Budget 2025: Insurance Sector ਨੂੰ ਹੁਲਾਰਾ, FDI 100% ਤੱਕ ਵਧਿਆ
ਸਰਕਾਰ ਨੇ ਬੀਮਾ ਖੇਤਰ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ (FDI) ਦੀ ਸੀਮਾ 74 ਪ੍ਰਤੀਸ਼ਤ ਤੋਂ ਵਧਾ ਕੇ 100 ਪ੍ਰਤੀਸ਼ਤ ਕਰ ਦਿੱਤੀ ਹੈ। 1 ਫਰਵਰੀ ਨੂੰ ਕੇਂਦਰੀ ਬਜਟ 2025-26 'ਤੇ ਆਪਣੇ ਭਾਸ਼ਣ ਵਿੱਚ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਇਹ ਵਧੀ ਹੋਈ ਸੀਮਾ ਉਨ੍ਹਾਂ ਨਿਵੇਸ਼ਕਾਂ 'ਤੇ ਲਾਗੂ ਹੋਵੇਗੀ ਜੋ ਆਪਣਾ ਪੂਰਾ ਪ੍ਰੀਮੀਅਮ ਭਾਰਤ ਵਿੱਚ ਨਿਵੇਸ਼ ਕਰਦੇ ਹਨ।
Budget 2025: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਵਿੱਤੀ ਸਾਲ 2025-26 ਦਾ ਬਜਟ ਪੇਸ਼ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਬੀਮਾ ਖੇਤਰ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ (FDI) ਦੀ ਸੀਮਾ 74 ਪ੍ਰਤੀਸ਼ਤ ਤੋਂ ਵਧਾ ਕੇ 100 ਪ੍ਰਤੀਸ਼ਤ ਕਰ ਦਿੱਤੀ ਹੈ। 1 ਫਰਵਰੀ ਨੂੰ ਕੇਂਦਰੀ ਬਜਟ 2025-26 ‘ਤੇ ਆਪਣੇ ਭਾਸ਼ਣ ਵਿੱਚ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਇਹ ਵਧੀ ਹੋਈ ਸੀਮਾ ਉਨ੍ਹਾਂ ਨਿਵੇਸ਼ਕਾਂ ‘ਤੇ ਲਾਗੂ ਹੋਵੇਗੀ ਜੋ ਆਪਣਾ ਪੂਰਾ ਪ੍ਰੀਮੀਅਮ ਭਾਰਤ ਵਿੱਚ ਨਿਵੇਸ਼ ਕਰਦੇ ਹਨ। ਸੀਤਾਰਮਨ ਨੇ ਕਿਹਾ ਕਿ ਮੌਜੂਦਾ ਐਫਡੀਆਈ ਦਿਸ਼ਾ-ਨਿਰਦੇਸ਼ਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਬਾਅਦ ਵਿੱਚ ਸਰਲ ਬਣਾਇਆ ਜਾਵੇਗਾ। ਇਸ ਫੈਸਲੇ ਤੋਂ ਬਾਅਦ, ਬੀਮਾ ਸਟਾਕਾਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।


