ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

PAN ਕਾਰਡ ਦੇ ਨਿਯਮਾਂ ‘ਚ ਵੱਡੇ ਬਦਲਾਅ ਦੀ ਤਿਆਰੀ, ਕਾਰ, ਘਰ ਤੇ ਪ੍ਰਾਪਰਟੀ ਖ਼ਰੀਦਣ ‘ਤੇ ਪਵੇਗਾ ਅਸਰ

PAN Card New Rue: ਕੇਂਦਰ ਸਰਕਾਰ ਵੱਲੋਂ ਇਨਕਮ ਟੈਕਸ ਸਿਸਟਮ ਨੂੰ ਪਹਿਲਾਂ ਨਾਲੋਂ ਵਧੇਰੇ ਸਰਲ ਅਤੇ ਵਿਹਾਰਕ ਬਣਾਉਣ ਲਈ 'ਡਰਾਫਟ ਇਨਕਮ ਟੈਕਸ ਰੂਲਜ਼ 2026' ਪੇਸ਼ ਕੀਤੇ ਗਏ ਹਨ। ਇਹ ਨਵੇਂ ਨਿਯਮ 1 ਅਪ੍ਰੈਲ 2026 ਤੋਂ ਲਾਗੂ ਹੋਣ ਦੀ ਸੰਭਾਵਨਾ ਹੈ।

PAN ਕਾਰਡ ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ, ਕਾਰ, ਘਰ ਤੇ ਪ੍ਰਾਪਰਟੀ ਖ਼ਰੀਦਣ 'ਤੇ ਪਵੇਗਾ ਅਸਰ
PAN ਕਾਰਡ ਨਿਯਮਾਂ ‘ਚ ਬਦਲਾਅ; ਕਾਰ ਤੇ ਪ੍ਰਾਪਰਟੀ ਖ਼ਰੀਦਣਾ ਹੁਣ ਹੋਵੇਗਾ ਆਸਾਨ
Follow Us
tv9-punjabi
| Published: 11 Feb 2026 15:25 PM IST

ਕੇਂਦਰ ਸਰਕਾਰ ਵੱਲੋਂ ਇਨਕਮ ਟੈਕਸ ਸਿਸਟਮ ਨੂੰ ਪਹਿਲਾਂ ਨਾਲੋਂ ਵਧੇਰੇ ਸਰਲ ਅਤੇ ਵਿਹਾਰਕ ਬਣਾਉਣ ਲਈ ‘ਡਰਾਫਟ ਇਨਕਮ ਟੈਕਸ ਰੂਲਜ਼ 2026’ ਪੇਸ਼ ਕੀਤੇ ਗਏ ਹਨ। ਇਹ ਨਵੇਂ ਨਿਯਮ 1 ਅਪ੍ਰੈਲ 2026 ਤੋਂ ਲਾਗੂ ਹੋਣ ਦੀ ਸੰਭਾਵਨਾ ਹੈ। ਇਹਨਾਂ ਪ੍ਰਸਤਾਵਿਤ ਬਦਲਾਵਾਂ ਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ, ਬੈਂਕਿੰਗ ਲੈਣ-ਦੇਣ, ਗੱਡੀਆਂ ਦੀ ਖ਼ਰੀਦ ਅਤੇ ਜਾਇਦਾਦ ਦੇ ਸੌਦਿਆਂ ‘ਤੇ ਪਵੇਗਾ। ਸਭ ਤੋਂ ਰਾਹਤ ਵਾਲੀ ਗੱਲ ਇਹ ਹੈ ਕਿ ਰੋਜ਼ਾਨਾ ਦੇ ਛੋਟੇ ਖ਼ਰਚਿਆਂ ਲਈ ਹੁਣ ਵਾਰ-ਵਾਰ PAN ਕਾਰਡ ਦੇਣ ਦੀ ਜ਼ਰੂਰਤ ਨਹੀਂ ਪਵੇਗੀ।

ਬੈਂਕ ਲੈਣ-ਦੇਣ

ਮੌਜੂਦਾ ਨਿਯਮਾਂ ਅਨੁਸਾਰ, ਜੇਕਰ ਤੁਸੀਂ ਬੈਂਕ ਵਿੱਚ ਇੱਕ ਦਿਨ ਵਿੱਚ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਜਮ੍ਹਾਂ ਕਰਵਾਉਂਦੇ ਹੋ, ਤਾਂ PAN ਕਾਰਡ ਦੇਣਾ ਲਾਜ਼ਮੀ ਹੁੰਦਾ ਹੈ। ਪਰ ਨਵੇਂ ਡਰਾਫਟ ਨਿਯਮਾਂ ਮੁਤਾਬਕ ਹੁਣ ਇਹ ਸ਼ਰਤ ਬਦਲ ਦਿੱਤੀ ਜਾਵੇਗੀ। ਹੁਣ PAN ਕਾਰਡ ਤਾਂ ਹੀ ਦੇਣਾ ਪਵੇਗਾ ਜੇਕਰ ਪੂਰੇ ਵਿੱਤੀ ਸਾਲ ਦੌਰਾਨ ਕੁੱਲ ਨਕਦ ਜਮ੍ਹਾਂ ਜਾਂ ਨਿਕਾਸੀ 10 ਲੱਖ ਰੁਪਏ ਜਾਂ ਇਸ ਤੋਂ ਵੱਧ ਹੁੰਦੀ ਹੈ। ਇਸ ਨਾਲ ਛੋਟੇ ਵਪਾਰੀਆਂ, ਕਿਸਾਨਾਂ ਅਤੇ ਆਮ ਲੋਕਾਂ ਨੂੰ ਰੋਜ਼ਾਨਾ ਦੇ ਬੈਂਕਿੰਗ ਕੰਮਾਂ ਵਿੱਚ ਵੱਡੀ ਰਾਹਤ ਮਿਲੇਗੀ।

ਗੱਡੀ ਖ਼ਰੀਦਣਾ ਹੋਇਆ ਸੌਖਾ

ਹੁਣ ਤੱਕ ਕਿਸੇ ਵੀ ਕੀਮਤ ਦੀ ਕਾਰ ਖ਼ਰੀਦਣ ਸਮੇਂ PAN ਕਾਰਡ ਦੇਣਾ ਜ਼ਰੂਰੀ ਸੀ। ਡਰਾਫਟ ਨਿਯਮਾਂ ਵਿੱਚ ਇਸ ਵਿੱਚ ਵੀ ਵੱਡੀ ਢਿੱਲ ਦਿੱਤੀ ਗਈ ਹੈ। ਨਵੇਂ ਪ੍ਰਸਤਾਵ ਅਨੁਸਾਰ, ਦੋ-ਪਹੀਆ ਜਾਂ ਚਾਰ-ਪਹੀਆ ਵਾਹਨਾਂ ਲਈ PAN ਕਾਰਡ ਤਾਂ ਹੀ ਦੇਣਾ ਹੋਵੇਗਾ ਜੇਕਰ ਗੱਡੀ ਦੀ ਕੀਮਤ 5 ਲੱਖ ਰੁਪਏ ਤੋਂ ਜ਼ਿਆਦਾ ਹੈ। ਇਸ ਦਾ ਮਤਲਬ ਹੈ ਕਿ ਸਸਤੀਆਂ ਬਾਈਕਾਂ ਜਾਂ ਛੋਟੀਆਂ ਗੱਡੀਆਂ ਖ਼ਰੀਦਣ ਵਾਲਿਆਂ ਨੂੰ ਕਾਗਜ਼ੀ ਕਾਰਵਾਈ ਤੋਂ ਨਿਜਾਤ ਮਿਲੇਗੀ।

ਹੋਟਲ ਅਤੇ ਸਮਾਗਮਾਂ ਦੇ ਖ਼ਰਚੇ

ਜੇਕਰ ਤੁਸੀਂ ਕਿਸੇ ਹੋਟਲ ਵਿੱਚ ਰੁਕਦੇ ਹੋ ਜਾਂ ਵਿਆਹ-ਪਾਰਟੀ ਲਈ ਬੈਂਕੁਇਟ ਹਾਲ ਬੁੱਕ ਕਰਦੇ ਹੋ, ਤਾਂ ਹੁਣ 1 ਲੱਖ ਰੁਪਏ ਤੋਂ ਵੱਧ ਦੇ ਬਿੱਲ ‘ਤੇ ਹੀ PAN ਕਾਰਡ ਮੰਗਿਆ ਜਾਵੇਗਾ। ਪਹਿਲਾਂ ਇਹ ਸੀਮਾ ਸਿਰਫ਼ 50 ਹਜ਼ਾਰ ਰੁਪਏ ਸੀ। ਇਸ ਬਦਲਾਅ ਨਾਲ ਮੱਧ ਵਰਗੀ ਪਰਿਵਾਰਾਂ ਨੂੰ ਛੋਟੇ ਸਮਾਗਮਾਂ ਜਾਂ ਛੁੱਟੀਆਂ ਦੌਰਾਨ ਹੋਣ ਵਾਲੇ ਭੁਗਤਾਨਾਂ ਵਿੱਚ ਅਸਾਨੀ ਹੋਵੇਗੀ।

ਪ੍ਰਾਪਰਟੀ ਡੀਲ

ਜ਼ਮੀਨ, ਫਲੈਟ ਜਾਂ ਮਕਾਨ ਦੀ ਖ਼ਰੀਦੋ-ਫ਼ਰੋਖਤ ਦੇ ਨਿਯਮਾਂ ਵਿੱਚ ਵੀ ਵੱਡਾ ਫੇਰਬਦਲ ਕੀਤਾ ਗਿਆ ਹੈ। ਡਰਾਫਟ ਨਿਯਮਾਂ ਅਨੁਸਾਰ, ਹੁਣ 20 ਲੱਖ ਰੁਪਏ ਤੋਂ ਵੱਧ ਦੀ ਪ੍ਰਾਪਰਟੀ ਡੀਲ ‘ਤੇ ਹੀ PAN ਕਾਰਡ ਲਾਜ਼ਮੀ ਹੋਵੇਗਾ। ਫਿਲਹਾਲ ਇਹ ਸੀਮਾ 10 ਲੱਖ ਰੁਪਏ ਹੈ। ਸਰਕਾਰ ਦਾ ਮੁੱਖ ਮਕਸਦ ਛੋਟੇ ਲੈਣ-ਦੇਣ ਨੂੰ ਸਰਲ ਬਣਾਉਣਾ ਅਤੇ ਵੱਡੇ ਨਿਵੇਸ਼ਾਂ ‘ਤੇ ਸਖ਼ਤ ਨਜ਼ਰ ਰੱਖਣਾ ਹੈ।

Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ...
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ, "ਭਾਰਤੀ ਖੇਤੀਬਾੜੀ ਦੇ ਆਤਮਸਮਰਪਣ" ਦਾ ਆਰੋਪ
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ,
Income Tax Filing ਵਿੱਚ ਵੱਡਾ ਬਦਲਾਅ: 1 ਅਪ੍ਰੈਲ, 2026 ਤੋਂ ਲਾਗੂ ਹੋ ਰਹੇ ਨਿਯਮਾਂ ਬਾਰੇ ਜਾਣੋ ਸਭ ਕੁਝ
Income Tax Filing ਵਿੱਚ ਵੱਡਾ ਬਦਲਾਅ: 1 ਅਪ੍ਰੈਲ, 2026 ਤੋਂ ਲਾਗੂ ਹੋ ਰਹੇ ਨਿਯਮਾਂ ਬਾਰੇ ਜਾਣੋ ਸਭ ਕੁਝ...
Tarantaran Murder: ਮਾਂ ਬੋਲੀ- ਗਰੀਬੀ ਦੂਰ ਕਰਨਾ ਚਾਹੁੰਦੀ ਸੀ ਸੰਦੀਪ, 7 ਭੈਣਾਂ-ਭਰਾਵਾਂ ਦਾ ਮੁਸ਼ਕਲ ਨਾਲ ਹੋ ਰਿਹਾ ਸੀ ਗੁਜਾਰਾ
Tarantaran Murder: ਮਾਂ ਬੋਲੀ- ਗਰੀਬੀ ਦੂਰ ਕਰਨਾ ਚਾਹੁੰਦੀ ਸੀ ਸੰਦੀਪ, 7 ਭੈਣਾਂ-ਭਰਾਵਾਂ ਦਾ ਮੁਸ਼ਕਲ ਨਾਲ ਹੋ ਰਿਹਾ ਸੀ ਗੁਜਾਰਾ...
ਤਰਨਤਾਰਨ: ਲਾਅ ਕਾਲਜ ਚ ਕੁੜੀ ਨੂੰ ਗੋਲੀ ਮਾਰ ਕੇ ਮੁੰਡੇ ਨੇ ਖੁਦ ਨੂੰ ਵੀ ਉਡਾਇਆ, ਦੋਵਾਂ ਦੀ ਮੌਤ
ਤਰਨਤਾਰਨ: ਲਾਅ ਕਾਲਜ ਚ ਕੁੜੀ ਨੂੰ ਗੋਲੀ ਮਾਰ ਕੇ ਮੁੰਡੇ ਨੇ ਖੁਦ ਨੂੰ ਵੀ ਉਡਾਇਆ, ਦੋਵਾਂ ਦੀ ਮੌਤ...
ਬਿਕਰਮ ਮਜੀਠੀਆ 7 ਮਹੀਨਿਆਂ ਬਾਅਦ ਪਹੁੰਚਣਗੇ ਅੰਮ੍ਰਿਤਸਰ, ਵਾਪਸੀ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼
ਬਿਕਰਮ ਮਜੀਠੀਆ 7 ਮਹੀਨਿਆਂ ਬਾਅਦ ਪਹੁੰਚਣਗੇ ਅੰਮ੍ਰਿਤਸਰ, ਵਾਪਸੀ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼...
ਮੁੰਬਈ ਵਿੱਚ ਤਿਆਰ ਹੋਈ 39 ਕਰੋੜ ਦੀ ਸ਼ਾਹੀ ਸਾੜੀ,ਹੀਰੇ-ਸੋਨੇ ਦਾ ਰੱਜ ਕੇ ਹੋਇਆ ਇਸੇਤਮਾਲ
ਮੁੰਬਈ ਵਿੱਚ ਤਿਆਰ ਹੋਈ 39 ਕਰੋੜ ਦੀ ਸ਼ਾਹੀ ਸਾੜੀ,ਹੀਰੇ-ਸੋਨੇ ਦਾ ਰੱਜ ਕੇ ਹੋਇਆ ਇਸੇਤਮਾਲ...
Gold and Silver Crash of 2026: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ, ਵਿਆਹ ਫਿੱਕੇ ਤੇ ਲੱਖਾਂ ਨੌਕਰੀਆਂ ਖ਼ਤਮ
Gold and Silver Crash of 2026: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ, ਵਿਆਹ ਫਿੱਕੇ ਤੇ ਲੱਖਾਂ ਨੌਕਰੀਆਂ ਖ਼ਤਮ...
ਸੂਰਜਕੁੰਡ ਮੇਲੇ 'ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ
ਸੂਰਜਕੁੰਡ ਮੇਲੇ 'ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ...