AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਨਤਾ ਨੂੰ ਵੱਡਾ ਝਟਕਾ, 200 ਰੁਪਏ ਮਹਿੰਗਾ ਹੋਇਆ 19 ਕਿਲੋ ਦਾ ਗੈਸ ਸਿਲੰਡਰ

ਅਕਤੂਬਰ ਮਹੀਨੇ ਵਿੱਚ ਭਾਵੇਂ ਕੋਈ ਵਾਧਾ ਨਾ ਹੋਇਆ ਹੋਵੇ ਪਰ ਵਪਾਰਕ ਗੈਸ ਸਿਲੰਡਰ ਯਾਨੀ 19 ਕਿਲੋ ਦੇ ਗੈਸ ਸਿਲੰਡਰ ਦੀ ਕੀਮਤ 200 ਰੁਪਏ ਤੋਂ ਵੱਧ ਮਹਿੰਗੀ ਹੋ ਗਈ ਹੈ। ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਪਿਛਲੀ ਵਾਰ 30 ਅਗਸਤ ਨੂੰ ਘਟਾਈਆਂ ਗਈਆਂ ਸਨ।

ਜਨਤਾ ਨੂੰ ਵੱਡਾ ਝਟਕਾ, 200 ਰੁਪਏ ਮਹਿੰਗਾ ਹੋਇਆ 19 ਕਿਲੋ ਦਾ ਗੈਸ ਸਿਲੰਡਰ
LPG ਸ਼ਿਲੰਡਰ.
tv9-punjabi
| Published: 01 Oct 2023 06:51 AM IST
Share
19 ਕਿਲੋ ਗੈਸ ਸਿਲੰਡਰ ਖਰੀਦਣ ਵਾਲੇ ਦੇਸ਼ ਦੇ ਕਰੋੜਾਂ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। IOCL ਦੀ ਵੈੱਬਸਾਈਟ ਦੇ ਮੁਤਾਬਕ 19 ਗੈਸ ਸਿਲੰਡਰਾਂ ਦੀ ਕੀਮਤ ਅੱਜ ਯਾਨੀ 1 ਅਕਤੂਬਰ ਤੋਂ 200 ਰੁਪਏ ਤੋਂ ਜ਼ਿਆਦਾ ਮਹਿੰਗੀ ਹੋ ਗਈ ਹੈ। ਜਦਕਿ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਹੈ। ਹਾਲਾਂਕਿ IOCL ਦੀ ਵੈੱਬਸਾਈਟ ‘ਤੇ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਹੈ। 30 ਅਗਸਤ ਨੂੰ ਦੇਸ਼ ਦੀ ਕੈਬਨਿਟ ਨੇ ਫੈਸਲਾ ਲੈਂਦਿਆਂ ਦੇਸ਼ ਦੇ ਖਪਤਕਾਰਾਂ ਨੂੰ 200 ਰੁਪਏ ਦੀ ਰਾਹਤ ਦਿੱਤੀ ਸੀ। ਕੀਮਤਾਂ ‘ਚ ਕਟੌਤੀ ਤੋਂ ਬਾਅਦ ਲੋਕਾਂ ਨੂੰ ਉਮੀਦ ਸੀ ਕਿ ਗੈਸ ਸਿਲੰਡਰ ਦੀ ਕੀਮਤ ‘ਚ ਰਾਹਤ ਮਿਲੇਗੀ ਪਰ ਅਜਿਹਾ ਹੁੰਦਾ ਨਜ਼ਰ ਨਹੀਂ ਆਇਆ।

19 ਕਿਲੋ ਦੇ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ

ਦਰਅਸਲ, 19 ਕਿਲੋ ਦਾ ਗੈਸ ਸਿਲੰਡਰ ਕਮਰਸ਼ੀਅਲ ਗੈਸ ਸਿਲੰਡਰ ਦੇ ਅਧੀਨ ਆਉਂਦਾ ਹੈ। IOCL ਤੋਂ 200 ਰੁਪਏ ਤੋਂ ਜ਼ਿਆਦਾ ਦਾ ਵਾਧਾ ਦੇਖਿਆ ਗਿਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਭ ਤੋਂ ਵੱਧ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇੱਥੇ ਕੀਮਤ 209 ਰੁਪਏ ਵਧ ਕੇ 1731.50 ਰੁਪਏ ਹੋ ਗਈ ਹੈ। ਕੋਲਕਾਤਾ ‘ਚ 203.5 ਰੁਪਏ ਦਾ ਇਹ ਵਾਧਾ ਦੇਖਿਆ ਗਿਆ ਹੈ ਅਤੇ ਕੀਮਤ 1839.50 ਰੁਪਏ ‘ਤੇ ਪਹੁੰਚ ਗਈ ਹੈ। ਉਥੇ ਹੀ ਮੁੰਬਈ ‘ਚ 202 ਰੁਪਏ ਦੀ ਕਟੌਤੀ ਤੋਂ ਬਾਅਦ ਗੈਸ ਸਿਲੰਡਰ ਦੀ ਕੀਮਤ 1684 ਰੁਪਏ ‘ਤੇ ਆ ਗਈ ਹੈ। ਚੇਨਈ ‘ਚ 19 ਕਿਲੋ ਦੇ ਗੈਸ ਸਿਲੰਡਰ ਦੀ ਕੀਮਤ 203 ਰੁਪਏ ਵਧ ਕੇ 1898 ਰੁਪਏ ਹੋ ਗਈ ਹੈ।

ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ

ਦੂਜੇ ਪਾਸੇ ਦੇਸ਼ ਦੇ ਮਹਾਨਗਰਾਂ ‘ਚ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਅੱਜ ਵੀ ਦੇਸ਼ ਦੇ ਮਹਾਨਗਰਾਂ ਵਿੱਚ ਲੋਕਾਂ ਨੂੰ ਓਨੀ ਹੀ ਰਕਮ ਅਦਾ ਕਰਨੀ ਪਵੇਗੀ ਜਿੰਨੀ ਸਤੰਬਰ ਮਹੀਨੇ ਵਿੱਚ ਅਦਾ ਕੀਤੀ ਜਾਂਦੀ ਸੀ। ਦਰਅਸਲ, 30 ਅਗਸਤ ਨੂੰ ਕੇਂਦਰ ਸਰਕਾਰ ਨੇ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ 200 ਰੁਪਏ ਦੀ ਕਟੌਤੀ ਕੀਤੀ ਸੀ। ਉਸ ਤੋਂ ਬਾਅਦ ਕੋਈ ਬਦਲਾਅ ਨਹੀਂ ਹੋਇਆ ਹੈ। ਜੇਕਰ ਮਾਹਿਰਾਂ ਦੀ ਮੰਨੀਏ ਤਾਂ ਅਕਤੂਬਰ ਮਹੀਨੇ ਤੋਂ ਲੋਕਾਂ ਨੂੰ ਬਹੁਤ ਉਮੀਦਾਂ ਸਨ। ਇਸ ਦਾ ਕਾਰਨ ਦੇਸ਼ ‘ਚ ਤਿਉਹਾਰੀ ਸੀਜ਼ਨ ਦੀ ਸ਼ੁਰੂਆਤ ਹੈ। ਮਾਹਿਰਾਂ ਮੁਤਾਬਕ ਨਵੰਬਰ ਮਹੀਨੇ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕਟੌਤੀ ਹੋ ਸਕਦੀ ਹੈ। ਦੀਵਾਲੀ ਅਤੇ ਭਾਈ ਦੂਜ ਵਰਗੇ ਕਈ ਤਿਉਹਾਰ ਅੱਧ ਨਵੰਬਰ ਵਿੱਚ ਆ ਰਹੇ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...