AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Good News: ਅੰਮ੍ਰਿਤਸਰ ਤੋਂ ਕੁੱਲੂ-ਸ਼ਿਮਲਾ ਲਈ ਸ਼ੁਰੂ ਹੋਵੇਗੀ ਫਲਾਈਟ, ਜਾਣੋ ਕਿਰਾਇਆ ਅਤੇ ਟਾਈਮਿੰਗ

ਪੰਜਾਬ ਦੇ ਅੰਮ੍ਰਿਤਸਰ ਤੋਂ ਕੁੱਲੂ ਅਤੇ ਸ਼ਿਮਲਾ ਜਾਣ ਵਾਲੇ ਸੈਲਾਨੀਆਂ ਲਈ ਫਲਾਈਟ ਦੀ ਸਹੂਲਤ ਵੀ ਉਪਲਬਧ ਹੋਵੇਗੀ। ਇਸ ਨਾਲ ਸੈਲਾਨੀਆਂ ਲਈ ਕੁੱਲੂ, ਮਨਾਲੀ, ਲਾਹੌਲ ਸਪਿਤੀ ਵਰਗੀਆਂ ਥਾਵਾਂ 'ਤੇ ਪਹੁੰਚਣਾ ਆਸਾਨ ਹੋ ਜਾਵੇਗਾ।

Good News: ਅੰਮ੍ਰਿਤਸਰ ਤੋਂ ਕੁੱਲੂ-ਸ਼ਿਮਲਾ ਲਈ ਸ਼ੁਰੂ ਹੋਵੇਗੀ ਫਲਾਈਟ, ਜਾਣੋ ਕਿਰਾਇਆ ਅਤੇ ਟਾਈਮਿੰਗ
tv9-punjabi
| Published: 28 Sep 2023 15:53 PM IST
Share

ਹੁਣ ਪੰਜਾਬ ਦੇ ਅੰਮ੍ਰਿਤਸਰ ਤੋਂ ਕੁੱਲੂ ਅਤੇ ਸ਼ਿਮਲਾ ਜਾਣ ਵਾਲਿਆਂ ਲਈ ਰਾਹਤ ਭਰੀ ਖਬਰ ਹੈ। ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਛੇਤੀ ਹੀ ਸ਼ਿਮਲਾ ਅਤੇ ਕੁੱਲੂ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣਗੀਆਂ। ਇਹ ਉਡਾਣ ਸੇਵਾ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਹ ਸਹੂਲਤ ਲੋਕਾਂ ਨੂੰ ਹਫ਼ਤੇ ਵਿੱਚ ਤਿੰਨ ਦਿਨ ਉਪਲਬਧ ਹੋਵੇਗੀ। ਜਿਸ ਵਿੱਚ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਤੋਂ ਜਹਾਜ਼ ਸ਼ਿਮਲਾ ਅਤੇ ਕੁੱਲੂ ਲਈ ਸਿੱਧੀਆਂ ਉਡਾਣ ਭਰੇਗਾ।

ਇਹ ਐਲਾਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਅਤੇ ਘਰੇਲੂ ਸੈਲਾਨੀਆਂ ਨੂੰ ਇਸ ਉਡਾਣ ਦੀ ਸਹੂਲਤ ਦਾ ਲਾਭ ਮਿਲੇਗਾ। ਇਸ ਕਾਰਨ ਪੰਜਾਬ ਆਉਣ ਵਾਲੇ ਸੈਲਾਨੀਆਂ ਲਈ ਕੁੱਲੂ-ਮਨਾਲੀ ਅਤੇ ਲਾਹੌਲ ਸਪਿਤੀ ਤੱਕ ਸਿੱਧਾ ਪਹੁੰਚਣਾ ਆਸਾਨ ਹੋ ਜਾਵੇਗਾ। ਇਸ ਨਾਲ ਸਥਾਨਕ ਕਾਰੋਬਾਰੀਆਂ ਲਈ ਸਫਰ ਕਰਨਾ ਵੀ ਆਸਾਨ ਹੋ ਜਾਵੇਗਾ। ਇਨ੍ਹੀਂ ਦਿਨੀਂ ਸੂਬਾ ਸਰਕਾਰ ਸੈਰ-ਸਪਾਟੇ ਅਤੇ ਆਰਥਿਕ ਵਿਕਾਸ ਲਈ ਹੈਲੀਪੋਰਟ ਬਣਾਉਣ ‘ਤੇ ਵੀ ਧਿਆਨ ਦੇ ਰਹੀ ਹੈ।

ਸੁੱਖੂ ਨੇ ਕਿਹਾ ਕਿ ਸ਼ਿਮਲਾ ਦੇ ਜੁੱਬੜ ਹੱਟੀ, ਕੁੱਲੂ ਦੇ ਭੁੰਤਰ ਅਤੇ ਕਾਂਗੜ ਦੇ ਗਗਲ ਹਵਾਈ ਅੱਡਿਆਂ ‘ਤੇ ਹੋਰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗੜਾ ਹਵਾਈ ਅੱਡੇ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਤਾਂ ਜੋ ਵੱਡੇ ਜਹਾਜ਼ ਆਸਾਨੀ ਨਾਲ ਲੈਂਡ ਕਰ ਸਕਣ। ਸ਼ਿਮਲਾ, ਬੱਦੀ, ਰਾਮਪੁਰ ਅਤੇ ਕਾਂਗਣੀਧਰ ਸਮੇਤ ਰਾਜ ਦੇ ਕਈ ਖੇਤਰਾਂ ਵਿੱਚ ਹੈਲੀਪੋਰਟ ਵਿਕਸਤ ਕੀਤੇ ਜਾ ਰਹੇ ਹਨ। ਮਨਾਲੀ ਵਿਚ ਇਕ ਹੋਰ ਹੈਲੀਪੋਰਟ ਬਣਾਉਣ ‘ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।

ਇੰਨਾ ਹੋਵੇਗਾ ਕਿਰਾਇਆ ਯਾਤਰੀਆਂ ਨੂੰ ਕੁੱਲੂ ਤੋਂ ਅੰਮ੍ਰਿਤਸਰ ਵਿਚਾਲੇ 2,637 ਰੁਪਏ ਦਾ ਕਿਰਾਇਆ ਅਦਾ ਕਰਨਾ ਹੋਵੇਗਾ। ਜੇਕਰ ਤੁਸੀਂ ਇੱਥੋਂ ਅੰਮ੍ਰਿਤਸਰ ਲਈ ਫਲਾਈਟ ਲੈਂਦੇ ਹੋ ਤਾਂ ਤੁਹਾਨੂੰ ਸਵੇਰੇ 8.25 ਵਜੇ ਫਲਾਈਟ ਮਿਲੇਗੀ ਜੋ ਅੰਮ੍ਰਿਤਸਰ ਤੋਂ 9.30 ਵਜੇ ਚੱਲੇਗੀ। ਜੇਕਰ ਤੁਸੀਂ ਅੰਮ੍ਰਿਤਸਰ ਤੋਂ ਕੁੱਲੂ ਜਾਣਾ ਚਾਹੁੰਦੇ ਹੋ ਤਾਂ ਤੁਸੀਂ 10 ਵਜੇ ਦੀ ਫਲਾਈਟ ਲੈ ਸਕਦੇ ਹੋ ਜੋ 11.05 ਵਜੇ ਕੁੱਲੂ ਪਹੁੰਚ ਜਾਵੇਗੀ। ਕੁੱਲੂ ਤੋਂ ਅੰਮ੍ਰਿਤਸਰ ਸੈਕਟਰ ਦਾ ਹਵਾਈ ਕਿਰਾਇਆ 2,637 ਰੁਪਏ ਹੈ ਅਤੇ ਜੇਕਰ ਤੁਸੀਂ ਅੰਮ੍ਰਿਤਸਰ ਤੋਂ ਕੁੱਲੂ ਆਉਣਾ ਚਾਹੁੰਦੇ ਹੋ ਤਾਂ ਤੁਹਾਨੂੰ 3,284 ਰੁਪਏ ਦੇਣੇ ਹੋਣਗੇ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...