AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਮਰਸ਼ੀਅਲ ਦੇ ਨਾਲ ਛੋਟੂ ਸਿਲੰਡਰ ਵੀ ਹੋਇਆ ਮਹਿੰਗਾ, ਕੀਮਤਾਂ ‘ਚ 261 ਰੁਪਏ ਦਾ ਵਾਧਾ

ਦੇਸ਼ ਵਿੱਚ ਮਹਿੰਗਾਈ ਦੀ ਮਾਰ ਲਗਾਤਾਰ ਜਾਰੀ ਹੈ। ਸਰਕਾਰ ਨੇ 1 ਮਈ 2026 ਤੋਂ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੇ ਨਾਲ-ਨਾਲ 5 ਕਿੱਲੋ ਵਾਲੇ ਫ੍ਰੀ ਟਰੇਡ LPG (FTL) ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵੀ ਵੱਡਾ ਇਜ਼ਾਫਾ ਕਰ ਦਿੱਤਾ ਹੈ। ਪ੍ਰਤੀ 'ਛੋਟੂ' ਸਿਲੰਡਰ ਦੀ ਕੀਮਤ ਵਿੱਚ 261 ਰੁਪਏ ਦਾ ਵਾਧਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਵੀ ਛੋਟੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ ਸਨ।

ਕਮਰਸ਼ੀਅਲ ਦੇ ਨਾਲ ਛੋਟੂ ਸਿਲੰਡਰ ਵੀ ਹੋਇਆ ਮਹਿੰਗਾ, ਕੀਮਤਾਂ 'ਚ 261 ਰੁਪਏ ਦਾ ਵਾਧਾ
tv9-punjabi
| Published: 01 May 2026 18:19 PM IST

ਦੇਸ਼ ਵਿੱਚ ਮਹਿੰਗਾਈ ਦੀ ਮਾਰ ਲਗਾਤਾਰ ਜਾਰੀ ਹੈ। ਸਰਕਾਰ ਨੇ 1 ਮਈ 2026 ਤੋਂ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੇ ਨਾਲ-ਨਾਲ 5 ਕਿੱਲੋ ਵਾਲੇ ਫ੍ਰੀ ਟਰੇਡ LPG (FTL) ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵੀ ਵੱਡਾ ਇਜ਼ਾਫਾ ਕਰ ਦਿੱਤਾ ਹੈ। ਪ੍ਰਤੀ ‘ਛੋਟੂ’ ਸਿਲੰਡਰ ਦੀ ਕੀਮਤ ਵਿੱਚ 261 ਰੁਪਏ ਦਾ ਵਾਧਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਵੀ ਛੋਟੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ ਸਨ।

ਕਮਰਸ਼ੀਅਲ ਦੇ ਨਾਲ-ਨਾਲ ਪਿਛਲੇ ਮਹੀਨੇ ਇਸ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਸੀ। 1 ਅਪ੍ਰੈਲ 2026 ਨੂੰ ਇਸ 5 ਕਿੱਲੋ ਵਾਲੇ ਸਿਲੰਡਰ ਦੀ ਕੀਮਤ ਵਿੱਚ 51 ਰੁਪਏ ਦਾ ਵਾਧਾ ਹੋਇਆ ਸੀ, ਜੋ ਕਿ ਇਸ ਵਾਰ 261 ਰੁਪਏ ਪ੍ਰਤੀ ਸਿਲੰਡਰ ਰਿਹਾ ਹੈ। ਹਾਲਾਂਕਿ, ਸਰਕਾਰ ਨੇ ਘਰੇਲੂ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਹੈ।

ਕਿਵੇਂ ਮਿਲਦਾ ਹੈ ਇਹ ਸਿਲੰਡਰ

ਇਹ ਸਿਲੰਡਰ ਖਾਸ ਤੌਰ ‘ਤੇ ਉਨ੍ਹਾਂ ਲੋਕਾਂ ਲਈ ਤਿਆਰ ਕੀਤਾ ਗਿਆ ਹੈ ਜਿਨ੍ਹਾਂ ਨੂੰ ਘੱਟ ਮਾਤਰਾ ਵਿੱਚ ਗੈਸ ਦੀ ਲੋੜ ਹੁੰਦੀ ਹੈ ਜਾਂ ਜੋ ਵਾਰ-ਵਾਰ ਇੱਕ ਥਾਂ ਤੋਂ ਦੂਜੀ ਥਾਂ ਸ਼ਿਫਟ ਹੁੰਦੇ ਰਹਿੰਦੇ ਹਨ। ਇਸ ਸਕੀਮ ਅਧੀਨ ਭਾਰਤ ਪੈਟਰੋਲੀਅਮ ਦਾ ‘ਭਾਰਤ ਗੈਸ ਮਿਨੀ’ ਅਤੇ ਇੰਡੀਅਨ ਆਇਲ ਦਾ ‘ਇੰਡੇਨ ਛੋਟੂ’ ਨਾਮ ਦਾ 5 ਕਿੱਲੋ ਦਾ ਸਿਲੰਡਰ ਉਪਲਬਧ ਹੈ।

ਸਭ ਤੋਂ ਵੱਡੀ ਸਹੂਲਤ ਇਹ ਹੈ ਕਿ ਇਸ ਨੂੰ ਖਰੀਦਣ ਲਈ ਰਿਹਾਇਸ਼ੀ ਸਬੂਤ ਦੇਣਾ ਜ਼ਰੂਰੀ ਨਹੀਂ ਹੁੰਦਾ। ਤੁਸੀਂ ਸਿਰਫ ਆਧਾਰ ਕਾਰਡ, ਵੋਟਰ ਆਈਡੀ, ਪੈਨ ਕਾਰਡ ਜਾਂ ਡਰਾਈਵਿੰਗ ਲਾਇਸੰਸ ਵਰਗੇ ਕਿਸੇ ਵੀ ਵੈਧ ਸਰਕਾਰੀ ਪਛਾਣ ਪੱਤਰ ਰਾਹੀਂ ਇਸ ਨੂੰ ਆਸਾਨੀ ਨਾਲ ਖਰੀਦ ਸਕਦੇ ਹੋ।

ਹੋਟਲ ਵਾਲਿਆਂ ‘ਤੇ LPG ਦੀ ਮਾਰ

ਹੋਟਲ ਅਤੇ ਰੈਸਟੋਰੈਂਟ ਵਿੱਚ ਵਰਤੇ ਜਾਣ ਵਾਲੇ ਕਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਪਿਛਲੇ ਇੱਕ ਸਾਲ ਵਿੱਚ ਕਾਫੀ ਵਾਧਾ ਹੋਇਆ ਹੈ। ਪਿਛਲੇ ਅਪ੍ਰੈਲ ਮਹੀਨੇ ਵਿੱਚ ਵੀ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਧੀਆਂ ਸਨ ਅਤੇ ਇਸ ਮਹੀਨੇ ਵੀ ਇਨ੍ਹਾਂ ਦੇ ਭਾਅ ਵਧ ਗਏ ਹਨ। ਇਸ ਸਾਲ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਦੇਖਣ ਨੂੰ ਮਿਲਿਆ ਹੈ।

ਸਾਲ ਦੀ ਸ਼ੁਰੂਆਤ ਵਿੱਚ ਜਿੱਥੇ 31 ਦਸੰਬਰ ਤੱਕ ਇਹ ਸਿਲੰਡਰ 1669 ਰੁਪਏ ਵਿੱਚ ਮਿਲ ਰਿਹਾ ਸੀ, ਉੱਥੇ ਹੀ 1 ਮਈ ਤੱਕ ਇਸ ਦੀ ਕੀਮਤ ਵਧ ਕੇ 3099 ਰੁਪਏ ਤੱਕ ਪਹੁੰਚ ਗਈ ਹੈ। ਯਾਨੀ ਹੁਣ ਤੱਕ ਕੁੱਲ 1430 ਰੁਪਏ ਦਾ ਇਜ਼ਾਫਾ ਹੋ ਚੁੱਕਾ ਹੈ। ਜੇਕਰ ਮਹੀਨਾਵਾਰ ਗੱਲ ਕਰੀਏ ਤਾਂ ਜਨਵਰੀ ਵਿੱਚ 111 ਰੁਪਏ, ਫਰਵਰੀ ਵਿੱਚ 49.50 ਰੁਪਏ, ਮਾਰਚ ਵਿੱਚ 141.50 ਰੁਪਏ ਅਤੇ ਅਪ੍ਰੈਲ ਵਿੱਚ 195 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਸੀ।

Follow Us
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?...
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?...
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ...
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ...
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?...