AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Good News: ਦੀਵਾਲੀ ਤੋਂ ਬਾਅਦ ਸਸਤਾ ਹੋਇਆ ਕੱਚਾ ਤੇਲ, ਇੰਨੇ ਹੋਏ ਪੈਟਰੋਲ-ਡੀਜ਼ਲ ਦੇ ਰੇਟ

ਦੀਵਾਲੀ ਦੇ ਅਗਲੇ ਹੀ ਦਿਨ ਕੱਚੇ ਤੇਲ ਦੀਆਂ ਕੀਮਤਾਂ 'ਚ (Cruid Oil) ਗਿਰਾਵਟ ਦਰਜ ਕੀਤੀ ਗਈ ਹੈ। ਇਸ ਤੋਂ ਪਹਿਲਾਂ ਕੁਝ ਦਿਨਾਂ ਤੋਂ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਸਨ। ਹਾਲਾਂਕਿ ਸੋਮਵਾਰ ਨੂੰ ਇਸ ਦੀਆਂ ਦਰਾਂ 'ਚ ਕੁਝ ਰਾਹਤ ਮਿਲੀ। ਇਸ ਦੇ ਨਾਲ ਹੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਸੋਮਵਾਰ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਦਰਾਂ ਵੀ ਜਾਰੀ ਕੀਤੀਆਂ ਹਨ। ਤੁਸੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਇੱਥੇ ਦੇਖ ਸਕਦੇ ਹੋ।

Good News: ਦੀਵਾਲੀ ਤੋਂ ਬਾਅਦ ਸਸਤਾ ਹੋਇਆ ਕੱਚਾ ਤੇਲ, ਇੰਨੇ ਹੋਏ ਪੈਟਰੋਲ-ਡੀਜ਼ਲ ਦੇ ਰੇਟ
ਪੈਟਰੋਲ ਤੇ ਡੀਜ਼ਲ
tv9-punjabi
| Updated On: 13 Nov 2023 10:15 AM IST
Share

ਦੀਵਾਲੀ ਤੋਂ ਬਾਅਦ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਸੀ। ਹਾਲਾਂਕਿ ਦੀਵਾਲੀ ਦੇ ਅਗਲੇ ਦਿਨ ਲੋਕਾਂ ਨੂੰ ਖੁਸ਼ਖਬਰੀ ਮਿਲੀ ਅਤੇ ਕੱਚੇ ਤੇਲ ਦੀਆਂ ਕੀਮਤਾਂ ਹੇਠਾਂ ਆ ਗਈਆਂ। ਤੁਹਾਨੂੰ ਦੱਸ ਦੇਈਏ ਕਿ ਇੱਕ ਸਮੇਂ ਕੱਚੇ ਤੇਲ ਦੀ ਕੀਮਤ 80 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਸੀ। ਪਰ ਅੱਜ ਯਾਨੀ ਸੋਮਵਾਰ ਨੂੰ ਬੈਂਚਮਾਰਕ ਬ੍ਰੈਂਟ ਕਰੂਡ 0.34 ਫੀਸਦੀ ਡਿੱਗ ਕੇ 81.15 ਡਾਲਰ ਪ੍ਰਤੀ ਬੈਰਲ ਦੇ ਪੱਧਰ ‘ਤੇ ਕਾਰੋਬਾਰ ਕਰ ਰਿਹਾ ਹੈ। ਉਥੇ ਹੀ WTI ਕਰੂਡ ਦੀ ਕੀਮਤ ‘ਚ 0.39 ਫੀਸਦੀ ਦੀ ਗਿਰਾਵਟ ਆਈ ਹੈ। ਇਹ 76.87 ਡਾਲਰ ਪ੍ਰਤੀ ਬੈਰਲ ਦੀ ਦਰ ਨਾਲ ਕਾਰੋਬਾਰ ਕਰ ਰਿਹਾ ਹੈ।

ਇਸ ਦੌਰਾਨ ਭਾਰਤੀ ਤੇਲ ਕੰਪਨੀਆਂ ਨੇ ਸੋਮਵਾਰ ਲਈ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਵੀ ਜਾਰੀ ਕੀਤੇ ਹਨ। ਹਾਲਾਂਕਿ ਨਵੇਂ ਜਾਰੀ ਕੀਤੇ ਗਏ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਤੁਹਾਡੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦਾ ਕੀ ਰੇਟ ਹੈ…

ਰਾਜਧਾਨੀ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਦੇਸ਼ ‘ਚ ਅੱਜ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ NCR ‘ਚ ਸੋਮਵਾਰ ਨੂੰ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਮੁੰਬਈ ‘ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ। ਇਸ ਤੋਂ ਇਲਾਵਾ ਚੇਨਈ ‘ਚ ਪੈਟਰੋਲ ਦੀ ਕੀਮਤ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.24 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਕੋਲਕਾਤਾ ‘ਚ ਸੋਮਵਾਰ ਨੂੰ ਪੈਟਰੋਲ 106.03 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।

ਹੋਰ ਸ਼ਹਿਰਾਂ ਵਿੱਚ ਕੀਮਤਾਂ

ਨੋਇਡਾ ‘ਚ ਸੋਮਵਾਰ ਨੂੰ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਗੁਰੂਗ੍ਰਾਮ ‘ਚ ਪੈਟਰੋਲ 97.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.05 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ‘ਚ ਪੈਟਰੋਲ 96.20 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ। ਇਸ ਦੇ ਨਾਲ ਹੀ ਲਖਨਊ ‘ਚ ਪੈਟਰੋਲ ਦੀ ਕੀਮਤ 96.57 ਰੁਪਏ ਅਤੇ ਡੀਜ਼ਲ ਦੀ ਕੀਮਤ 89.76 ਰੁਪਏ ਪ੍ਰਤੀ ਲੀਟਰ ਹੈ।

Follow Us
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...