AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹੜਤਾਲ ਤੋਂ ਪਹਿਲਾਂ ਐਤਵਾਰ ਨੂੰ ਖੁੱਲ੍ਹੇ ਹਨ ਬੈਂਕ? ਸ਼ਾਖਾਵਾਂ ਖੁੱਲ੍ਹੀਆਂ ਹਨ ਜਾਂ ਨਹੀਂ, ਜਾਣੋ ਪੂਰਾ ਅਪਡੇਟ

ਜਨਤਕ ਖੇਤਰ ਦੇ ਬੈਂਕ ਅਤੇ ਖੇਤਰੀ ਪੇਂਡੂ ਬੈਂਕ ਐਤਵਾਰ, 27 ਸਤੰਬਰ, 2026 ਨੂੰ ਖੁੱਲ੍ਹੇ ਰਹਿਣਗੇ। ਇਹ ਫੈਸਲਾ ਤਿੰਨ ਦਿਨਾਂ ਬੈਂਕ ਹੜਤਾਲ ਤੋਂ ਪਹਿਲਾਂ ਭਾਰਤੀ ਰਿਜ਼ਰਵ ਬੈਂਕ ਦੀ ਬੇਨਤੀ ਤੋਂ ਬਾਅਦ ਲਿਆ ਗਿਆ ਸੀ।

ਹੜਤਾਲ ਤੋਂ ਪਹਿਲਾਂ ਐਤਵਾਰ ਨੂੰ ਖੁੱਲ੍ਹੇ ਹਨ ਬੈਂਕ? ਸ਼ਾਖਾਵਾਂ ਖੁੱਲ੍ਹੀਆਂ ਹਨ ਜਾਂ ਨਹੀਂ, ਜਾਣੋ ਪੂਰਾ ਅਪਡੇਟ
tv9-punjabi
| Published: 27 Sep 2026 11:42 AM IST
Share

ਕਈ ਸਾਲਾਂ ਵਿੱਚ ਸਿਰਫ਼ ਇੱਕ ਵਾਰ ਹੀ ਬੈਂਕ ਐਤਵਾਰ ਨੂੰ ਖੁੱਲ੍ਹੇ ਹੁੰਦੇ ਹਨ। ਐਤਵਾਰ, 27 ਸਤੰਬਰ, ਅਜਿਹਾ ਹੀ ਇੱਕ ਦਿਨ ਹੈ। ਤਿੰਨ ਦਿਨਾਂ ਬੈਂਕ ਹੜਤਾਲ ਤੋਂ ਪਹਿਲਾਂ RBI ਵੱਲੋਂ ਜਾਰੀ ਨੋਟੀਫਿਕੇਸ਼ਨ ਤੋਂ ਬਾਅਦ, ਜਨਤਕ ਖੇਤਰ ਦੇ ਬੈਂਕ ਅਤੇ ਖੇਤਰੀ ਪੇਂਡੂ ਬੈਂਕ (RRB) ਐਤਵਾਰ, 27 ਸਤੰਬਰ ਨੂੰ ਖੁੱਲ੍ਹੇ ਰਹਿਣਗੇ। RBI ਨੇ 27 ਸਤੰਬਰ ਨੂੰ ਬੈਂਕ ਸ਼ਾਖਾਵਾਂ, ਦਫ਼ਤਰ, ATM ਨਾਲ ਜੁੜੀਆਂ ਸ਼ਾਖਾਵਾਂ ਅਤੇ ਕਰੰਸੀ ਚੈਸਟ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਸੀ। ਇਸ ਵਿਵਸਥਾ ਦਾ ਉਦੇਸ਼ ਗਾਹਕਾਂ ਨੂੰ ਹੜਤਾਲ ਤੋਂ ਪਹਿਲਾਂ ਜ਼ਰੂਰੀ ਬੈਂਕਿੰਗ ਕੰਮਾਂ ਨੂੰ ਪੂਰਾ ਕਰਨ ਲਈ ਇੱਕ ਵਾਧੂ ਦਿਨ ਦੇਣਾ ਹੈ।

ਕੀ ਐਤਵਾਰ, 27 ਸਤੰਬਰ ਨੂੰ ਖੁੱਲ੍ਹੇ ਹਨ ਸਾਰੇ ਬੈਂਕ?

ਆਰਬੀਆਈ ਦੇ ਨਿਰਦੇਸ਼ਾਂ ਅਨੁਸਾਰ, ਜਨਤਕ ਖੇਤਰ ਦੇ ਬੈਂਕ ਅਤੇ ਖੇਤਰੀ ਪੇਂਡੂ ਬੈਂਕ ਐਤਵਾਰ ਨੂੰ ਖੁੱਲ੍ਹੇ ਰਹਿਣਗੇ। ਕਿਉਂਕਿ ਨਿੱਜੀ ਬੈਂਕ ਹੜਤਾਲ ਵਿੱਚ ਹਿੱਸਾ ਨਹੀਂ ਲੈ ਰਹੇ ਹਨ। ਇਸ ਲਈ ਉਨ੍ਹਾਂ ਦੇ ਅੱਜ ਬੰਦ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਨਿੱਜੀ ਬੈਂਕ ਦੇ ਗਾਹਕਾਂ ਨੂੰ ਅੱਜ ਦੀ ਛੁੱਟੀ ਦੀ ਸਥਿਤੀ ਬਾਰੇ ਜਾਣਨ ਲਈ ਆਪਣੀ ਬੈਂਕ ਸ਼ਾਖਾ ਨਾਲ ਸੰਪਰਕ ਕਰਨਾ ਚਾਹੀਦਾ ਹੈ ਜਾਂ ਅਪਡੇਟਸ ਦੀ ਉਡੀਕ ਕਰਨੀ ਚਾਹੀਦੀ ਹੈ।

ਦੇਸ਼ ਦੇ ਸਭ ਤੋਂ ਵੱਡੇ ਜਨਤਕ ਖੇਤਰ ਦੇ ਬੈਂਕ, SBI ਨੇ X ‘ਤੇ ਪੋਸਟ ਕੀਤਾ, “ਕੀ ਤੁਹਾਨੂੰ ਇਸ ਐਤਵਾਰ ਨੂੰ ਕੋਈ ਬੈਂਕਿੰਗ ਜ਼ਰੂਰਤ ਹੈ? ਅਸੀਂ ਤੁਹਾਡੇ ਲਈ ਖੁੱਲ੍ਹੇ ਹਾਂ! ਤੁਹਾਡੀ ਸਹੂਲਤ ਲਈ ਜ਼ਰੂਰੀ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨ ਲਈ, SBI ਦੀਆਂ ਸਾਰੀਆਂ ਸ਼ਾਖਾਵਾਂ ਐਤਵਾਰ, 27 ਸਤੰਬਰ, 2026 ਨੂੰ ਖੁੱਲ੍ਹੀਆਂ ਰਹਿਣਗੀਆਂ। ਆਪਣੀ ਨਜ਼ਦੀਕੀ SBI ਸ਼ਾਖਾ ‘ਤੇ ਜਾਓ ਅਤੇ ਆਪਣੀਆਂ ਬੈਂਕਿੰਗ ਜ਼ਰੂਰਤਾਂ ਨੂੰ ਪੂਰਾ ਕਰੋ। ਅਸੀਂ ਹਮੇਸ਼ਾ ਤਿਆਰ ਹਾਂ…”

ਐਤਵਾਰ ਨੂੰ ਜਨਤਕ ਖੇਤਰ ਦੇ ਬੈਂਕ ਕਿਉਂ ਖੁੱਲ੍ਹੇ ਰਹਿੰਦੇ ਹਨ?

ਇਹ ਫੈਸਲਾ ਇਸ ਲਈ ਲਿਆ ਗਿਆ ਕਿਉਂਕਿ ਪ੍ਰਸਤਾਵਿਤ ਬੈਂਕ ਹੜਤਾਲ 28 ਸਤੰਬਰ ਤੋਂ 30 ਸਤੰਬਰ ਤੱਕ ਲਗਾਤਾਰ ਤਿੰਨ ਦਿਨ ਚੱਲੇਗੀ। ਸ਼ਨੀਵਾਰ ਨੂੰ ਛੁੱਟੀ ਸੀ ਅਤੇ ਜੇਕਰ ਐਤਵਾਰ ਨੂੰ ਵੀ ਛੁੱਟੀ ਹੁੰਦੀ ਤਾਂ ਬੈਂਕ ਪੰਜ ਦਿਨਾਂ ਲਈ ਬੰਦ ਰਹਿੰਦੇ। 27 ਸਤੰਬਰ ਨੂੰ ਸ਼ਾਖਾਵਾਂ ਖੁੱਲ੍ਹੀਆਂ ਰੱਖਣ ਨਾਲ ਗਾਹਕਾਂ ਨੂੰ ਉਹ ਲੈਣ-ਦੇਣ ਪੂਰਾ ਕਰਨ ਦਾ ਮੌਕਾ ਮਿਲਿਆ ਹੈ। ਜਿਨ੍ਹਾਂ ਲਈ ਸ਼ਾਖਾਵਾਂ ਦਾ ਦੌਰਾ ਕਰਨ ਦੀ ਲੋੜ ਹੁੰਦੀ ਹੈ।

ਬੈਂਕ ਅਫਸਰਾਂ ਦੀ ਐਸੋਸੀਏਸ਼ਨ ਨੇ ਇਤਰਾਜ਼ ਉਠਾਇਆ

27 ਸਤੰਬਰ ਨੂੰ ਕੰਮਕਾਜੀ ਦਿਨ ਬਣਾਉਣ ਦੇ ਫੈਸਲੇ ਦਾ ਸਾਰੇ ਬੈਂਕ ਕਰਮਚਾਰੀ ਸੰਗਠਨਾਂ ਨੇ ਸਵਾਗਤ ਨਹੀਂ ਕੀਤਾ ਹੈ। 23 ਸਤੰਬਰ ਨੂੰ ਇੱਕ ਬਿਆਨ ਵਿੱਚ, ਆਲ ਇੰਡੀਆ ਬੈਂਕ ਅਫਸਰ ਐਸੋਸੀਏਸ਼ਨ (AIBOA) ਨੇ ਆਪਣੇ ਮੈਂਬਰਾਂ ਨੂੰ ਸਲਾਹ ਦਿੱਤੀ ਕਿ ਉਹ ਐਤਵਾਰ, 27 ਸਤੰਬਰ ਨੂੰ ਕੰਮ ‘ਤੇ ਨਾ ਆਉਣ। ਐਸੋਸੀਏਸ਼ਨ ਨੇ ਕਿਹਾ ਕਿ ਇਹ ਦਿਨ ਉਦਯੋਗਿਕ ਵਿਵਾਦ ਐਕਟ ਦੇ ਤਹਿਤ ਛੁੱਟੀ ਹੈ। AIBOA ਨੇ ਇਹ ਵੀ ਕਿਹਾ ਕਿ ਇਸ ਦੇ ਮੈਂਬਰ 28 ਸਤੰਬਰ ਤੋਂ 30 ਸਤੰਬਰ ਤੱਕ ਪ੍ਰਸਤਾਵਿਤ ‘ਸਟੇ-ਆਊਟ’ ਹੜਤਾਲ ਵਿੱਚ ਹਿੱਸਾ ਲੈਣਗੇ।

Follow Us
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...