ਅੱਜ ਤੋਂ ਗੈਸ ਸਿਲੰਡਰ ਹੋਇਆ ਮਹਿੰਗਾ, ਇੱਥੇ ਵੇਖੋ ਨਵੀਆਂ ਕੀਮਤਾਂ

Published: 

01 Sep 2024 07:34 AM

LPG Cylinder Price: ਤੇਲ ਮਾਰਕੀਟਿੰਗ ਕੰਪਨੀਆਂ (OMCs) ਨੇ 14 ਕਿਲੋ ਦੇ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਅੱਜ ਤੋਂ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ 39 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੁਣ ਦਿੱਲੀ ਵਿੱਚ ਵਪਾਰਕ ਐਲਪੀਜੀ ਗੈਸ ਸਿਲੰਡਰ ਦੀ ਕੀਮਤ 1691.50 ਰੁਪਏ ਹੋ ਗਈ ਹੈ।

ਅੱਜ ਤੋਂ ਗੈਸ ਸਿਲੰਡਰ ਹੋਇਆ ਮਹਿੰਗਾ, ਇੱਥੇ ਵੇਖੋ ਨਵੀਆਂ ਕੀਮਤਾਂ

LPG ਗੈਸ ਸਿਲੰਡਰ.

Follow Us On

LPG Cylinder Price: ਤੇਲ ਮਾਰਕੀਟਿੰਗ ਕੰਪਨੀਆਂ (OMCs) ਨੇ ਸ਼ਨੀਵਾਰ ਨੂੰ 19 ਕਿਲੋ ਦੇ ਵਪਾਰਕ LPG ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਸੋਧੀਆਂ ਦਰਾਂ ਅਨੁਸਾਰ ਅੱਜ ਤੋਂ ਕੀਮਤਾਂ ਵਿੱਚ 39 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਦੇ ਨਾਲ ਹੁਣ ਦਿੱਲੀ ਵਿੱਚ 19 ਕਿਲੋ ਦਾ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ 1691.50 ਰੁਪਏ ਵਿੱਚ ਮਿਲੇਗਾ।

ਹਾਲਾਂਕਿ, ਇਹ ਕੁਝ ਰਾਹਤ ਦੀ ਗੱਲ ਹੈ ਕਿ ਤੇਲ ਕੰਪਨੀਆਂ ਨੇ 14 ਕਿਲੋ ਦੇ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਤੋਂ ਬਾਅਦ ਹੁਣ ਨਵੇਂ ਰੇਟ ਵੀ ਸਾਹਮਣੇ ਆਏ ਹਨ।

ਦਿੱਲੀ ‘ਚ ਕੀਮਤ 39 ਰੁਪਏ ਵਧੀ

ਨਵੀਂਆਂ ਦਰਾਂ ਅਨੁਸਾਰ ਅੱਜ ਤੋਂ ਵਪਾਰਕ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 39 ਰੁਪਏ ਦਾ ਵਾਧਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਦਿੱਲੀ ‘ਚ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 1691.50 ਰੁਪਏ ਹੋ ਗਈ।

ਮੁੰਬਈ-ਕੋਲਕਾਤਾ ‘ਚ ਕੀਮਤ ਕੀ ਹੈ?

ਦਰਅਸਲ, ਇੰਡੀਅਨ ਆਇਲ ਕੰਪਨੀ (IOCL) ਦੀ ਵੈਬਸਾਈਟ ਦੇ ਅਨੁਸਾਰ, ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ 1 ਸਤੰਬਰ ਯਾਨੀ ਅੱਜ ਤੋਂ ਲਾਗੂ ਹੋ ਗਿਆ ਹੈ। ਜਿਸ ਤੋਂ ਬਾਅਦ ਮੁੰਬਈ ‘ਚ 19 ਕਿਲੋ ਦੇ ਸਿਲੰਡਰ ਦੀ ਕੀਮਤ 1644 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ ਮੁੰਬਈ ਵਿੱਚ ਵਪਾਰਕ ਸਿਲੰਡਰ ਦੀ ਕੀਮਤ 1605 ਰੁਪਏ ਸੀ।

ਜਦੋਂ ਕਿ ਕੋਲਕਾਤਾ ਵਿੱਚ ਵਪਾਰਕ ਸਿਲੰਡਰ ਦੀ ਕੀਮਤ 1764.50 ਰੁਪਏ ਤੋਂ ਵਧ ਕੇ 1802.50 ਰੁਪਏ ਹੋ ਗਈ ਹੈ। ਜਦਕਿ ਚੇਨਈ ‘ਚ ਇਹ ਸਿਲੰਡਰ ਹੁਣ 1855 ਰੁਪਏ ‘ਚ ਮਿਲੇਗਾ। ਪਹਿਲਾਂ ਇਸ ਦੀ ਕੀਮਤ 1817 ਰੁਪਏ ਸੀ।

ਅਗਸਤ ਵਿੱਚ ਵੀ ਵਾਧਾ

ਇਸ ਤੋਂ ਪਹਿਲਾਂ ਅਗਸਤ ਵਿੱਚ ਵੀ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਉਸ ਸਮੇਂ ਦੌਰਾਨ 19 ਕਿਲੋ ਦਾ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ 8.50 ਰੁਪਏ ਮਹਿੰਗਾ ਹੋ ਗਿਆ ਸੀ। ਜਿਸ ਤੋਂ ਬਾਅਦ ਦਿੱਲੀ ‘ਚ ਵਪਾਰਕ ਸਿਲੰਡਰ ਦੀ ਕੀਮਤ 1652.50 ਰੁਪਏ ਹੋ ਗਈ।

ਜੁਲਾਈ ‘ਚ ਕੀਮਤਾਂ ‘ਚ ਕਮੀ ਆਈ ਸੀ

ਹਾਲਾਂਕਿ ਦੋ ਮਹੀਨੇ ਪਹਿਲਾਂ 1 ਜੁਲਾਈ ਨੂੰ ਤੇਲ ਕੰਪਨੀਆਂ ਨੇ LPG ਦੀਆਂ ਕੀਮਤਾਂ ਘਟਾਈਆਂ ਸਨ। ਦਿੱਲੀ ‘ਚ 19 ਕਿਲੋ ਦੇ ਸਿਲੰਡਰ ਦੀ ਕੀਮਤ ‘ਚ 30 ਰੁਪਏ ਦੀ ਕਟੌਤੀ ਕੀਤੀ ਗਈ ਸੀ। ਉਸ ਸਮੇਂ ਦੌਰਾਨ ਦਿੱਲੀ ਵਿੱਚ ਵਪਾਰਕ ਸਿਲੰਡਰ ਦੀ ਕੀਮਤ 1646 ਰੁਪਏ ਸੀ। ਜਦੋਂ ਕਿ ਕੋਲਕਾਤਾ ਵਿੱਚ ਇਸ ਦੀ ਕੀਮਤ 1756 ਰੁਪਏ, ਚੇਨਈ ‘ਚ 1809.50 ਰੁਪਏ ਤੇ ਮੁੰਬਈ ‘ਚ 1598 ਰੁਪਏ ਹੋ ਗਿਆ।