AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Silicon Valley Bank ਡੁੱਬਣ ਤੋਂ ਬਾਅਦ, ਕੀ ਡੁਬਣਗੇ ਹੋਰ ਵੀ ਬੈਂਕ, ਇਸ ਦਿੱਗਜ ਨਿਵੇਸ਼ਕ ਨੇ ਪ੍ਰਗਟਾਇਆ ਖਦਸ਼ਾ

Silicon Valley Bank: ਸਿਲੀਕਾਨ ਵੈਲੀ ਬੈਂਕ ਦੇ ਡੁੱਬਣ 'ਤੇ ਸਰਕਾਰ 'ਤੇ ਸਵਾਲ ਚੁੱਕਦੇ ਹੋਏ ਕਿਹਾ ਹੈ ਕਿ ਲੱਖਾਂ ਟੈਕਸਦਾਤਾਵਾਂ ਦਾ ਪੈਸਾ ਖਤਰੇ 'ਚ ਪਾ ਦਿੱਤਾ ਗਿਆ ਹੈ। Ackman ਨੇ ਸਿਲੀਕਾਨ ਵੈਲੀ ਮਾਮਲੇ 'ਚ ਅਮਰੀਕੀ ਸਰਕਾਰ ਤੋਂ ਮਦਦ ਮੰਗੀ ਸੀ।

Silicon Valley Bank ਡੁੱਬਣ ਤੋਂ ਬਾਅਦ, ਕੀ ਡੁਬਣਗੇ ਹੋਰ ਵੀ ਬੈਂਕ, ਇਸ ਦਿੱਗਜ ਨਿਵੇਸ਼ਕ ਨੇ ਪ੍ਰਗਟਾਇਆ ਖਦਸ਼ਾ
Silicon Valley Bank ਡੁੱਬਣ ਤੋਂ ਬਾਅਦ, ਕੀ ਡੁਬਣਗੇ ਹੋਰ ਵੀ ਬੈਂਕ, ਇਸ ਦਿੱਗਜ ਨਿਵੇਸ਼ਕ ਨੇ ਪ੍ਰਗਟਾਇਆ ਖਦਸ਼ਾ।
kusum-chopra
| Published: 13 Mar 2023 13:56 PM IST
Share
Business News: ਅਮਰੀਕਾ ਵਿੱਚ Silicon Valley Bank ਦੇ ਡੁੱਬਣ ਨਾਲ ਵਿੱਤੀ ਪ੍ਰਣਾਲੀ ਨੂੰ ਵੱਡਾ ਝਟਕਾ ਲੱਗਾ ਹੈ। ਖਾਸ ਤੌਰ ‘ਤੇ ਉਨ੍ਹਾਂ ਨਿਵੇਸ਼ਕਾਂ ਦੀ ਚਿੰਤਾ ਹੋਰ ਵਧ ਗਈ ਹੈ, ਜਿਨ੍ਹਾਂ ਦਾ ਪੈਸਾ ਇਸ ਬੈਂਕ ‘ਚ ਲਗਾਇਆ ਗਿਆ ਹੈ। ਇਹ ਚਿੰਤਾ ਅਜੇ ਖਤਮ ਨਹੀਂ ਹੋਈ ਸੀ ਕਿ ਉੱਘੇ ਅਮਰੀਕੀ ਨਿਵੇਸ਼ਕ ਬਿਲ ਐਕਮੈਨ (Bill Ackman) ਨੇ ਕੁਝ ਹੋਰ ਬੈਂਕਾਂ ਦੇ ਡੁੱਬਣ ਦੀ ਸੰਭਾਵਨਾ ਜਤਾਈ ਹੈ। Ackman ਦਾ ਕਹਿਣਾ ਹੈ ਕਿ ਅਮਰੀਕੀ ਅਥਾਰਟੀ ਦੇ ਦਖਲ ਤੋਂ ਬਾਅਦ ਵੀ ਕੁਝ ਹੋਰ ਬੈਂਕਾਂ ਦੇ ਡੁੱਬਣ ਦੀ ਸੰਭਾਵਨਾ ਹੈ। Ackman ਦੀ ਇਸ ਚਰਚਾ ਨੇ ਵਿੱਤੀ ਖੇਤਰ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਹਾਲਾਂਕਿ ਅਮਰੀਕੀ ਅਧਿਕਾਰੀ ਨਿਵੇਸ਼ਕਾਂ ਦਾ ਭਰੋਸਾ ਜਿੱਤਣ ਦੀ ਲਗਾਤਾਰ ਕੋਸ਼ਿਸ਼ ਕਰ ਰਹੇ ਹਨ। ਐਕਮੈਨ ਨੇ ਸਿਲੀਕਾਨ ਵੈਲੀ ਬੈਂਕ ਦੇ ਡੁੱਬਣ ‘ਤੇ ਸਰਕਾਰ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਕਰੋੜਾਂ ਟੈਕਸਦਾਤਾਵਾਂ ਦਾ ਪੈਸਾ ਖਤਰੇ ‘ਚ ਪਾ ਦਿੱਤਾ ਗਿਆ ਹੈ। Ackman ਨੇ ਸਿਲੀਕਾਨ ਵੈਲੀ ਮਾਮਲੇ ‘ਚ ਅਮਰੀਕੀ ਸਰਕਾਰ ਤੋਂ ਮਦਦ ਮੰਗੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੂੰ ਨਿਵੇਸ਼ਕਾਂ ਦੇ ਹਿੱਤਾਂ ਦੀ ਰਾਖੀ ਕਰਨੀ ਚਾਹੀਦੀ ਸੀ ਤਾਂ ਸੰਕਟ ਨੂੰ ਰੋਕਣ ਲਈ ਕਦਮ ਚੁੱਕਣੇ ਚਾਹੀਦੇ ਸਨ।

Ackman ਨੇ ਟਵੀਟ ਕਰਕੇ ਜਤਾਈ ਸੰਭਾਵਨਾ

Bill Ackman ਨੇ ਟਵੀਟ ਕਰਕੇ ਸੰਭਾਵਨਾ ਜਤਾਈ ਹੈ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਆਉਣ ਵਾਲੇ ਦਿਨਾਂ ‘ਚ ਹੋਰ ਬੈਂਕਾਂ ਦੇ ਡੁੱਬਣ ਦੀ ਸੰਭਾਵਨਾ ਬਣ ਸਕਦੀ ਹੈ। ਬੈਂਕ ਜਮ੍ਹਾਂਕਰਤਾਵਾਂ ਬਾਰੇ, Ackman ਨੇ ਟਵੀਟ ਕੀਤਾ ਕਿ ਇਹ ਬੇਲਆਊਟ ਨਹੀਂ ਹੈ। GFC ਦੇ ਸਮੇਂ ਵੀ, ਸਰਕਾਰ ਨੇ ਬੈਂਕਾਂ ਦੇ Freffrred Stocks ਦੇ ਰੂਪ ਵਿੱਚ ਪੈਸਾ ਨਿਵੇਸ਼ ਕੀਤਾ। ਹੁਣ ਉਨ੍ਹਾਂ ਟੈਕਸਪੇਅਰਸ ਦਾ ਪੈਸਾ ਰਿਸਕ ਮੋਡ ਵਿੱਚ ਚਲਾ ਗਿਆ ਹੈ। ਇਸ ਸਬੰਧੀ ਸਰਕਾਰ ਨੂੰ ਅੱਗੇ ਆਉਣਾ ਚਾਹੀਦਾ ਹੈ।

ਬੈਂਕਿੰਗ ਪ੍ਰਣਾਲੀ ‘ਤੇ ਸਵਾਲ

Bill Ackman ਦੇ ਬੈਂਕ ਅਤੇ ਸਰਕਾਰ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਹੈ ਕਿ ਕਿਸੇ ਵੀ ਬੈਂਕ ਦਾ ਡੁੱਬਣਾ ਇਕ ਦਿਨ ਦੀ ਗੱਲ ਨਹੀਂ ਹੈ। ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਸਰਕਾਰ ਅੱਗੇ ਦਾ ਰੋਡਮੈਪ ਕਿਵੇਂ ਤਿਆਰ ਕਰੇਗੀ। ਸਿਲੀਕਾਨ ਵੈਲੀ ਹੋਵੇ ਜਾਂ ਕੋਈ ਹੋਰ ਬੈਂਕ, ਹਰ ਬੈਂਕ ਵਿੱਚ ਮੈਨੇਜਮੈਂਟ ਹੈ, ਸੀਈਓ ਹੈ, ਜੇਕਰ ਬੈਂਕ ਡੁੱਬਦਾ ਹੈ ਤਾਂ ਲੰਬੀ ਲੜਾਈ ਹੁੰਦੀ ਹੈ। ਇਸ ਤੋਂ ਬਾਅਦ ਰੈਗੂਲੇਟਰੀ ਜਾਂਚ ਹੁੰਦੀ ਹੈ, ਕਈ ਤਰ੍ਹਾਂ ਦੀ ਪ੍ਰਕਿਰਿਆ ਵਿਚੋਂ ਲੰਘਣਾ ਪੈਂਦਾ ਹੈ। ਇਸ ਸਭ ਨਾਲ ਬੈਂਕ ਅਤੇ ਸਰਕਾਰ ਦੋਵਾਂ ਦਾ ਅਕਸ ਖਰਾਬ ਹੁੰਦਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...