Budget 2025: ਕੈਂਸਰ ਦੀ ਦਵਾਈ ਤੋਂ ਲੈ ਕੇ ਮੋਬਾਈਲ ਬੈਟਰੀ ਤੱਕ, ਬਜਟ ਵਿੱਚ ਸਸਤੀਆਂ ਹੋਈਆਂ ਇਹ ਚੀਜ਼ਾਂ
Budget 2025: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 2025 ਦਾ ਕੇਂਦਰੀ ਬਜਟ ਪੇਸ਼ ਕੀਤਾ, ਜਿਸ ਵਿੱਚ ਉਨ੍ਹਾਂ ਨੇ ਐਲਾਨ ਕੀਤਾ ਕਿ ਕੈਂਸਰ ਦੀਆਂ ਦਵਾਈਆਂ, ਮੋਬਾਈਲ ਬੈਟਰੀਆਂ, ਬੁਣਕਰਾਂ ਦੁਆਰਾ ਬਣਾਏ ਕੱਪੜੇ, ਚਮੜੇ ਦੇ ਬਣੇ ਸਮਾਨ, ਮੋਬਾਈਲ ਫੋਨ, ਬੈਟਰੀਆਂ, LED ਅਤੇ LCD ਟੀਵੀ ਅਤੇ ਇਲੈਕਟ੍ਰਿਕ ਵਾਹਨ ਸਸਤੇ ਹੋ ਜਾਣਗੇ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 2025 ਦਾ ਕੇਂਦਰੀ ਬਜਟ ਪੇਸ਼ ਕੀਤਾ, ਜਿਸ ਵਿੱਚ ਉਨ੍ਹਾਂ ਐਲਾਨ ਕੀਤਾ ਕਿ ਕੈਂਸਰ ਦੀਆਂ ਦਵਾਈਆਂ, ਮੋਬਾਈਲ ਬੈਟਰੀਆਂ, ਬੁਣਕਰਾਂ ਦੁਆਰਾ ਬਣਾਏ ਕੱਪੜੇ, ਚਮੜੇ ਦੇ ਸਮਾਨ, ਮੋਬਾਈਲ ਫੋਨ, ਬੈਟਰੀਆਂ, LED ਅਤੇ LCD ਟੀਵੀ ਅਤੇ ਇਲੈਕਟ੍ਰਿਕ ਵਾਹਨ ਸਸਤੇ ਹੋਣਗੇ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਖੇਤੀਬਾੜੀ ਖੇਤਰ ਦੇ ਨਾਲ-ਨਾਲ ਆਟੋਮੋਬਾਈਲ ਸੈਕਟਰ ਨੂੰ ਵੱਡਾ ਤੋਹਫ਼ਾ ਦਿੱਤਾ ਹੈ, ਜਿੱਥੇ ਇੱਕ ਪਾਸੇ ਕਿਸਾਨ ਕ੍ਰੈਡਿਟ ਕਾਰਡ ਦੀ ਸੀਮਾ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਗਈ ਹੈ। ਤਾਂ ਉੱਥੇ ਹੀ ਹੈਲਥ ਸੈਕਟਰ ਨੂੰ ਵੀ ਹੁਲਾਰਾ ਦੇਣ ਦਾ ਵੀ ਫੈਸਲਾ ਲਿਆ ਗਿਆ ਹੈ। ਬਜਟ ਵਿੱਚ ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ ਕੈਂਸਰ ਦੀਆਂ ਦਵਾਈਆਂ ਸਸਤੀਆਂ ਕਰਨ ਦਾ ਐਲਾਨ ਕੀਤਾ ਗਿਆ ਹੈ। KPMG ਨੇ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਡੇਅ ਕੇਅਰ ਕੈਂਸਰ ਸੈਂਟਰ ਸਥਾਪਤ ਕਰਨ ਦੀ ਯੋਜਨਾ ਦਾ ਸਮਰਥਨ ਕੀਤਾ ਹੈ। ਇਹ ਯੋਜਨਾ ਕੈਂਸਰ ਦੇ ਮਰੀਜ਼ਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਧੀਆ ਹੈ। ਸਰਕਾਰ ਨੇ ਕੈਂਸਰ ਸਮੇਤ ਹੋਰ ਗੰਭੀਰ ਬਿਮਾਰੀਆਂ ਲਈ 36 ਦਵਾਈਆਂ ਸਸਤੀਆਂ ਕਰ ਦਿੱਤੀਆਂ ਹਨ।
ਚਮੜੇ ਦੇ ਬਣੇ ਪ੍ਰੋਡੈਕਟ ਹੋਏ ਸਸਤੇ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਚਮੜੇ ਦੇ ਉਤਪਾਦਾਂ ਨੂੰ ਸਸਤਾ ਕਰਨ ਦਾ ਐਲਾਨ ਕੀਤਾ ਹੈ। ਹੁਣ ਚਮੜੇ ਦੀਆਂ ਚੀਜ਼ਾਂ ਸਸਤੀਆਂ ਹੋ ਜਾਣਗੀਆਂ। ਕਿਉਂਕਿ ਸਰਕਾਰ ਨੇ ਇਸ ‘ਤੇ ਆਯਾਤ ਡਿਊਟੀ ਫਰੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਦੇਸ਼ ਦੇ ਬੁਣਕਰਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਐਲਾਨ ਕੀਤਾ ਗਿਆ ਹੈ।
ਇਲੈਕਟ੍ਰਿਕ ਵਾਹਨ ਹੋਣਗੇ ਸਸਤੇ
ਕੇਂਦਰੀ ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਹੁਣ ਇਲੈਕਟ੍ਰਿਕ ਵਾਹਨ ਸਸਤੇ ਹੋਣਗੇ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ, ਦੇਸ਼ ਦੇ ਆਟੋਮੋਬਾਈਲ ਸੈਕਟਰ ਨੂੰ ਹੁਲਾਰਾ ਮਿਲ ਸਕਦਾ ਹੈ। ਮੋਬਾਈਲ ਅਤੇ ਲਿਥੀਅਮ ਬੈਟਰੀਆਂ ਵੀ ਸਸਤੀਆਂ ਹੋ ਜਾਣਗੀਆਂ। ਇਸ ਦੇ ਨਾਲ ਹੀ, ਸਰਕਾਰ ਨੇ ਇਲੈਕਟ੍ਰਾਨਿਕ ਸੈਕਟਰ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ LED, LCD ਅਤੇ ਟੀਵੀ ਨੂੰ ਸਸਤਾ ਕਰਨ ਦਾ ਐਲਾਨ ਕੀਤਾ ਹੈ।