Bharat Bandh 2024: 21 ਅਗਸਤ ਨੂੰ ਭਾਰਤ ਬੰਦ! ਜਾਣੋ ਕੀ ਹੈ ਕਾਰਨ, ਬੈਂਕ, ਸਕੂਲ, ਕਾਲਜ ਤੇ ਦਫ਼ਤਰ ਖੁੱਲ੍ਹਣਗੇ ਜਾਂ ਨਹੀਂ? ਪੜ੍ਹੋ ਹਰ ਡਿਟੇਲ
Bharat Band on 21st August: ਭਾਰਤ ਬੰਦ ਦੌਰਾਨ ਹਿੰਸਾ ਨਾ ਹੋਵੇ, ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਤਿਆਰੀਆਂ ਦਾ ਜਾਇਜ਼ਾ ਲਿਆ। ਪੱਛਮੀ ਉੱਤਰ ਪ੍ਰਦੇਸ਼ ਨੂੰ ਵਿਸ਼ੇਸ਼ ਤੌਰ 'ਤੇ ਸੰਵੇਦਨਸ਼ੀਲ ਮੰਨਿਆ ਗਿਆ ਹੈ ਅਤੇ ਇੱਥੋਂ ਦੀ ਪੁਲਿਸ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।

Bharat Bandh 2024 News in Punjabi : ਰਾਖਵਾਂਕਰਨ ਬਚਾਓ ਸੰਘਰਸ਼ ਸਮਿਤੀ ਨੇ ਬੁੱਧਵਾਰ (21 ਅਗਸਤ) ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਸ ਦੇਸ਼ ਵਿਆਪੀ ਬੰਦ ਦਾ ਸੱਦਾ ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਦੇ ਤਾਜ਼ਾ ਫੈਸਲੇ ਦੇ ਵਿਰੋਧ ‘ਚ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ (SC/ST) ਲਈ ਰਾਖਵੇਂਕਰਨ ‘ਤੇ ਫੈਸਲਾ ਸੁਣਾਉਣ ਦੇ ਵਿਰੋਧ ਵਿੱਚ ਦਿੱਤਾ ਗਿਆ ਹੈ। ਰਾਖਵਾਂਕਰਨ ਬਚਾਓ ਸੰਘਰਸ਼ ਸਮਿਤੀ ਤੋਂ ਇਲਾਵਾ ਕਈ ਹੋਰ ਜਥੇਬੰਦੀਆਂ ਨੇ ਵੀ ਇਸ ਬੰਦ ਦਾ ਸਮਰਥਨ ਕੀਤਾ ਹੈ।
ਇਸ ਤੋਂ ਇਲਾਵਾ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਵੀ ਇਸ ਬੰਦ ਨੂੰ ਆਪਣਾ ਸਮਰਥਨ ਦਿੱਤਾ ਹੈ। ਰਾਜਸਥਾਨ ਦੇ SC/ST ਸਮੂਹਾਂ ਨੇ ਵੀ ਇਸ ਬੰਦ ਨੂੰ ਆਪਣਾ ਸਮਰਥਨ ਦਿੱਤਾ ਹੈ।
ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਾਈ ਅਲਰਟ ‘ਤੇ ਪੁਲਿਸ
ਕਈ ਮੀਡੀਆ ਰਿਪੋਰਟਾਂ ਅਨੁਸਾਰ ਭਾਰਤ ਬੰਦ ਦੇ ਮੱਦੇਨਜ਼ਰ ਪੁਲਿਸ ਨੇ ਵੀ ਵੱਡੀਆਂ ਤਿਆਰੀਆਂ ਕੀਤੀਆਂ ਹਨ ਅਤੇ ਸਾਰੇ ਜ਼ਿਲ੍ਹਿਆਂ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਗੜਬੜੀ ਨਾ ਹੋਵੇ। ਧਰਨੇ ਦੌਰਾਨ ਕਿਸੇ ਕਿਸਮ ਦਾ ਤਣਾਅ ਨਾ ਪੈਦਾ ਹੋਣ ਨੂੰ ਯਕੀਨੀ ਬਣਾਉਣ ਲਈ ਪੁਲਿਸ ਤਾਇਨਾਤ ਕਰਨ ਦੇ ਹੁਕਮ ਦਿੱਤੇ ਗਏ ਹਨ।
21 ਅਗਸਤ ਨੂੰ ਭਾਰਤ ਬੰਦ ਕਿਉਂ ਹੈ?
ਜਿਵੇਂ ਕਿ ਅਸੀਂ ਦੱਸਿਆ ਕਿ ਇਸ ਪ੍ਰਦਰਸ਼ਨ ਦੀ ਅਗਵਾਈ ਰਾਖਵਾਂਕਰਨ ਬਚਾਓ ਸੰਘਰਸ਼ ਸਮਿਤੀ ਕਰ ਰਹੀ ਹੈ। ਇਹ ਪ੍ਰਦਰਸ਼ਨ ਸੁਪਰੀਮ ਕੋਰਟ ਵੱਲੋਂ 1 ਅਗਸਤ ਨੂੰ ਦਿੱਤੇ ਗਏ ਉਸ ਫੈਸਲੇ ਦੇ ਖਿਲਾਫ ਹੈ, ਜਿਸ ਵਿੱਚ ਰਾਜਾਂ ਨੂੰ ਅਨੁਸੂਚਿਤ ਜਾਤੀਆਂ (ਐਸਸੀ.) ਅਤੇ ਅਨੁਸੂਚਿਤ ਜਨਜਾਤੀਆਂ (ਐਸਟੀ) ਦੇ ਅੰਦਰ ਉਪ-ਸ਼੍ਰੇਣੀਆਂ ਬਣਾਉਣ ਦੀ ਇਜਾਜ਼ਤ ਦਿੱਤੀ ਗਈ ਸੀ ਅਤੇ ਇਹਨਾਂ ਵਿੱਚ ਉਹਨਾਂ ਨੂੰ ਪਹਿਲ ਦਿੱਤੀ ਜਾਣੀ ਹੈ ਜਿਨ੍ਹਾਂ ਨੂੰ ਰਾਖਵਾਂਕਰਨ ਦੀ ਅਸਲ ਵਿੱਚ ਲੋੜ ਹੈ. ਹੁਣ ਇਸ ਪ੍ਰਦਰਸ਼ਨ ਦਾ ਮਕਸਦ ਇਸ ਫੈਸਲੇ ਦਾ ਵਿਰੋਧ ਕਰਨਾ ਹੈ ਤਾਂ ਜੋ ਇਸ ਨੂੰ ਵਾਪਸ ਲਿਆ ਜਾ ਸਕੇ।
ਭਾਰਤ ਬੰਦ 2024: ਕੀ-ਕੀ ਖੁੱਲ੍ਹਾ ਹੈ?
ਐਮਰਜੈਂਸੀ ਸੇਵਾਵਾਂ: ਬੁੱਧਵਾਰ ਨੂੰ ਭਾਰਤ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਜਿਵੇਂ ਕਿ ਐਂਬੂਲੈਂਸ, ਹਸਪਤਾਲ ਅਤੇ ਮੈਡੀਕਲ ਸਹੂਲਤਾਂ ਸੁਚਾਰੂ ਢੰਗ ਨਾਲ ਕੰਮ ਕਰਦੀਆਂ ਰਹਿਣਗੀਆਂ।
ਇਹ ਵੀ ਪੜ੍ਹੋ
ਪੁਲਿਸ ਸੇਵਾਵਾਂ: ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਸਰਗਰਮ ਰਹਿਣਗੀਆਂ।
ਫਾਰਮੇਸੀ: ਦੇਸ਼ ਭਰ ਵਿੱਚ ਦਵਾਈਆਂ ਦੀਆਂ ਦੁਕਾਨਾਂ ਵੀ ਖੁੱਲ੍ਹੀਆਂ ਰਹਿਣਗੀਆਂ।
ਇਸ ਤੋਂ ਇਲਾਵਾ ਸਰਕਾਰੀ ਦਫ਼ਤਰ, ਬੈਂਕ, ਸਕੂਲ ਅਤੇ ਕਾਲਜ ਵੀ ਆਮ ਵਾਂਗ ਖੁੱਲ੍ਹੇ ਰਹਿਣਗੇ। ਅਤੇ ਇੱਥੇ ਕੰਮ ਆਮ ਵਾਂਗ ਹੀ ਕੰਮ ਜਾਰੀ ਰਹੇਗਾ।
ਦੱਸ ਦੇਈਏ ਕਿ ਭਾਰਤ ਬੰਦ ਦੌਰਾਨ ਕੀ ਖੁੱਲ੍ਹਾ ਰਹੇਗਾ ਅਤੇ ਕੀ ਬੰਦ ਰਹੇਗਾ, ਇਸ ਬਾਰੇ ਅਜੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪਰ ਖਦਸ਼ਾ ਹੈ ਕਿ ਭਾਰਤ ਬੰਦ ਦਾ ਜਨਤਕ ਟਰਾਂਸਪੋਰਟ ਸੇਵਾਵਾਂ ‘ਤੇ ਅਸਰ ਪੈ ਸਕਦਾ ਹੈ। ਇਸ ਤੋਂ ਇਲਾਵਾ ਕੁਝ ਥਾਵਾਂ ‘ਤੇ ਨਿੱਜੀ ਦਫ਼ਤਰ ਅਤੇ ਬਾਜ਼ਾਰ ਵੀ ਬੰਦ ਰਹਿਣ ਦੀ ਸੰਭਾਵਨਾ ਹੈ।