AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਾਬਾ ਰਾਮਦੇਵ ਦੀ ਪਤੰਜਲੀ ਦਾ ਕਮਾਲ, ਇੱਕ ਸਾਲ ‘ਚ ਨਿਵੇਸ਼ਕਾਂ ਨੂੰ ਬਣਾਇਆ ਮਾਲਾਮਾਲ

ਲਗਭਗ ਇੱਕ ਸਾਲ ਪਹਿਲਾਂ, ਪਤੰਜਲੀ ਫੂਡਜ਼ ਦਾ ਸ਼ੇਅਰ 52 ਹਫ਼ਤਿਆਂ ਦੇ ਹੇਠਲੇ ਪੱਧਰ 1300 ਰੁਪਏ 'ਤੇ ਪਹੁੰਚ ਗਿਆ ਸੀ, ਜੋ ਕਿ ਇਸ ਸਮੇਂ ਲਗਭਗ 1700 ਰੁਪਏ ਤੱਕ ਪਹੁੰਚ ਗਿਆ ਹੈ। ਆਓ ਤੁਹਾਨੂੰ ਇਹ ਵੀ ਦੱਸਦੇ ਹਾਂ ਕਿ ਪਿਛਲੇ ਇੱਕ ਸਾਲ ਵਿੱਚ ਸਟਾਕ ਮਾਰਕੀਟ ਵਿੱਚ ਪਤੰਜਲੀ ਦੇ ਸ਼ੇਅਰਾਂ ਦੇ ਕਿਸ ਤਰ੍ਹਾਂ ਦੇ ਅੰਕੜੇ ਦੇਖੇ ਗਏ ਹਨ।

ਬਾਬਾ ਰਾਮਦੇਵ ਦੀ ਪਤੰਜਲੀ ਦਾ ਕਮਾਲ, ਇੱਕ ਸਾਲ 'ਚ ਨਿਵੇਸ਼ਕਾਂ ਨੂੰ ਬਣਾਇਆ ਮਾਲਾਮਾਲ
ਪਤੰਜਲੀ
tv9-punjabi
| Published: 12 Jun 2025 08:56 AM IST
Share

ਬਾਬਾ ਰਾਮਦੇਵ ਦੇ ਪਤੰਜਲੀ ਫੂਡਜ਼ ਦੇ ਸ਼ੇਅਰਾਂ ਵਿੱਚ ਪਿਛਲੇ ਇੱਕ ਸਾਲ ਵਿੱਚ ਜ਼ਬਰਦਸਤ ਵਾਧਾ ਦੇਖਣ ਨੂੰ ਮਿਲਿਆ ਹੈ। ਜਿਸ ਤੋਂ ਬਾਅਦ ਕੰਪਨੀ ਦੇ ਨਿਵੇਸ਼ਕ ਅਮੀਰ ਹੋ ਗਏ ਹਨ। ਬੀਐਸਈ ਦੇ ਅੰਕੜਿਆਂ ਅਨੁਸਾਰ, ਕੰਪਨੀ ਦੇ ਸ਼ੇਅਰਾਂ ਵਿੱਚ ਲਗਭਗ 29 ਫੀਸਦ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਬਹੁਤ ਸਾਰੀਆਂ ਵੱਡੀਆਂ ਕੰਪਨੀਆਂ ਦੇ ਸ਼ੇਅਰਾਂ ਵਿੱਚ ਪਤੰਜਲੀ ਫੂਡਜ਼ ਦੇ ਸ਼ੇਅਰਾਂ ਵਾਂਗ ਵਾਧਾ ਹੁਣ ਤੱਕ ਨਹੀਂ ਦੇਖਿਆ ਗਿਆ ਹੈ।

ਲਗਭਗ ਇੱਕ ਸਾਲ ਪਹਿਲਾਂ, ਕੰਪਨੀ ਦੇ ਸ਼ੇਅਰ 1300 ਰੁਪਏ ਦੇ 52 ਹਫ਼ਤਿਆਂ ਦੇ ਹੇਠਲੇ ਪੱਧਰ ‘ਤੇ ਪਹੁੰਚ ਗਏ ਸਨ, ਜੋ ਕਿ ਇਸ ਸਮੇਂ ਲਗਭਗ 1700 ਰੁਪਏ ਤੱਕ ਪਹੁੰਚ ਗਏ ਹਨ। ਆਓ ਤੁਹਾਨੂੰ ਇਹ ਵੀ ਦੱਸਦੇ ਹਾਂ ਕਿ ਪਿਛਲੇ ਇੱਕ ਸਾਲ ਵਿੱਚ ਸਟਾਕ ਮਾਰਕੀਟ ਵਿੱਚ ਪਤੰਜਲੀ ਦੇ ਸ਼ੇਅਰਾਂ ਦੇ ਕਿਸ ਤਰ੍ਹਾਂ ਦੇ ਅੰਕੜੇ ਦੇਖੇ ਗਏ ਹਨ।

ਇੱਕ ਸਾਲ ਵਿੱਚ ਹੋਇਆ ਕਿੰਨਾ ਵਾਧਾ

ਪਿਛਲੇ ਇੱਕ ਸਾਲ ਵਿੱਚ, ਪਤੰਜਲੀ ਦੇ ਸ਼ੇਅਰਾਂ ਵਿੱਚ ਲਗਭਗ 29 ਫੀਸਦ ਦਾ ਵਾਧਾ ਹੋਇਆ ਹੈ। ਦਰਅਸਲ, 24 ਜੂਨ, 2024 ਨੂੰ ਪਤੰਜਲੀ ਦੇ ਸ਼ੇਅਰ 1,302.2 ਰੁਪਏ ਦੇ 52-ਹਫ਼ਤਿਆਂ ਦੇ ਹੇਠਲੇ ਪੱਧਰ ‘ਤੇ ਪਹੁੰਚ ਗਏ ਸਨ। ਉਦੋਂ ਤੋਂ ਕੰਪਨੀ ਦੇ ਸਟਾਕ ਵਿੱਚ 373.3 ਰੁਪਏ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਜੇਕਰ ਅਸੀਂ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਕੰਪਨੀ ਦਾ ਸਟਾਕ 11 ਜੂਨ ਨੂੰ BSE ‘ਤੇ 1,675.50 ਰੁਪਏ ‘ਤੇ ਬੰਦ ਹੋਇਆ ਸੀ।

ਇਸ ਦਾ ਮਤਲਬ ਹੈ ਕਿ ਕੰਪਨੀ ਦੇ ਸ਼ੇਅਰਾਂ ਨੇ ਪਿਛਲੇ ਇੱਕ ਸਾਲ ਵਿੱਚ ਨਿਵੇਸ਼ਕਾਂ ਨੂੰ ਲਗਭਗ 289 ਫੀਸਦ ਦਾ ਰਿਟਰਨ ਦਿੱਤਾ ਹੈ। ਮਾਹਿਰਾਂ ਦੇ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਕੰਪਨੀ ਦੇ ਸ਼ੇਅਰਾਂ ਵਿੱਚ ਚੰਗਾ ਵਾਧਾ ਹੋਣ ਦੀ ਉਮੀਦ ਹੈ।

ਨਿਵੇਸ਼ਕਾਂ ਦਾ ਹੋਇਆ ਸ਼ਾਨਦਾਰ ਵਾਧਾ

ਸ਼ੇਅਰ ਬਾਜ਼ਾਰ ਵਿੱਚ ਪਤੰਜਲੀ ਦੇ ਸ਼ੇਅਰਾਂ ਵਿੱਚ ਵਾਧੇ ਕਾਰਨ ਕੰਪਨੀ ਦੇ ਸ਼ੇਅਰਾਂ ਵਿੱਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੇ ਬਹੁਤ ਕਮਾਈ ਕੀਤੀ ਹੈ। ਜੇਕਰ ਕਿਸੇ ਨੇ ਇੱਕ ਸਾਲ ਪਹਿਲਾਂ ਕੰਪਨੀ ਦੇ 1,302.2 ਰੁਪਏ ਦੇ ਸ਼ੇਅਰਾਂ ਵਿੱਚ ਲਗਭਗ 1 ਲੱਖ ਰੁਪਏ ਦਾ ਨਿਵੇਸ਼ ਕੀਤਾ ਹੁੰਦਾ ਤਾਂ ਨਿਵੇਸ਼ਕ ਨੂੰ ਉਸ ਸਮੇਂ ਲਗਭਗ 77 ਸ਼ੇਅਰ ਮਿਲਦੇ। ਜਿਨ੍ਹਾਂ ਦੀ ਕੀਮਤ ਇਸ ਸਮੇਂ 1.29 ਲੱਖ ਰੁਪਏ ਹੁੰਦੀ। ਇਸ ਦਾ ਮਤਲਬ ਹੈ ਕਿ ਨਿਵੇਸ਼ਕਾਂ ਨੂੰ 1 ਲੱਖ ਰੁਪਏ ਦੇ ਨਿਵੇਸ਼ ‘ਤੇ ਲਗਭਗ 29 ਹਜ਼ਾਰ ਰੁਪਏ ਦਾ ਲਾਭ ਹੁੰਦਾ।

ਕੰਪਨੀ ਦੇ ਮੁੱਲਾਂਕਣ ਵਿੱਚ ਵਾਧਾ

ਜੇਕਰ ਅਸੀਂ ਕੰਪਨੀ ਦੇ ਮੁੱਲਾਂਕਣ ਦੀ ਗੱਲ ਕਰੀਏ, ਤਾਂ ਇਸ ਵਿੱਚ ਵੀ ਬਹੁਤ ਵਾਧਾ ਹੋਇਆ ਹੈ। ਜੇਕਰ ਅਸੀਂ ਅੰਕੜਿਆਂ ‘ਤੇ ਨਜ਼ਰ ਮਾਰੀਏ, ਤਾਂ ਜਦੋਂ ਪਿਛਲੇ ਸਾਲ ਕੰਪਨੀ ਦਾ ਸਟਾਕ 52 ਹਫ਼ਤਿਆਂ ਦੇ ਹੇਠਲੇ ਪੱਧਰ ‘ਤੇ ਸੀ, ਤਾਂ ਕੰਪਨੀ ਦਾ ਮਾਰਕੀਟ ਕੈਪ 47,205.56 ਕਰੋੜ ਰੁਪਏ ਤੱਕ ਡਿੱਗ ਗਿਆ ਸੀ। ਉਦੋਂ ਤੋਂ ਕੰਪਨੀ ਦੇ ਮਾਰਕੀਟ ਕੈਪ ਵਿੱਚ 13,532.37 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਇਸ ਸਮੇਂ ਕੰਪਨੀ ਦਾ ਮੁਲਾਂਕਣ 60,737.93 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ।

ਹਾਲੇ ਹੋਰ ਹੋ ਸਕਦਾ ਹੈ ਵਾਧਾ

ਕੰਪਨੀ ਦੇ ਅਧਿਕਾਰੀਆਂ ਦਾ ਦਾਅਵਾ ਹੈ ਕਿ ਕੰਪਨੀ ਦੇ ਸ਼ੇਅਰਾਂ ਵਿੱਚ ਹੁਣ ਹੋਰ ਵਾਧਾ ਹੋ ਸਕਦਾ ਹੈ। ਇਸ ਦਾ ਕਾਰਨ ਕੰਪਨੀ ਦੇ ਮੁਨਾਫ਼ੇ ਵਿੱਚ ਤਿਮਾਹੀ ਦਰ ਤਿਮਾਹੀ ਵਾਧਾ ਹੈ। ਪਿਛਲੇ ਵਿੱਤੀ ਸਾਲ ਦੀ ਆਖਰੀ ਤਿਮਾਹੀ ਵਿੱਚ, ਕੰਪਨੀ ਦੇ ਮੁਨਾਫ਼ੇ ਵਿੱਚ ਜ਼ਬਰਦਸਤ ਉਛਾਲ ਆਇਆ ਸੀ। ਪਤੰਜਲੀ ਫੂਡਜ਼ ਲਿਮਟਿਡ ਨੇ ਮਾਰਚ 2025 ਵਿੱਚ ਸ਼ੁੱਧ ਲਾਭ ਵਿੱਚ 74 ਫੀਸਦ ਦਾ ਉਛਾਲ ਦੇਖਿਆ, ਜਿਸ ਕਾਰਨ ਕੰਪਨੀ ਦਾ ਮੁਨਾਫ਼ਾ ਵਧ ਕੇ 358.53 ਕਰੋੜ ਰੁਪਏ ਹੋ ਗਿਆ।

ਇੱਕ ਸਾਲ ਪਹਿਲਾਂ ਇਸੇ ਮਿਆਦ ਵਿੱਚ ਕੰਪਨੀ ਦਾ ਸ਼ੁੱਧ ਲਾਭ 206.31 ਕਰੋੜ ਰੁਪਏ ਸੀ। ਕੰਪਨੀ ਨੇ ਰੈਗੂਲੇਟਰੀ ਫਾਈਲਿੰਗ ਵਿੱਚ ਦੱਸਿਆ ਸੀ ਕਿ ਪਿਛਲੇ ਵਿੱਤੀ ਸਾਲ ਦੀ ਚੌਥੀ ਤਿਮਾਹੀ ਵਿੱਚ ਕੁੱਲ ਆਮਦਨ ਵਧ ਕੇ 9,744.73 ਕਰੋੜ ਰੁਪਏ ਹੋ ਗਈ ਹੈ, ਜੋ ਪਿਛਲੇ ਸਾਲ ਇਸੇ ਮਿਆਦ ਵਿੱਚ 8,348.02 ਕਰੋੜ ਰੁਪਏ ਸੀ।

Follow Us
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...