਪੋਰਟ ਪੇਸ਼ ਕੀਤੀ ਹੈ। ਮਾਹਿਰਾਂ ਦੀ ਕਮੇਟੀ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਅਡਾਨੀ ਸਮੂਹ ਅਤੇ ਹਿੰਡਨਬਰਗ ਵਿਵਾਦ ਦੇ ਮਾਮਲੇ ਵਿੱਚ ਸਾਰੀਆਂ ਜਾਂਚਾਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਲੋੜ ਹੈ, ਮਾਹਰ ਪੈਨਲ ਫਿਲਹਾਲ ਇਹ ਸਿੱਟਾ ਨਹੀਂ ਕੱਢ ਸਕਦਾ ਹੈ ਕਿ ਕੀਮਤ ਵਿੱਚ ਹੇਰਾਫੇਰੀ ਦੇ ਦੋਸ਼ ਵਿੱਚ ਰੈਗੂਲੇਟਰੀ ਸੇਬੀ (SEBI) ਦੀ ਅਸਫਲਤਾ ਰਹੀ ਹੈ। ਸੁਪਰੀਮ ਕੋਰਟ ਦੀ ਵਿਸ਼ੇਸ਼ ਕਮੇਟੀ ਨੇ ਕਿਹਾ ਕਿ ਭਾਰਤ ਦੇ ਬਾਜ਼ਾਰ ਨਿਯੰਤ੍ਰਕ ਸੇਬੀ ਨੇ ਸਮੂਹ ਦੀਆਂ ਇਕਾਈਆਂ ਦੀ ਮਲਕੀਅਤ ਬਾਰੇ ਆਪਣੀ ਜਾਂਚ ਵਿੱਚ ਨਤੀਜੇ ਪੇਸ਼ ਕੀਤੇ ਹਨ। ਮਾਹਿਰਾਂ ਦੀ ਕਮੇਟੀ ਦਾ ਕਹਿਣਾ ਹੈ ਕਿ 24 ਜਨਵਰੀ 2023 ਤੋਂ ਬਾਅਦ ਅਡਾਨੀ ਦੇ ਸ਼ੇਅਰਾਂ ‘ਚ ਪ੍ਰਚੂਨ ਨਿਵੇਸ਼ਕਾਂ ਦਾ ਨਿਵੇਸ਼ ਵਧਿਆ ਅਤੇ ਇਸ ਦੇ ਆਧਾਰ ‘ਤੇ ਇਹ ਸਿੱਟਾ ਕੱਢਿਆ ਗਿਆ ਕਿ ਭਾਰਤੀ ਸ਼ੇਅਰ ਬਾਜ਼ਾਰ ਪੂਰੀ ਤਰ੍ਹਾਂ ਅਸਥਿਰ ਨਹੀਂ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ, ਅਡਾਨੀ ਦੇ ਸ਼ੇਅਰਾਂ ਵਿੱਚ ਗਿਰਾਵਟ ਅਸਲ ਵਿੱਚ ਬਹੁਤ ਵੱਡੀ ਸੀ, ਜੋ ਕਿ ਹਿੰਡਨਬਰਗ ਰਿਪੋਰਟ ਦੇ ਪ੍ਰਕਾਸ਼ਿਤ ਹੋਣ ਕਾਰਨ ਹੋਈ ਹੈ। ਮਾਹਿਰਾਂ ਦੀ ਕਮੇਟੀ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਮਾਹਰ ਪੈਨਲ ਫਿਲਹਾਲ ਇਹ ਸਿੱਟਾ ਨਹੀਂ ਕੱਢ ਸਕਦਾ ਹੈ ਕਿ ਸੇਬੀ ਕੀਮਤ ਵਿੱਚ ਹੇਰਾਫੇਰੀ ਦੇ ਦੋਸ਼ ਵਿੱਚ ਅਸਫਲ ਰਿਹਾ ਹੈ। ਇੱਕ ਯੂਐਸ ਸ਼ਾਰਟ ਸੇਲਰ ਦੁਆਰਾ ਹੈਰਾਨ ਕਰਨ ਵਾਲੀ ਰਿਪੋਰਟ ਵਿੱਚ ਗੌਤਮ ਅਡਾਨੀ ਦੇ ਪੋਰਟ-ਟੂ-ਐਨਰਜੀ ਸਾਮਰਾਜ ‘ਤੇ ਸਟਾਕ ਵਿੱਚ ਹੇਰਾਫੇਰੀ ਕਰਨ ਦੇ ਨਾਲ-ਨਾਲ ਧੋਖਾਧੜੀ ਦੇ ਹੋਰ ਦੋਸ਼ ਲਗਾਇਆ ਗਿਆ ਹੈ। ਮਾਹਰ ਕਮੇਟੀ ਨੇ ਕਿਹਾ ਕਿ ਸੇਬੀ ਨੇ ਅਜਿਹੇ 13 ਸ਼ੱਕੀ ਲੈਣ-ਦੇਣ ਦੀ ਪਛਾਣ ਕੀਤੀ ਹੈ ਅਤੇ ਰੈਗੂਲੇਟਰ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਕੀ ਇਸ ਲੈਣ-ਦੇਣ ਵਿਚ ਕਿਸੇ ਤਰ੍ਹਾਂ ਦੀ ਧੋਖਾਧੜੀ ਹੋਈ ਹੈ। ਸੇਬੀ ਇਸ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ ਅਤੇ ਜਾਂਚ ਨਿਰਧਾਰਤ ਸਮੇਂ ਦੇ ਅੰਦਰ ਪੂਰੀ ਹੋਣੀ ਚਾਹੀਦੀ ਹੈ।

ਸੇਬੀ ਨੂੰ ਜਾਂਚ ਲਈ ਮਿਲਿਆ ਹੋਰ ਸਮਾਂ

ਸੁਪਰੀਮ ਕੋਰਟ ਨੇ ਸੇਬੀ ਨੂੰ ਅਡਾਨੀ ਗਰੁੱਪ (Adani Group) ਅਤੇ ਹਿੰਡਨਬਰਗ ਵਿਵਾਦ ਦੇ ਮਾਮਲੇ ‘ਚ ਜਾਂਚ ਰਿਪੋਰਟ ਪੇਸ਼ ਕਰਨ ਲਈ 14 ਅਗਸਤ 2023 ਤੱਕ ਦਾ ਸਮਾਂ ਦਿੱਤਾ ਹੈ। ਤਾਂ ਕਿ ਅਡਾਨੀ ਸਮੂਹ ਦੇ ਖਿਲਾਫ ਅਮਰੀਕਾ ਸਥਿਤ ਸ਼ਾਰਟ ਸੇਲਰ ਫਰਮ ਹਿੰਡਨਬਰਗ ਰਿਸਰਚ ਵੱਲੋਂ ਲਗਾਏ ਗਏ ਦੋਸ਼ਾਂ ਦੀ ਜਾਂਚ ਪੂਰੀ ਕੀਤੀ ਜਾ ਸਕੇ। ਇਸ ਤੋਂ ਪਹਿਲਾਂ ਸੁਪਰੀਮ ਕੋਰਟ (Supreme Court) ਨੇ ਸੇਬੀ ਨੂੰ 2 ਮਹੀਨੇ ਦਾ ਸਮਾਂ ਦਿੱਤਾ ਸੀ। ਪਰ ਸੇਬੀ ਨੇ ਪੂਰੀ ਜਾਂਚ ਲਈ 6 ਮਹੀਨੇ ਹੋਰ ਮੰਗੇ ਸਨ ਪਰ ਸੁਪਰੀਮ ਕੋਰਟ ਨੇ ਪੂਰੀ ਜਾਂਚ ਲਈ ਸੇਬੀ ਨੂੰ ਸਿਰਫ 3 ਮਹੀਨੇ ਦਾ ਸਮਾਂ ਦਿੱਤਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...