AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ ਭਾਅ

ਦੀਵਾਲੀ ਤੋਂ ਪਹਿਲਾਂ ਦੇਸ਼ 'ਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲਿਆ ਹੈ। ਇਹ ਲਗਾਤਾਰ ਤੀਜਾ ਮਹੀਨਾ ਹੈ ਜਦੋਂ ਕੀਮਤਾਂ 'ਚ ਵਾਧਾ ਹੋਇਆ ਹੈ। ਉੱਥੇ ਹੀ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਇੱਕ ਵਾਰ ਫਿਰ ਕੋਈ ਬਦਲਾਅ ਨਹੀਂ ਹੋਇਆ।

ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ ਭਾਅ
tv9-punjabi
| Updated On: 01 Nov 2026 06:55 AM IST
Share

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਕੋਲਕਾਤਾ, ਮੁੰਬਈ ਤੇ ਚੇਨਈ ਤੱਕ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਲਗਾਤਾਰ ਤੀਜੇ ਮਹੀਨੇ ਵਾਧਾ ਦੇਖਣ ਨੂੰ ਮਿਲਿਆ ਹੈ। ਅੰਕੜਿਆਂ ਮੁਤਾਬਕ ਚਾਰਾਂ ਮਹਾਨਗਰਾਂ ‘ਚ ਪ੍ਰਤੀ ਗੈਸ ਸਿਲੰਡਰ 10 ਰੁਪਏ ਤੋਂ ਲੈ ਕੇ 17 ਰੁਪਏ ਤੱਕ ਦਾ ਵਾਧਾ ਹੋਇਆ ਹੈ। ਸਭ ਤੋਂ ਵੱਧ ਕੀਮਤ ਕੋਲਕਾਤਾ ‘ਚ ਵਧੀ ਹੈ। ਖਾਸ ਗੱਲ ਇਹ ਹੈ ਕਿ ਦੀਵਾਲੀ ਸਿਰ ‘ਤੇ ਹੈ। ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧਾ ਹੋਣ ਨਾਲ ਮਠਿਆਈਆਂ ਤੇ ਰੈਸਟੋਰੈਂਟਾਂ ਦਾ ਖਾਣਾ ਮਹਿੰਗਾ ਹੋ ਸਕਦਾ ਹੈ। ਦੂਜੇ ਪਾਸੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਖਾਸ ਗੱਲ ਇਹ ਹੈ ਕਿ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਆਖਰੀ ਵਾਰ ਜੂਨ ਮਹੀਨੇ ‘ਚ ਬਦਲਾਅ ਕੀਤਾ ਗਿਆ ਸੀ। ਆਓ ਤੁਹਾਨੂੰ ਦੱਸਦੇ ਹਾਂ ਕਿ ਦੇਸ਼ ਦੇ ਚਾਰਾਂ ਮਹਾਨਗਰਾਂ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕਿੰਨਾ ਵਾਧਾ ਹੋਇਆ ਹੈ ਤੇ ਹੁਣ ਕੀਮਤਾਂ ਕਿੰਨੀਆਂ ਹੋ ਗਈਆਂ ਹਨ।

ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ’ਚ ਵਾਧਾ

IOCL ਦੇ ਅੰਕੜਿਆਂ ਅਨੁਸਾਰ ਦੇਸ਼ ਦੇ ਚਾਰਾਂ ਮਹਾਨਗਰਾਂ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਲਗਾਤਾਰ ਤੀਜੀ ਵਾਰ ਵਾਧਾ ਦੇਖਣ ਨੂੰ ਮਿਲਿਆ ਹੈ। ਅੰਕੜਿਆਂ ਮੁਤਾਬਕ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ‘ਚ 10 ਰੁਪਏ ਦਾ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਕੀਮਤ 2820 ਰੁਪਏ ਹੋ ਗਈ ਹੈ। ਉੱਥੇ ਹੀ ਕੋਲਕਾਤਾ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ‘ਚ 17 ਰੁਪਏ ਦਾ ਵਾਧਾ ਹੋਇਆ ਹੈ ਤੇ ਕੀਮਤ 2971 ਰੁਪਏ ਹੋ ਗਈ ਹੈ। ਮੁੰਬਈ ‘ਚ 10.50 ਰੁਪਏ ਤੇ ਚੇਨਈ ‘ਚ 11.50 ਰੁਪਏ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਜਿਸ ਤੋਂ ਬਾਅਦ ਦੋਵਾਂ ਮਹਾਨਗਰਾਂ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਕ੍ਰਮਵਾਰ 2775 ਰੁਪਏ ਤੇ 2994.5 ਰੁਪਏ ਹੋ ਗਈਆਂ ਹਨ।

ਲਗਾਤਾਰ ਤੀਜੇ ਮਹੀਨੇ ਦੇਖਣ ਨੂੰ ਮਿਲਿਆ ਵਾਧਾ

IOCL ਦੇ ਅੰਕੜਿਆਂ ਅਨੁਸਾਰ ਚਾਰਾਂ ਮਹਾਨਗਰਾਂ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਲਗਾਤਾਰ ਤੀਜੀ ਵਾਰ ਵਾਧਾ ਹੋਇਆ ਹੈ। ਅਗਸਤ ਤੋਂ ਬਾਅਦ ਦਿੱਲੀ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ‘ਚ 82 ਰੁਪਏ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਉੱਥੇ ਹੀ ਕੋਲਕਾਤਾ ‘ਚ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ 98.5 ਰੁਪਏ ਦਾ ਵਾਧਾ ਹੋਇਆ ਹੈ। ਇਸੇ ਤਰ੍ਹਾਂ ਮੁੰਬਈ ਤੇ ਚੇਨਈ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ’ਚ ਕ੍ਰਮਵਾਰ 83.5 ਰੁਪਏ ਤੇ 88.5 ਰੁਪਏ ਦਾ ਵਾਧਾ ਹੋ ਚੁੱਕਾ ਹੈ।

ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ

ਦੂਜੇ ਪਾਸੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਦੇਖਣ ਨੂੰ ਨਹੀਂ ਮਿਲਿਆ ਹੈ। ਅੰਕੜਿਆਂ ਮੁਤਾਬਕ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਘਰੇਲੂ LPG ਦੀ ਕੀਮਤ 942 ਰੁਪਏ ‘ਤੇ ਬਰਕਰਾਰ ਹੈ। ਜਦਕਿ ਕੋਲਕਾਤਾ ‘ਚ ਘਰੇਲੂ ਗੈਸ ਸਿਲੰਡਰ ਦੀ ਕੀਮਤ 968 ਰੁਪਏ ਹੈ। ਮੁੰਬਈ ‘ਚ ਘਰੇਲੂ ਗੈਸ ਸਿਲੰਡਰ ਦੀ ਕੀਮਤ 941.50 ਰੁਪਏ ਹੈ। ਜਦਕਿ ਚੇਨਈ ‘ਚ ਘਰੇਲੂ ਗੈਸ ਸਿਲੰਡਰ ਦੀ ਕੀਮਤ 957.50 ਰੁਪਏ ਹੈ। ਜੂਨ ਮਹੀਨੇ ‘ਚ ਆਖਰੀ ਵਾਰ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਵਾਧਾ ਕੀਤਾ ਗਿਆ ਸੀ। Source: TV9Hindi.com

Follow Us
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...